Capt Amarinder accuses Kejriwal of lying about Delhi power
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਨੇ ਕੇਜਰੀਵਾਲ ਉੱਤੇ ਦਿੱਲੀ ਦੀ ਬਿਜਲੀ ਬਾਰੇ ਝੂਠ ਬੋਲਣ ਦਾ ਦੋਸ਼ ਲਾਇਆ

Published

on

capt amrinder singh

ਚੰਡੀਗੜ੍ਹ, 5 ਜੁਲਾਈ, – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਓਥੋਂ ਦੀ ਕੇਜਰੀਵਾਲ ਸਰਕਾਰ ਨਾਕਾਮ ਰਹੀ ਹੈ ਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਅੱਖ ਰੱਖ ਕੇ ਓਥੋਂ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਏਥੇ ਗੇੜੇ ਮਾਰ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦੀ ਸੇਵਾ ਦੇ ਲਈ ਕੇਜਰੀਵਾਲ ਸਰਕਾਰ ਹਰ ਪੱਖੋਂ ਫੇਲ੍ਹ ਹੋਈ ਹੈ ਤੇ ਦਿੱਲੀ ਨਾਲ ਦੇ ਪਿੰਡਾਂ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਦੇਂਦੀ ਤੇ ਉਦਯੋਗ ਲਈ ਬਿਜਲੀ ਦਰਾਂ ਵੀ ਵੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਰ ਖੇਤਰ ਵਿਚ ਦਿੱਲੀ ਮਾਡਲ ਰੱਦ ਕਰ ਚੁੱਕੇ ਹਨ।ਮੁੱਖ ਮੰਤਰੀ ਨੇ ਦਿੱਲੀ ਦੇ ਬਿਜਲੀ ਰੇਟਾਂ ਨੂੰ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਗਿਣੀ-ਮਿੱਥੀ ਸਾਜਿ਼ਸ਼ ਦੱਸ ਕੇ ਕਿਹਾ ਕਿ ਦਿੱਲੀ ਸਰਕਾਰ ਨੇ ਰਿਲਾਇੰਸ ਵਰਗੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਲੋਕਾਂ ਦੀ ਕੀਮਤ ਉਤੇ ਵੱਧ ਦਰਾਂ ਵਸੂਲ ਕੇ ਜੇਬਾਂ ਭਰਨ ਲਈ ਖੁੱਲ੍ ਹਦਿੱਤੀ ਹੋਈ ਹੈ।
ਕੇਜਰੀਵਾਲ ਦੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਉਦਯੋਗਿਕ ਬਿਜਲੀ ਲਈ 9.80 ਰੁਪਏ ਯੂਨਿਟ ਵਸੂਲਦੀ ਹੈ, ਪੰਜਾਬ ਵਿੱਚ ਸਾਡੀ ਸਨਅਤ ਨੂੰ ਪੰਜ ਰੁਪਏ ਯੂਨਿਟ ਦੀ ਸਬਸਿਡੀ ਨਾਲ ਬਿਜਲੀ ਦੇਂਦੀ ਹੈ ਅਤੇ ਇਸੇ ਸਬਸਿਡੀ ਨਾਲ ਬੀਤੇ ਚਾਰ ਸਾਲਾਂ ਵਿਚ ਜ਼ਮੀਨੀ ਪੱਧਰ ਉਤੇ 85,000 ਕਰੋੜ ਦਾ ਨਿਵੇਸ਼ ਹੋਇਆ।ਉਨ੍ਹਾ ਕਿਹਾ ਕਿ ਉਨ੍ਹਾਂ ਦੀ ਸਰਕਾਰ 13,79,217 ਕਿਸਾਨਾਂ ਨੂੰ 6735 ਕਰੋੜ ਰੁਪਏ ਦੀ ਮੁਫਤ ਬਿਜਲੀ ਦੇ ਰਹੀ ਹੈ, ਪਰ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨੂੰ ਇਹੋ ਜਿਹੀ ਮਦਦ ਦਾ ਕੋਈ ਯਤਨ ਨਹੀਂ ਕੀਤਾ।ਉਨ੍ਹਾ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਵਿੱਚੋਂ ਇਕ ਕਾਨੂੰਨਸਭ ਤੋਂ ਪਹਿਲਾਂ ਨੋਟੀਫਾਈ ਕੀਤਾ ਤੇ ਫਿਰ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਹਮਦਰਦ ਹੋਣ ਦਾ ਖੇਖਣ ਕਰ ਰਹੀ ਹੈ।

Read More Political News Today

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca