Capt Amarinder Singh launches Post Matric Scholarship for Dalit children
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਦਲਿਤ ਬੱਚਿਆਂ ਦੇ ਵਾਸਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸ਼ੁਰੂ

Published

on

Capt Amarinder Singh launches Post Matric Scholarship

ਚੰਡੀਗੜ੍ਹ, 1 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਏਥੇ ਡਾæ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਹੈ ਜਿਸ ਦਾ ਐਲਾਨ ਪਿੱਛੇ ਜਿਹੇ ਹੀ ਕੀਤਾ ਗਿਆ ਸੀ। ਉਨ੍ਹਾਂ ਇਸ ਮੌਕੇ ਭਗਵਾਨ ਵਾਲਮੀਕ ਤੀਰਥ ਸਥਾਨ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਵਾਲਮੀਕ ਜੈਅੰਤੀ ਮੌਕੇ ਪੰਜਾਹ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਮ ਤੀਰਥ ਵਿਖੇ ਨਵੀਂ ਆਈ ਟੀ ਆਈ ਦਾ ਵਰਚੁਅਲ ਉਦਘਾਟਨ ਕੀਤਾ ਅਤੇ ਇਸ ਦੇ ਨਾਲ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟੂਰਮੈਂਟਸ ਐਕਟ ਹੇਠ ਮਹਾਨ ਸ਼ਖਸੀਅਤ ਦੀ ਯਾਦ ਵਿੱਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਰ ਵਰ੍ਹੇ ਭਗਵਾਨ ਵਾਲਮੀਕ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ। ਇਹ ਸਕਾਲਰਸ਼ਿਪ ਸਕੀਮ, ਜੋ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਸਰਕਾ ਹਰ ਸਾਲ ਲਾਭ ਦੇਵੇਗੀ ਅਤੇ ਵਿਦਿਆਰਥੀਆਂ ਦੁਆਰਾ ਸਰਕਾਰੀ, ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਹੇਠ ਸੂਬਾ ਸਰਕਾਰ ਵੱਲੋਂ ਦਿੱਤੀ ਜਾਂਦੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ ਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ।
ਆਈ ਟੀ ਆਈ ਦੇ ਰਾਮ ਤੀਰਥ ਵਿਖੇ ਆਰਜ਼ੀ ਕੈਂਪਸ ਦਾ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ।ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਲਟਰਾ ਮਾਡਰਨ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟ੍ਰਿਕ ਐਸ ਸੀ ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਲਮੀਕ ਸਮਾਜ ‘ਤੇ ਆਧਾਰਤ ਇੱਕ ਲਘੂ ਫਿਲਮ ਵੀ ਪੇਸ਼ ਕੀਤੀ।

Click Here To Read latest Politics news

ਰਾਜਨੀਤੀ

ਮਮਤਾ ਬੈਨਰਜੀ ਨੇ ਭਾਜਪਾ ਨੂੰ ਦੇਸ਼ ਦੇ ਲਈ ਸਭ ਤੋਂ ਵੱਡਾ ਸਰਾਫ ਆਖਿਆ

Published

on

mamta benrjee about bjp

ਬਾਂਕੁਰਾ, 26 ਨਵੰਬਰ -ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਭਾਜਪਾ ਨੂੰ ‘ਝੂਠ ਦਾ ਪੁਲੰਦਾ’ ਅਤੇ ‘ਦੇਸ਼ ਲਈ ਸਭ ਤੋਂ ਵੱਡਾ ਸਰਾਫ’ ਕਰਾਰ ਦਿੰਦੇ ਹੋਏ ਭਗਵਾ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਦਿਖਾਏ। ਉਨ੍ਹਾਂ ਕਿਹਾ ਕਿ ਉਹ ਜੇਲ੍ਹਤੋਂ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਯਕੀਨੀ ਕਰੇਗੀ ਅਤੇ ਭਾਜਪਾ ਨੂੰ ਹਰਾ ਕੇ ਦਮ ਲਵੇਗੀ।
ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਰੋਸਾ ਪ੍ਰਗਟ ਕੀਤਾ ਕਿ ਪਾਰਟੀ ਸੂਬੇ ਵਿੱਚ ਮੌਜੂਦਾ ਕਾਰਜ ਕਾਲ ਦੀ ਤੁਲਨਾ ਵਿੱਚ ਵੱਡੇ ਬਹੁਮਤ ਨਾਲ ਲਗਾਤਾਰ ਤੀਸਰੀ ਵਾਰ ਸੱਤਾ ਵਿੱਚ ਵਾਪਸੀ ਕਰੇਗੀ। ਉਨ੍ਹਾ ਕਿਹਾ ਕਿ ਪੱਛਮੀ ਬੰਗਾਲ ਵਿੱਚ 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ, ਕੇਂਦਰ ਵਿੱਚ ਭਾਜਪਾ ਦੀ ਹਾਰ, ਕੇਂਦਰ ਵਿੱਚ ਭਾਜਪਾ ਦੇ ਹੰਕਾਰ ਤੇ ਮਾੜੇ ਪ੍ਰਬੰਧਾਂ ਲਈ ਝਟਕਾ ਹੋਵੇਗੀ। ਬੀਤੇ ਕੁਝ ਸਾਲਾਂ ਵਿੱਚ ਭਾਜਪਾ ਬੰਗਾਲ ਵਿੱਚ ਮੁੱਖ ਵਿਰੋਧੀ ਧਿਰ ਦੇ ਰੂਪ ਵਿੱਚ ਉਭਰੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਰਾਜਨੀਤਕ ਪਾਰਟੀ ਨਹੀਂ ਹੈ, ਬਲਕਿ ਝੂਠ ਦਾ ਪੁਲੰਦਾ ਹੈ।

Click Here To Read Latest Politics news

Continue Reading

ਰਾਜਨੀਤੀ

ਭਾਜਪਾ ਯੁਵਾ ਮੋਰਚਾ ਵੱਲੋਂ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਪ੍ਰਦਰਸ਼ਨ

Published

on

farooq abdullah

ਜੰਮੂ, 26 ਨਵੰਬਰ – ਜੰਮੂ-ਕਸ਼ਮੀਰ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਅਰੁਣ ਦੇਵ ਸਿੰਘ ਅਤੇ ਵਰਕਰਾਂ ਨੇ ਭਠਿੰਡੀ ਇਲਾਕੇ ਵਿੱਚ ਰੌਸ਼ਨੀ ਐਕਟ ਘਪਲੇ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਤੜਫੀ ਮੱਚ ਗਈ। ਇਸ ਪਿੱਛੋਂ ਹਾਲਾਤ ‘ਤੇ ਕਾਬੂ ਪਾਉਣ ਲਈ ਪੁਲਸ ਨੇ ਯੁਵਾ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਵਿਗੜਦੇ ਵੇਖ ਕੇ ਅਰੁਣ ਦੇਵ ਸਿੰਘ ਅਤੇ ਹੋਰਨਾਂ ਨੂੰ ਗ਼੍ਰਿਫ਼ਤਾਰ ਕਰ ਲਿਆ। ਇਸ ‘ਤੇ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਕਿਹਾ ਕਿ ਪੁਲਸ ਦੇ ਰੋਕੇ ਜਾਣ ਤੋਂ ਬਾਅਦ ਵੀ ਇਹ ਲੋਕ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੀ ਕੋਠੀ ਅੰਦਰ ਕਿਵੇਂ ਦਾਖ਼ਲ ਹੋਏ।
ਇਸ ਮੌਕੇ ਗੁੱਸੇ ਵਿੱਚ ਆਏ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਭਾਜਪਾ ਦੇ ਖ਼ਿਲਾਫ਼ ਜਵਾਬੀ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਉਨ੍ਹਾ ਨੇ ਕਿਹਾ ਕਿ ਇਹ ਸਿਰਫ ਭਾਜਪਾ ਦਾ ਸਿਆਸੀ ਸਟੰਟ ਹੈ। ਭਾਜਪਾ ਭਠਿੰਡੀ ਵਿੱਚ ਹਿੰਦੂਆਂ-ਮੁਸਲਮਾਨਾਂ ਨੂੰ ਆਪੋ ਵਿੱਚ ਲੜਾਉਣਾ ਚਾਹੁੰਦੀ ਅਤੇ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰੌਸ਼ਨੀ ਐਕਟ ਵਿੱਚ ਨਾਜਾਇਜ਼ ਜ਼ਮੀਨੀ ਕਬਜ਼ੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦਾ ਨਾਂ ਹੈ ਤਾਂ ਇਸ ਵਿੱਚ ਭਾਜਪਾ ਦੇ ਕੁਝ ਸੀਨੀਅਰ ਨੇਤਾਵਾਂ ਦੇ ਨਾਂ ਵੀ ਸ਼ਾਮਲ ਹਨ।

Click Here To Read Latest Politics news

Continue Reading

ਰਾਜਨੀਤੀ

ਯੋਗੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਜ਼ਰੂਰੀ ਸੇਵਾਵਾਂ ਸੁਰੱਖਿਆ ਕਾਨੂੰਨ ਲਾਗੂ

Published

on

jogi up
  • 6 ਮਹੀਨਿਆਂ ਤੱਕ ਹੜਤਾਲ ਕਰਨ ‘ਤੇ ਪੂਰੀ ਤਰ੍ਹਾਂ ਰੋਕ
    ਲਖਨਊ, 26 ਨਵੰਬਰ – ਉਤਰ ਪ੍ਰਦੇਸ਼ ‘ਚ ਵੱਧਦੇ ਕੋਰੋਨਾ ਕੇਸਾਂ ਦੇ ਦੌਰਾਨ ਯੋਗੀ ਆਦਿਤਿਆਨਾਥ ਸਿੰਘ ਦੀ ਭਾਜਪਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਰਾਜ ਵਿੱਚ ਅਗਲੇ 6 ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਨਿਗਰਾਨੀ ਐਕਟ (ਐਸਮਾ) ਲਾਗੂ ਕੀਤਾ ਗਿਆ ਹੈ ਅਤੇ ਅਗਲੇ ਛੇ ਮਹੀਨਿਆਂ ਤੱਕ ਇਸ ਪ੍ਰਦੇਸ਼ ‘ਚ ਕਿਸੇ ਵੀ ਤਰ੍ਹਾਂ ਦੀ ਹੜਤਾਲ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ।
    ਵਰਨਣ ਯੋਗ ਹੈ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਜ਼ਰੂਰੀ ਸੇਵਾਵਾਂ ‘ਚ ਲੱਗੇ ਸਰਕਾਰੀ ਕਰਮਚਾਰੀ ਅਗਲੇ ਛੇ ਮਹੀਨੇ ਤੱਕ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕਰ ਸਕਣਗੇ। ਜੇ ਕੋਈ ਕਰਮਚਾਰੀ ਹੜਤਾਲ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾ ਸਕਦੀ ਹੈ। ਇਸ ਹੁਕਮ ਪਿੱਛੋਂ ਕਰਮਚਾਰੀ 25 ਮਈ ਤੱਕ ਹੜਤਾਲ ‘ਤੇ ਨਹੀਂ ਜਾ ਸਕਣਗੇ। ਇਸ ਸਬੰਧ ‘ਚ ਉਤਰ ਪ੍ਰਦੇਸ਼ ਦੇ ਪਰਸੋਨਾਲ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਮੁਕੁਲ ਸਿੰਘਲ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਐਕਟ ਮੁਤਾਬਕ, ਸੂਬਾਈ ਜਾਂ ਕੇਂਦਰ ਸਰਕਾਰ ਆਪਣੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਇਸ ਨੂੰ ਲਾਗੂ ਕਰ ਸਕਦੀਆਂ ਹਨ। ਐਕਟ ਨੂੰ ਓਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਸੂਬੇ ‘ਚ ਕਰਮਚਾਰੀਆਂ ਦੀ ਵੱਧ ਜ਼ਰੂਰਤ ਹੋਵੇ। ਇਸ ਤੋਂ ਪਹਿਲਾਂ ਮਾਰਚ ਵਿਚ ਵੀ ਯੂ ਪੀ ਸਰਕਾਰ ਵੱਲੋਂ ਕੋਰੋਨਾ ਕਾਲ ‘ਚ ਅਜਿਹਾ ਹੀ ਫੈਸਲਾ ਲਿਆ ਗਿਆ ਸੀ।

Click Here To Read Latest Politics news

Continue Reading

ਰੁਝਾਨ