British PM hopes for Diwali to defeat Corona
Connect with us [email protected]

ਅੰਤਰਰਾਸ਼ਟਰੀ

ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਆਸ: ਕੋਰੋਨਾ ਨੂੰ ਹਰਾਉਣ ਦਾ ਰਾਹ ਦੀਵਾਲੀ ਦਿਖਾਏਗੀ

Published

on

Boris Johnson

ਲੰਡਨ, 8 ਨਵੰਬਰ – ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਦੀਵਾਲੀ ਦਾ ਸੰਦੇਸ਼ ਹਨੇਰੇ ‘ਤੇ ਚਾਨਣ ਦੀ ਜਿੱਤ ਦਾ ਅਤੇ ਬੁਰਾਈ ‘ਤੇ ਨੇਕੀ ਦੀ ਜਿੱਤ ਦਾ ਹੈ। ਉਨ੍ਹਾਂ ਕਿਹਾ ਕਿ ਇਹ ਉਤਸਵ ਆਸ਼ਾ ਭਰਿਆ ਇਹ ਵੀ ਸੰਦੇਸ਼ ਦਿੰਦਾ ਹੈ ਕਿ ਅਸੀਂ ਕੋਰੋਨਾ ਮਹਾਂਮਾਰੀ ਨੂੰ ਜਿੱਤਾਂਗੇ। ਉਨ੍ਹਾਂ ਨੇ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ ਦੇਸ਼ ਵਾਸੀਆਂ ਤੋਂ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ।
ਵਰਨਣ ਯੋਗ ਹੈ ਕਿ ਦੂਜੇ ਦੌਰ ਦੇ ਇਨਫੈਕਸ਼ਨ ਨੂੰ ਦੇਖਦੇ ਹੋਏ ਇੰਗਲੈਂਡ ਵਿੱਚ ਦੋ ਦਸੰਬਰ ਤੱਕ ਲਾਕਡਾਊਨ ਦਾ ਇੱਕ ਵਾਰ ਫਿਰ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਜੌਨਸਨ ਨੇ ਲੰਡਨ ਸਥਿਤ 10-ਡਾਊਨਿੰਗ ਸਟਰੀਟ ਤੋਂ ਜਾਰੀ ਆਪਣੇ ਸੰਦੇਸ਼ ਵਿੱਚ ਕਿਹਾ ਕਿ ਯਕੀਨੀ ਰੂਪ ‘ਚ ਅੱਗੇ ਵੱਡੀਆਂ ਚੁਣੌਤੀਆਂ ਹਨ, ਸਰਕਾਰ ਨੂੰ ਲੋਕਾਂ ਦੀ ਸੰਕਲਪ ਸ਼ਕਤੀ, ਉਨ੍ਹਾਂ ਦੀ ਲੜਨ ਦੀ ਸਮਰੱਥਾ ਅਤੇ ਉਨ੍ਹਾਂ ਦੀ ਸਮਝਦਾਰੀ ‘ਤੇ ਪੂਰਾ ਭਰੋਸਾ ਹੈ ਕਿ ਅਸੀਂ ਇਸ ਬਿਮਾਰੀ ‘ਤੇ ਕਾਬੂ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਦੀਵਾਲੀ ਸਾਨੂੰ ਸਿਖਾਉਂਦੀ ਹੈ ਕਿ ਹਨੇਰੇ ਉਤੇ ਚਾਨਣ ਦੀ ਅਤੇ ਬੁਰਾਈ ਉਤੇ ਨੇਕੀ ਦੀ ਜਿੱਤ ਹੁੰਦੀ ਹੈ। ਜਿਸ ਤਰ੍ਹਾਂ ਭਗਵਾਨ ਰਾਮ ਲੰਕਾ ਦੇ ਰਾਜਾ ਰਾਵਣ ਨੂੰ ਹਰਾ ਕੇ ਮੁੜੇ ਤਾਂ ਲੱਖਾਂ ਦੀਵਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ, ਉਸੇ ਤਰ੍ਹਾਂ ਇਸ ਦੀਵਾਲੀ ਨੂੰ ਅਸੀਂ ਲੋਕ ਵੀ ਕੋਰੋਨਾ ਵਿੱਚ ਆਪਣਾ ਰਸਤਾ ਖੁਦ ਬਣਾਵਾਂਗੇ ਅਤੇ ਇਸ ਬਿਮਾਰੀ ਦੇ ਖਿਲਾਫ ਜਿੱਤ ਹਾਸਲ ਕਰਾਂਗੇ।ਪ੍ਰਧਾਨ ਮੰਤਰੀ ਜੌਨਸਨ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਭਾਰਤੀ ਮੂਲ ਦੇ ਲੋਕਾਂ ਨੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਕਾਫੀ ਤਿਆਗ ਕੀਤਾ ਹੈ ਅਤੇ ਇਸ ਬਿਮਾਰੀ ਨਾਲ ਲੜਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਹੈ। ਆਨਲਾਈਨ ਦੀਵਾਲੀ ਦੀ ਤਾਰੀਫ ਕਰਦੇ ਹੋਏ ਜੌਨਸਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਦੂਰੀਆਂ ਦਾ ਪਾਲਣ ਕਰ ਕੇ ਤਿਉਹਾਰ ਮਨਾਉਣਾ ਆਸਾਨ ਨਹੀਂ ਹੈ।

Click Here To Read Latest Punjabi news online

ਅੰਤਰਰਾਸ਼ਟਰੀ

ਫਰਾਂਸ ਦਾ ਕਾਰਟੂਨ ਵਿਵਾਦ : ਟੀਚਰ ਦੇ ਕਤਲ ਕੇਸ ਵਿੱਚ 14 ਬੱਚੇ 10 ਘੰਟੇ ਕਸਟਡੀ ਵਿੱਚ ਰੱਖੇ ਗਏ

Published

on

Kept in custody

ਪੈਰਿਸ, 24 ਨਵੰਬਰ – ਇਸ ਸ਼ਹਿਰ ਦੇ ਚਾਰ ਕੰਪਲੈਕਸਾਂ ਵਿੱਚ ਦਰਜਨ ਕੁ ਪੁਲਸ ਵਾਲੇ ਅਸਾਲਟ ਰਾਈਫਲਾਂ ਲੈ ਕੇ ਅਚਾਨਕ ਪਹੁੰਚੇ ਸਨਨ। ਕੁਝ ਦੇਰ ਬਾਅਦ ਉਹ ਚਾਰ ਬੱਚਿਆਂ ਨੂੰ ਲੈ ਕੇ ਨਿਕਲੇ। ਪਰਵਾਰ ਦੇ ਪੁੱਛਣ ‘ਤੇ ਪੁਲਸ ਦੱਸਦੀ ਹੈ ਕਿ ਉਨ੍ਹਾਂ ‘ਤੇ ਅੱਤਵਾਦ ਦੇ ਬਚਾਅ ਅਤੇ ਅੱਤਵਾਦ ਨੂੰ ਉਤਸ਼ਾਹ ਕਰਨ ਦਾ ਦੋਸ਼ ਹੈ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਮਾਂ ਚੀਕਦੀ ਹੈ, ਇਹ ਨਾਮੁਮਕਿਨ ਹੈ। ਇਨ੍ਹਾਂ ਦੀ ਉਮਰ ਸਿਰਫ 10 ਸਾਲ ਹੈ।
ਅਸਲ ਵਿੱਚ ਇਹ ਚਾਰ ਬੱਚੇ, ਜਿਨ੍ਹਾਂ ਵਿੱਚ ਇੱਕ ਬੱਚੀ ਵੀ ਹੈ, ਉਸ ਲੁਈਸ ਪਾਸਟਰ ਐਲੀਮੈਂਟਰੀ ਸਕੂਲ ਦੀ ਪੰਜਵੀਂ ਕਲਾਸ ਵਿੱਚ ਬੈਠੇ 14 ਬੱਚਿਆਂ ਵਿੱਚੋਂ ਹਨ, ਜਿੱਥੇ ਬੀਤੀ 16 ਅਕਤੂਬਰ ਨੂੰ ਅੱਤਵਾਦੀ ਨੇ ਇੱਕ ਟੀਚਰ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 14 ਬੱਚਿਆਂ ਵਿੱਚ ਕਈ ਅਜਿਹੇ ਹਨ,ਜਿਨ੍ਹਾਂ ਨੂੰ 10 ਘੰਟੇ ਤੱਕ ਕਸਟਡੀ ਵਿੱਚ ਰੱਖਿਆ ਗਿਆ। ਇਨ੍ਹਾਂ ਦੇ ਪਰਵਾਰਾਂ ਨਾਲ ਵੀ ਇਨ੍ਹਾਂ ਦੀ ਧਾਰਮਿਕ ਆਸਥਾ ਅਤੇ ਪਿੱਛੇ ਜਿਹੇ ਵਿੱਚ ਇੱਕ ਮੈਗਜ਼ੀਨ ਵਿੱਚ ਛਪੇ ਵਿਵਾਦ ਗ੍ਰਸਤ ਕਾਰਟੂਨ ਦੇ ਬਾਰੇ ਸਖਤ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

ਅੰਤਰਰਾਸ਼ਟਰੀ

ਖਾੜੀ ਦੇਸ਼ਾਂ ਨਾਲ ਸਬੰਧ ਸੁਧਾਰਨ ‘ਚ ਇਸਰਾਈਲੀ ਪੀ ਐਮ ਰੁੱਝੇ

Published

on

Benjamin Netanyahu

ਯਰੂਸ਼ਲਮ, 24 ਨਵੰਬਰ – ਖਾੜੀ ਦੇਸ਼ਾਂ ਦੇ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਵਿੱਚ ਰੁਝੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖੁਫੀਆ ਦੌਰੇ ‘ਤੇ ਸਊਦੀ ਅਰਬ ਦੇ ਨਿਓਮ ਸ਼ਹਿਰ ਪਹੁੰਚੇ ਅਤੇ ਸਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਤੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌੰਪੀਉ ਨਾਲ ਬੈਠਕ ਕੀਤੀ ਹੈ।
ਵਰਨਣ ਯੋਗ ਹੈ ਕਿ ਕਿਸੇ ਇਸਰਾਈਲੀ ਨੇਤਾ ਦੀ ਇਹ ਪਹਿਲੀ ਸਊਦੀ ਅਰਬ ਯਾਤਰਾ ਹੈ। ਇਸ ਬੈਠਕ ਨਾਲ ਖੇਤਰੀ ਸਮੀਕਰਣ ਵਿੱਚ ਵੱਡਾ ਬਦਲਾਓ ਆ ਸਕਦਾ ਹੈ। ਇਹ ਕਵਾਇਦ ਈਰਾਨ ਨੂੰ ਘੇਰਣ ਲਈ ਹੋ ਰਹੀ ਹੈ, ਕਿਉਂਕਿ ਖੇਤਰੀ ਪੱਧਰ ‘ਤੇ ਇਸ ਨੂੰ ਵੱਡਾ ਖਤਰਾ ਮੰਨਿਆ ਜਾ ਰਿਹਾ ਹੈ। ਸਊਦੀ ਅਰਬ ਰਸਮੀ ਤੌਰ ‘ਤੇ ਫਿਲਸਤੀਨੀ ਹਿਤਾਂ ਦਾ ਸਮਰੱਥਕ ਹੈ ਅਤੇ ਇਸ ਬਾਰੇ ਉਸ ਨੇ ਇਸਰਾਈਲ ਦੇ ਨਾਲ ਆਪਣੇ ਸਾਰੇ ਸਰਕਾਰੀ ਸੰਪਰਕ ਤੋੜੇ ਹੋਏ ਹਨ, ਪਰ ਇਸ ਖਾੜੀ ਦੇਸ਼ ਨੇ ਉਸ ਸਮੇਂ ਸਬੰਧ ਸੁਧਾਰਨ ਲਈ ਸੰਕੇਤ ਦਿੱਤੇ ਸੀ, ਜਦੋਂ ਬੀਤੇ ਅਗਸਤ ਮਹੀਨੇ ਇਸਰਾਈਲੀ ਜਹਾਜ਼ਾਂ ਨੂੰ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਇਜਾਜ਼ਤ ਦਿੱਤੀ ਸੀ।
ਇਸਰਾਈਲ ਦੇ ਸਿੱਖਿਆ ਮੰਤਰੀ ਅਤੇ ਸੁਰੱਖਿਆ ਮਸਲਿਆਂ ‘ਤੇ ਕੈਬਿਨੇਟ ਕਮੇਟੀ ਦੇ ਮੈਂਬਰ ਯੋਏਵ ਗੈਲੇਂਟ ਨੇ ਨੇਤਨਯਾਹੂ ਦੇ ਦੌਰੇ ਦੀ ਪੁਸ਼ਟੀ ਕਰਦੇ ਹੋਏ ਇਸ ਨੂੰ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਇਸ ਨਾਲ ਪਹਿਲਾਂ ਇਸਰਾਈਲੀ ਆਰਮੀ ਰੇਡਿਓ ਅਤੇ ਕੇਨ ਰੇਡਿਓ ਨੇ ਰੇਤਨਯਾਹੂ ਦੇ ਖੁਫੀਆ ਦੌਰੇ ਦੀ ਜਾਣਕਾਰੀ ਦਿੱਤੀ ਸੀ।

Continue Reading

ਅੰਤਰਰਾਸ਼ਟਰੀ

ਜੈਸ਼-ਏ-ਮੁਹੰਮਦ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਨੂੰ ਜਾਨੋਂ ਮਾਰਨ ਦੀ ਧਮਕੀ

Published

on

Jaish-e-Mohammed

ਪੈਰਿਸ, 24 ਨਵੰਬਰ – ਫ਼ਰਾਂਸ ਦੀ ਇਸਲਾਮਿਕ ਅੱਤਵਾਦ ਵਿਰੁੱਧ ਕਾਰਵਾਈ ਤੋਂ ਭੜਕੇ ਅੱਤਵਾਦੀ ਸੰਗਠਨਾਂ ਅਲ ਕਾਇਦਾ ਅਤੇ ਇਸਲਾਮਿਕ ਸਟੇਟ ਤੋਂ ਬਾਅਦ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੂੰ ਧਮਕੀ ਦਿੱਤੀ ਹੈ।
ਜੈਸ਼ ਨੇ ਕਿਹਾ ਹੈ ਕਿ ਮੈਕਰੋਂ ਅਤੇ ਉਨ੍ਹਾਂ ਵਰਗੇ ਕੁਫਰ ਦੇ ਦੋਸ਼ੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇੱਕ ਲੇਖ ਰਾਹੀਂ ਆਪਣੀ ਧਮਕੀ ਵਿੱਚ ਅੱਤਵਾਦੀ ਸੰਗਠਨ ਨੇ ਕਿਹਾ ਕਿ ਫ਼ਰਾਂਸ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਵਰਗੀ ਸੋਚ ਰੱਖਣ ਵਾਲਿਆਂ ਨੂੰ ਉਹ ਲੋਕ ਨਿਸ਼ਾਨ ਬਣਾਉਣਗੇ, ਜੋ ਪੈਗੰਬਰ ਮੁਹੰਮਦ ਦੇ ਸਨਮਾਨ ਵਿੱਚ ਆਪਣੀ ਜਾਨ ਗੁਆਉਣ ਨੂੰ ਤਿਆਰ ਹਨ। ਜੈਸ਼ ਨੇ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ, ਜਾਂ ਉਸ ਤੋਂ ਅਗਲੇ ਦਿਨ ਕਦੇ ਨਾ ਕਦੇ ਇੱਕ ਹੋਰ ਅਬਦੁੱਲਾ ਚੇਚੇਨੀ, ਮੁਮਤਾਜ ਕਾਦਰੀ ਤੇ ਗਾਜੀ ਖ਼ਾਲਿਦ ਜਨਮ ਲਵੇਗਾ। ਵਰਨਣ ਯੋਗ ਹੈ ਕਿ ਚੇਚਨੀ ਉਹ ਅੱਤਵਾਦੀ ਹੈ, ਜਿਸ ਨੇ ਪਿਛਲੇ ਮਹੀਨੇ ਪੈਰਿਸ ਵਿੱਚ ਪੈਗੰਬਰ ਮੁਹੰਮਦ ਦਾ ਕਾਰਟੂਨ ਦਿਖਾਉਣ ਲਈ ਸਕੂਲ ਅਧਿਆਪਕ ਦਾ ਗਲਾ ਵੱਢ ਕੇ ਉਸ ਨੂੰ ਮਾਰ ਦਿੱਤਾ ਸੀ ਤੇ ਗਾਜ਼ੀ ਖਾਲਿਦ ਨੇ ਅਹਿਮਦੀਆ ਮੁਸਲਿਮ ਤਾਹਿਰ ਅਹਿਮਦ ਨਸੀਮ ਦਾ ਕੋਰਟ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਤਾਹਿਰ ‘ਤੇ ਪਾਕਿਸਤਾਨ ਵਿੱਚ ਕੁਫਰ ਦਾ ਕੇਸ ਚੱਲ ਰਿਹਾ ਸੀ। ਜੈਸ਼ ਨੂੰ ਯੂ ਐੱਨ ਸੁਰੱਖਿਆ ਕੌਂਸਲ ਨੇ ਅੱਤਵਾਦੀ ਸੰਗਠਨ ਐਲਾਨਿਆ ਸੀ, ਪਰ ਉਸ ਦੀ ਵੈਬਸਾਈਟ ਅਜੇ ਚੱਲਦੀ ਹੈ। ਦੁਨੀਆ ਨੂੰ ਧੋਖਾ ਦੇਣ ਲਈ ਵੈਬਸਾਈਟ ਦੇ ਹੋਮ ਪੇਜ ‘ਤੇ ਅਪਡੇਟ ਦੀ ਆਖ਼ਰੀ ਤਾਰੀਖ਼ ਮਈ 2019 ਹੈ ਪਰ ਮਦੀਨਾ-ਮਦੀਨਾ ਪੇਜ਼ ‘ਤੇ ਲਗਾਤਾਰ ਧਮਕੀ ਵਾਲੇ ਲੇਖ ਪੋਸਟ ਹੋ ਰਹੇ ਹਨ।

Continue Reading

ਰੁਝਾਨ