Pamela Goswami drug case: BJP leader Rakesh Singh arrested, two sons
Connect with us [email protected]

ਰਾਜਨੀਤੀ

ਪਾਮੇਲਾ ਗੋਸਵਾਮੀ ਡਰੱਗ ਕੇਸ ਭਾਜਪਾ ਨੇਤਾ ਰਾਕੇਸ਼ ਸਿੰਘ ਗ੍ਰਿਫਤਾਰ, ਦੋ ਪੁੱਤਰ ਵੀ ਬੰਗਾਲ ਪੁਲਸ ਦੀ ਹਿਰਾਸਤ ਵਿੱਚ

Published

on

ਕੋਲਕਾਤਾ, 23 ਫਰਵਰੀ, – ਪੱਛਮੀ ਬੰਗਾਲ ਪੁਲਸ ਨੇ ਭਾਜਪਾ ਨੇਤਾ ਰਾਕੇਸ਼ ਸਿੰਘ ਨੂੰ ਨਸ਼ੀਲਾ ਪਦਾਰਥ ਫੜੇ ਜਾਣ ਦੇ ਕੇਸ ਵਿੱਚ ਕੋਲਕਾਤਾ ਤੋਂ ਕਰੀਬ 130 ਕਿਲੋਮੀਟਰ ਦੂਰ ਪੂਰਬੀ ਬਰਦਮਾਨ ਜਿ਼ਲੇ ਦੇ ਗਲਸੀ ਤੋਂ ਗ੍ਰਿਫਤਾਰ ਕਰ ਲਿਆ ਅਤੇ ਬਾਅਦ ਵਿੱਚ ਉਸ ਦੇ ਦੋਵੇਂ ਪੁੱਤਰ ਵੀ ਹਿਰਾਸਤ ਵਿੱਚ ਲੈ ਲਏ ਹਨ।
ਇਸ ਸੰਬੰਧ ਵਿਚ ਪੱਛਮੀ ਬੰਗਾਲ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਇਸ ਸ਼ਹਿਰ ਦੇ ਬੰਦਰਗਾਹ ਖੇਤਰ ਵਿੱਚ ਭਾਜਪਾ ਦੀ ਸਟੇਟ ਕਮੇਟੀ ਦੇ ਮੈਂਬਰ ਰਾਕੇਸ਼ ਸਿੰਘ ਦੇ ਘਰ ਵੜਨ ਤੋਂ ਰੋਕਣ ਦੇ ਦੋਸ਼ ਵਿੱਚ ਕੋਲਕਾਤਾ ਪੁਲਸ ਦੀ ਨਾਰਕੋਟਿਕਸ ਸਬਸਟੈਂਸ ਯੂਨਿਟ ਨੇ ਰਾਕੇਸ਼ ਦੇ ਦੋ ਬੇਟਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ 19 ਫਰਵਰੀ ਨੂੰ ਭਾਰਤੀ ਜਨਤਾ ਜਵਾਨ ਮੋਰਚਾ ਦੀ ਸੂਬਾ ਸੈਕਟਰੀ ਪਾਮੇਲਾ ਗੋਸਵਾਮੀ ਨੂੰ ਉਨ੍ਹਾਂ ਦੇ ਇੱਕ ਦੋਸਤ ਅਤੇ ਨਿੱਜੀ ਸੁਰੱਖਿਆ ਗਾਰਡ ਦੇ ਨਾਲ ਦੱਖਣੀ ਕੋਲਕਾਤਾ ਦੇ ਨਿਊ ਅਲੀਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਦੀ ਕਾਰ ਤੋਂ ਕਰੀਬ 90 ਗ੍ਰਾਮ ਕੋਕੀਨ ਮਿਲੀ ਸੀ। ਪਾਮੇਲਾ ਗੋਸਵਾਮੀ ਨੇ ਓਦੋਂ ਦੋਸ਼ ਲਾਇਆ ਸੀ ਕਿ ਇਸ ਪਿੱਛੇ ਰਾਕੇਸ਼ ਸਿੰਘ ਦੀ ਸਾਜਿਸ਼ ਹੈ। ਕੋਲਕਾਤਾ ਪੁਲਸ ਨੇ ਰਾਕੇਸ਼ ਸਿੰਘ ਨੂੰ ਨੋਟਿਸ ਦੇ ਕੇ ਇਸ ਬਾਰੇ ਨਾਰਕੋਟਿਕਸ ਵਿਭਾਗ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਸੀ। ਜਵਾਬ ਵਿੱਚ ਰਾਕੇਸ਼ ਸਿੰਘ ਨੇ ਕਿਹਾ ਸੀ ਕਿ ਉਹ ਕਿਸੇ ਕੰਮ ਲਈ ਦਿੱਲੀ ਚੱਲੇ ਹਨ ਅਤੇ ਵਾਪਸ ਆਉਣ ਤੋਂ ਬਾਅਦ ਹੀ ਪੁਲਸ ਦੇ ਸਾਹਮਣੇ ਪੇਸ਼ ਹੋ ਸਕਣਗੇ।
ਕੋਲਕਾਤਾ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਏਦਾਂ ਲੱਗਦਾ ਸੀ ਕਿ ਉਹ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਸ਼ਾਇਦ ਇਹ ਪਤਾ ਲੱਗ ਗਿਆ ਕਿ ਪੁਲਸ ਉਨ੍ਹਾਂ ਨੂੰ ਲੱਭ ਰਹੀ ਹੈ, ਇਸ ਲਈ ਗ੍ਰਿਫਤਾਰੀ ਤੋਂ ਬਚਣ ਲਈ ਉਸ ਨੇ ਆਪਣੀ ਗੱਡੀ ਬਦਲ ਲਈ ਸੀ। ਰਾਕੇਸ਼ ਸਿੰਘ ਨੂੰ ਪੁਲਸ ਨੇ ਗਾਲਸੀ ਵਿੱਚ ਨੈਸ਼ਨਲ ਹਾਈਵੇ ਉਤਲੇ ਇੱਕ ਨਾਕਾ-ਪੁਆਇੰਟ ਤੋਂ ਗ੍ਰਿਫਤਾਰ ਕੀਤਾ ਹੈ।’ ਅਧਿਕਾਰੀ ਨੇ ਦੱਸਿਆ ਕਿ ਰਾਕੇਸ਼ ਸਿੰਘ ਕਾਰ ਵਿੱਚ ਸੀ, ਜਿਸ ਵਿੱਚ ਉਹ ਸੀ ਆਈ ਐੱਸ ਐੱਫ ਦੇ ਸੁਰੱਖਿਆ ਗਾਰਡਾਂ ਨਾਲ ਅਣਜਾਣੀ ਜਗ੍ਹਾ ਜਾ ਰਿਹਾ ਸੀ। ਇਹ ਕਰਮਚਾਰੀ ਉਸ ਨੂੰ ਸੁਰੱਖਿਆ ਲਈ ਦਿੱਤੇ ਗਏ ਸਨ। ਅੱਜ ਗ੍ਰਿਫਤਾਰੀ ਵੇਲੇ ਵੀ ਇਹ ਸੁਰੱਖਿਆ ਗਾਰਡ ਉਸ ਦੇ ਨਾਲ ਸਨ।

Read More Latest Indian Political News

ਰਾਜਨੀਤੀ

ਨੇਪਾਲੀ ਪਾਰਲੀਮੈਂਟ ਨੂੰ ਭੰਗ ਕਰਨ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਰੱਦ

Published

on

kp sharma oli

ਕਾਠਮੰਡੂ, 24 ਫਰਵਰੀ – ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲਗਿਆ ਹੈ। ਸੁਪਰੀਮ ਕੋਰਟ ਨੇ 20 ਦਸੰਬਰ ਨੰੁ ਨੇਪਾਲੀ ਪਾਰਲੀਮੈਂਟ ਦੀ ਪ੍ਰਤੀਨਿਧੀ ਸਭਾ ਭੰਗ ਕਰ ਦੇਣ ਦੇ ਫ਼ੈਸਲੇ ਨੂੰ ਰੱਦ ਕਰ ਕੇ13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਣ ਦਾ ਹੁਕਮ ਦਿੱਤਾ ਹੈ।
ਜਸਟਿਸ ਚੋਲੇਂਦਰ ਸ਼ਮਸ਼ੇਰ ਰਾਣਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਰੇ ਪੱਖਾਂ ਵੱਲੋਂ ਪੇਸ਼ ਕੀਤੇ ਤੱਥਾਂ ਦਾ ਅਧਿਐਨ ਕਰਨ ਦੇ ਬਾਅਦ ਫ਼ੈਸਲਾ ਦਿੱਤਾ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵਿੱਚ ਬਹਿਸ ਦੌਰਾਨ ਨਿਆਂ ਮਿੱਤਰ ਵੱਜੋਂ ਪੇਸ਼ ਵਕੀਲਾਂ ਨੇ ਕਿਹਾ ਸੀ ਕਿ ਸਦਨ ਨੂੰ ਭੰਗ ਕਰਨ ਦਾ ਪ੍ਰਧਾਨ ਮੰਤਰੀ ਓਲਾ ਦਾ ਫ਼ੈਸਲਾ ਗੈਰ ਸੰਵਿਧਾਨਕ ਸੀ। ਨਿਆਂ ਮਿੱਤਰ ਵੱਲੋਂ ਪੰਜ ਸੀਨੀਅਰ ਵਕੀਲਾਂ ਨੇ ਅਦਾਲਤ ਵਿੱਚ ਪੱਖ ਰਖਿਆ ਸੀ। ਸੁਣਵਾਈ ਦੌਰਾਨ ਇੱਕ ਸੀਨੀਅਰ ਵਕੀਲ ਪੂਰਨਮਾਨ ਸ਼ਾਕਯ ਨੇ ਕਿਹਾ ਕਿ ਨੇਪਾਲ ਦੇ ਸੰਵਿਧਾਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਨੂੰ ਭੰਗ ਕਰਨ ਦਾ ਅਧਿਕਾਰ ਨਹੀਂ ਹੈ, ਇਹ ਰਾਜਨੀਤੀ ਨਹੀਂ, ਸੰਵਿਧਾਨਕ ਮੁੱਦਾ ਹੈ, ਇਸ ਲਈ ਅਦਾਲਤ ਨੂੰ ਇਸ ਵਿੱਚ ਦਖ਼ਲ ਦੇਣਾ ਚਾਹੀਦਾ ਹੈ। ਇੱਕ ਜੱਜ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਨੂੰ ਸੰਵਿਧਾਨਕ ਦਸਿਆ ਤੇ ਇੱਕ ਨੇ ਕਿਹਾ ਕਿ ਸਦਨ ਨੂੰ ਗ਼ਲਤ ਨੀਤ ਨਾਲ ਭੰਗ ਕੀਤਾ ਗਿਆ। ਇੱਕ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਭੰਗ ਕਰਨ ਦਾ ਅਧਿਕਾਰ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖਾਨ ਭਾਰਤ ਦਾ ਏਅਰ ਸਪੇਸ ਵਰਤ ਕੇ ਸ਼੍ਰੀਲੰਕਾ ਪੁੱਜੇ

Published

on

imran khan

ਕੋਲੰਬੋ, 24 ਫਰਵਰੀ – ਭਾਰਤ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਹਾਜ਼ ਨੂੰ ਆਪਣੇ ਏਅਰਸਪੇਸ ਦੀ ਵਰਤੋਂ ਦੀ ਮਨਜ਼ੂਰੀ ਦੇਣ ਪਿੱਛੋਂ ਉਹ ਕੱਲ੍ਹ ਭਾਰਤੀ ਏਅਰਸਪੇਸ ਰਾਹੀਂ ਸ਼੍ਰੀਲੰਕਾ ਪੁੱਜੇ। ਜੇਕਰ ਭਾਰਤ ਇਜਾਜ਼ਤ ਨਾ ਦਿੰਦਾ ਤਾਂ ਇਮਰਾਨ ਖਾਨ ਦੇ ਜਹਾਜ਼ ਨੂੰ ਕਾਫੀ ਘੁੰਮ ਕੇ ਲੰਬੇ ਰਸਤੇ ਤੋਂ ਸ਼੍ਰੀਲੰਕਾ ਜਾਣਾ ਪੈਂਦਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਹ ਸ਼੍ਰੀਲੰਕਾ ਦੀ ਪਹਿਲੀ ਯਾਤਰਾ ਹੈ।ਉਹ ਵਪਾਰ, ਰੱਖਿਆ ਅਤੇ ਟੈਕਨਾਲੋਜੀ ਵਰਗੇ ਵੱਖ-ਵੱਖ ਮੁੱਦਿਆਂ ਉੱਤੇ ਸ਼੍ਰੀਲੰਕਾ ਦੀ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। 2019 ਵਿੱਚ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਡਾਣਾਂ ਲਈ ਆਪਣਾ ਏਅਰਸਪੇਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਓਦੋਂ ਨਰਿੰਦਰ ਮੋਦੀ ਨੇ ਅਮਰੀਕਾ ਅਤੇ ਸਾਊਦੀ ਅਰਬ ਜਾਣਾ ਸੀ ਤੇ ਪਾਕਿਸਤਾਨ ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰ ਉਲੰਘਣਾ ਦਾ ਕਾਰਨ ਦੱਸਿਆ ਸੀ। ਆਮ ਤੌਰ ਉੱਤੇ ਵੀ ਵੀ ਆਈ ਪੀ ਏਅਰਕ੍ਰਾਫਟਾਂ ਨੂੰ ਇਜਾਜ਼ਤ ਦੇ ਦਿੱਤੀ ਜਾਂਦੀ ਹੈ।ਭਾਰਤ ਨੇ ਇਸ ਦੀ ਸ਼ਿਕਾਇਤ ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਈਜ਼ੇਸ਼ਨ ਵਿੱਚ ਕੀਤੀ ਸੀ।

Continue Reading

ਰਾਜਨੀਤੀ

ਮਮਤਾ ਬੈਨਰਜੀ ਦੀ ਭਤੀਜ ਨੂੰਹ ਪਹਿਲਾਂ ਵੀ ਕਈ ਵਾਰ ਚਰਚਾ ਵਿਚ ਰਹੀ

Published

on

ਕੋਲਕਾਤਾ, 24 ਫਰਵਰੀ – ਬੰਗਾਲ ਵਿਧਾਨ ਸਭਾ ਚੋਣਾਂ ਹੋਣ ਤੋਂ ਪਹਿਲਾਂ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਫਿਰ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ ਵੀ ਉਹ ਕਦੇ ਜ਼ਿਆਦਾ ਸੋਨਾ ਲਿਆਉਣ ਅਤੇ ਕਦੇ ਪੀ ਆਈ ਓ ਕਾਰਡ ਵਿੱਚ ਗੜਬੜੀਬਾਰੇ ਚਰਚਾ ਵਿੱਚ ਰਹੀ ਹੈ।
ਰੁਜਿਰਾ ਅਤੇ ਅਭਿਸ਼ੇਕ ਦੀ ਮੁਲਾਕਾਤ ਕਾਲਜ ਦੇ ਦਿਨੀਂ ਕੋਲਕਾਤਾ ਵਿੱਚ ਹੋਈ ਸੀ। ਫਿਰ 24 ਫਰਵਰੀ 2012 ਨੂੰ ਉਨ੍ਹਾਂ ਨੇ ਵਿਆਹ ਕਰ ਲਿਆ। ਰੁਜਿਰਾ ਬੈਨਰਜੀ ਦਾ ਨਾਂਅ ਸਭ ਤੋਂ ਪਹਿਲਾਂ ਸੁਰਖੀਆਂ ਵਿੱਚ ਆਇਆ, ਜਦ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 15 ਮਾਰਚ 2019 ਦੀ ਰਾਤ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ। ਕਸਟਮ ਵਿਭਾਗ ਦਾ ਕਹਿਣਾ ਸੀ ਕਿ ਜਦ ਉਹ ਬੈਂਕਾਕ ਦੀ ਫਲਾਈਟ ਤੋਂ ਕੋਲਕਾਤਾ ਆਈ ਤਾਂ ਉਸ ਦੇ ਬੈਗ ਵਿੱਚ ਤੈਅ ਸੀਮਾ ਤੋਂ ਵੱਧ ਸੋਨਾ ਸੀ, ਪਰ ਉਹ ਬੰਗਾਲ ਪੁਲਸ ਦੀ ਮਦਦ ਨਾਲ ਏਅਰਪੋਰਟ ਤੋਂ ਨਿਕਲ ਗਈ। ਇਸ ਪਿੱਛੋਂ ਕਸਟਮ ਵਿਭਾਗ ਨੇ ਉਸ ਦੇ ਖਿਲਾਫ ਕੇਸ ਦਰਜ ਕਰ ਕੇ ਕਸਟਮ ਐਕਟ 1962 ਦੀ ਧਾਰਾ 108 ਦਾ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਦੇ ਪਤੀ ਅਭਿਸ਼ੇਕ ਬੈਨਰਜੀ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਤ ਦੱਸ ਕੇ ਕਲਕੱਤਾ ਹਾਈ ਕੋਰਟ ਵਿੱਚ ਨੋਟਿਸ ਦੇ ਖਿਲਾਫ ਅਰਜ਼ੀ ਦਿੱਤੀ ਸੀ। ਅੱਠ ਅਪ੍ਰੈਲ 2019 ਨੂੰ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਰੁਜਿਰਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਬਾਅਦ ਵਿੱਚ ਕਸਟਮ ਵੱਲੋਂ ਕੇਸ ਦਰਜ ਕਰਨ ਵਿੱਚ ਦੇਰ ਹੋਣ ਦੀ ਗੱਲ ਕਹਿ ਕੇ ਨੋਟਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਫਿਰ ਪਰਸਨ ਆਨ ਇੰਡੀਅਨ ਓਰੀਜਨ (ਪੀ ਆਈ ਓ) ਕਾਰਡ ਅਤੇ ਵਿਆਹ ਦੇ ਸਰਟੀਫਿਕੇਟ ‘ਚ ਤਰੁੱਟੀਆਂ ਦੇ ਕਾਰਨ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 29 ਮਾਰਚ ਨੂੰ ਰੁਜਿਰਾ ਨੂੰ ਨੋਟਿਸ ਦਿੱਤਾ ਸੀ। ਉਸ ਨੋਟਿਸ ਦੇ ਮੁਤਾਬਕ ਰੁਜਿਰਾ ਨਰੂਲਾ ਇੱਕ ਥਾਈ ਨਾਗਰਿਕ ਹੈ ਅਤੇ ਉਸ ਨੇ ਬੈਂਕਾਕ ਵਿੱਚ ਭਾਰਤੀ ਰਾਜਦੂਤ ਵੱਲੋਂ ਪੀ ਆਈ ਓ ਕਾਰਡ ਨੰਬਰ ਪੀ 234979 ਜਾਰੀ ਕਰਵਾਇਆ ਹੈ।

Read More Latest Indian Political News

Continue Reading

ਰੁਝਾਨ


Copyright by IK Soch News powered by InstantWebsites.ca