Capt Amarinder and Navjot Sidhu begin to unite for 'Mission Punjab'!
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ‘ਮਿਸ਼ਨ ਪੰਜਾਬ’ ਲਈ ਇਕਸੁਰ ਹੋਣ ਲੱਗੇ !

Published

on

Navjot Sidhu

ਸਰਕਾਰ ਤੇ ਪਾਰਟੀ ਵਿੱਚ ਤਾਲਮੇਲ ਲਈ ਦਸ ਮੈਂਬਰੀ ਕਮੇਟੀ ਬਣਾਈ
ਚੰਡੀਗ਼ੜ੍ਹ, 21 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸਿਆਸੀ ਸੁਰ ਮਿਲਾਉਣੇ ਸ਼ੁਰੂ ਕੀਤੇ ਜਾਪਦੇ ਹਨ। ਪਿਛਲੇ ਦਿਨਾਂ ਦੀ ਲੰਮੀ ਖਿੱਚੋਤਾਣ ਪਿੱਛੋਂ ਪੰਜਾਬ ਸਰਕਾਰ ਤੇ ਪੰਜਾਬ ਕਾਂਗਰਸ ਵਿਚਾਲੇ ਬਿਹਤਰ ਤਾਲਮੇਲ ਲਈ ਇਹ ਦੋਵੇਂ ਆਗੂ ਇੱਕ ਸਾਂਝੀ ਕਮੇਟੀ ਬਣਾਉਣ ਲਈ ਮੰਨ ਗਏ ਹਨ।
ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ਅਤੇ ਸਰਕਾਰੀ ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਅਮਲ ਵਿੱਚਲਾਗੂ ਕਰਨ ਦੇ ਲਈ ਇੱਕ 10-ਮੈਂਬਰੀ ‘ਰਣਨੀਤਕ ਨੀਤੀ ਗਰੁੱਪ’ ਬਣਾਉਣ ਦੀ ਸਹਿਮਤੀ ਕੀਤੀ ਹੈ। ਇਸ ਗਰੁੱਪ ਦੀ ਪ੍ਰਧਾਨਗੀ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਨਗੇ ਅਤੇ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ ਸਰਕਾਰ ਵੱਲੋਂ ਅਤੇ ਨਵਜੋਤ ਸਿੰਘ ਸਿੱਧੂ ਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਦੇ ਨਾਲ ਨਵ-ਬਣਾਏ ਜਨਰਲ ਸੈਕਟਰੀ ਪਰਗਟ ਸਿੰਘ ਕਾਂਗਰਸ ਪਾਰਟੀ ਵੱਲੋਂ ਇਸ ਗਰੁੱਪ ਦੇ ਮੈਂਬਰ ਹੋਣਗੇ।
ਵਰਨਣ ਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੀ ਦਿਨੀਂ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਵਿੱਚ ਮਹਿਸੂਸ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਬਿਨਾਂ ਮਸਲੇ ਤਣ-ਪੱਤਣ ਨਹੀਂ ਲੱਗਣੇ ਹਨ। ਪਾਰਟੀ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਤੱਕ ਪਹੁੰਚ ਕਰ ਕੇ ਅਗਲੀਆਂ ਚੋਣਾਂ ਜਿੱਤਣ ਲਈ ਪਿਛਲੇ ਵਾਅਦੇ ਪੂਰਾ ਕਰਨ ਵਾਸਤੇ ਦਬਾਓ ਬਣਾਉਣ ਲਈ ਮੁੱਖ ਮੰਤਰੀ ਤੱਕ ਪਹੁੰਚ ਕਰਨ ਨੂੰ ਕਿਹਾ ਸੀ। ਕੱਲ੍ਹ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਪਰਗਟ ਸਿੰਘ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਉੱਤੇਗਏ ਤੇ ਇਸ ਸਿਆਸੀ ਮੁਲਾਕਾਤ ਵਿੱਚ ਪਾਰਟੀ ਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਲਈ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਇਹ ਫੈਸਲਾ ਕੀਤਾ ਗਿਆ ਕਿ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾਣ ਜਿਨ੍ਹਾਂ ਵਿੱਚ ਵੱਖੋ-ਵੱਖ ਪਹਿਲ ਕਦਮੀਆਂ ਦੀ ਚਰਚਾ ਅਤੇ ਸਮੀਖਿਆ ਹੋਇਆ ਕਰੇਗੀ ਅਤੇ ਸੁਝਾਓ ਵੀ ਪਾਰਟੀ ਵੱਲੋਂ ਆਇਆ ਕਰਨਗੇ। ਨਵਜੋਤ ਸਿੱਧੂ ਨੇ ਕੱਲ੍ਹ ਮੁੱਖ ਮੰਤਰੀ ਨੂੰ ਪੱਤਰ ਦੇ ਕੇ ਹਫ਼ਤੇ ਦੇ ਪੰਜ ਦਿਨ ਰੋਜ਼ ਇੱਕ ਮੰਤਰੀ ਦੀ ਡਿਊਟੀ ਪੰਜਾਬ ਕਾਂਗਰਸ ਭਵਨ ਵਿੱਚਲਾਉਣ ਦੀ ਮੰਗ ਕਰਕੇ ਇੱਕ ਕਦਮ ਹੋਰ ਅੱਗੇ ਵਧਾਇਆ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਮੰਗ ਮੰਨਣ ਦੇ ਨਾਲ ਰਣਨੀਤਕ ਨੀਤੀ ਗਰੁੱਪ ਬਣਾ ਕੇ ਦੋ ਕਦਮ ਅੱਗੇ ਵਧਾਏ। ਦੋਵਾਂ ਨੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਰੋਜ਼ ਪੰਜਾਬ ਕਾਂਗਰਸ ਭਵਨ ਵਿੱਚ ਵਾਰੋ-ਵਾਰ ਮੌਜੂਦ ਰਹਿਣ ਲਈ ਕਿਹਾ ਹੈ ਤਾਂ ਜੋ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਵੱਲੋਂ ਉਠਾਏ ਜਾਂਦੇ ਮੁੱਦੇ ਹੱਲ ਕੀਤੇ ਜਾ ਸਕਣ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca