Capt Amarinder announces development of Bassi Pathan
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਵੱਲੋਂ ਵਿਰਾਸਤ ਵਜੋਂ ਬੱਸੀ ਪਠਾਣਾਂ ਪੁਰਾਣੀ ਜੇਲ੍ਹ ਦੇ ਵਿਕਾਸ ਦਾ ਐਲਾਨ

Published

on

Captain

ਚੰਡੀਗੜ੍ਹ, 2 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਬੱਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦਾ ਵਿਕਾਸ ਅਤੇ ਸੰਭਾਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਗੁਰੂ ਸਾਹਿਬ ਦਿੱਲੀ ਵਿੱਚ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਜਾ ਰਹੇ ਸਨ ਤਾਂ ਨੂਰ ਮੁਹੰਮਦ ਖਾਨ ਮਿਰਜ਼ਾ ਨੇ ਉਨ੍ਹਾਂ ਨੂੰ ਇੱਥੇ ਸਾਥੀਆਂ ਸਮੇਤ 40 ਦਿਨ ਨਜ਼ਰਬੰਦ ਰੱਖਿਆ ਸੀ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਵਿੱਚ ਦੋ ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਤੇਗ ਬਹਾਦਰ ਅਜਾਇਬਘਰ ਦੇ ਨਵੀਨੀਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅਜਾਇਬਘਰ ਦੀ ਦਿੱਖ ਨੂੰ ਨਵਾਂ ਰੂਪ ਦੇਣ ਦੇ ਨਾਲ ਆਧੁਨਿਕ ਤਕਨਾਲੋਜੀ ਨਾਲ ਪਹਿਲੀ ਮੰਜ਼ਿਲ ਦਾ ਨਵੀਨੀਕਰਨ ਕੀਤਾ ਜਾਵੇਗਾ ਤੇ ਹੇਠਲੀ ਮੰਜ਼ਿਲ ਉੱਤੇ ਤਸਵੀਰਾਂ ਦੀ ਪ੍ਰਦਰਸ਼ਨੀ ਦਾ ਅਸਲ ਸਰੂਪ ਵੀਕਾਇਮ ਰੱਖਿਆ ਜਾਵੇਗਾ। ਵਰਨਣ ਯੋਗ ਹੈ ਕਿ ਪੰਜਾਬ ਵਿੱਚ ਗੁਰੂ ਤੇਗ ਬਹਾਦਰ ਨਾਲ ਸਬੰਧਤ ਇਹ ਇੱਕੋ-ਇੱਕ ਅਜਾਇਬਘਰ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਆਨੰਦਪੁਰ ਸਾਹਿਬ ਵਿੱਚ ਵਿਰਾਸਤ ਏ ਖਾਲਸਾ ਨੇੜੇ 10 ਕਰੋੜ ਰੁਪਏ ਦੀ ਲਾਗਤ ਨਾਲ ਨੇਚਰ ਪਾਰਕ ਵਿਕਸਤ ਕਰਨ, ਬਾਬਾ ਬਕਾਲਾ ਪੰਚਾਇਤ ਦਾ ਦਰਜਾ ਵਧਾ ਕੇ ਨਗਰ ਪੰਚਾਇਤ ਕਰਨ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਬਣਨ ਵਾਲੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦੇ ਨੀਂਹ ਪੱਥਰ ਰੱਖਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ਵਿੱਚ ਉਸਾਰੀ ਅਧੀਨ ਭਾਈ ਜੈਤਾ ਜੀ ਮੈਮੋਰੀਅਲ ਵਿੱਚ ਖੰਡਾ ਸਾਹਿਬ ਸੁਸ਼ੋਭਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਦੋ ਵੱਡੇ ਸ਼ਹਿਰਾਂ ਬਾਬਾ ਬਕਾਲਾ ਅਤੇ ਆਨੰਦਪੁਰ ਸਾਹਿਬ ਵਿੱਚ 20.50 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 103 ਥਾਂਵਾਂ ਨੂੰ ਪੰਜਾਹ ਲੱਖ ਰੁਪਏ ਪ੍ਰਤੀ ਪਿੰਡ ਤੇ ਇੱਕ ਕਰੋੜ ਰੁਪਏ ਪ੍ਰਤੀ ਸ਼ਹਿਰ ਦੀ ਗਰਾਂਟ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦਿੱਤੀ ਗਈ ਹੈ।

Read More Latest Politics News

ਰਾਜਨੀਤੀ

ਆਰ ਐੱਸ ਐੱਸ ਵੱਲੋਂ ਭਾਜਪਾ ਨੂੰ ਪੱਛਮੀ ਬੰਗਾਲ ਬਾਰੇ ਆਤਮ ਚਿੰਤਨ ਕਰਨ ਦੀ ਸਲਾਹ

Published

on

bjp

ਗਲਤ ਤਜਰਬੇ ਨਾਲ ਬੰਗਾਲ ਵਿੱਚ ਪਾਸਾ ਪਲਟਣ ਦੀ ਗੱਲ ਕਹੀ
ਨਵੀਂ ਦਿੱਲੀ, 11 ਮਈ, – ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ ਜਿੱਥੇ ਪਾਰਟੀ ਵਿੱਚ ਕੇਂਦਰੀ ਪੱਧਰ ਉੱਤੇ ਲੀਡਰਸ਼ਿਪ ਬਦਲਣ ਦੀ ਮੰਗ ਜ਼ੋਰ ਫੜ ਰਹੀ ਹੈ, ਇਸ ਦੇ ਨਾਲ ਹੀ ਦੂਸਰੇ ਪਾਸੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐੱਸ ਐੱਸ) ਦੇ ਮੁੱਖ ਪੱਤਰ ‘ਪਾਂਚਜਨਯ’ ਵਿੱਚ ਛਪੇ ਇੱਕ ਲੇਖ ਵਿੱਚ ਭਾਜਪਾ ਨੂੰ ਇਸ ਹਾਰ ਤੋਂ ਬਾਅਦ ਆਤਮ-ਚਿੰਤਨ ਕਰਨ ਦੀ ਸਲਾਹ ਦੇ ਦਿੱਤੀ ਗਈ ਹੈ।
ਆਰ ਐੱਸ ਐੱਸ ਦੇ ਮੁੱਖ ਪੱਤਰ ‘ਪਾਂਚਜਨਯ’ ਵਿੱਚ ਲਿਖਿਆ ਹੈ ਕਿ ਅਣਥੱਕ ਕੋਸ਼ਿਸ਼ ਨਹੀਂ, ਸਗੋਂ ਇਕ ਗਲਤ ਤਜਰਬੇ ਨੇ ਪੱਛਮੀ ਬੰਗਾਲ ਵਿੱਚ ਭਾਜਪਾ ਲਈ ਉਲਟ ਹਾਲਾਤ ਪੈਦਾ ਕੀਤੇ ਹਨ ਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿੱਥੇ 121 ਵਿਧਾਨ ਸਭਾ ਸੀਟਾਂ ਵਿੱਚ ਅਗੇਤ ਮਿਲੀ ਸੀ, ਇਸ ਵਾਰ ਪਾਰਟੀ 77 ਸੀਟਾਂ ਉੱਤੇ ਸਿਮਟ ਗਈ ਹੈ। ਭਾਜਪਾ ਨੂੰ ਵਿਧਾਨ ਸਭਾ ਦੇ ਆਖ਼ਰੀ ਦੋ ਪੜਾਵਾਂ ਦੀ ਵੋਟਿੰਗਵਿੱਚ ਭਾਰੀ ਨਿਰਾਸ਼ਾ ਪੱਲੇ ਪੱਈ ਹੈ। ‘ਪਾਂਚਜਨਯ’ ਦੇ ਅਨੁਸਾਰ ਭਾਜਪਾ ਨੇ ਕਾਹਲੀਵਿੱਚਟੀ ਐੱਮ ਸੀ ਦੇ ਉਨ੍ਹਾਂ ਨੇਤਾਵਾਂ ਨੂੰ ਪਾਰਟੀਵਿੱਚ ਸ਼ਾਮਲ ਕਰ ਲਿਆ ਸੀ, ਜਿਨ੍ਹਾਂ ਦਾ ਅਕਸ ਕਾਫ਼ੀ ਖ਼ਰਾਬ ਸੀ ਅਤੇ ਸਾਲ 2019 ਦੀਆਂ ਪਾਰਲੀਮੈਂਟ ਚੋਣਾਂ ਦੇ ਮੁਕਾਬਲੇ ਭਾਜਪਾ ਦੀਆਂ ਵੋਟਾਂਵਿੱਚ 2 ਫ਼ੀਸਦੀ ਕਮੀ ਆਈ, ਜਦ ਕਿ ਕਾਂਗਰਸ ਅਤੇ ਖੱਬੇ ਪੱਖੀਆਂ ਦੀਆਂ 5 ਫ਼ੀਸਦੀ ਵੋਟਾਂ ਟੀ ਐੱਮ ਸੀ ਵੱਲ ਚਲੀਆਂ ਗਈਆਂ।
ਸਾਲ 2019 ਦੀਆਂ ਪਾਰਲੀਮੈਂਟ ਚੋਣਾਂ ਬਾਰੇ‘ਪਾਂਚਜਨਯ’ ਨੇ ਲਿਖਿਆ ਕਿ ਜੇ ਕਾਂਗਰਸ ਅਤੇ ਖੱਬੇ ਪੱਖੀ ਆਪਣੇ ਸਾਲ 2019 ਦੇ ਵੋਟ ਕਾਇਮ ਰੱਖ ਲੈਂਦੇ ਤਾਂ ਭਾਜਪਾ ਘੱਟੋ-ਘੱਟ 93 ਸੀਟਾਂਤੱਕ ਚਲੀ ਜਾਂਦੀ, ਪਰ ਦੋਵਾਂ ਪਾਰਟੀਆਂ ਦੇ ਇਹ ਵੋਟਰਟੀ ਐੱਮ ਸੀ ਵੱਲ ਚਲੇ ਜਾਣ ਨਾਲ ਭਾਜਪਾ ਨੂੰ ਜਿੱਤਣਾ ਔਖਾ ਹੋ ਗਿਆ।ਇਨ੍ਹਾਂ ਚੋਣਾਂ ਤੋਂ ਸਾਫ ਹੋ ਗਿਆ ਕਿ ਪੱਛਮੀ ਬੰਗਾਲ ਦੇ ਚਾਰ ਵੱਡੇ ਜਿ਼ਲਿਆਂ ਤੋਂ ਭਾਜਪਾ ਨੂੰ ਇਕ ਵੀ ਸੀਟ ਨਹੀਂ ਮਿਲੀ, ਜਿਨ੍ਹਾਂ ਵਿੱਚ ਝਾਰਗ੍ਰਾਮ, ਸਾਊਥ 24 ਪਰਗਨਾ, ਪੂਰਬੀ ਬਰਧਮਾਨ ਤੇ ਕੋਲਕਾਤਾ ਸ਼ਾਮਲ ਹਨ। ‘ਪਾਂਚਜਨ’ ਨੇ ਲਿਖਿਆ ਕਿ ਦਲਿਤਾਂ ਦਾ ਸਮਰਥਨ ਵੀ ਭਾਜਪਾ ਨੂੰ ਵਿਧਾਨ ਸਭਾ ਚੋਣਾਂਵਿੱਚ ਨਹੀਂ ਮਿਲਿਆ ਤੇ ਜਿਸ ਮਤੂਆ ਭਾਈਚਾਰੇ ਬਾਰੇ ਭਾਜਪਾ ਨੇ ਵੱਡੇ ਦਾਅਵੇ ਕੀਤੇ ਸਨ, ਉਸ ਨੇ ਵੀ ਭਾਜਪਾ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਤੇ ਸਿਰਫ਼ ਜਲਪਾਈਗੁੜੀ ਖੇਤਰ ਵਿੱਚ ਪਾਰਟੀ ਨੂੰ 27 ਵਿੱਚੋਂ 21 ਸੀਟਾਂ ਉੱਤੇ ਜਿੱਤ ਹੋ ਸਕੀ ਹੈ, ਜਿਸ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।
ਆਰ ਐੱਸ ਐੱਸ ਦੇ ਮੁੱਖ ਪੱਤਰ ਨੇ ਲਿਖਿਆ ਹੈ ਕਿ ਪੱਛਮੀ ਬੰਗਾਲਵਿੱਚ 4 ਪ੍ਰਮੁੱਖ ਕਾਰਨਾਂ ਕਰ ਕੇ ਭਾਜਪਾ ਦਾ ਸੱਤਾਵਿੱਚ ਆਉਣ ਦਾ ਸੁਫ਼ਨਾ ਪੂਰਾ ਨਹੀਂ ਹੋਇਆ। ਪਹਿਲਾ ਟੀ ਐੱਮ ਸੀਵੱਲੋਂ ਵੱਖ-ਵੱਖ ਯੋਜਨਾਵਾਂ ਨਾਲ ਓਥੇ ਲੋਕਾਂ ਨੂੰ ਲਾਭਪਾਤਰੀ ਬਣਾ ਕੇ ਰੱਖਣਾ, ਦੂਸਰਾ ਆਖਰੀ ਦੋ ਪੜਾਵਾਂ ਦੀ ਪੋਲਿੰਗ ਉੱਤੇ ਕੋਰੋਨਾ ਵਾਇਰਸ ਦੀ ਬੀਮਾਰੀ ਦਾ ਅਸਰ ਤੇ ਤੀਸਰਾ ਮਾੜੇ ਅਕਸ ਵਾਲੇ ਟੀ ਐੱਮ ਸੀ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ। ਆਖਰੀ ਗੱਲ ਕਿ ਲੋਕ ਸਭਾ ਚੋਣਾਂ ਦੇ ਮੁਕਾਬਲੇ ਭਾਜਪਾ ਦੀ ਕਮਜੋਰ ਰਣਨੀਤੀ ਤੇ ਖੱਬੇ ਪੱਖੀਆਂ ਅਤੇ ਕਾਂਗਰਸ ਦਾ ਵੋਟ ਬੈਂਕ ਟੀ ਐੱਮ ਸੀ ਵੱਲ ਨਿਕਲ ਗਿਆ ਅਤੇ ਭਾਜਪਾ ਇਸ ਨੂੰ ਓਧਰ ਖਿਸਕਦਾ ਵੇਖ ਹੀ ਨਹੀਂ ਸੀ ਸਕੀ।

Read More Latest Politics News

Continue Reading

ਰਾਜਨੀਤੀ

ਤਿੰਨ ਕੈਬਨਿਟ ਮੰਤਰੀਆਂ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਕਾਂਗਰਸ ਹਾਈਕਮਾਂਡ ਨੂੰ ਅਪੀਲ

Published

on

navjot sidhu

ਚੰਡੀਗੜ੍ਹ, 11 ਮਈ – ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੁੱਧ ਕੁਝ ਕੈਬਨਿਟ ਮੰਤਰੀਆਂ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਇਸ ਵਿਧਾਇਕ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਨ੍ਹਾਂ ਮੰਤਰੀਆਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਨੂੰ ਘੋਰ ਗ਼ੈਰ-ਅਨੁਸ਼ਾਸਨ ਤੇ ਸੂਬੇ ਦੀ ਕਾਂਗਰਸ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸ ਕੇ ਕਿਹਾ ਕਿ ਸਿੱਧੂ ਵੱਲੋਂ ਕੈਪਟਨ ਉੱਤੇ ਨਿੱਜੀ ਕਿਸਮ ਦੇ ਹਮਲੇ ਕਰਨਾ ਪਾਰਟੀ ਵਿਰੋਧੀ ਹਰਕਤ ਹੈ ਜੋ ਤੁਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕਰਦੀ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਨੇ ਨਵਜੋਤ ਸਿੰਘ ਸਿੱਧੂ ਦੀਆਂ ਇਨ੍ਹਾਂ ਕਾਰਵਾਈਆਂ ਦਾ ਕਰੜਾ ਨੋਟਿਸ ਲਿਆ ਅਤੇ ਕਾਂਗਰਸ ਦਾ ਚੁਣਿਆ ਵਿਧਾਇਕ ਹੋਣ ਦੇ ਬਾਵਜੂਦ ਕਾਂਗਰਸੀ ਮੁੱਖ ਮੰਤਰੀ ਦੀ ਖੁੱਲ੍ਹ ਕੇ ਆਲੋਚਨਾ ਕਰਨ ਦੀ ਨਿੰਦਾ ਕੀਤੀ। ਮੰਤਰੀਆਂ ਨੇ ਕਿਹਾ ਕਿ ਸਿੱਧੂ ਵੱਲੋਂ ਮੁੱਖ ਮੰਤਰੀ ਦੇ ਖ਼ਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਲੋਕਤੰਤਰੀ ਸਿਆਸੀ ਦਲ ਦੇ ਨਾਰਾਜ਼ ਮੈਂਬਰ ਦਾ ਗੁੱਸਾ ਕਹਿ ਕੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਇਹ ਖੁੱਲ੍ਹੀ ਬਗਾਵਤ ਉਸ ਵੇਲੇ ਕਾਂਗਰਸ ਦੇ ਹਿੱਤਾਂ ਨੂੰ ਢਾਹ ਲਾ ਰਹੀ ਹੈ।
ਇਨ੍ਹਾਂ ਮੰਤਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਿੱਧੂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਪੰਜਾਬ ਦੀ ਪਾਰਟੀ ਵਿੱਚ ਬਦਅਮਨੀ ਫੈਲ ਜਾਵੇਗੀ, ਜੋ ਇਸ ਲਈ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਘਾਤਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸਾਫ਼ ਹੈ ਕਿ ਸਿੱਧੂ ਦੀ ਨੀਤ ਠੀਕ ਨਹੀਂ ਹੈ ਅਤੇ ਉਸ ਨੂੰ ਸਿਰਫ਼ ਆਪਣੇ ਨਿੱਜੀ ਤੇ ਸਿਆਸੀ ਹਿੱਤਾਂ ਦੀ ਚਿੰਤਾ ਹੈ ਅਤੇ ਉਹ ਆਪਣੇ ਦੋਸ਼ਾਂ ਰਾਹੀਂ ਮੁੱਖ ਮੰਤਰੀ ਖ਼ਿਲਾਫ਼ ਸੂਬਾ ਕਾਂਗਰਸ ਵਿੱਚ ਨਾ-ਪੱਖੀ ਮਾਹੌਲ ਸਿਰਜਣਾ ਚਾਹੁੰਦੇ ਹਨ। ਸਿੱਧੂ ਵੱਲੋਂ ਸੋਸ਼ਲ ਮੀਡੀਆਂ ਉੱਤੇ ਅਪਣਾਏ ਜਾ ਰਹੇ ਹਮਲਾਵਰ ਰੁਖ਼ ਨੂੰ ਕਾਂਗਰਸ ਹਾਈਕਮਾਂਡ ਉੱਤੇ ਦਬਾਅ ਪਾ ਕੇ ਆਪਣੀਆਂ ਗ਼ੈਰ-ਵਾਜਬ ਮੰਗਾਂ ਮਨਵਾਉਣ ਦੀ ਕੋਸ਼ਿਸ਼ ਦੱਸ ਕੇ ਕਾਂਗਰਸੀ ਮੰਤਰੀਆਂ ਨੇ ਕਿਹਾ ਕਿ ਜੇ ਪਾਰਟੀ ਨੇਸਿੱਧੂ ਦੇ ਖ਼ਿਲਾਫ਼ ਕੋਈ ਕਦਮ ਨਾ ਚੁੱਕਿਆ ਤਾਂ ਇਸ ਨਾਲ ਹੋਰ ਬਾਗ਼ੀ ਅਤੇ ਉਚਾ ਉਡਣ ਦੇ ਚਾਹਵਾਨ ਮੈਂਬਰਾਂ ਨੂੰ ਖੁੱਲ੍ਹੇ ਤੌਰ ਉੱਤੇ ਕਾਂਗਰਸ ਦੀ ਲੀਡਰਸ਼ਿਪ ਖ਼ਿਲਾਫ਼ ਆਵਾਜ਼ ਚੁੱਕਣ ਦੀ ਸ਼ਹਿ ਮਿਲੇਗੀ।

Read More Latest Politics News

Continue Reading

ਰਾਜਨੀਤੀ

ਭਾਜਪਾ ਆਗੂ ਹੇਮੰਤ ਬਿਸਵਾ ਸਰਮਾ ਨੇ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Published

on

Hemant Biswa Sarma

ਐੱਨਆਰਸੀ ਦੀ ਨਵੇਂ ਸਿਰਿਓਂ ਜਾਂਚ ਕਰਾਉਣ ਦਾ ਐਲਾਨ
ਗੁਹਾਟੀ, 10 ਮਈ, – ਭਾਰਤ ਦੇ ਉੱਤਰ-ਪੂਰਬ ਵਿੱਚ ਸਭ ਤੋਂ ਵੱਡੇ ਰਾਜ ਆਸਾਮ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀ ਏ) ਦੀ ਜਿੱਤ ਦੇ ਬਾਅਦ ਅੱਜ ਇਸ ਗੱਠਜੋੜ ਦੇ ਕਨਵੀਨਰ ਤੇ ਭਾਜਪਾ ਨੇਤਾ ਹੇਮੰਤ ਬਿਸਵਾ ਸਰਮਾ ਨੂੰ ਰਾਜ ਦੇ ਗਵਰਨਰ ਜਗਦੀਸ਼ ਚੰਦਰ ਮੁਖੀ ਨੇ ਅਸਾਮ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।ਇਸ ਰਾਜ ਦੇ ਲੋਕਾਂ ਦੇ ਰਿਵਾਇਤੀ ਲਿਬਾਸ ਵਿੱਚ ਆਏ ਸਰਮਾ ਨੇ ਅਸਾਮੀ ਬੋਲੀ ਵਿੱਚ ਸਹੁੰ ਚੁੱਕੀ।ਇਸ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭੇਜੀ ਵਧਾਈ ਵਿੱਚ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਸਰਕਾਰ ਰਾਜ ਦੇ ਵਿਕਾਸ ਨੂੰ ਰਫ਼ਤਾਰ ਦੇਵੇਗੀ ਤੇ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਲਈ ਸਾਰੇ ਲੋਕਾਂ ਦੀ ਅਗਵਾਈ ਕਰੇਗੀ।
ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਹੇਮੰਤ ਸਰਮਾ ਨੇ ਕਿਹਾ ਕਿ ਉਸ ਦੀ ਸਰਕਾਰ ਇਸ ਰਾਜ ਵਿਚਲੇ ਸਰਹੱਦੀ ਜ਼ਿਲ੍ਹਿਆਂ ਵਿੱਚ 20 ਫ਼ੀਸਦੀ ਅਤੇ ਹੋਰ ਖੇਤਰਾਂ ਦੇ 10 ਫ਼ੀਸਦੀ ਲੋਕਾਂ ਦੀ ਨਾਗਰਿਕਤਾ ਦੀ ਮੁੜ ਕੇ ਤਸਦੀਕ ਕਰਵਾਉਣਾ ਚਾਹੁੰਦੀ ਹੈ ਅਤੇ ਜੇ ਇਸ ਦੌਰਾਨ ਕੁਝ ਨੁਕਸ ਪਤਾ ਲੱਗਣਗੇ ਤਾਂ ਮੌਜੂਦਾ ਕੌਮੀ ਨਾਗਰਿਕਤਾ ਰਜਿਸਟਰ(ਐੱਨਆਰਸੀ)ਉੱਤੇ ਅਮਲ ਕਰਨ ਲਈ ਅੱਗੇ ਵਧ ਸਕਦੇ ਹਾਂ, ਪਰ ਜ਼ਿਆਦਾ ਨੁਕਸ ਨਿਕਲੇ ਤਾਂ ਉਨ੍ਹਾਂ ਨੂੰ ਆਸ ਹੈ ਕਿ ਅਦਾਲਤ ਨੋਟਿਸ ਲਵੇਗੀ ਅਤੇ ਨਵੇਂ ਦਿ੍ਸ਼ਟੀਕੋਣ ਨਾਲ ਜੋ ਕੁਝ ਜ਼ਰੂਰੀ ਹੋਵੇਗਾ, ਉਹ ਸਾਰਾ ਕੁਝ ਕਰੇਗੀ।
ਇਸ ਦੌਰਾਨ ਹੇਮੰਤ ਬਿਸਵਾ ਸਰਮਾ ਨਾਲ 13 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ, ਜਿਨ੍ਹਾਂ ਵਿੱਚ 10 ਮੰਤਰੀ ਭਾਜਪਾ ਦੇ, ਦੋ ਅਸਾਮ ਗਣ ਪ੍ਰੀਸ਼ਦ (ਏਜੀਪੀ) ਤੇ ਇਕ ਮੰਤਰੀ ਯੂਨਾਈਟਿਡ ਪੀਪਲਜ਼ ਪਾਰਟੀ ਲਿਬਰਲ (ਯੂ ਪੀਪੀਐੱਲ) ਦਾ ਲਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਰਣਜੀਤ ਕੁਮਾਰ ਦਾਸ ਸ਼ਾਮਲ ਹਨ। ਕੈਬਨਿਟ ਵਿੱਚ ਇੱਕੋ ਮਹਿਲਾ ਅਜੰਤਾ ਨਿਯੋਗ ਹੈ, ਜਿਹੜੀ ਪਹਿਲਾਂ ਕਾਂਗਰਸ ਦੀ ਤਰੁਣ ਗੋਗੋਈ ਸਰਕਾਰ ਵਿੱਚਮੰਤਰੀ ਰਹਿ ਚੁੱਕੀ ਹੈ ਤੇ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚਆਈ ਸੀ।ਭਾਜਪਾ ਦੇ ਸੂਬਾ ਪ੍ਰਧਾਨ ਰਣਜੀਤ ਕੁਮਾਰ ਦਾਸ ਤੋਂ ਇਲਾਵਾ ਰਨੋਜ ਪੇਗੂ, ਅਸ਼ੋਕ ਸਿੰਘਲ, ਬਿਮਲ ਬੋਰਾ ਅਤੇ ਯੂਜੀ ਬ੍ਰਹਮਾ (ਸਾਬਕਾ ਰਾਜ ਸਭਾ ਮੈਂਬਰ) ਪਹਿਲੀ ਵਾਰ ਮੰਤਰੀ ਬਣਾਏ ਗਏ ਹਨ।ਪਿਛਲੀ ਸਰਕਾਰ ਵਾਲੇ ਏਜੀਪੀ ਦੇ ਅਤੁਲ ਬੋਰਾ ਤੇ ਕੇਸ਼ਬ ਮਹੰਤਾ ਨੂੰ ਮੰਤਰੀ ਮੰਡਲ ਵਿੱਚ ਕਾਇਮ ਰੱਖਿਆ ਗਿਆ ਹੈ।

Read More Latest Indian Political News

Continue Reading

ਰੁਝਾਨ


Copyright by IK Soch News powered by InstantWebsites.ca