Tensions escalate in Punjab BJP: BJP president Ashwani Sharma
Connect with us [email protected]

ਰਾਜਨੀਤੀ

ਪੰਜਾਬ ਭਾਜਪਾ ਵਿੱਚ ਕਲੇਸ਼ ਵਧਿਆ:ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਨਿਲ ਜੋਸ਼ੀ ਦੇ ਦੋਸ਼ਾਂ ਦਾ ਜਵਾਬ ਦਿੱਤਾ

Published

on

Ashwani sharma

ਅਨਿਲ ਜੋਸ਼ੀ ਵੱਲੋਂ ਅਸ਼ਵਨੀ ਸ਼ਰਮਾ ਦੇ ਜਵਾਬ ਦਾ ਜਵਾਬ
ਅੰਮ੍ਰਿਤਸਰ, 14 ਜੂਨ, – ਪੰਜਾਬ ਦੀ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਏਥੇ ਪਾਰਟੀ ਮੀਟਿੰਗ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਅਨਿਲ ਜੋਸ਼ੀ ਦੇ ਉਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਿਹਾ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇਭਾਜਪਾ ਆਗੂ ਕਿਸਾਨਾਂ ਦੀਆਂ ਗੱਲਾਂ ਕੇਂਦਰ ਤੱਕ ਸਹੀ ਤਰ੍ਹਾਂ ਨਹੀਂ ਦੱਸਸਕੇ, ਜਿਸ ਨਾਲ ਸੰਕਟ ਵਧਿਆ ਹੈ। ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ 11 ਵਾਰ ਗੱਲਬਾਤ ਕੀਤੀ ਸੀ ਤੇ ਜਿਨ੍ਹਾਂ ਨੇ ਕਿਸਾਨਾਂ ਦੀ ਗੱਲ ਕੇਂਦਰ ਨੂੰ ਦੱਸੀ, ਉਨ੍ਹਾਂ ਵਿੱਚੋਂ ਪੰਜਾਬ ਦੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਲਗਭਗ ਡੇਢ ਮਹੀਨਾਦਿੱਲੀ ਵਿਚ ਰਹੇ, ਪਰ ਸਭ ਕੋਸਿ਼ਸ਼ਾਂ ਦੇ ਬਾਵਜੂਦ ਕਿਸਾਨਾਂ ਨੇ ਮਸਲਾ ਹੱਲ ਕਰਨਦੀ ਸਹਿਮਤੀ ਨਹੀਂ ਜਤਾਈ, ਜਿਸ ਵਿੱਚ ਪੰਜਾਬ ਭਾਜਪਾ ਦਾ ਦੋਸ਼ ਨਹੀਂ ਹੈ।
ਅਸ਼ਵਨੀ ਸ਼ਰਮਾ ਏਥੇ ਪਾਰਟੀ ਦੀ ਜਿ਼ਲਾ ਕਾਰਜਕਾਰਨੀ ਅਤੇ ਕੋਰ ਕਮੇਟੀ ਬੈਠਕ ਵਿੱਚਆਏ ਸਨ, ਜਿਸ ਵਿਚ ਅਨਿਲ ਜੋਸ਼ੀ ਨਹੀਂ ਆਏ।ਇਸ ਮੌਕੇਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨੀ ਮੁੱਦੇ ਉੱਤੇ ਪਾਰਟੀ ਦੇ ਕੁਝ ਨੇਤਾ ਆਪਣੇ ਵਰਕਰਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਠਕ ਵਿਚ ਸ਼ਰਮਾ ਨੇ ਜੋਸ਼ੀ ਦਾ ਨਾਮ ਨਹੀਂ ਲਿਆ, ਪਰ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਮੌਕੇ ਉਨ੍ਹਾਂ ਨੇ ਸਿੱਧਾ ਅਨਿਲ ਜੋਸ਼ੀ ਦੇ ਦੋਸ਼ਾਂ ਦਾ ਜਵਾਬ ਦੇਂਦਿਆਂ ਕਿਹਾ ਕਿ ਜੋਸ਼ੀ ਆਪਣੀ ਗੱਲ ਸਿੱਧੀ ਪਾਰਟੀ ਵਿੱਚ ਰੱਖ ਸਕਦੇ ਸਨ, ਮੀਡੀਆ ਅਤੇ ਅਖ਼ਬਾਰਾਂ ਵਿਚ ਗੱਲ ਨਹੀਂ ਰੱਖੀ ਜਾਂਦੀ। ਉਨ੍ਹਾਂ ਕਿਹਾ ਕਿ ਜੋਸ਼ੀ ਕੁਝ ਨਿੱਜੀ ਤੌਰ ਉੱਤੇ ਕਹਿਣਾ ਚਾਹੁੰਦੇ ਹਨ ਤਾਂ ਮੈਨੂੰ ਕਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸ਼ਰਤਾਂ ਨਾਲ ਗੱਲਬਾਤ ਕਰਦੇ ਹਨ, ਪਰ ਗੱਲਬਾਤ ਸ਼ਰਤਾਂ ਨਾਲ ਨਹੀਂ, ਖੁੱਲ੍ਹੇ ਮਨ ਨਾਲ ਹੁੰਦੀ ਹੈ। ਆਖਰੀ ਪੇਸ਼ਕਸ਼ ਕੀਤੀ ਸੀ ਕਿ ਡੇਢ ਸਾਲ ਤੱਕ ਕਾਨੂੰਨ ਲਾਗੂ ਨਹੀਂ ਕਰਦੇ ਤੇ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਜਾਵੇਗੀ, ਪਰ ਕਿਸਾਨ ਨਹੀਂ ਮੰਨੇ, ਕਿਉਂਕਿ ਕੁਝ ਤਾਕਤਾਂ ਹੱਲ ਨਹੀਂ ਹੋਣ ਦੇਣਾ ਚਾਹੁੰਦੀਆਂ।
ਇਸ ਦੇ ਬਾਅਦ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਮੀਡੀਆ ਨੂੰ ਕਿਹਾ ਕਿ ਉਹ ਲੀਡਰਾਂ ਦੇ ਭਾਸ਼ਣ ਚੰਡੀਗੜ੍ਹ ਅਤੇ ਹੋਰ ਜਗ੍ਹਾ ਸੁਣ ਚੁੱਕੇ ਹਨ, ਸੁਫ਼ਨੇ ਦੇਖ ਰਹੀ ਪੰਜਾਬ ਭਾਜਪਾ ਦੀ ਲੀਡਰਸ਼ਿਪ ਕਿਸਾਨਾਂ ਦੀ ਗੱਲ ਸਮਝਣਾ ਨਹੀਂ ਚਾਹੁੰਦੀ ਅਤੇ ਜ਼ਮੀਨੀ ਹਕੀਕਤ ਸਮਝਣ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਇਕ ਵੀ ਉਮੀਦਵਾਰ ਚੋਣ ਲੜਨ ਵਾਲਾ ਨਹੀਂ ਮਿਲੇਗਾ। ਜੋਸ਼ੀ ਨੇ ਕਿਹਾ ਕਿ ਵਰਕਰਾਂ ਨੂੰ ਗਿਆਨ ਦੇਣ ਵਾਲਿਆਂ ਨੇ ਨਾ ਖੁਦ ਚੋਣ ਲੜੀ ਤੇ ਨਾ ਬੂਥ ਸੰਭਾਲੇ ਹਨ, ਵਰਕਰ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਜ਼ਮੀਨੀ ਹਕੀਕਤ ਪਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ 60 ਸੀਟਾਂਜਿੱਤਣ ਦਾ ਦਾਅਵਾ ਕਰ ਕੇ ਹਰ ਹਲਕੇ ਵਿਚ ਪ੍ਰੋਗਰਾਮ ਕਰਨ ਦੀ ਗੱਲ ਕਰਦੀ ਹੈ, ਇਹ ਪ੍ਰੋਗਰਾਮ ਉਦੋਂ ਤਕ ਨਹੀਂ ਹੋਣੇ, ਜਦੋਂ ਤਕ ਹਾਲਾਤ ਠੀਕ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਾਂ ਨੇ ਪਹਿਲਾਂ ਜਿਹੜੇ ਪ੍ਰੋਗਰਾਮ ਕੀਤੇ ਸਨ, ਉਨ੍ਹਾਂ ਵਿਚ ਵਿਧਾਇਕਾਂ ਨਾਲ ਕੀ ਹੋਇਆ, ਸਭ ਜਾਣਦੇ ਹਨ।
ਅਨਿਲ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਦੋਸ਼ ਨਹੀਂ ਲਾਏ, ਸਹੀ ਗੱਲਕਹੀ ਹੈ।ਅੱਜ ਪਾਰਟੀ ਜਿਸ ਸਥਿਤੀ ਤੋਂ ਲੰਘ ਰਹੀ ਹੈ, ਉਸ ਦੀ ਹਕੀਕਤ ਪੇਸ਼ ਕੀਤੀ ਹੈ। ਇਹ ਆਪਣੇ ਵੱਲੋਂ ਕਹਿੰਦੇ ਰਹੇ ਕਿ ਕੇਂਦਰ ਸਰਕਾਰ ਦੇ ਬਣਾਏ ਖੇਤੀ ਕਾਨੂੰਨਾਂ ਤੋਂ ਕਿਸਾਨ ਖੁਸ਼ ਹਨ, ਜਦਕਿ ਏਦਾਂ ਨਹੀਂ ਸੀ, ਕਿਸਾਨ ਕਦੇ ਵੀ ਖੇਤੀ ਬਿੱਲਾਂ ਤੋਂ ਖੁਸ਼ ਨਹੀਂ ਸੀ। ਜੋਸ਼ੀ ਨੇ ਕਿਹਾ ਕਿ ਮੈਂ ਇਸ ਬਾਰੇ ਕਈ ਵਾਰ ਦਿੱਲੀਜਾ ਕੇ ਗੱਲ ਕੀਤੀ, ਪਰ ਕਿਸੇ ਨੇ ਕੋਈ ਨਹੀਂ ਸੁਣੀ।ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹਰਜੀਤ ਸਿੰਘ ਹਰੇਵਾਲ ਕਦੇ ਕਿਸਾਨਾਂ ਦੀ ਬੈਠਕ ਵਿੱਚ ਨਹੀਂ ਬੈਠੇ। ਜੋਸ਼ੀ ਨੇ ਕਿਹਾ ਕਿ ਗਰੇਵਾਲਨੂੰ ਭਾਸ਼ਾ ਉੱਤੇ ਸੰਜਮ ਰੱਖਣਾ ਚਾਹੀਦਾ ਹੈ, ਕਿਉਂਕਿ ਸਾਡੇ ਵਰਕਰਾਂ ਨੂੰ ਅੱਧੀ ਕੁੱਟ ਉਨ੍ਹਾਂ ਦੀ ਭਾਸ਼ਾ ਕਰਕੇ ਪਈ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਵਰਕਰ ਜੇ ਕਹਿਰ ਦਾ ਨਿਸ਼ਾਨਾ ਬਣੇ ਹਨ ਤਾਂ ਉਸ ਦਾ 78 ਫੀਸਦੀ ਜਿ਼ਮੇਵਾਰ ਹਰਜੀਤ ਸਿੰਘ ਗਰੇਵਾਲ ਹੈ।

Read More Political News Today

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca