Capt Amarinder said: Leaders who openly complain
Connect with us apnews@iksoch.com

ਰਾਜਨੀਤੀ

ਕੈਪਟਨ ਅਮਰਿੰਦਰ ਨੇ ਕਿਹਾ: ਸਰੇਆਮ ਸ਼ਿਕਾਇਤਾਂ ਕਰਨ ਵਾਲੇ ਨੇਤਾ ਕਾਂਗਰਸ ਛੱਡ ਸਕਦੇ ਨੇ

Published

on

capt amrinder singh

ਚੰਡੀਗੜ੍ਹ, 27 ਨਵੰਬਰ – ਕੁੱਲ ਹਿੰਦ ਕਾਂਗਰਸ ਕਮੇਟੀ ਦੇ ਵੱਡੇ ਨੇਤਾਵਾਂ ਵੱਲੋਂ ਪਾਰਟੀ ਦੇ ਕੰਮ-ਕਾਜ ਦੇ ਬਾਰੇ ਉਠਾਏ ਜਾ ਰਹੇ ਸਵਾਲਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਿੰਦਰਰ ਸਿੰਘ ਕੱਲ੍ਹ ਕਾਫ਼ੀ ਗੁੱਸੇ ਵਿੱਚ ਬੋਲੇ। ਉਨ੍ਹਾਂ ਨੇ ਪਾਰਟੀ ਵਿੱਚ ਅੰਦਰੂਨੀ ਲੋਕਤੰਤਰ ਦੀ ਕਮੀ ਦੇ ਦੋਸ਼ ਰੱਦ ਕਰਦੇ ਹੋਏ ਕਿਹਾ ਕਿ ਹਰ ਕੋਈ ਆਪਣੇ ਰੋਸ ਅਤੇ ਸ਼ਿਕਵੇ ਪਾਰਟੀ ਦੀ ਪ੍ਰਧਾਨ ਜਾ ਵਰਕਿੰਗ ਕਮੇਟੀ ਕੋਲ ਉਠਾਉਣ ਲਈ ਆਜ਼ਾਦ ਹੈ, ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਪੱਧਰ ਉੱਤੇਨਹੀਂ ਉਠਾਇਆ ਜਾ ਸਕਦਾ।
ਪਾਰਟੀ ਦੇ ਮੱਤਭੇਦਾਂ ਨੂੰ ਜਨਤਕ ਪੱਧਰ ਉੱਤੇ ਜ਼ਾਹਰਕਰਨ ਦੀਆਂ ਰਿਪੋਰਟਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਬਗਾਵਤ ਕਰਦੇ ਦਿੱਸ ਰਹੇ ਨੇਤਾਵਾਂ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇ ਤੁਸੀਂ ਕਾਂਗਰਸੀ ਹੈ ਤਾਂ ਪਾਰਟੀ ਦੇ ਕੰਮ-ਕਾਜ ਵਿੱਚ ਕਿਸੇ ਵੀ ਮੁਸ਼ਕਿਲ ਲਈ ਪਾਰਟੀ ਪ੍ਰਧਾਨ ਜਾ ਕਾਂਗਰਸ ਵਰਕਿੰਗ ਕਮੇਟੀ ਕੋਲ ਵੀ ਜਾ ਸਕਦੇ ਹੋ, ਪਰ ਆਪਣੇ ਰੋਸੇ ਖੁਲ੍ਹੇਆਮ ਜ਼ਾਹਰ ਨਹੀਂ ਕਰਨੇ ਚਾਹੀਦੇ। ਜੇ ਤੁਸੀਂ ਏਦਾਂ ਕਰਨਾ ਹੇ ਤਾਂ ਤੁਹਾਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਸਬਕ ਮਰਹੂਮ ਪ੍ਰਧਾਨਮੰਤਰੀ ਇੰਦਰਾ ਗਾਂਧੀ ਤੋਂ ਸਿੱਖਿਆ ਸੀ, ਜਦੋਂ ਉਹ ਕਾਂਗਰਸ ਪਾਰਟੀ ਤੋਂਪਾਰਲੀਮੈਂਟ ਮੈਂਬਰ ਹੁੰਦੇ ਸਨ। ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੇ ਅੰਦਰੂਨੀ ਮਸਲੇ ਪਾਰਟੀ ਅੰਦਰ ਹੀ ਰਹਿਣੇ ਚਾਹੀਦੇ ਹਨ ਅਤੇ ਇਹ ਕਾਂਗਰਸ ਲਈ ਅਜੇ ਵੀ ਸਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਨੇ ਵੀ ਵਿਰੋਧ ਵਿੱਚ ਆਵਾਜ਼ ਉਠਾਈ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸੇ ਨੂੰ ਸਜ਼ਾ ਨਹੀਂ ਦਿੱਤੀ, ਪਰ ਅਸਲ ਵਿੱਚ ਉਨ੍ਹਾਂਵੱਲੋਂ ਉਸ ਸਮੇਂ ਉੱਤੇਵੱਖ-ਵੱਖ ਕਮੇਟੀਆਂ ਬਣਾ ਕੇ ਸੁਧਾਰ ਲਿਆਉਣ ਲਈ ਲੋਕਤੰਤਰ ਦੀ ਸੱਚੀ ਭਾਵਨਾ ਹੇਠ ਕਦਮ ਉਠਾਇਆ ਸੀ।
ਬਿਹਾਰ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੇ ਬਾਅਦ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਦੇ ਸੁਝਾਅ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੇਗੀ, ਉਦੋਂ ਤੱਕ ਉਹ ਪਾਰਟੀ ਦੀ ਮੁਖੀ ਬਣੀ ਰਹਿ ਸਕਦੀ ਹੈ,ਉਸ ਦੇ ਬਾਅਦ ਨਵਾਂ ਨੇਤਾ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਬਦਲਾਓ ਦੀ ਕੋਈ ਜ਼ਰੂਰਤ ਨਹੀਂ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਹਾਰ-ਜਿੱਤ ਅਸਲੀ ਲੋਕਤੰਤਰ ਦੀ ਪ੍ਰਕਿਰਿਆ ਦਾ ਹਿੱਸਾ ਹੈ ਤੇ ਖੁਸ਼ਕਿਸਮਤੀ ਨਾਲ ਇਹ ਭਾਰਤ ਵਿੱਚ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਲੋਕਤੰਤਰ ਦੇ ਉਲਟ ਭਾਰਤ ਵਿੱਚ ਇੱਕ ਸੱਚਾ ਲੋਤੰਤਰ ਹੈ, ਜਿਥੇ ਰਾਜਸੀ ਉਤਾਰ-ਚੜ੍ਹਾਅ ਇਸ ਦਾ ਹਿੱਸਾ ਹੁੰਦੇਹਨ। ਉਨ੍ਹਾਂ ਨੇ ਉਹ ਸਮਾਂ ਯਾਦ ਕੀਤਾ,ਜਦੋਂਪਾਰਲੀਮੈਂਟ ਵਿੱਚ ਭਾਜਪਾ ਦੇ ਸਿਰਫ ਦੋ ਮੈਂਬਰ ਸਨ। ਉਨ੍ਹਾਂ ਕਿਹਾ ਕਿ 2024 ਵਿੱਚਕਾਂਗਰਸ ਸੱਤਾ ਵਿੱਚ ਵਾਪਸੀ ਕਰੇਗੀ।

Click Here To Read Latest Politics news

ਅੰਤਰਰਾਸ਼ਟਰੀ

ਅਰਨਬ ਗੋਸਵਾਮੀ ਵਿਵਾਦ ਬਾਰੇ ਇਮਰਾਨ ਖਾਨ ਨੇ ਮੋਦੀ ਸਰਕਾਰ `ਤੇ ਨਿਸ਼ਾਨਾ ਲਾਇਆ

Published

on

imran khan

ਲਾਹੌਰ, 19 ਜਨਵਰੀ – ਭਾਰਤ ਦੇ ਇੱਕ ਨਿੱਜੀ ਟੀ ਵੀ ਚੈਨਲ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਵਟਸਅੱਪ ਤੇ ਕੀਤੀ ਚੈਟ ਵਿੱਚ ਬਾਲਾਕੋਟ ਦਾ ਜ਼ਿਕਰ ਆਉਣ ਪਿੱਛੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਨੇ ਚੋਣਾਂਚ ਲਾਹਾ ਲੈਣ ਲਈ ਪੂਰੇ ਖੇਤਰ ਨੂੰ ਸੰਘਰਸ਼ ਦੀ ਅੱਗ ਚ ਸੁੱਟਣ ਦਾ ਕੰਮ ਕੀਤਾ ਹੈ। ਇਸ ਨਾਲ ਇੱਕ ਵੱਡਾ ਵਿਵਾਦ ਖੜਾ ਹੋ ਸਕਦਾ ਹੈ। ਇਮਰਾਨ ਖ਼ਾਨ ਨੇ ਟਵੀਟ ਕੀਤਾ ਕਿ ਅਰਨਬ ਗੋਸਵਾਮੀ ਦੀ ਘਟਨਾ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਅਤੇ ਕੁਝ ਭਾਰਤੀ ਮੀਡੀਆ ਅਦਾਰਿਆਂ ਵਿਚਾਲੇ ਅਪਵਿੱਤਰ ਸੰਬੰਧ ਹਨ, ਜੋ ਐਟਮੀ ਹਥਿਆਰਾਂ ਨਾਲ ਲੈਸ ਇਸ ਖੇਤਰ ਨੂੰ ਸੰਘਰਸ਼ ਦੀ ਅੱਗਚ ਧੱਕਣਾ ਚਾਹੁੰਦੇ ਹਨ। ਇਮਰਾਨ ਖ਼ਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਫਾਸ਼ੀਵਾਦੀ ਰਵੱਈਆ ਅਪਣਾ ਰਹੀ ਹੈ ਅਤੇ ਪਾਕਿ ਸਰਕਾਰ ਇਸ ਦੇ ਖੁਲਾਸੇ ਕਰਨਾ ਜਾਰੀ ਰੱਖੇਗੀ। ਪਾਕਿ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਚੋਣ ਲਾਭ ਲੈਣ ਲਈ ਬਾਲਾਕੋਟ ਹਵਾਈ ਹਮਲਾ ਕਰਵਾਇਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ 23 ਫਰਵਰੀ 2019 ਨੂੰ ਵੱਟਸਐਪ ਰਾਹੀਂ ਅਰਨਬ ਗੋਸਵਾਮੀ ਅਤੇ ਬ੍ਰੌਡਕਾਸਟ ਆਡੀਐਂਸ ਰਿਸਰਚ ਕੌਂਸਲ (ਬੀ ਏ ਆਰ ਸੀ) ਦੇ ਸਾਬਕਾ ਸੀ ਈ ਓ ਪਾਰਥ ਦਾਸ ਗੁਪਤਾ ਵਿਚਾਲੇ ਹੋਈ ਗੱਲਬਾਤ ਤੋਂ ਪਤਾ ਲੱਗਦਾ ਹੈ ਕਿ ਅਰਨਬ ਨੂੰ ਬਾਲਾਕੋਟ ਹਵਾਈ ਹਮਲੇ ਤੋਂ ਪਹਿਲਾਂ ਹੀ ਇਸ ਬਾਰੇ ਜਾਣਕਾਰੀ ਸੀ।

Continue Reading

ਰਾਜਨੀਤੀ

ਮੋਦੀ ਸਰਕਾਰ ਨੇ ਕੋਰਟ ਨੂੰ ਦੱਸਿਆ:ਵਿਜੇ ਮਾਲਿਆ ਦੀ ਹਵਾਲਗੀ ਵਾਲੇ ਮਾਮਲੇ `ਚ ਬ੍ਰਿਟੇਨ ਵੇਰਵੇ ਨਹੀਂ ਦੇ ਰਿਹਾ

Published

on

Modi's

ਨਵੀਂ ਦਿੱਲੀ, 19 ਜਨਵਰੀ – ਭਾਰਤ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਮਾਲਿਆ ਦੀ ਹਵਾਲਗੀ ਨੂੰ ਉਚ ਰਾਜਨੀਤਕ ਪੱਧਰ ਤੇ ਉਠਾਇਆ ਗਿਆ ਹੈ, ਪਰ ਬ੍ਰਿਟੇਨ ਸਰਕਾਰ ਨੇ ਗੁਪਤ ਕਾਰਵਾਈ ਦਾ ਵੇਰਵਾ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਹਵਾਲਗੀ ਮਾਮਲੇਚ ਦੇਰੀ ਹੋ ਰਹੀ ਹੈ।
ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦਸੰਬਰ 2020 ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਸੈਕਟਰੀ ਡਾਮਨਿਕ ਰਾਬ ਦੇ ਕੋਲ ਇਹ ਮੁੱਦਾ ਉਠਾਇਆ ਅਤੇ ਫਿਰ ਜਨਵਰੀ 2021 ਵਿੱਚ ਭਾਰਤ ਦੇ ਹੋਮ ਸੈਕਟਰੀ ਨੇ ਵੀ ਇਸ ਨੂੰ ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਪਰਮਾਨੈਂਟ ਅੰਡਰ ਸੈਕਟਰੀ ਕੋਲ ਉਠਾਇਆ ਸੀ। ਮਹਿਤਾ ਨੇ ਕਿਹਾ ਕਿ ਪਿਛਲੇ ਸਾਲ ਨਵੰਬਰ ਚ ਭਾਰਤ ਦੇ ਵਿਦੇਸ਼ ਸੈਕਟਰੀ ਨੇ ਬ੍ਰਿਟੇਨ ਦੇ ਹੋਮ ਸੈਕਟਰੀ ਪ੍ਰੀਤੀ ਪਟੇਲ ਦੇ ਕੋਲ ਵਿਜੇ ਮਾਲਿਆ ਦੀ ਹਲਾਵਗੀ ਦਾ ਮੁੱਦਾ ਉਠਾਇਆ ਤਾਂ ਉਨ੍ਹਾ ਨੇ ਜਵਾਬ ਦਿੱਤਾ ਕਿ ਬ੍ਰਿਟੇਨ ਦੀਆਂ ਕਾਨੂੰਨੀ ਗੁੰਝਲਾਂ ਤੁਰੰਤ ਹਵਾਲਗੀਤੇ ਰੋਕ ਲਾ ਰਹੀਆਂ ਹਨ। ਮਹਿਤਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੁਝ ਕਾਨੂੰਨੀ ਮੁੱਦਿਆਂ ਨੂੰ ਮਾਲਿਆ ਦੀ ਹਵਾਲਗੀ ਤੋਂ ਪਹਿਲਾਂ ਹੱਲ ਕਰਨ ਦੀ ਜ਼ਰੂਰਤ ਹੈ। ਸਿਖਰ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਮਾਰਚ ਨੂੰ ਤੈਅ ਕਰ ਦਿੱਤੀ ਹੈ।

Continue Reading

ਰਾਜਨੀਤੀ

ਮਮਤਾ ਬੈਨਰਜੀ ਵੱਲੋਂ ਸੁਭੇਂਦੂ ਅਧਿਕਾਰੀ ਨੂੰ ਚੋਣ ਲੜਨ ਦੀ ਚੁਣੌਤੀ

Published

on

mamta

ਕੋਲਕਾਤਾ, 19 ਜਨਵਰੀ – ਪੱਛਮੀ ਬੰਗਾਲ ਵਿੱਚ ਅਪ੍ਰੈਲ-ਮਈ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਤੇ ਵਿਰੋਧੀ ਧਿਰ ਭਾਜਪਾ ਇੱਕ-ਦੂਜੇ ਨੂੰ ਹਰਾਉਣ ਲਈ ਪੂਰਾ ਜ਼ੋਰ ਲਾ ਰਹੀਆਂ ਹਨ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਟੀ ਛੱਡ ਕੇ ਭਾਜਪਾਚ ਸ਼ਾਮਲ ਹੋਏ ਸੁਭੇਂਦੂ ਅਧਿਕਾਰੀ ਦੇ ਗੜ੍ਹ ਮੰਨੇ ਜਾਂਦੇ ਨੰਦੀ ਗ੍ਰਾਮ ਚ ਕੱਲ੍ਹ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਜੀਊਂਦੇ ਜੀਅ ਭਾਜਪਾ ਨੂੰ ਬੰਗਾਲ ਨੂੰ ਵੇਚਣ ਨਹੀਂ ਦੇਵੇਗੀ। ਮਮਤਾ ਨੇ ਐਲਾਨ ਕੀਤਾ ਕਿ ਉਹ ਆਪਣੇ ਹਲਕੇ ਭਵਾਨੀਪੁਰ ਦੀ ਥਾਂ ਨੰਦੀ ਗ੍ਰਾਮ ਤੋਂ ਚੋਣ ਲੜੇਗੀ ਅਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਬਰਤਾ ਬਖ਼ਸੀ ਨੂੰ ਉਨ੍ਹਾਂ ਲਈ ਨੰਦ ਗ੍ਰਾਮ ਦੀ ਟਿਕਟ ਦਾ ਪ੍ਰਬੰਧ ਕਰਨ ਨੂੰ ਕਿਹਾ ਹੈ। ਤਿ੍ਰਣਮੂਲ ਕਾਂਗਰਸ ਛੱਡ ਕੇ ਭਾਜਪਾਚ ਸ਼ਾਮਲ ਹੋ ਚੁੱਕੇ ਸ਼ੁਭੇਦੂ ਅਧਿਕਾਰੀ ਨੇ ਮਮਤਾ ਬੈਨਰਜੀ ਵੱਲੋਂ ਨੰਦੀਗ੍ਰਾਮ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਭਾਜਪਾ ਵੱਲੋਂ ਉਨ੍ਹਾਂ ਨੂੰ ਨੰਦੀ ਗ੍ਰਾਮ ਤੋਂ ਟਿਕਟ ਦੇਣ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੋਣਚ ਹਰਾਉਣਗੇ ਜਾਂ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।

Continue Reading

ਰੁਝਾਨ


Copyright by IK Soch News powered by InstantWebsites.ca