Capt Amarinder says: 'I am not afraid of ED or anyone else'
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਨੇ ਕਿਹਾ: ‘ਮੈਂ ਈ ਡੀ ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’

Published

on

capt amrinder singh

ਚੰਡੀਗੜ੍ਹ, 4 ਦਸੰਬਰ, – ਪੰਜਾਬ ਦੀਆਂ ਸਭ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਦੇ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਦੀਆਂ ਕਹਿ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਈ ਡੀ ਜਾਂ ਕਿਸੇ ਵੀ ਹੋਰ ਤੋਂ ਨਹੀਂ ਡਰਦੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ ਡਾਹ ਕੇ ਖੜੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਗੱਲ ਸੁਣੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਧਿਰਾਂ ਦੇ ਸਾਰੇ ਆਗੂਆਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਆਪਣਾ ਹੱਕ ਲੈਣ ਲਈ ਠੰਢੇ ਮੌਸਮ ਵਿੱਚ ਸੜਕਾਂ ਉਤੇ ਡਟੇ ਹੋਏ ਕਿਸਾਨਾਂ ਦੀ ਹੱਕੀ ਲੜਾਈ ਦਾ ਇਨ੍ਹਾਂ ਨੇ ਮਜ਼ਾਕ ਬਣਾ ਦਿੱਤਾ ਹੈ।ਹਰਸਿਮਰਤ ਕੌਰ ਬਾਦਲ ਵੱਲੋਂ ਅਮਰਿੰਦਰ ਸਿੰਘ ਉਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਦਬਾਅ ਹੇਠ ਆਉਣ ਦੇ ਦੋਸ਼ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ, ’13 ਸਾਲ ਮੈਂ ਅਦਾਲਤਾਂ ਦੇ ਚੱਕਰ ਕੱਟੇ ਹਨ,ਕਿਉਂਕਿ ਬਾਦਲਾਂ ਨੇ ਮੇਰੇ ਉੱਤੇ ਕੇਸ ਬਣਾਏ ਸਨ, ਮੈਨੂੰ ਈ ਡੀ ਦੀ ਕੋਈ ਪ੍ਰਵਾਹ ਨਹੀਂਅਤੇ ਮੈਂ 13 ਸਾਲਹੋਰ ਅਦਾਲਤਾਂ ਦੇ ਚੱਕਰ ਕੱਟ ਕੇ ਲੜ ਸਕਦਾ ਹਾਂ।’ਉਨ੍ਹਾਂਕਿਹਾ ਕਿ ‘ਸਾਰੇ ਬਾਦਲ ਇਕੋ ਜਿਹੇ ਝੂਠੇ ਹਨ।’ਉਨ੍ਹਾਂ ਕਿਹਾ ਕਿ ਲੋਕ ਬਾਦਲਾਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਉਨ੍ਹਾਂ ਕਹਿ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲ ਕਿਸਾਨੀ ਮਸਲੇ ਦੀ ਉਲਝਣ ਹੱਲ ਕਰਨ ਦਾ ਠੀਕਰਾਹਹਨ। ਉਨ੍ਹਾਂ ਕਿਹਾ, ‘ਮੈਂ ਉਨ੍ਹਾਂ ਨੂੰ ਇਹ ਬਿੱਲ ਰਾਸ਼ਟਰਪਤੀ ਵੱਲੋਂ ਮਨਜ਼ੂਰ ਕਰਵਾਉਣ ਨੂੰ ਕਿਹਾ ਹੈ।’ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਇਸ ਕੰਮ ਲਈ ਤੀਜੀ ਮੀਟਿੰਗ ਸੀ, ਜਿਸ ਬਾਰੇ ਦੋ ਵਾਰ ਉਨ੍ਹਾਂ ਪੰਜਾਬ ਲਈ ਗ੍ਰਹਿ ਮੰਤਰੀ ਤੱਕ ਪਹੁੰਚ ਕੀਤੀ ਤੇ ਇਕ ਵਾਰ ਉਨ੍ਹਾਂ ਨੂੰ ਗ੍ਰਹਿ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ।ਖੇਤੀ ਕਾਨੂੰਨਾਂ ਬਾਰੇ ਦੋਹਰੇ ਮਾਪਦੰਡ ਵਰਤਣਦਾ ਦੋਸ਼ ਲਾ ਕੇ ਅਕਾਲੀਆਂ ਬਾਰੇ ਮੁੱਖ ਮੰਤਰੀ ਨੇ ਫੇਸਬੁੱਕ ਉਤੇ ਲਾਈਵ ਵੀਡੀਓ ਬਿਆਨ ਵਿੱਚ ਕਿਹਾ ਕਿ ‘ਬਾਦਲਾਂ ਨੇ ਇਸ ਮੁੱਦੇ ਤੋਂ ਜਨਤਕ ਤੌਰ ਉਤੇ ਪਲਟੀ ਮਾਰੀ ਹੈ।’ਸਾਬਕਾ ਮੁੱਖ ਮੰਤਰੀਪ੍ਰਕਾਸ਼ ਸਿੰਘ ਬਾਦਲ ਵੱਲੋਂ ਭਾਰਤ ਸਰਕਾਰ ਨੂੰ ਪਦਮ ਵਿਭੂਸ਼ਣ ਵਾਪਸ ਕਰਨਬਾਰੇ ਉਨ੍ਹਾਂ ਕਿਹਾ, ‘ਮੈਂ ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਮਿਲਿਆ ਕਿਉਂਸੀ।’ਉਨ੍ਹਾਂ ਕਿਹਾ ਕਿ ਜਨਰਲ ਹਰਬਖ਼ਸ਼ ਸਿੰਘ ਨੂੰ 1965 ਵਾਲੀ ਜੰਗ ਜਿੱਤਣ ਲਈ ਪਦਮ ਵਿਭੂਸ਼ਣ ਨਾਲ ਨਿਵਾਜ਼ਿਆ ਗਿਆ ਸੀ, ਪ੍ਰਕਾਸ਼ ਸਿੰਘ ਬਾਦਲ ਨੇ ਕਿਹੜੀ ਜੰਗ ਲੜੀ ਜਾਂ ਕੌਮ ਲਈ ਕੀ ਕੁਰਬਾਨੀ ਦਿੱਤੀ ਸੀ।’ਉਨ੍ਹਾਂਕਿਹਾ, ‘ਇਸ ਬਾਰੇ ਸਿਆਸਤ ਖੇਡਣੀ ਬੰਦ ਕਰੋ, ਇਹ ਹਥਕੰਡੇ 40 ਸਾਲ ਪਹਿਲਾਂ ਚੱਲ ਜਾਂਦੇ ਸਨ, ਅੱਜਕੱਲ੍ਹਨਹੀਂ।’ਮੁੱਖ ਮੰਤਰੀ ਨੇ ਕਿਹਾ, ‘ਸਾਰੀ ਜ਼ਿੰਦਗੀ ਪ੍ਰਕਾਸ਼ ਸਿੰਘ ਬਾਦਲ ਇਹ ਕਹਿੰਦਾ ਰਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਪ੍ਰਤੀਨਿਧਤਾ ਕਰਦਾ ਹੈ। ਜੇ ਏਦਾਂ ਸੀ ਤਾਂ ਉਸ ਦੀ ਪਾਰਟੀ ਨੇ ਪਹਿਲਾਂ ਖੇਤੀਬਾੜੀ ਵਾਲੇ ਕੇਂਦਰੀ ਆਰਡੀਨੈਂਸਾਂ ਦੀ ਹਮਾਇਤ ਕਿਉਂ ਕੀਤੀ ਅਤੇ ਫਿਰ ਪੂਰੀ ਤਰਾਂ ਯੂ-ਟਰਨ ਲੈਂਦੇ ਹੋਏ ਇਨ੍ਹਾਂ ਨੂੰ ਭੰਡਣਾ ਕਿਉਂ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਹੋਣ ਕਰ ਕੇ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿੱਚ ਸ਼ਾਮਲ ਸੀ, ਜਦੋਂ ਖੇਤੀਬਾੜੀ ਆਰਡੀਨੈਂਸ ਪਾਸ ਕੀਤੇ ਗਏ ਸਨ।
ਕੌਮੀ ਸੁਰੱਖਿਆ ਬਾਰੇ ਆਪਣੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਵਿਰੁੱਧ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ਼ ਤੌਰ ਉਤੇ ਪਾਕਿਸਤਾਨ ਵਿਰੁੱਧ ਹੀ ਦਿੱਤਾ ਗਿਆ ਸੀ ਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਕਰ ਕੇਉਨ੍ਹਾਂ ਦਾ ਫ਼ਰਜ਼ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਮਾ ਸਮਾਂ ਚੱਲਣ ਦੇ ਖ਼ਤਰੇਬਾਰੇ ਦੱਸਣ। ਉਨ੍ਹਾ ਨੇ ਕਿਸਾਨ ਧਰਨਿਆਂ ਬਾਰੇ ਹਰਿਆਣਾ ਤੇ ਦਿੱਲੀ ਦੇ ਮੁੱਖ ਮੰਤਰੀਆਂ ਬਾਰੇ ਕਿਹਾ, ‘ਕੇਜਰੀਵਾਲ ਨੂੰ ਝੂਠ ਬੋਲਣ ਤੇ ਖੱਟਰ ਨੂੰ ਕੁੱਟਣ ਦੀ ਆਦਤ ਹੈ।ਖੱਟਰ ਸਰਕਾਰ ਨੇ ਬਜ਼ੁਰਗ ਕਿਸਾਨਾਂ ਨੂੰ ਵੀ ਨਹੀਂ ਬਖ਼ਸ਼ਿਆ ਤੇ ਉਨ੍ਹਾਂ ਖ਼ਿਲਾਫ਼ ਹਿੰਸਕ ਤਰੀਕੇ ਅਪਣਾਏ ਹਨ।’ਇਸ ਮੌਕੇ ਅਰਵਿੰਦ ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਵਾਲਾ ਕਹਿ ਕੇ ਅਮਰਿੰਦਰ ਸਿੰਘ ਨੇ ਉਸ ਨੂੰ ਪੁੱਛਿਆ ਕਿ ਪਹਿਲਾਂ ਉਹ ਇਹ ਦੱਸੇ ਕਿ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕਿਉਂ ਕੀਤਾ ਸੀ। ਉਨ੍ਹਾਂਕਿਹਾ, ‘ਜਦੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਰਾਜਾਂ; ਰਾਜਸਥਾਨ ਅਤੇ ਛੱਤੀਸਗੜ੍ਹ ਨੇ ਕੇਂਦਰੀ ਕਾਨੂੰਨਾਂ ਦਾ ਟਾਕਰੇ ਲਈ ਸੋਧ ਬਿੱਲ ਪਾਸ ਕੀਤੇ ਤਾਂ ਕੇਜਰੀਵਾਲ ਨੇ ਇਨ੍ਹਾਂ ਨੂੰ ਰੱਦ ਕਰਨ ਲਈ ਦਿੱਲੀ ਅਸੈਂਬਲੀ ਦਾ ਸੈਸ਼ਨ ਕਿਉਂ ਨਾ ਸੱਦਿਆ?’

Click Here Political News Online in Punjabi

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca