Movement in Punjab Congress: Both Captain and Bajwa started coming
Connect with us [email protected]

ਰਾਜਨੀਤੀ

ਪੰਜਾਬ ਕਾਂਗਰਸ ਵਿੱਚ ਹਲਚਲ:ਕੈਪਟਨ ਅਤੇ ਬਾਜਵਾ ਦੋਵੇਂ ਜਣੇ ਸਿੱਧੂ ਵਿਰੁੱਧ ਇਕੱਠੇ ਹੋਣ ਲੱਗੇ

Published

on

Captain and Bajwa

ਚੰਡੀਗੜ੍ਹ, 17 ਜੂਨ, – ਪੰਜਾਬ ਕਾਂਗਰਸ ਵਿਚ ਚੱਲਦੇ ਝਗੜੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕੱਟੜ ਆਲੋਚਕ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਸੰਬੰਧਾਂ ਵਿਚ ਗਰਮਾਹਟ ਆ ਰਹੀ ਹੈ ਅਤੇ ਚਰਚਾ ਹੈ ਕਿ ਕੱਲ੍ਹ ਬੁੱਧਵਾਰ ਦੋਵਾਂ ਵਿਚਾਲੇ ਇਕ ਗੁਪਤ ਮੀਟਿੰਗ ਵੀ ਹੋ ਗਈ ਹੈ, ਜਿਸ ਵਿਚ ਤਾਜ਼ਾ ਹਾਲਾਤ ਅਤੇ ਭਵਿੱਖ ਬਾਰੇ ਚਰਚਾ ਕੀਤੀ ਗਈ ਹੈ।ਦੋਵਾਂ ਆਗੂਆਂ ਦੇ ਸੰਬੰਧ ਸੁਧਾਰਨ ਵਿਚ ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲੇ ਤੋਂ ਪਾਰਲੀਮੈਂਟ ਮੈਂਬਰ ਪਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਦੇ ਬਾਅਦ ਕੱਲ੍ਹ ਦੋਵੇਂ ਜਣੇ ਇਕੱਠੇ ਇਕ ਮੇਜ਼ ਉੱਤੇ ਬੈਠਣ ਲਈ ਤਿਆਰ ਹੋਏ ਸਨ।
ਮਿਲੀ ਜਾਣਕਾਰੀ ਅਨੁਸਾਰ ਜਿੱਦਾਂ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਵੱਲ ਨਰਮ ਰੁਖ਼ ਧਾਰਨ ਕੀਤਾ ਹੈ, ਉਸ ਨੂੰ ਦੇਖ ਕੇ ਟਕਸਾਲੀ ਕਾਂਗਰਸੀ ਕਾਫ਼ੀ ਖਿਝੇ ਹੋਏ ਹਨ। ਨਵਜੋਤ ਸਿੰਘ ਸਿੱਧੂ ਵੱਲ ਹਾਈ ਕਮਾਨ ਦਾ ਨਰਮ ਰੁਖ਼ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਇਕੱਠੇ ਹੋਣ ਲਈ ਤਿਆਰ ਹੋਏ ਹਨ।ਦੱਸਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈ ਕਮਾਨ ਨੂੰ ਸਾਫ ਕਹਿ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਰਕਾਰ ਵਿਚ ਕੰਮ ਨਹੀਂ ਕਰ ਸਕਦੇ।ਦੂਸਰੇ ਪਾਸੇ ਸਿੱਧੂ ਦੇ ਸਮੱਰਥਕ ਉਸ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਲਈ ਲਗਾਤਾਰ ਹਾਈ ਕਮਾਨ ਉੱਤੇ ਦਬਾਅ ਬਣਾ ਰਹੇ ਹਨ, ਜਦ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਵੀ ਨਹੀਂ ਦੇਖਣਾ ਚਾਹੁੰਦੇ। ਇਸ ਦੌਰਾਨ ਪੰਜਾਬ ਕਾਂਗਰਸ ਦਾ ਝਗੜਾ ਨਿਬੇੜਨ ਵਾਸਤੇ ਬਣਾਈ ਗਈ ਕੇਂਦਰ ਦੀ ਤਿੰਨ ਮੈਂਬਰੀ ਕਮੇਟੀ ਕੋਲ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਜਿਵੇਂ ਸ਼ਿਕਾਇਤ ਕੀਤੀ ਹਨ, ਉਸ ਕਾਰਨ ਉਹ ਕਾਫ਼ੀ ਚਿੰਤਤ ਹਨ।
ਚਰਚਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਰਿਸ਼ਤੇ ਸੁਧਾਰਨ ਦੇ ਲਈ ਉਨ੍ਹਾਂ ਨਾਲ ਮੀਟਿੰਗ ਬਾਜਵਾ ਦੀ ਕੋਠੀ ਵਿੱਚ ਜਾ ਕੇ ਕੀਤੀ ਹੈ।ਮੁੱਖ ਮੰਤਰੀ ਅਮਰਿੰਦਰ ਸਿੰਘ ਨਿੱਜੀ ਗੱਡੀ ਵਿੱਚ ਬਾਜਵਾ ਦੀ ਕੋਠੀ ਪੁੱਜੇ ਸਨ। ਬਾਜਵਾ ਨੇ ਏਦਾਂ ਦੀ ਕਿਸੇ ਮੀਟਿੰਗ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਇਹ ਵਿਰੋਧੀਆਂ ਦਾ ਪ੍ਰਚਾਰ ਹੈ, ਕਿਉਂਕਿ ਉਹ ਹਮੇਸ਼ਾ ਮੁੱਖ ਮੰਤਰੀ ਦੇ ਗ਼ਲਤ ਫ਼ੈਸਲਿਆਂ ਅਤੇ ਕੰਮਾਂ ਵਿਰੁੱਧ ਆਵਾਜ਼ ਉਠਾਉਂਦੇ ਰਹੇ ਹਨ। ਕਾਂਗਰਸ ਦੇ ਪੰਜਾਬ ਦੇ ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਆਗੂਆਂ ਵਿਚਾਲੇ ਸੰਬੰਧ ਸੁਧਾਰਨ ਲਈ ਬੀਬੀ ਪਰਨੀਤ ਕੌਰ ਲਗਾਤਾਰ ਯਤਨ ਕਰ ਰਹੇ ਸਨ।ਕੈਪਟਨ ਅਮਰਿੰਦਰ ਸਿੰਘ ਦੀ ਪੋਤਰੀ ਦੇ ਵਿਆਹ ਮੌਕੇ ਵੀ ਪਰਨੀਤ ਕੌਰ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਸਿਰਫ਼ ਸੱਦਾ ਭੇਜਿਆ, ਸਗੋਂ ਖੁਦ ਫੋਨ ਕਰਕੇ ਆਉਣ ਲਈ ਕਿਹਾ ਸੀ।
ਪਿਛਲੇ ਦਿਨੀਂ ਇਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਦੇ ਬਾਰੇ ਕਿਹਾ ਸੀ ਕਿ ਕਾਂਗਰਸ ਕੋਈ ਰੇਲਵੇ ਪਲੇਟਫਾਰਮ ਨਹੀਂ, ਜਿੱਥੇ ਕੋਈ ਵੀ ਉੱਤਰੇ ਅਤੇ ਨਵੀਂ ਗੱਡੀ ਵਿਚ ਬੈਠ ਕੇ ਅੱਗੇ ਚਲਾ ਜਾਵੇ, ਇਸ ਨੂੰ ਟਕਸਾਲੀ ਕਾਂਗਰਸੀ ਹੀ ਚਲਾਉਣਗੇ, ਜੋ ਸੀਨੀਅਰ ਵੀ ਹੋਣ ਤੇ ਭਰੋਸੇਯੋਗ ਵੀ।ਇਸ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨਾਲ ਸੰਬੰਧ ਸੁਧਾਰਨ ਦੀ ਗੱਲ ਅੱਗੇ ਵਧੀ ਦੱਸੀ ਜਾਂਦੀ ਹੈ।

Read More Latest Politics News

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca