Capt Amarinder announces first injection of Covid in Punjab
Connect with us apnews@iksoch.com

ਰਾਜਨੀਤੀ

ਕੈਪਟਨ ਅਮਰਿੰਦਰ ਵੱਲੋਂ ਪੰਜਾਬ ਵਿੱਚ ਕੋਵਿਡ ਦਾ ਪਹਿਲਾ ਟੀਕਾ ਲਵਾਉਣ ਦਾ ਐਲਾਨ

Published

on

capt amrinder singh
  • ਪੰਜਾਬ ਨਵੀਨਤਮ ਮਿਸ਼ਨ ਤੇ ਫੰਡ ਕਾਇਮ ਕਰਨ ਨੂੰ ਮਨਜ਼ੂਰੀ
    ਚੰਡੀਗੜ੍ਹ, 2 ਦਸੰਬਰ, – ਜਦੋਂ ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਿਮ ਪੜਾਅ ਦੀ ਖਬਰ ਮਿਲੀ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ ਸੀ ਐੱਮ ਆਰ) ਦੀ ਪ੍ਰਵਾਨਗੀ ਮਿਲਣਦੇ ਬਾਅਦ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਖੁਦ ਹੀ ਲਵਾਉਣਗੇ। ਉਨ੍ਹਾਂ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਵਿੱਚ ਕੀਤਾ, ਜਿਹੜੀ ਪੰਜਾਬ ਵਿੱਚ ਕੋਵਿਡ-19 ਦੀ ਹਾਲਤਤੇ ਇਸ ਦੀ ਵੈਕਸੀਨ ਲਈ ਪੰਜਾਬ ਸਰਕਾਰ ਦੀਆਂ ਤਿਆਰੀਆਂ ਬਾਰੇ ਕੀਤੀ ਗਈ ਸੀ।
    ਮੁੱਖ ਮੰਤਰੀ ਅਮਰਿੰਦਰ ਸਿੰਘ ਮੀਟਿੰਗ ਵਿੱਚ ਦੱਸਿਆ ਕਿ ਕੋਰੋਨਾ ਦੀ ਵੈਕਸੀਨ ਲਈ ਭਾਰਤ ਸਰਕਾਰ ਦੀ ਨੀਤੀ ਮੁਤਾਬਕ ਪੰਜਾਬ ਸਰਕਾਰ ਨੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ (50 ਸਾਲ ਤੋਂ ਉਪਰ)ਦੇ ਲੋਕਾਂ ਤੇ ਹੋਰ ਬਿਮਾਰੀਆਂ ਦੇ ਪੀੜਤ (50 ਸਾਲ ਜਾਂ ਘੱਟ ਉਮਰ ਦੇ)ਲੋਕਾਂ ਨੂੰ ਪਹਿਲੇ ਵਰਗ ਵਿੱਚ ਸ਼ਾਮਲ ਕੀਤਾ ਹੈ।
    ਪੰਜਾਬ ਦੇ ਸਿਹਤ ਸੈਕਟਰੀ ਹੁਸਨ ਲਾਲ ਦੇ ਮੁਤਾਬਕ ਇਸ ਰਾਜ ਨੇ 1.25 ਲੱਖ ਸਰਕਾਰੀ ਤੇ ਪ੍ਰਾਈਵੇਟ ਸਿਹਤ ਕਾਮਿਆਂ ਦਾ ਗਰੁੱਪ ਬਣਾਇਆ ਹੈ, ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਵੈਕਸੀਨ ਦੇਣੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੈਕਸੀਨ ਲਈ ਮਿੱਥੀ ਪਹਿਲ ਦੇ ਹਿਸਾਬ ਨਾਲ ਪੰਜਾਬ ਦੀ ਕਰੀਬ 3 ਕਰੋੜ ਆਬਾਦੀ ਦਾਕਰੀਬ 23 ਫੀਸਦੀ ਵਸੋਂ (70 ਲੱਖ) ਇਸ ਦੇ ਘੇਰੇ ਵਿੱਚ ਆਵੇਗੀ। ਇਸ ਵੈਕਸੀਨ ਦੀ ਯੋਗ ਵਰਤੋਂ ਲਈ ਪੰਜਾਬ ਰਾਜ ਸੰਚਾਲਨ ਕਮੇਟੀ, ਭਾਰਤ ਦੀ ਸੰਚਾਲਨ ਕਮੇਟੀ ਨਾਲ ਤਾਲਮੇਲ ਰੱਖ ਰਹੀ ਹੈ ਅਤੇ ਸੂਬਾਈ ਟਾਸਕ ਫੋਰਸ ਵੱਲੋਂ ਇਸ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਦੀਆਂ ਕਮੇਟੀਆਂ ਨਾਲ ਮਿਲ ਕੇ ਕੰਮ ਹੋਵੇਗਾ। ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲੈਣ ਮਗਰੋਂਪੰਜਾਬ ਸਰਕਾਰ ਨੇ ਵੈਕਸੀਨ ਵੈਨਾਂ, ਫਰੀਜ਼ਰ, ਰੈਫਰੀਜ੍ਰੇਟਰ, ਕੋਲਡ ਬੌਕਸ, ਵੈਕਸੀਨ ਕੈਰੀਅਰ, ਆਈਸ ਪੈਕ, ਥਰਮੋਮੀਟਰ, ਸਟੈਬਲਾਈਜ਼ਰ ਤੇ ਹੋਰ ਕੋਲਡ ਚੇਨ ਸਾਜ਼ੋ-ਸਾਮਾਨ ਦੇਣ ਲਈਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।
    ਇਸ ਦੌਰਾਨ ਪੰਜਾਬ ਵਿੱਚ ਸਟਾਰਟਅੱਪ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਅੱਜ ਬੁੱਧਵਾਰ ਨੂੰ ਪੰਜਾਬ ਇਨੋਵੇਸ਼ਨ ਮਿਸ਼ਨ ਅਤੇ ਪੰਜਾਬ ਇਨੋਵੇਸ਼ਨ ਫੰਡ ਚਲਾਉਣ ਦਾ ਰਾਹ ਸਾਫ ਕਰ ਦਿੱਤਾ ਹੈ। ਪੰਜਾਬ ਨਵੀਨਤਮ ਮਿਸ਼ਨ ਦਾ ਟੀਚਾ ਹਾਸਲ ਕਰਨ ਲਈ 150 ਕਰੋੜ ਰੁਪਏ ਦਾ ਪੰਜਾਬ ਨਵੀਨਤਮ ਫੰਡ ਬਣਾਉਣ ਦੀ ਤਜਵੀਜ਼ ਹੈ ਤਾਂ ਜੋ ਪੰਜਾਬ ਵਿੱਚ ਮੁੱਢਲੇ ਪੜਾਅ ਦੇ ਸਟਾਰਟ-ਅੱਪਸ ਵਿੱਚ ਨਿਵੇਸ਼ ਕੀਤਾ ਜਾ ਸਕੇ। ਇਸ ਫੰਡ ਵਿੱਚ ਸਰਕਾਰੀ ਭਾਈਵਾਲੀ ਦੀ ਵੱਧ ਤੋਂ ਵੱਧ ਹੱਦ ਕੁੱਲ ਰਕਮ ਦਾ 10 ਫੀਸਦੀ, 15 ਕਰੋੜ ਰੁਪਏ ਤੱਕ, ਰੱਖੀ ਗਈ ਹੈ। ਇਸ ਫੰਡ ਦੀ ਸੰਭਾਲ ਇਕ ਐਸੇਟ ਮੈਨੇਜਮੈਂਟ ਕੰਪਨੀ ਕਰੇਗੀ, ਜਿਸ ਵਿੱਚ ਸੰਸਾਰ ਪੱਧਰ ਦੇ ਨਿਵੇਸ਼ਕ ਵੀ ਸ਼ਾਮਲ ਹੋਣਗੇ। ਇਸ ਮਿਸ਼ਨ ਅਤੇ ਫੰਡ ਦੇ ਪਹਿਲੇ ਚੇਅਰਪਰਸਨ ਕਲਿਕਸ ਕੈਪੀਟਲ ਦੇ ਚੇਅਰਮੈਨ ਅਤੇ ਜੈਨਪੈਕਟ ਦੇ ਮੋਢੀ ਪ੍ਰਮੋਦ ਭਸੀਨ ਹਨ।ਭਸੀਨ ਨੇ ਪੰਜਾਬ ਕੈਬਨਿਟ ਦੀ ਵਰਚੂਅਲ ਮੀਟਿੰਗ ਦੌਰਾਨ ਦੱਸਿਆ ਕਿ ਉਹ ਬਾਕੀ 135 ਕਰੋੜ ਰੁਪਏ ਪੰਜਾਬੀ ਵਪਾਰੀਆਂ ਅਤੇ ਨਿਵੇਸ਼ਕਾਂ ਤੋਂ ਇਲਾਵਾ ਵਿਦੇਸ਼ ਵਸਦੇ ਲੋਕਾਂ ਤੇ ਸਰਕਾਰੀ ਤੇ ਨਿੱਜੀ ਵਿੱਤੀ ਸੰਸਥਾਵਾਂ ਤੋਂ ਜੁਟਾਉਣਗੇ।
    ਪੰਜਾਬ ਸਰਕਾਰ ਦੇ ਬੁਲਾਰੇ ਨੇ ਕੈਬਨਿਟ ਮੀਟਿੰਗ ਪਿੱਛੋਂ ਦੱਸਿਆ ਕਿ ਪੰਜਾਬ ਇਨੋਵੇਸ਼ਨ ਮਿਸ਼ਨ ਵਾਸਤੇ ਪੰਜਾਬ ਸਰਕਾਰ ਵੱਲੋਂ ਪਹਿਲੇ ਤਿੰਨ ਸਾਲਾਂ ਲਈ 10 ਕਰੋੜ ਰੁਪਏ ਚਲੰਤ ਖਰਚਾ ਦੇ ਕੇ ਇਸ ਮਿਸ਼ਨ ਤੇ ਪੰਜਾਬ ਇਨੋਵੇਸ਼ਨ ਫੰਡ ਦਾ ਕੰਮ ਚਲਾਉਣ ਵਿੱਚ ਮਦਦ ਕੀਤੀ ਜਾਵੇਗੀ। ਇਹ ਮਿਸ਼ਨ ਮੋਹਾਲੀ ਵਿਖੇ ਮੰਡੀ ਬੋਰਡ ਦੇ ਕਾਲਕਟ ਭਵਨ ਵਿੱਚ ਸ਼ੁਰੂ ਕੀਤਾ ਜਾਵੇਗਾ, ਜਿੱਥੇ ਦੋ ਮੰਜ਼ਿਲਾਂ (ਕਰੀਬ 12,000 ਸਕੁਏਅਰ ਫੁੱਟ) ਘੱਟੋ-ਘੱਟ 15 ਸਾਲਾ ਲੰਮੇ ਪੱਟੇ ਉੱਤੇਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਰੀਆਂ ਆਮ ਸਹੂਲਤਾਂਤੇ ਕਾਮਨ ਏਰੀਆ ਸ਼ਾਮਲ ਹੋਣਗੇ। ਪਹਿਲੇ ਤਿੰਨ ਸਾਲਾਂ ਲਈ ਇਹ ਥਾਂ ਮੁਫਤ ਦਿੱਤੀ ਜਾਵੇਗੀ। ਮਿਸ਼ਨ ਦੇ ਕੰਮਾਂ ਨੂੰ ਉਦਯੋਗ ਤੇ ਵਪਾਰ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਵੱਲੋਂ ਮਦਦ ਦਿੱਤੀ ਜਾਵੇਗੀ।

Click Here Health News in Punjabi

ਅੰਤਰਰਾਸ਼ਟਰੀ

ਬਾਈਡੇਨ ਦੇ ਪ੍ਰਸ਼ਾਸਨ ਵਿੱਚ 20 ਭਾਰਤੀ-ਅਮਰੀਕੀ ਹੋਣਗੇ

Published

on

biden

ਵਾਸ਼ਿੰਗਟਨ, 18 ਜਨਵਰੀ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣੇ ਪ੍ਰਸ਼ਾਸਨ ਵਿੱਚ ਅਹਿਮ ਅਹੁਦਿਆਂ ਤੇ 13 ਔਰਤਾਂ ਸਮੇਤ ਘੱਟੋ-ਘੱਟ 20 ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 20 ਭਾਰਤੀ-ਅਮਰੀਕੀਆਂ ਵਿੱਚੋਂ ਘੱਟੋ-ਘੱਟ 17 ਲੋਕ ਵ੍ਹਾਈਟ ਹਾਊਸ ਵਿੱਚ ਮਹੱਤਵਪੂਰਨ ਅਹੁਦਾ ਸੰਭਾਲਣਗੇ। ਅਮਰੀਕਾ ਦੀ ਕੁੱਲ ਆਬਾਦੀ ਦਾ ਇੱਕ ਫ਼ੀਸਦੀ ਭਾਰਤੀ-ਅਮਰੀਕੀ ਹਨ ਤੇ ਇਸ ਭਾਈਚਾਰੇ ਵਿੱਚੋਂ ਕਿਸੇ ਪ੍ਰਸ਼ਾਸਨ ਵਿੱਚ ਪਹਿਲੀ ਵਾਰੀ ਇੰਨੀ ਵੱਧ ਗਿਣਤੀ ਵਿੱਚ ਲੋਕਾਂ ਨੂੰ ਨਿਯੁਕਤ ਕੀਤਾ ਜਾਵੇਗਾ। ਜੋਅ ਬਾਈਡੇਨ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਅਤੇ ਇਸੇ ਦਿਨ ਭਾਰਤੀ ਮੂ਼ਲ ਦੀ ਕਮਲਾ ਹੈਰਿਸ ਸਹੁੰ ਚੁਕ ਕੇ ਇਸ ਦੇਸ਼ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲੇਗੀ। ਉਹ ਅਮਰੀਕਾ ਵਿੱਚ ਭਾਰਤੀ ਮੂਲ ਦੀ ਪਹਿਲੀ ਉਪ ਰਾਸ਼ਟਰਪਤੀ ਅਤੇ ਇਹ ਅਹੁਦਾ ਸੰਭਾਲਣ ਵਾਲੀ ਪਹਿਲੀ ਅਫ਼ਰੀਕੀ-ਅਮਰੀਕੀ ਵੀ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਿਸੇ ਰਾਸ਼ਟਰਪਤੀ ਦੇ ਪ੍ਰਸ਼ਾਸਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਾਈਡੇਨ ਦੇ ਪ੍ਰਸ਼ਾਸਨ ਵਿੱਚ ਅਜੇ ਵੀ ਕਈ ਅਹੁਦੇ ਖ਼ਾਲੀ ਹਨ। ਨਾਮਜ਼ਦ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਸਭ ਤੋਂ ਉਪਰ ਨੀਰਾ ਟੰਡਨ ਤੇ ਡਾ: ਵਿਵੇਕ ਮੂਰਤੀ ਹਨ। ਬਾਈਡੇਨ ਪ੍ਰਸ਼ਾਸਨ ਵਿੱਚ ਵ੍ਹਾਈਟ ਹਾਊਸ ਦਫ਼ਤਰ ਦੇ ਪ੍ਰਬੰਧਨ ਤੇ ਬਜਟ ਦੇ ਡਾਇਰੈਕਟਰ ਦੇ ਤੌਰਤੇ ਟੰਡਨ ਅਤੇ ਅਮਰੀਕੀ ਸਰਜਨ ਜਨਰਲ ਵਜੋਂ ਡਾ: ਵਿਵੇਕ ਮੂਰਤੀ ਨੂੰ ਨਾਮਜ਼ਦ ਕੀਤਾ ਗਿਆ ਹੈ।ਮਾਲਾ ਅਡਿਗਾ ਜਿਲ ਬਾਈਡੇਨ ਦੀ ਨੀਤੀ ਨਿਰਦੇਸ਼ਕ ਅਤੇ ਗਰਿਮਾ ਵਰਮਾ ਨੂੰ ਉਨ੍ਹਾਂ ਦੇ ਦਫ਼ਤਰ ਦੀ ਡਿਜ਼ੀਟਲ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਸਬਰੀਨਾ ਸਿੰਘ ਨੂੰ ਉਨ੍ਹਾਂ ਦੀ ਡਿਪਟੀ ਪੈ੍ਰਸ ਮੰਤਰੀ ਲਾਇਆ ਗਿਆ ਹੈ। ਵ੍ਹਾਈਟ ਹਾਊਸ ਵਿੱਚ ਪਹਿਲੀ ਵਾਰ ਅਜਿਹੇ ਦੋ ਭਾਰਤੀ-ਅਮਰੀਕੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜੋ ਪਿੱਛੋਂ ਕਸ਼ਮੀਰ ਨਾਲ ਸਬੰਧ ਰਖਦੇ ਹਨ। ਇਨ੍ਹਾਂ ਵਿੱਚ ਆਇਸ਼ਾ ਸ਼ਾਹ ਨੂੰ ਵ੍ਹਾਈਟ ਹਾਊਸ ਦਫ਼ਤਰ ਦੀ ਡਿਜੀਟਲ ਰਣਨੀਤੀ ਦੀ ਪਾਰਟਨਰਸ਼ਿਪ ਮੈਨੇਜਰ ਤੇ ਸਮੀਰਾ ਫ਼ਾਜ਼ਲੀ ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰੀ ਆਰਥਕ ਪ੍ਰੀਸ਼ਦ ਦੀ ਡਿਪਟੀ ਡਾਇਰੈਕਟਰ ਨਾਮਜ਼ਦ ਕੀਤਾ ਗਿਆ ਹੈ।

Latest Political News Today

Continue Reading

ਰਾਜਨੀਤੀ

ਔਰੰਗਾਬਾਦ ਸ਼ਹਿਰ ਦਾ ਨਾਂਅ ਬਦਲਣ ਤੋਂ ਸ਼ਿਵ ਸੈਨਾ, ਕਾਂਗਰਸ ਵਿੱਚ ਤਿੱਖੀ ਬਹਿਸ ਜਾਰੀ

Published

on

shiv sena

ਮੁੰਬਈ, 18 ਜਨਵਰੀ – ਔਰੰਗਾਬਾਦ ਸ਼ਹਿਰ ਦਾ ਨਾਂਅ ਬਦਲਣ ਬਾਰੇ ਮਹਾਰਾਸ਼ਟਰ ਵਿੱਚ ਸੱਤਾਧਾਰੀ ਮਹਾ ਵਿਕਾਸ ਅਗਾੜੀ (ਐਮ ਵੀ ਏ) ਗੱਠਜੋੜ ਦੀ ਸਰਕਾਰ ਵਿੱਚ ਸ਼ਾਮਲ ਸ਼ਿਵ ਸੈਨਾ ਅਤੇ ਕਾਂਗਰਸ ਵਿਚਾਲੇ ਤਿੱਖੀ ਬਹਿਸ ਹੋ ਰਹੀ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਜੇ ਕਿਸੇ ਨੂੰ ਜ਼ਾਲਮ ਅਤੇ ਕੱਟੜ ਮੁਗ਼ਲ ਸ਼ਾਸਕ ਔਰੰਗਜੇਬ ਚੰਗਾ ਲੱਗਦਾ ਹੈ ਤਾਂ ਉਸ ਨੂੰ ਧਰਮ ਨਿਰਪੱਖਤਾ ਨਹੀਂ ਕਿਹਾ ਜਾ ਸਕਦਾ।
ਇਸ ਉੱਤੇ ਪਲਟਵਾਰ ਕਰਦੇ ਹੋਏ ਕਾਂਗਰਸ ਨੇ ਸ਼ਿਵ ਸੈਨਾ ਅਤੇ ਵਿਰੋਧੀ ਧਿਰ ਭਾਜਪਾ ਉਤੇ ਨਾਂਅ ਬਦਲਣ ਬਾਰੇ ਸਿਆਸਤ ਕਰਨ ਦਾ ਦੋਸ਼ ਲਾਇਆ ਅਤੇ ਉਨ੍ਹਾਂ ਤੋਂ ਪੁੱਛਿਆ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਮਹਾਰਾਸ਼ਟਰ ਵਿੱਚ ਸੱਤਾ ਵਿੱਚ ਰਹਿਣ ਦੌਰਾਨ ਉਨ੍ਹਾਂ ਨੂੰ ਇਹ ਮੁੱਦਾ ਯਾਦ ਕਿਉਂ ਨਾ ਆਇਆ? ਮਹਾਰਾਸ਼ਟਰ ਕਾਂਗਰਸ ਦੇ ਮੁਖੀ ਬਾਲਾ ਸਾਹਿਬ ਥੋਰਾਟ ਨੇ ਕਿਹਾ ਕਿ ਸੂਬੇ ਵਿੱਚ ਸ਼ਿਵ ਸੈਨਾ, ਰਾਸ਼ਟਰੀ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਐਮ ਵੀ ਏ ਸਰਕਾਰ ਸਥਿਰ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਘੱਟੋ-ਘੱਟ ਸਾਂਝਾ ਪ੍ਰੋਗਰਾਮ (ਸੀ ਐਮ ਪੀ) ਅਨੁਸਾਰ ਕੰਮ ਕਰਦੀ ਹੈ ਤੇ ਭਾਵੁਕਤਾ ਦੀ ਸਿਆਸਤ ਲਈ ਕੋਈ ਗੁੰਜਾਇਸ਼ ਨਹੀਂ ਹੈ। ਰਾਜ ਸਰਕਾਰ ਸਹਿਯੋਗੀ ਸ਼ਿਵ ਸੈਨਾ ਅਤੇ ਭਾਜਪਾ ਔਰੰਗਾਬਾਦ ਦਾ ਨਾਂਅ ਬਦਲ ਕੇ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸੰਭਾਜੀ ਮਹਾਰਾਜ ਦੇ ਨਾਂਅ ਉਤੇ ‘ਸੰਭਾਜੀ ਨਗਰਰੱਖਣ ਦੇ ਲਈ ਆਧਾਰ ਬਣਾ ਰਹੀਆਂ ਹਨ। ਸ਼ਿਵਸੈਨਾ ਦੇ ਅਖਬਾਰ ‘ਸਾਮਨਾ ਵਿੱਚ ਸਪਤਾਹਿਕ ਕਾਲਮ ਵਿੱਚ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੰਜੇ ਰਾਉਤ ਨੇ ਕਿਹਾ, ‘ਕਾਂਗਰਸ ਵਰਗੀਆਂ ਧਰਮ ਨਿਰਪੱਖ ਪਾਰਟੀਆਂ ਦਾ ਵਿਚਾਰ ਹੈ ਕਿ ਔਰੰਗਾਬਾਦ ਨੂੰ ਸੰਭਾਜੀਨਗਰ ਦਾ ਨਾਂਅ ਨਹੀਂ ਦਿੱਤਾ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਨ੍ਹਾਂ ਦਲਾਂ ਨੂੰ ਲੱਗਦਾ ਹੈ ਕਿ ਜੇ ਔਰੰਗਾਬਾਦ ਦਾ ਨਾਂਅ ਬਦਲਿਆ ਤਾਂ ਮੁਸਲਮਾਨਾਂ ਵਰਗੇ ਘੱਟਗਿਣਤੀ ਫਿਰਕੇ ਖੁਸ਼ ਨਹੀਂ ਹੋਣਗੇ ਅਤੇ ਉਨ੍ਹਾਂ ਦਾ ਵੋਟ ਬੈਂਕ ਪ੍ਰਭਾਵਤ ਹੋਵੇਗਾ ਤੇ ਉਨ੍ਹਾਂ ਦੇ ਧਰਮ ਨਿਰਪੱਖ ਅਕਸਤੇ ਸਵਾਲ ਉਠਾਏ ਜਾਣਗੇ। ਰਾਉਤ ਨੇ ਕਿਹਾ ਕਿ ਔਰੰਗਜ਼ੇਬ ਧਰਮ ਨਿਰਪੱਖ ਨਹੀਂ, ਜ਼ਾਲਮ ਸ਼ਾਸਕ ਸੀ। ਸ਼ਿਵ ਸੈਨਾ ਉਤੇ ਪਲਟਵਾਰ ਕਰਦੇ ਹੋਏ ਥੋਰਾਟ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਕੇਂਦਰ ਦੀ ਸੱਤਾ ਵਿੱਚ ਪਿਛਲੇ ਪੰਜ ਸਾਲਾਂ ਤੱਕ ਰਹੇ ਲੋਕ ਨਾਂਅ ਬਦਲਣ ਨੂੰ ਲੈ ਕੇ ਸਿਆਸਤ ਕਰ ਰਹੇ ਹਨ।

Continue Reading

ਕਾਰੋਬਾਰ

ਸਟੈਚੂ ਆਫ ਯੂਨਿਟੀ ਨੂੰ ਅੱਠ ਸ਼ਹਿਰਾਂ ਨਾਲ ਜੋੜਦੀਆਂ ਰੇਲਗੱਡੀਆਂ ਨੂੰ ਮੋਦੀ ਵੱਲੋਂ ਹਰੀ ਝੰਡੀ

Published

on

narendra modi

ਅਹਿਮਦਾਬਾਦ, 18 ਜਨਵਰੀ – ਗੁਜਰਾਤ ਦੇ ਕੇਵੜੀਆ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲ ਰੇਲ ਰਾਹੀਂ ਜੋੜਦੀਆਂ ਅੱਠ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ ਹੈ। ਕੇਵੜੀਆ ਵਿੱਚ ਸਰਦਾਰ ਪਟੇਲ ਦਾ ਸਟੈਚੂ ਆਫ ਯੂਨਿਟੀ ਅਮਰੀਕਾ ਦੇ ਸਟੈਚੂ ਆਫ ਲਿਬਰਟੀ ਵਾਂਗ ਬਣਾਇਆ ਗਿਆ ਹੈ। ਜਿਨ੍ਹਾਂ ਅੱਠ ਸ਼ਹਿਰਾਂ ਨੂੰ ਰੇਲ ਲਿੰਕ ਜ਼ਰੀਏ ਕੇਵੜੀਆ ਨਾਲ ਜੋੜਿਆ ਗਿਆ ਹੈ, ਉਨ੍ਹਾਂ ਵਿੱਚ ਵਾਰਾਣਸੀ, ਦਾਦਰ, ਅਹਿਮਦਾਬਾਦ, ਹਜ਼ਰਤ ਨਿਜ਼ਾਮੂਦੀਨ, ਰੀਵਾ, ਚੇਨਈ ਅਤੇ ਪ੍ਰਤਾਪਨਗਰ ਸ਼ਾਮਲ ਹਨ।
ਇਨ੍ਹਾਂ ਰੇਲਗੱਡੀਆਂ ਨੂੰ ਝੰਡੀ ਵਿਖਾਉਣ ਵਾਲੇ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦੇ ਵਕਤ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2018 ਵਿੱਚ ਸਟੈਚੂ ਆਫ ਯੂਨਿਟੀ ਦੇ ਉਦਘਾਟਨ ਤੋਂ ਅੱਜ ਤੱਕ ਪੰਜਾਹ ਲੱਖ ਦੇ ਕਰੀਬ ਸੈਲਾਨੀ ਇਸ ਥਾਂ ਆ ਚੁੱਕੇ ਹਨ। ਉਨ੍ਹਾਂ ਡੈਡੀਕੇਟਿਡ ਫਰੇਟ ਕੋਰੀਡੋਰ ਪ੍ਰੋਜੈਕਟ ਦਾ ਜਿ਼ਕਰ ਕਰ ਕੇ ਦੱਸਿਆ ਕਿ ਇਹ ਪਿਛਲੇ ਸਮੇਂ ਵਿੱਚ ਸਾਡੇ ਦੇਸ਼ ਚ ਕੰਮ ਕਰਨ-ਢੰਗ ਦੀ ਮਿਸਾਲ ਹੈ।ਮੋਦੀ ਨੇ ਇਸ ਮੌਕੇ ਤਿੰਨ ਰੇਲਵੇ ਸਟੇਸ਼ਨਾਂ ਤੇ ਦਬੋਹੀ ਤੋਂ ਕੇਵੜੀਆ ਨੂੰ ਜੋੜਦੀ ਬਰਾਡ ਗੇਜ ਲਾਈਨ ਦਾ ਲਿੰਕਵੀ ਵੀਡੀਓ ਜ਼ਰੀਏ ਚਾਲੂ ਕੀਤਾ। ਉਨ੍ਹਾ ਕਿਹਾ ਕਿ ਸੰਭਾਵੀ ਤੌਰਤੇ ਇਹ ਪਹਿਲੀ ਵਾਰ ਹੋਵੇਗਾ, ਜਦੋਂ ਇੱਕੋ ਸਮੇਂ ਇੱਕੋ ਮੰਜ਼ਿਲ ਤੋਂ ਇੰਨੀਆਂ ਰੇਲਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਮੋਦੀ ਨੇ ਇੱਕ ਸਰਵੇ ਦੇ ਹਵਾਲੇ ਨਾਲ ਕਿਹਾ ਕਿ ਕੁਨੈਕਟੀਵਿਟੀ ਵਧਣ ਨਾਲ ਭਵਿੱਖ ਵਿੱਚ ਇੱਕ ਲੱਖ ਤੋਂ ਵੱਧ ਲੋਕ ਰੋਜ਼ ਕੇਵੜੀਆ ਆਉਣਗੇ ਅਤੇ ਨਵੀਂ ਰੇਲ ਕੁਨੈਕਟੀਵਿਟੀ ਨਾਲ ਸੈਲਾਨੀਆਂ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਪ੍ਰਧਾਨ ਮੰਤਰੀ ਨੇ ਜਿਨ੍ਹਾਂ ਅੱਠ ਰੇਲਗੱਡੀਆਂ ਨੂੰ ਹਰੀ ਝੰਡੀ ਵਿਖਾਈ, ਉਨ੍ਹਾਂ ਵਿੱਚ ਅਹਿਮਦਾਬਾਦ-ਕੇਵੜੀਆ ਜਨ ਸ਼ਤਾਬਦੀ ਐਕਸਪ੍ਰੈਸ ਸ਼ਾਮਲ ਹੈ। ਇਹ ਗੱਡੀ ਵਿਸਟਾਡੋਮ ਕੋਚ ਨਾਲ ਲੈਸ ਹੈ, ਜਿਸ ਨਾਲ ਇਸ ਵਿੱਚ ਸਫਰ ਕਰਨ ਵਾਲੇ ਮੁਸਾਫਰ ਆਪਣੀਆਂ ਸੀਟਾਂ ਤੇ ਬੈਠੇ ਛੱਤਤੇ ਲੱਗੇ ਸ਼ੀਸ਼ੇ ਰਾਹੀਂ ਬਾਹਰ ਦਾ ਨਜ਼ਾਰਾ ਵੇਖ ਸਕਣਗੇ। ਮੋਦੀ ਨੇ ਕਿਹਾ ਕਿ ਵਿਸਟਾਡੋਮ ਕੋਚਾਂ (ਡੱਬਿਆਂ) ਨਾਲ ਕੇਵੜੀਆ ਤੱਕ ਦਾ ਸਫਰ ਵਧੇਰੇ ਆਕਰਸ਼ਕ ਬਣ ਜਾਵੇਗਾ।

Latest Indian Political News

Continue Reading

ਰੁਝਾਨ


Copyright by IK Soch News powered by InstantWebsites.ca