Capt. Amarinder Singh described the election result as a maturity of his gov
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਸਿੰਘ ਨੇ ਚੋਣ ਨਤੀਜੇ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜ੍ਹਤਾ ਦੱਸਿਆ

Published

on

Captain amrinder

ਚੰਡੀਗੜ੍ਹ, 17 ਫਰਵਰੀ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਏ ਸ਼ਹਿਰੀ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਨੂੰ ਆਪਣੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜ੍ਹਤਾ ਅਤੇ ਵਿਰੋਧੀ ਧਿਰਾਂ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ ਦੀਆਂ ਨੀਤਿਆਂ ਖਿਲਾਫ ਫ਼ਤਵਾ ਕਿਹਾ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਾਰੇ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੇ ਹੋਰਨਾਂ ਪਾਰਟੀਆਂ ਦੇ ਵੰਡ-ਪਾਊ, ਗੈਰ-ਲੋਕਤੰਤਰੀ, ਗੈਰ-ਸੰਵਿਧਾਨਿਕ ਤੇ ਪਿੱਛੇ-ਖਿੱਚੂ ਏਜੰਡੇ ਨੂੰ ਪੂਰੀ ਤਰਾਂ ਰੱਦ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ, ਜਿਨਾਂ ਨੇ ਲੋਕਾਂ ਵਿੱਚ ਭਾਜਪਾ ਖਿਲਾਫ਼ ਗੁੱਸੇ ਨੂੰ ਸਾਹਮਣੇ ਲੈ ਆਂਦਾ ਅਤੇ ਉਸ ਦੇ ਸਾਬਕਾ ਭਾਈਵਾਲ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਰਗੜਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀਵੱਲੋਂ ਵਹਾਏ ਮਗਰਮੱਛ ਦੇ ਹੰਝੂਆਂ ਤੇ ਡਰਾਮੇਬਾਜ਼ੀ ਨੂੰਪੰਜਾਬ ਦੇ ਲੋਕਾਂ ਨੇ ਚੰਗੀ ਤਰ੍ਹਾਂ ਸਮਝਦੇ ਹੋਏ ਇਨ੍ਹਾਂ ਪਾਰਟੀਆਂ ਨੂੰ ਠੋਕਵਾਂ ਜਵਾਬਦਿੱਤਾ ਹੈ। ਮੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਵਾਲੇ ਕਾਂਗਰਸ ਦੇ ਮੁਕਾਬਲੇ ਨੇੜੇ-ਤੇੜੇ ਵੀ ਨਹੀਂ ਢੁਕੇ ਤੇ ਕਈ ਥਾਂ ਆਜ਼ਾਦ ਉਮੀਦਵਾਰਾਂ ਤੋਂ ਵੀ ਪਿੱਛੇ ਰਹਿ ਗਏ ਤਾਂ ਸਪੱਸ਼ਟ ਹੈ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੇ ਸੁਚੱਜੇ ਪ੍ਰਸ਼ਾਸਨ ਅਤੇ ਤਰੱਕੀ ਦੇ ਹੱਕ ਵਿੱਚ ਫੈਸਲਾ ਦਿੱਤਾ ਅਤੇ ਇਨ੍ਹਾਂ ਪਾਰਟੀਆਂ ਦੀ ਸੌੜੀ ਸੋਚ ਨੂੰ ਨਕਾਰਿਆ ਹੈ।

Punjabi Political Breaking News

ਰਾਜਨੀਤੀ

ਭਾਜਪਾ ਛੱਡ ਕੇ ਬੋਡੋਲੈਂਡ ਪੀਪਲਜ਼ ਫਰੰਟ ਕਾਂਗਰਸ ਵਾਲੇ ਮਹਾ ਗਠਜੋੜ ਵਿੱਚ ਸ਼ਾਮਲ

Published

on

ਗੁਹਾਟੀ, 1 ਮਾਰਚ – ਅਗਲੇ ਮਹੀਨੇ ਆਸਾਮ ਚੋਣਾਂ ਤੋਂ ਠੀਕ ਪਹਿਲਾਂ ਬੋਡੋਲੈਂਡ ਪੀਪਲਜ਼ ਫਰੰਟ (ਬੀ ਪੀ ਐਫ) ਨੇ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਤੋਂ ਨਾਤਾ ਤੋੜ ਲਿਆ ਤੇ ਉਸ ਨੇ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਮਹਾਗਠਜੋੜ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਕਾਂਗਰਸ ਨੇ ਆਸ ਪ੍ਰਗਟਾਈ ਹੈ ਕਿ ਬੀ ਪੀ ਐਫ ਦੇ ਮਹਾਗਠਜੋੜ ਵਿੱਚ ਆਉਣ ਨਾਲ ਮਹਾਗਠਜੋੜ ਆਉਂਦੀਆਂ ਚੋਣਾਂ ਵਿੱਚ100 ਸੀਟਾਂ ਜਿੱਤੇਗਾ। ਇਸ ਦੇ ਨਾਲ ਮਹਾਗਠਜੋੜ ਨੇ ਕੱਲ੍ਹ ਕਿਹਾ ਕਿ ਮੁੱਖ ਮੰਤਰੀ ਅਹੁਦੇ ਵਾਸਤੇ ਉਸਦਾ ਉਮੀਦਵਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਰ ਸਹਿਯੋਗੀ ਪਾਰਟੀਆਂ ਨਾਲ ਚਰਚਾ ਪਿੱਛੋਂ ਤੈਅ ਹੋਵੇਗਾ। ਮਹਾਗਠਜੋੜ ਦੀਆਂ ਸਿਆਸੀ ਪਾਰਟੀਆਂ ਦੇ ਪੱਤਰਕਾਰ ਸੰਮੇਲਨ ਵਿੱਚ ਆਸਾਮ ਕਾਂਗਰਸ ਦੇ ਇੰਚਾਰਜ ਜਨਰਲ ਸੈਕਟਰੀ ਅਨਿਰੁੱਧ ਸਿੰਘ ਨੇ ਕਿਹਾ ਕਿ ਇਸ ਗਠਜੋੜ ਦੀ ਮੁੱਖ ਚਿੰਤਾ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਹਰਾਉਣਾ ਹੈ। ਸਾਲ 2001 ਤੋਂ ਆਸਾਮ ਵਿੱਚ 15 ਸਾਲ ਸੱਤਾ ਉੱਤੇ ਕਾਬਜ਼ ਰਹੀ ਕਾਂਗਰਸ ਨੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਗਠਜੋੜ ਦੇ ਮੁਕਾਬਲੇ ਲਈ ਏ ਆਈ ਯੂ ਡੀ ਐਫ, ਸੀ ਪੀ ਆਈ, ਸੀ ਪੀ ਆਈ ਐਮ, ਸੀ ਪੀ ਐੱਮ ਐੱਲ, ਆਂਚਲਿਕ ਗਣ ਮੋਰਚੇ ਦੇ ਨਾਲ ਮਿਲ ਕੇ ਇੱਕ ਮਹਾਗਠਜੋੜ ਬਣਾਇਆ ਹੈ।

Continue Reading

ਰਾਜਨੀਤੀ

ਮਮਤਾ ਬੈਨਰਜੀ ਨੇ ਨਿਰਪੱਖ ਚੋਣਾਂ ਕਰਾਉਣ ਲਈ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ

Published

on

ਨਵੀਂ ਦਿੱਲੀ, 1 ਮਾਰਚ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਸਬੰਧੀ ਤਿ੍ਰਣਮੂਲ ਕਾਂਗਰਸ ਦੇ ਤੌਖਲੇ ਪ੍ਰਗਟ ਅਤੇ ਨਿਰਪੱਖਤਾ ਯਕੀਨੀ ਕਰਨ ਦੀ ਮੰਗ ਕੀਤੀ ਹੈ।
ਪਤਾ ਲੱਗਾ ਹੈ ਕਿ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ‘ਸਿਟੀਜ਼ਨਜ਼ ਕਮਿਸ਼ਨ ਆਨ ਇਲੈਕਸ਼ਨ’ ਨਾਮ ਦੇ ਗਰੁੱਪ ਵੱਲੋਂ ਪੇਸ਼ ਰਿਪੋਰਟ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਈ ਵੀ ਐਮਜ਼ (ਵੋਟਿੰਗ ਮਸ਼ੀਨਾਂ) ਓਨੀਆਂ ਛੇੜਛਾੜ-ਰਹਿਤ ਨਹੀਂ, ਜਿੰਨਾ ਇਨ੍ਹਾਂ ਬਾਰੇ ਪ੍ਰਚਾਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹ ਮਾਮਲਾ ਚੋਣ ਕਮਿਸ਼ਨਰ ਕੋਲ ਰੱਖਿਆ ਸੀ। ਇਸ ਪੱਤਰ ਰਾਹੀਂ ਮੁੱਖ ਮੰਤਰੀ ਬੈਨਰਜੀ ਨੇ ਮੰਗ ਕੀਤੀ ਕਿ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਸਸਤੇ ਮੁੱਲ ਉੱਤੇ ਮਿਲਦੀ ਵੀ ਵੀ ਪੈਟ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਕਿ ਈ ਵੀ ਐਮ ਵੱਲੋਂ ਦੱਸੇ ਨਤੀਜਿਆਂ ਦਾ ਮਿਲਾਣ ਵੀ ਵੀ ਪੈਟ ਪਰਚੀ ਰਾਹੀਂ ਮਿਲੇ ਨਤੀਜੇ ਨਾਲ ਕੀਤਾ ਜਾ ਸਕੇ।ਉਨ੍ਹਾਂ ਮੰਗ ਕੀਤੀ ਕਿ ਵੀ ਵੀ ਪੈਟ ਮਸ਼ੀਨਾਂ ਦੇ ਟਾਈਮਰਾਂ ਨੂੰ ਮੌਜੂਦਾ ਸੱਤ ਸਕਿੰਡ ਤੋਂ ਬਦਲ ਕੇ 15 ਸਕਿੰਡ ਕੀਤਾ ਜਾਵੇ ਤਾਂ ਕਿ ਵੋਟਰਾਂ ਨੂੰ ਡਿਸਪਲੇਅ ‘ਤੇ ਮੌਜੂਦ ਉਮੀਦਵਾਰਾਂ ਦੇ ਨਾਂਅ ਪੜ੍ਹਨ ਦਾ ਮੌਕਾ ਮਿਲ ਸਕੇ, ਵੱਖੋ-ਵੱਖਰੇ ਟੇਬਲਾਂ ‘ਤੇ ਦੋਵਾਂ ਢੰਗਾਂ ਨਾਲ ਵੋਟਾਂ ਦੀ ਗਿਣਤੀ ਕਰਨ ਦਾ ਪ੍ਰਬੰਧ ਕੀਤਾ ਜਾਵੇ।

Continue Reading

ਰਾਜਨੀਤੀ

ਕਾਂਗਰਸ ਆਗੂ ਆਜ਼ਾਦ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀਆਂ ਸਿਫਤਾਂ

Published

on

ਜੰਮੂ, 1 ਮਾਰਚ – ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਆਗੂਆਂ ਨੂੰ ਪਸੰਦ ਕਰਦੇ ਹਨ, ਜਿਨ੍ਹਾਂ ਨੂੰ ਆਪਣੀਆਂ ਜੜ੍ਹਾਂ ਉੱਤੇ ਮਾਣ ਹੈ।
ਕੱਲ੍ਹ ਇੱਥੇ ਗੁਰਜਰ ਦੇਸ਼ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਸਮਾਰੋਹ ਵਿੱਚ ਬੋਲਦਿਆਂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ‘ਮੋਦੀ ਚਾਹ ਵਿਕਰੇਤਾ ਵਜੋਂ ਆਪਣੇ ਬੀਤੇ ਸਮੇਂ ਬਾਰੇ ਖੁੱਲ੍ਹ ਕੇ ਬੋਲਦੇ ਹਨ। ਕਿਸੇ ਵਿਅਕਤੀ ਨੂੰ ਦੁਨੀਆ ਦੇ ਸਾਹਮਣੇ ਆਪਣੀ ਅਸਲੀਅਤ ਨੂੰ ਲੁਕਾਉਣਾ ਨਹੀਂ ਚਾਹੀਦਾ। ਮੈਂ ਖੁਦ ਪਿੰਡ ਦਾ ਵਾਸੀ ਹਾਂ। ਮੈਨੂੰ ਆਪਣੇ ਉੱਤੇ ਇਸ ਦੇ ਲਈ ਮਾਣ ਹੈ। ਮੈਂ ਪ੍ਰਧਾਨ ਮੰਤਰੀ ਵਰਗੇ ਆਗੂਆਂ ਦੀ ਸ਼ਲਾਘਾ ਕਰਦਾ ਹਾਂ, ਜੋ ਕਹਿੰਦੇ ਹਨ ਕਿ ਉਹ ਪਿੰਡ ਨਾਲ ਸਬੰਧਤ ਹਨ ਅਤੇ ਉਹ ਚਾਹ ਵੇਚਦੇ ਹੁੰਦੇ ਸਨ।ਆਜ਼ਾਦ ਨੇ ਕਿਹਾ ਕਿ ਮੋਦੀ ਨਾਲ ਮੇਰੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਉਹ ਵੀ ਬੀਤੇ ਸਮੇਂ ਵਿੱਚ ਚਾਹਵਾਲਾ ਹੋਣ ਬਾਰੇ ਖੁੱਲ੍ਹ ਕੇ ਗੱਲ ਕਰਦੇ ਹਨ।
ਆਜ਼ਾਦ ਦੀ ਇਸ ਟਿੱਪਣੀ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਲੀਡਰਸ਼ਿਪ ਦੀ ਤਬਦੀਲੀ ਤੇ ਜਥੇਬੰਦਕ ਫੇਰਬਦਲ ਦੀ ਮੰਗ ਕਰਨ ਵਾਲੇ ਜੀ-23 ਦੇ ਕਈ ਕਾਂਗਰਸੀ ਆਗੂ ਇੱਕ ਸਟੇਜ ਉੱਤੇ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਕਮਜ਼ੋਰ ਹੋ ਰਹੀ ਹੈ, ਉਹ ਉਸ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਏ ਹਨ।
ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕਾਂਗਰਸ ਮਜ਼ਬੂਤ ਹੋਵੇ, ਨਾਲ ਦੇਸ਼ ਦੀਆਂ ਵੰਡ ਪਾਊ ਤਾਕਤਾਂ ਨਾਲ ਲੜਣ ਲਈ ਇੱਕਮੁੱਠ ਹੋਣਾ ਚਾਹੀਦਾ ਹੈ।ਫਾਰੂਕ ਦਾ ਇਹ ਬਿਆਨ ਓਦੋਂ ਆਇਆ ਹੈ ਜਦੋਂ ਕਾਂਗਰਸ ਵਿੱਚ ਸ਼ਰ੍ਹੇਆਮ ਬਗਾਵਤ ਵੇਖੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca