Capt Amarinder justifies singer Brar's arrest | Daily Punjab Times
Connect with us apnews@iksoch.com

ਰਾਜਨੀਤੀ

ਗਾਇਕ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਕੈਪਟਨ ਅਮਰਿੰਦਰ ਨੇ ਜਾਇਜ਼ ਠਹਿਰਾਇਆ

Published

on

shree brar
  • ਪੰਜਾਬ ਵਿੱਚ ਖੇਤੀ ਕਾਨੂੰਨ ਲਾਗੂ ਕਰਨ ਬਾਰੇ ਸਫਾਈ ਦਿੱਤੀ
  • ਗੋਹਾ ਸੁੱਟਣ ਦੇ ਕੇਸ ਵਿੱਚ ਇਰਾਦਾ ਕਤਲ ਦਾ ਪਰਚਾ ਰੱਦ
    ਚੰਡੀਗੜ੍ਹ, 6 ਜਨਵਰੀ, – ਪੰਜਾਬੀ ਗਾਇਕ ਸ਼੍ਰੀ ਬਰਾੜ ਦੇ ਇੱਕ ਗਾਣੇ ਵਿੱਚ ਹਿੰਸਾ ਲਈ ਉਕਸਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੀ ਕਰਾਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਗੈਂਗਸਟਰਵਾਦ ਤੇ ਗੰਨ ਕਲਚਰ ਦਾ ਪ੍ਰਚਾਰ ਕਰਨਾ ਬਿਲਕੁਲ ਗਲ਼ਤ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਕੇਸ ਦਰਜ ਕਰ ਕੇ ਗਲਤ ਨਹੀਂ ਕੀਤਾ ਗਿਆ ਅਤੇ ਇਹ ਇਸ ਗਾਇਕ ਦੇ ਪੁਰਾਣੇ ਗੀਤ ਨਾਲ ਸਬੰਧਤ ਮੁੱਦਾ ਹੈ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦੇ ਹੱਕ ਵਿੱਚ ਇਸ ਗਾਇਕ ਵੱਲੋਂ ਪਾਈ ਵੀਡੀਓ ਨਾਲ ਇਸ ਗ੍ਰਿਫ਼ਤਾਰੀ ਦਾ ਕੋਈ ਸਬੰਧ ਨਹੀਂ, ਉਹ ਵੀਡੀਓ ਸ਼ਲਾਘਾਯੋਗ ਹੈ, ਪਰ ਗਾਇਕ ਵਲੋਂ ਕੀਤੇ ਚੰਗੇ ਕੰਮਾਂ ਦੇ ਬਾਵਜੂਦ ਨੌਜਵਾਨਾਂ ਵਿੱਚ ਗੰਨ-ਕਲਚਰ ਦਾ ਪ੍ਰਚਾਰ ਕਰਨ ਵਾਲੇ ਉਸਦੇ ਪੁਰਾਣੇ ਗੀਤਾਂ ਦਾ ਮਾੜਾ ਪ੍ਰਭਾਵ ਅੱਖੋਂ ਪਰੋਖਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਹੱਦੀ ਰਾਜ ਹੋਣ ਕਾਰਨਬਾਰਡਰ ਤੋਂ ਪਾਰ ਦੇ ਖ਼ਤਰਿਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਅਸੀਂ ਇਸ ਦੀ ਸ਼ਾਂਤੀ ਕਿਸੇ ਵੀ ਕੀਮਤ ਉੱਤੇ ਭੰਗ ਨਹੀਂ ਹੋਣ ਦੇਵਾਂਗੇ, ਜਿਹੜੀ ਏਦਾਂ ਦੀਆਂ ਹਰਕਤਾਂ ਕਾਰਨ ਭੰਗ ਹੋ ਸਕਦੀ ਹੈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਵਿਚ ਕੁਝ ਗਲ਼ਤ ਨਹੀਂ, ਇਸ ਸਮੱਸਿਆ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਮੀਡੀਆ ਦੇ ਇਕ ਹਿੱਸੇ ਵਿਚ ਆਈਆਂ ਰਿਪੋਰਟਾਂ ਕਿ ਪੰਜਾਬਸਰਕਾਰ ਨੇ ਨਵੇਂ ਖੇਤੀ ਕਾਨੂੰਨ ਪਹਿਲਾਂ ਲਾਗੂ ਕਰ ਦਿੱਤੇ ਸਨ, ਨੂੰ ਗੈਰ-ਜ਼ਿੰਮੇਵਾਰਾਨਾ ਕਹਿ ਕੇ ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਬਿਆਨ ਬਹੁਤ ਸ਼ਰਾਰਤ ਭਰੇ ਢੰਗ ਨਾਲ ਹੋਰ ਰੰਗ ਵਿੱਚਦਿੱਤਾ ਗਿਆਤੇ ਇਸ ਨੂੰ ਹੋਰਨਾਂ ਨੇ ਵੀ ਛਾਪ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਾ ਪਹਿਲਾ ਰਾਜਪੰਜਾਬ ਸੀ ਤੇ ਇਸ ਨੇ ਸੋਧ ਬਿੱਲ ਵੀ ਪਾਸ ਕੀਤੇ ਸਨ, ਤਾਂ ਜੋ ਇਨ੍ਹਾਂ ਬਿੱਲਾਂ ਦੇ ਖੇਤੀਬਾੜੀ ਖੇਤਰ ਉੱਪਰ ਪੈਣ ਵਾਲੇ ਬੁਰੇ ਪ੍ਰਭਾਵ ਨੂੰ ਰੋਕਿਆ ਜਾ ਸਕੇ।
    ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਾਫ ਕੀਤਾ ਕਿ ਸਾਬਕਾ ਭਾਜਪਾ ਮੰਤਰੀ ਦੇ ਘਰ ਅੱਗੇ ਗੋਹਾ ਸੁੱਟਣ ਵਾਲੇ ਲੋਕਾਂ ਦੇ ਖ਼ਿਲਾਫ਼ ਧਾਰਾ 307 ਦਾ ਕੇਸ ਵਾਪਸ ਲੈਣ ਦਾ ਹੁਕਮ ਦੇ ਦਿੱਤਾ ਹੈ ਅਤੇ ਇਰਾਦਾ ਕਤਲ ਦਾ ਕੇਸ ਦਰਜ ਕਰਨ ਵਾਲੇ ਥਾਣਾ ਮੁਖੀ ਦੇ ਤਬਾਦਲੇ ਦਾ ਹੁਕਮ ਦੇਦਿੱਤਾਹੈ। ਉਨ੍ਹਾ ਕਿਹਾ ਕਿ ਏਡਾ ਸਖਤ ਕੇਸ ਦਰਜ ਕਰਨ ਵੇਲੇ ਥਾਣਾ ਮੁਖੀ ਅਸਲ ਵਿੱਚ ਕਾਫ਼ੀ ਉਤੇਜਿਤ ਹੋ ਗਿਆ ਸੀ। ਹੁਸ਼ਿਆਰਪੁਰ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਗਰੁੱਪਨੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਘਰ ਅੱਗੇ ਗੋਹੇ ਦੀ ਟਰਾਲੀ ਉਲੱਦ ਦਿੱਤੀ ਸੀ, ਜਿਸ ਬਾਰੇਮੁੱਖ ਮੰਤਰੀ ਨੇ ਕਿਹਾ ਕਿ ਓਥੇ ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ, ਇਸ ਲਈਦਫਾ 307 ਦਾ ਕੇਸ ਵਾਪਸ ਲੈਣ ਦਾਹੁਕਮ ਜਾਰੀ ਕਰਦਿੱਤਾ ਗਿਆ ਹੈ।

Punjabi Entertainment News

ਰਾਜਨੀਤੀ

ਜਿਸ ਟਰੇਨ ਤੋਂ ‘ਨੇਤਾ ਜੀ’ ਸੁਭਾਸ਼ ਗੁੰਮ ਹੋਏ, ਉਸ ਦਾ ਨਾਂਅ ‘ਨੇਤਾ ਜੀ ਐਕਸਪ੍ਰੈਸ’ ਰੱਖਿਆ ਗਿਆ

Published

on

ਕਾਲਕਾ, 21 ਜਨਵਰੀ – ਭਾਰਤੀ ਰੇਲਵੇ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125 ਵੀਂ ਜਯੰਤੀ ਮੌਕੇ ਐਲਾਨ ਕੀਤਾ ਹੈ ਕਿਅੱਗੇ ਤੋਂ ਹਾਵੜਾ-ਕਾਲਕਾ ਮੇਲ ਦਾ ਨਾਂਅ ‘ਨੇਤਾਜੀ ਐਕਸਪ੍ਰੈਸ’ ਹੋਵੇਗਾ।
ਡਿਪਟੀ ਡਾਇਰੈਕਟਰ ਕੋਚਿੰਗ ਰਾਜੇਸ਼ ਕੁਮਾਰ ਨੇ ਇਸ ਟਰੇਨ ਦਾ ਨਾਂਅ ਬਦਲਣ ਸਬੰਧੀ ਹੁਕਮ ਸਾਰੇ ਸਟੇਸ਼ਨਾਂ ਨੂੰ ਜਾਰੀ ਕਰ ਦਿੱਤਾ ਹੈ। ਭਾਰਤੀ ਰੇਲ ਦੀਆਂ ਸਭ ਤੋਂ ਪੁਰਾਣੀਆਂ ਟਰੇਨਾਂ ਵਿੱਚੋਂ ਹਾਵੜਾ-ਕਾਲਕਾ ਮੇਲ ਜਨਵਰੀ 1866 ਨੂੰ ਪਹਿਲੀ ਵਾਰ ਚੱਲੀ ਸੀ। ਓਦੋਂ ਇਸ ਦਾ ਨਾਂਅ 63 ਅਪ ਹਾਵੜਾ ਪੇਸ਼ਾਵਰ ਐਕਸਪ੍ਰੈਸ ਹੁੰਦਾ ਸੀ। 18 ਜਨਵਰੀ 1941 ਨੂੰ ਅੰਗਰੇਜ਼ ਦੀ ਪੁਲਸ ਨੂੰ ਚਕਮਾ ਦੇ ਕੇ ਨੇਤਾ ਜੀ ਸੁਭਾਸ਼ ਚੰਦਰ ਬੋਸ ਇਸੇ ਟਰੇਨ ਤੇ ਧਨਬਾਦ ਜ਼ਿਲੇ੍ਹ ਦੇ ਗੋਮੋ ਜੰਕਸ਼ਨ ਤੋਂ ਸਵਾਰ ਹੋਏ ਸਨ। ਨੇਤਾਜੀ ਦੀਆਂ ਯਾਦਾਂ ਨਾਲ ਜੁੜੀ ਹੋਣ ਦੇ ਕਾਰਨ ਹੀ ਰੇਲਵੇ ਨੇ ਕਾਲਕਾ ਮੇਲ ਦਾ ਨਾਮਕਰਣ ਨੇਤਾ ਜੀ ਐਕਸਪ੍ਰੈਸ ਕਰ ਦਿੱਤਾ ਹੈ। 02311 ਅਪ ਅਤੇ 02312 ਡਾਊਨ ਨੰਬਰਤੇ ਚੱਲ ਰਹੀਇਹ ਟਰੇਨ ਆਪਣੇ ਪੁਰਾਣੇ ਨੰਬਰ 12311 ਅਪ ਅਤੇ 12312 ਡਾਊਨ ਮੁਤਾਬਕ ਨੇਤਾਜੀ ਐਕਸਪ੍ਰੈਸ ਬਣ ਕੇ ਚੱਲੇਗੀ। ਇਸ ਤੋਂ ਪਹਿਲਾਂ ਤਤਕਾਲੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਵੀ 23 ਜਨਵਰੀ 2009 ਨੂੰ ਧਨਬਾਦ ਜ਼ਿਲੇ੍ਹ ਦੇ ਗੇਮੋ ਜੰਕਸ਼ਨ ਦਾ ਨਾਮਕਰਣ ਨੇਤਾਜੀ ਸੁਭਾਸ਼ ਚੰਦਰ ਬੋਸ ਜੰਕਸ਼ਨ ਗੋਮੋ ਕੀਤਾ ਸੀ।

Continue Reading

ਰਾਜਨੀਤੀ

ਕਿਸਾਨੀ ਸੰਘਰਸ਼ ਦਾ ਮੁੱਦਾ:ਗੁਜਰਾਤ ਦੇ ਉਪ ਮੁੱਖ ਮੰਤਰੀ ਸਮੇਤ 4 ਭਾਜਪਾ ਆਗੂਆਂ ਨੂੰ ਕਾਨੂੰਨੀ ਨੋਟਿਸ ਨਿਕਲਿਆ

Published

on

law

ਫ਼ਿਰੋਜ਼ਪੁਰ, 21 ਜਨਵਰੀ – ਭਾਰਤ ਸਰਕਾਰ ਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਤੋਂ ਚਿੜੇ ਹੋਏ ਭਾਜਪਾ ਮੰਤਰੀਆਂ ਅਤੇ ਲੀਡਰਾਂ ਵੱਲੋਂ ਸੰਘਰਸ਼ ਵਿੱਚ ਬੈਠੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਵਿਵਾਦਤ ਸ਼ਬਦਾਂ ਦਾ ਪ੍ਰਯੋਗ ਕੀਤਾ ਗਿਆ ਹੈ। ਇਨ੍ਹਾਂ ਲੀਡਰਾਂ ਵੱਲੋਂ ਬੋਲੇ ਗਏ ਇਨ੍ਹਾਂ ਸ਼ਬਦਾਂ ਨੂੰ ਵਾਪਸ ਲੈਣ ਅਤੇ ਜਨਤਕ ਤੌਰ `ਤੇ ਮਾਫ਼ੀ ਮੰਗਣ ਦੇ ਕਾਨੂੰਨੀ ਨੋਟਿਸ ਭੇਜੇ ਗਏ ਹਨ।
ਸੀਨੀਅਰ ਐਡਵੋਕੇਟ ਰਜਨੀਸ ਦਾਹੀਆ ਵੱਲੋਂ ਭੇਜੇ ਕਾਨੂੰਨੀ ਨੋਟਿਸ ਰਾਹੀਂ ਭਾਜਪਾ ਦੇ ਆਗੂਆਂ ਵੱਲੋਂ ਜਨਤਕ ਮੁਆਫ਼ੀ ਮੰਗਣ ਨੂੰ ਕਿਹਾ ਗਿਆ ਹੈ। ਜੇ ਇਨ੍ਹਾਂ ਨੇ ਮੁਆਫ਼ੀ ਨਾ ਮੰਗੀ ਤਾਂ ਇਨ੍ਹਾਂ ਵਿਰੁੱਧ ਫ਼ੌਜਦਾਰੀ ਮੁਕੱਦਮੇ ਦਾਇਰ ਕੀਤੇ ਜਾਣਗੇ। ਐਡਵੋਕੇਟ ਦਾਹੀਆ ਨੇ ਦੱਸਿਆ ਕਿ ਫ਼ਿਰੋਜਪੁਰ ਦੇ ਪਿੰਡ ਕਟੋਰਾ ਦੇ ਕਿਸਾਨ ਬਲਰਾਜ ਸਿੰਘ, ਬੋਰਾਂਵਾਲੀ ਦੇ ਜਗਜੀਤ ਸਿੰਘ ਅਤੇ ਹੋਰਨਾਂ ਵੱਲੋਂ ਇਹ ਨੋਟਿਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੇ 18 ਦਸੰਬਰ ਨੂੰ ਕਿਸਾਨੀ ਸੰਘਰਸ਼ ਬਾਰੇ ਕਿਹਾ ਸੀ ਕਿ ਧਰਨੇ ਵਿੱਚ ਪੀਜਾ ਪਕੌੜੇ ਮੁਫ਼ਤ ਵਿੱਚ ਕਿੱਥੋਂ ਆ ਰਹੇ ਹਨ, ਇਨ੍ਹਾਂ ਪਿੱਛੇ ਚੀਨ ਤੇ ਖ਼ਾਲਿਸਤਾਨੀਆਂ ਦੇ ਛਿਪੇ ਏਜੰਡੇ ਸ਼ਾਮਲ ਹਨ। ਭਾਜਪਾ ਦੇ ਕੌਮੀ ਸਕੱਤਰ ਰਾਮ ਮਾਧਵ ਨੇ 30 ਦਸੰਬਰ 2020 ਨੂੰ ਟਵੀਟ ਰਾਹੀਂ ਸਵਾਲ ਕੀਤਾ ਸੀ ਕਿ ਕਿਤੇ ਕਿਸਾਨਾਂ ਦੇ ਪਿੱਛੇ ਖ਼ਾਲਿਸਤਾਨ ਤਾਂ ਨਹੀਂ। ਪਾਰਲੀਮੈਂਟ ਦੇ ਮੈਂਬਰ ਤੇ ਕਲਾਕਾਰ ਰਵੀ ਕਿਸ਼ਨ ਨੇ 24 ਦਸੰਬਰ 2020 ਨੂੰ ਟਵੀਟ ਕਰ ਕੇ ਧਰਨੇ ਵਿੱਚ ਬੈਠੇ ਕਿਸਾਨਾਂ ਨੂੰ ਢੌਂਗੀ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਬਾਰੇ ਕੇਂਦਰੀ ਮੰਤਰੀ ਨੇ ਇੱਕ ਬਿਆਨ ਰਾਹੀਂ ਕਿਸਾਨੀ ਅੰਦੋਲਨ ਵਿੱਚ ਵਿਦੇਸ਼ੀ ਤਾਕਤਾਂ ਦੀ ਘੁਸਪੈਠ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਾਏ ਜਾਣ ਦੀ ਗੱਲ ਕੀਤੀ ਸੀ।

Continue Reading

ਰਾਜਨੀਤੀ

ਮੋਦੀ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਮਾਰਕੀਟ ਫੀਸ ਬਾਰੇ ਸਰਟੀਫਿਕੇਟ ਮੰਗ ਲਏ

Published

on

narandera modi

ਚੰਡੀਗੜ੍ਹ, 20 ਜਨਵਰੀ, – ਭਾਰਤ ਸਰਕਾਰ ਇਸ ਵਕਤ ਪੰਜਾਬ ਸਰਕਾਰ ਨੂੰ ਇਕ ਹੋਰ ਝਟਕਾ ਦੇਣ ਦੇ ਰਾਹ ਪੈ ਗਈ ਹੈ। ਖ਼ੁਰਾਕੀ ਵਸਤਾਂ ਉੱਤੇ ਲੱਗੇ ਟੈਕਸਾਂ ਵਿਚ ਦਿਹਾਤੀ ਵਿਕਾਸ ਫੰਡ (ਆਰ ਡੀ ਐੱਫ) ਨੂੰ ਰੋਕਣ ਪਿੱਛੋਂ ਕੇਂਦਰ ਸਰਕਾਰ ਦੀ ਨਜ਼ਰ ਤਿੰਨ ਫ਼ੀਸਦੀ ਮਾਰਕੀਟ ਫੀਸ ਉੱਤੇ ਵੀ ਪੈ ਗਈ ਹੈ।
ਇਸ ਬਾਰੇ ਕੇਂਦਰੀ ਖ਼ੁਰਾਕ ਤੇ ਸਪਲਾਈ ਮੰਤਰਾਲੇ ਨੇ ਭਾਰਤੀ ਖੁਰਾਕ ਕਾਰਪੋਰੇਸ਼ਨ (ਐੱਫਸੀਆਈ) ਨੂੰ ਕਿਹਾ ਹੈ ਕਿ ਸਟੇਚੁਰੀ ਫੰਡ ਜਾਰੀ ਕਰਨ ਤੋਂ ਪਹਿਲਾਂ ਰਾਜ ਸਰਕਾਰ ਤੋਂ ਸਰਟੀਫਿਕੇਟ ਲਿਆ ਜਾਵੇ ਕਿ ਇਹ ਫੰਡ ਕਿੱਥੇ ਖ਼ਰਚ ਕੀਤਾ ਹੈ। ਕੇਂਦਰ ਸਰਕਾਰ ਨੇ 19 ਜਨਵਰੀ ਨੂੰ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਬਾਰੇ ਪ੍ਰਿੰਸੀਪਲ ਸੈਕਟਰੀ ਨੂੰ ਲਿਖੇ ਪੱਤਰ ਵਿਚ ਇਹ ਸੰਕੇਤ ਦਿੱਤੇ ਹਨ, ਜਦ ਕਿ ਇਸ ਪੱਤਰ ਵਿਚਲੇ ਦਿਹਾਤੀ ਵਿਕਾਸ ਫੰਡ,ਜਿਹੜਾ ਤਿੰਨ ਫ਼ੀਸਦੀ ਲੱਗਾ ਸੀ, ਨੂੰ ਇਸ ਵਾਰ ਝੋਨੇ ਦੇ ਸੀਜ਼ਨ ਵਿਚ ਰੋਕ ਦਿੱਤਾ ਗਿਆ ਸੀ ਅਤੇ ਉਸ ਦਾ ਇਕ ਫ਼ੀਸਦੀ ਜਾਰੀ ਹੋ ਚੁੱਕਾ ਹੈ। ਕੇਂਦਰ ਸਰਕਾਰ ਨੇਰਾਜ ਸਰਕਾਰ ਨੂੰ ਬਾਕੀ ਦੋ ਫ਼ੀਸਦੀ ਖ਼ਰਚ ਦੇ ਵੇਰਵੇ ਦੇਣ ਨੂੰ ਕਿਹਾ ਹੈ। ਇਸ ਰਿਵਾਈਜ਼ਡ ਕਾਸਟ ਸ਼ੀਟ ਵਿੱਚਖਾਸਗੱਲ ਇਹ ਹੈ ਕਿ ਰਾਜ ਸਰਕਾਰ ਨੇ ਮਾਰਕੀਟ ਫੀਸ ਅਤੇ ਆਰਡੀਐੱਫ ਨੂੰ ਕਿੱਥੇ ਖ਼ਰਚ ਕੀਤਾ ਹੈ, ਇਸ ਦਾ ਹਰ ਸਾਲ ਦਾ ਵੇਰਵਾ ਮੰਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਸਟੇਚੁਰੀ ਫੰਡ ਵਿਧਾਨ ਸਭਾ ਵਿਚ ਐਕਟ ਪਾਸ ਕਰਨ ਤੋਂ ਬਾਅਦ ਲਾਏ ਗਏ ਹਨ, ਜਿਸ ਬਾਰੇ ਕੇਦਰ ਸਰਕਾਰ ਨੂੰ ਪੁੱਛਣ ਦਾ ਅਧਿਕਾਰ ਹੀ ਨਹੀਂ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ 23 ਅਕਤੂਬਰ ਨੂੰ ਖ਼ੁਰਾਕ ਅਤੇ ਸਪਲਾਈ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਕਰਨ ਲਈ ਜਿਹੜੀ ਪ੍ਰੋਵੀਜ਼ਨਲ ਸ਼ੀਟ ਭੇਜੀ ਸੀ, ਉਸ ਵਿਚ ਆਰਡੀਐੱਫ ਨੂੰ ਜ਼ੀਰੋ ਦੱਸਿਆ ਗਿਆ ਸੀ ਅਤੇ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਇਸ ਬਾਰੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਮਿਲੇ ਤਾਂ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਬੰਧਤ ਵਿਭਾਗਾਂ ਦੀ ਇਸਬਾਰੇ ਰਾਏ ਲੈ ਕੇਫੰਡ ਜਾਰੀ ਕਰਾਉਣਗੇ। ਮੰਤਰੀ ਭਾਰਤ ਭੂਸ਼ਣ ਆਸੂ ਦਾ ਕਹਿਣਾ ਹੈ ਕਿ ਇਸ ਮੀਟਿੰਗ ਪਿੱਛੋਂ ਕੇਂਦਰ ਸਰਕਾਰ ਨੇ ਇਕ ਫ਼ੀਸਦੀ ਰਾਸ਼ੀ ਦੇਣ ਦੇ ਆਦੇਸ਼ ਦਿੱਤੇ ਹਨ, ਪਰ ਬਾਕੀ 2 ਫ਼ੀਸਦੀ ਲਈ ਖ਼ਰਚ ਦਾ ਵੇਰਵਾ ਮੰਗਿਆ ਹੈ ਅਤੇ ਸਾਡਾ ਵਿਭਾਗ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਹੈ। ਪੰਜਾਬ ਸਰਕਾਰ ਨੇ ਸਾਲ 2017ਵਿੱਚ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਕਰਜ਼ਾ ਮਾਫ਼ ਕਰਨ ਲਈ ਦਿਹਾਤੀ ਵਿਕਾਸ ਫੰਡ ਦੋ ਤੋਂ ਤਿੰਨ ਫ਼ੀਸਦੀ ਕਰ ਕੇ ਬੈਂਕਾਂ ਤੋਂ ਕਰਜ਼ਾ ਲਿਆ ਸੀ, ਜਿਸ ਦੀ 652 ਕਰੋੜ ਰੁਪਏ ਛੇਮਾਹੀ ਕਿਸ਼ਤ ਦੇਣੀ ਪੈਂਦੀ ਹੈ। ਜੇ ਇਹ ਰਕਮ ਕੇਂਦਰ ਸਰਕਾਰ ਰੋਕ ਲਵੇ ਤਾਂ ਪੰਜਾਬ ਸਰਕਾਰ ਇਸ ਕਰਜ਼ੇ ਦੀ ਕਿਸ਼ਤ ਵੀਬੈਂਕ ਨੂੰ ਅਦਾ ਨਹੀਂ ਕਰ ਸਕੇਗੀ।

Continue Reading

ਰੁਝਾਨ


Copyright by IK Soch News powered by InstantWebsites.ca