Capt Amarinder tells Kejriwal: Don't go too far
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਕਿਹਾ : ਤਮੀਜ਼ ਦੀ ਹੱਦ ਪਾਰ ਨਾ ਕਰੋ

Published

on

capt and kejriwal

ਚੰਡੀਗੜ੍ਹ, 23 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਮੀਜ਼ ਦੀ ਹੱਦ ਪਾਰ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਹੇਠਲੇ ਦਰਜੇ ਵਾਲੀ ਹੈ।
ਕੱਲ੍ਹ ਏਥੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ ਦੌਰਾਨ ਸਿਰਫ ਕੌਮੀ ਸੁਰੱਖਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਸਰਹੱਦੀ ਸੂਬੇ ਦੇ ਮੁੱਖ ਮੰਤਰੀ ਦੇ ਤੌਰ ਉੱਤੇ ਅਤੇ ਪੰਜਾਬ ਦਾ ਗ੍ਰਹਿ ਮੰਤਰਾਲਾ ਵੀ ਉਨ੍ਹਾਂ ਕੋਲ ਹੋਣ ਕਰ ਕੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿੱਚ ਚੱਲ ਰਹੀਆਂ ਸਰਗਰਮੀਆਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਬਾਰੇ ਆਮ ਆਦਮੀ ਪਾਰਟੀ ਦੇ ਕਨਵੀਨਰ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਤ ਹਨ ਅਤੇ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਕਿ ਉਹ ਆਪਣੇ ਪਰਵਾਰ ਦੇ ਮੈਂਬਰਾਂ ‘ਤੇ ਚੱਲਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਕੇਸਾਂ ਦੇ ਸਬੰਧ ਵਿੱਚ ਅਮਿਤ ਸ਼ਾਹ ਨੂੰ ਮਿਲਣ ਗਏ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਬਾਰੇ ਕਿਹਾ ਕਿ ਇਸ ਪਾਰਟੀ ਦੇ ਆਗੂ ਸਿਆਸਤ ਚਮਕਾਉਣ ਲਈਝੂਠ ਅਤੇ ਫਰੇਬ ਦਾ ਸਹਾਰਾ ਲੈ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਉੱਤੇ ਈ ਡੀ ਨੇ ਕੋਈ ਕੇਸ ਦਰਜ ਨਹੀਂ ਕੀਤਾ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਾਲਾ ਕੇਸ ਵੀਬੀਤੇਇੱਕ ਦਹਾਕੇ ਤੋਂ ਕੇਸ ਚੱਲ ਰਿਹਾ ਹੈ ਅਤੇ ਇਹ ਕੇਸ (ਵਿਦੇਸ਼ੀ ਕਰੰਸੀ ਕਾਨੂੰਨ) ਫੇਮਾ ਐਕਟ ਦੇ ਅਧੀਨ ਹੈ, ਜੋ ਸਿਵਲ ਤੇ ਵਿੱਤੀ ਮਾਮਲਿਆਂ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਆਮਦਨ ਟੈਕਸ ਵਿਭਾਗ ਉਨ੍ਹਾਂ ਦੇ ਪਰਵਾਰ ਨੂੰ ਬਦਲਾਖੋਰੀ ਲਈ ਨਿਸ਼ਾਨਾ ਬਣਾ ਰਿਹਾ ਹੈ ਤੇ ਏਥੋਂ ਤੱਕ ਕਿ ਉਨ੍ਹਾਂ ਦੇ ਦੋ ਛੋਟੇ ਪੋਤਿਆਂ ਤੇ ਪੋਤੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾ ਨੂੰ ਮਨੀ ਲਾਂਡਰਿੰਗ ਐਕਟ ਦੇ ਨੋਟਿਸ ਜਾਰੀ ਕੀਤੇ ਗਏ ਹਨ ਤੇ ਇਸ ਨਾਲ ਕਾਨੂੰਨੀ ਤਰੀਕੇ ਨਾਲ ਨਜਿੱਠਿਆ ਜਾ ਰਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਜਿਹਾ ਸਿਆਸਤਦਾਨ ਹੀ ਅਜਿਹੇ ਮਨਘੜਤ ਦੋਸ਼ ਲਾ ਸਕਦਾ ਹੈ, ਪਰ ਦਿੱਲੀ ਦੇ ਕੇਜਰੀਵਾਲ ਵੱਲੋਂ ਪੇਸ਼ ਕੀਤੀ ਗਈ ਤਸਵੀਰ ਹਕੀਕਤਾਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀ ਹੱਦ ਪਾਰ ਨਹੀਂ ਕਰਨੀ ਚਾਹੀਦੀ।

ਰਾਜਨੀਤੀ

ਜਲੰਧਰ ਪਹੁੰਚੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ ਬਾਰੇ ਬੇਬਾਕ ਬੋਲੇ

Published

on

Navjot-sidhu

ਜਲੰਧਰ, 29 ਜੁਲਾਈ, – ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਪਿੱਛੋਂ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ ਅਤੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿੱਥੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਅਤੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸੇ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ। ਉਨ੍ਹਾਂ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਦੱਸ ਕੇ ਕਿਹਾ ਕਿ ਮੋਦੀ ਸਰਕਾਰ ਸੂਬੇ ਦੇ ਅਧਿਕਾਰ ਵਰਤਣ ਤੁਰ ਰਹੀ ਹੈ, ਉਸ ਬਾਰੇ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ ਕਿ ਇੰਜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਾਜ ਸਰਕਾਰ ਦਾ ਵਿਸ਼ਾ ਹੁੰਦਾ ਹੈ, ਵਪਾਰ ਦੇ ਬਹਾਨੇ ਰਾਜ ਸਰਕਾਰ ਦੇ ਅਧਿਕਾਰ ਖੋਹੇ ਗਏ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨ ਵਿਚ ਸੋਧ ਕਰਨ ਦੀ ਬਜਾਏ ਸਤਲੁਜ ਜਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਦੇ ਮੁੱਦੇ ਵਾਂਗ ਸਟੈਂਡ ਲੈ ਕੇ ਉਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਦੇਣ।ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਨੁਕਸਾਨ ਵਾਲੇ ਬਿਜਲੀ ਦੇ ਮਹਿੰਗੇ ਸਮਝੌਤੇ ਰੱਦਕਰ ਦੇਣੇ ਚਾਹੀਦੇ ਹਨ, ਜਿਨ੍ਹਾਂ ਫਿਕਸਡ ਚਾਰਜ ਪੀਕ ਸਮੇਂ, ਜਦੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਹੁੰਦੀ ਹੈ, ਨਾਲਮਿਥੇ ਗਏ ਸਨ, ਪਰ ਸਰਦੀਆਂ ਵਿੱਚ ਇਹ ਮੰਗ ਘਟ ਜਾਣ ਉੱਤੇ ਵੀ ਮਿਥੇ ਪੈਸੇ ਪਾਵਰ ਪਲਾਂਟਾਂ ਨੂੰ ਦੇਣੇ ਪੈਂਦੇ ਹਨ।
ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਬਿਜਲੀ ਮਾਡਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪੱਛੜੇ ਵਰਗ, ਗਰੀਬੀ ਰੇਖਾ ਤੋਂ ਹੇਠਾਂ ਵੱਸਣ ਵਾਲੇ (ਬੀ ਪੀ ਐੱਲ) ਪਰਿਵਾਰਾਂ ਆਦਿ ਨੂੰ 10 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ,ਦਿੱਲੀਮਸਾਂ 1700 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ ਅਤੇ ਪੰਜਾਬ ਵਿਚ ਉਦਯੋਗਿਕ ਅਤੇ ਵਪਾਰਕ ਬਿਜਲੀ ਵੀ ਦਿੱਲੀ ਤੋਂ ਸਸਤੀ ਹੈ। ਨਸ਼ੇ ਦੇ ਮੁੱਦੇਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਵੱਲੋਂ ਨਾਮਜ਼ਦ ਕੀਤੇ ਵੱਡੇ ਮਗਰਮੱਛ ਫੜਨੇ ਚਾਹੀਦੇ ਹੈ।ਕੁਝ ਨਸ਼ਾ ਤਸਕਰ ਸੱਤਾ ਵਿਚਲੇ ਵੱਡੇ ਮਗਰਮੱਛ ਦੇ ਨਾਲ ਲਾਲ ਗੱਡੀਆਂ ਵਿਚ ਘੁੰਮਦੇ ਸਨ, ਅੱਜ ਉਨ੍ਹਾਂ ਸਾਰਿਆਂ ਦੇ ਲਿਫ਼ਾਫ਼ੇ ਖੁੱਲ੍ਹਣੇ ਚਾਹੀਦੇ ਹਨ।ਸਿੱਧੂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।

Read More Political News Today

Continue Reading

ਰਾਜਨੀਤੀ

ਮੰਤਰੀ ਰਾਣਾ ਸੋਢੀ ਦੇ ਵਿਰੁੱਧ ਸੁਨੀਲ ਜਾਖੜ ਦੀ ਚਿੱਠੀ ਕਾਂਗਰਸ ਲਈ ਨਵੀਂ ਸਿਰਦਰਦੀ ਬਣਨ ਲੱਗੀ

Published

on

sunil jakhar

ਜਾਖੜ ਨੇ ਸੋਢੀ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਚੁੱਕੀ
ਚੰਡੀਗੜ੍ਹ, 29 ਜੁਲਾਈ, – ਪੰਜਾਬ ਕਾਂਗਰਸਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਕੁਲ ਹਿੰਦ ਕਾਂਗਰਸ ਦੇ ਜਨਰਲ ਸੈਕਟਰੀ ਕੇ ਸੀ ਵੇਣੂਗੋਪਾਲ ਨੂੰ ਲਿਖੀ ਚਿੱਠੀ ਇਸ ਪਾਰਟੀ ਲਈ ਨਵੀਂ ਸਿਰਦਰਦੀ ਬਣਨ ਲੱਗੀ ਹੈ। ਪ੍ਰਧਾਨ ਹੁੰਦਿਆਂ ਸੁਨੀਲ ਜਾਖੜ ਵੱਲੋਂ ਲਿਖੀ ਹੋਈ ਇਸ ਚਿੱਠੀ ਵਿੱਚ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਪਾਰਟੀ ਤੋਂ ਕੱਢਣ ਦੀ ਮੰਗ ਕਰਦਿਆਂ ਉਸ ਉੱਤੇ ਕਾਂਗਰਸ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਇਆ ਗਿਆ ਹੈ।
ਜ਼ਮੀਨਾਂ ਦੇ ਦੋਹਰੇ ਮੁਆਵਜ਼ੇ ਵਿੱਚ ਗੜਬੜੌਬਾਰੇ ਜਾਖੜ ਵੱਲੋਂ ਲਿਖੀ ਗਈ ਇਸ ਚਿੱਠੀਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ 1.83 ਕਰੋੜ ਰੁਪਏ ਦੀ ਵਸੂਲੀ ਦਾ ਕੇਸ ਦਰਜ ਕਰ ਰਹੀ ਹੈ ਤੇ ਸਰਕਾਰ ਦੇ ਇੱਕ ਵਿਭਾਗ ਨੇ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਉਸਦੇ ਪਰਿਵਾਰ ਵਿਰੁੱਧਇਸ ਰਾਜ ਦੀ ਸਰਕਾਰ ਨਾਲ ਧੋਖਾ ਦੇਣ ਬਦਲੇ ਅਪਰਾਧਕ ਕਾਰਵਾਈ ਦੀ ਮੰਗ ਕੀਤੀ ਹੈ।ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਰਾਣਾ ਸੋਢੀ ਦੇ ਪਰਵਾਰ ਤੋਂ ਰਿਕਵਰੀ ਦੀ ਰਕਮ ਨੂੰ ਸਿਰਫਛੋਟਾ ਅਤੇ ਮੁੱਢਲਾ ਕਦਮ ਕਹਿ ਕੇਦੋਸ਼ ਲਾਇਆ ਕਿ ਸੋਢੀ ਨੇ ‘ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਮਦਦ ਨਾਲ ਤੱਥਾਂ ਨੂੰ ਛੁਪਾ ਕੇ ਅਤੇ ਗਲਤ ਬਿਆਨ ਦੇ ਕੇ ਇੱਕੋ ਜ਼ਮੀਨ ਦਾ ਸਰਕਾਰ ਤੋਂ ਦੋਹਰੀ ਵਾਰ ਮੁਆਵਜ਼ਾ ਲੈ ਲਿਆ ਸੀ। ਇਸ ਕੇਸਵਿੱਚ ਸੁਪਰੀਮ ਕੋਰਟ ਨੇ ਪਿੱਛੇ ਜਿਹੇਰਾਣਾ ਗੁਰਮੀਤ ਸਿੰਘ ਸੋਢੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਬਾਰੇ ਕਾਰਵਾਈ ਚੱਲ ਰਹੀ ਹੈ।
ਅਸਲ ਵਿੱਚ ਸੋਢੀ ਪਰਵਾਰ ਦੀ 11 ਏਕੜ ਜ਼ਮੀਨ ਸਭ ਤੋਂ ਪਹਿਲਾਂ ਸੰਨ 1962 ਵਿੱਚ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਨੇ ਐਕਵਾਇਰ ਕੀਤੀ ਤੇ ਫਿਰ 2013 ਵਿੱਚ ਉਹੀ ਜ਼ਮੀਨ ਐਕੁਆਇਰ ਕੀਤੀ ਸੀ।ਸਾਲ 1962 ਤੇ 2014 ਵਿੱਚ ਉਸ ਨੇ ਸਰਕਾਰ ਤੋਂਦੋਹਰਾ ਮੁਆਵਜ਼ਾ ਲੈ ਲਿਆ ਤੇ ਫਿਰਤੀਜੀ ਵਾਰ ਨਵੀਂ ਜ਼ਮੀਨ ਪ੍ਰਾਪਤੀ ਐਕਟ ਹੇਠ 77 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕਰ ਦਿੱਤੀ ਸੀ। ਇਹ ਕੇਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਆਇਆ ਤਾਂ ਉਨ੍ਹਾਂ ਨੇ ਖ਼ੁਦ ਇਸ ਦੇ ਖਿਲਾਫ ਜਾਂਚਦੇ ਆਦੇਸ਼ ਦਿੱਤੇ ਸਨ। ਜਾਖੜ ਨੇ ਕਿਹਾ ਕਿ ਜੇ ਕੋਰਟ ਸੋਢੀ ਦੇ ਹੱਕ ਵਿੱਚ ਫੈਸਲਾ ਦੇ ਦੇਵੇ ਤਾਂ ਇਹ ਅਗਲੀਆਂ ਚੋਣਾਂ ਵਿੱਚ ਕਾਂਗਰਸ ਦੇ ਅਕਸ ਨੂੰ ਬੜੀ ਢਾਹ ਲਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਪਾਤੜਾਂ ਖੇਤਰ ਦੇ ਕਿਸਾਨ ਮੁਆਵਜ਼ੇ ਦੀ ਰਕਮ ਪ੍ਰਤੀ ਏਕੜ 40 ਲੱਖ ਤੋਂ ਵਧਾ ਕੇ 70 ਲੱਖ ਰੁਪਏ ਕਰਨ ਦਾ ਵਿਰੋਧ ਕਰਦੇ ਤੇ ਹੋਰ ਮੰਗਦੇ ਹਨ,ਜਿਨ੍ਹਾਂ ਦੀ ਜ਼ਮੀਨ ਦਿੱਲੀ-ਕਟਰਾ ਹਾਈਵੇ ਲਈ ਐਕਵਾਇਰ ਕੀਤੀ ਜਾਣੀ ਹੈ ਅਤੇ ਉਹ ਜ਼ਮੀਨ ਰਾਣਾ ਗੁਰਮੀਤ ਸਿੰਘ ਸੋਢੀ ਦੀ ਪੱਟੀ ਮੋਹਨ ਕੇ ਉਤਾੜ ਪਿੰਡ ਦੀ ਜ਼ਮੀਨ ਤੋਂ ਮਹਿੰਗੀ ਵੀਹੈ। ਇਸ ਚਿੱਠੀਵਿੱਚਪੁੱਛਿਆ ਗਿਆ ਹੈ ਕਿ ਇੱਕ ਲਿੰਕ ਰੋਡ ਨੇੜੇ ਇਸ ਜ਼ਮੀਨ ਦਾ ਕੁਲੈਕਟਰ ਰੇਟ ਅੱਜ ਵੀ 6 ਲੱਖ 72 ਹਜ਼ਾਰ 300 ਰੁਪਏ ਪ੍ਰਤੀ ਏਕੜ ਹੈਤੇ ਜੇ ਕੀਤੀ ਮੰਗ ਮੁਤਾਬਕ ਰਾਣਾ ਗੁਰਮੀਤ ਸਿੰਘ ਸੋਢੀ ਇਸ ਦੇ 7 ਕਰੋੜ ਰੁਪਏ ਏਕੜ ਦੇ ਲੈਣ ਵਿੱਚ ਸਫਲ ਗਿਆ ਤਾਂ ਪੰਜਾਬ ਦਾ ਕੌਣ ਕਿਸਾਨ ਆਪਣੀ ਜ਼ਮੀਨ ਇਸ ਤੋਂ ਸਸਤੀ ਦੇਵੇਗਾ?
ਇਸ ਦੇ ਨਾਲ ਸੁਨੀਲ ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਕੇਸਨੰਗਾ ਹੋਣ ਉੱਤੇ ਅਕਾਲੀ ਦਲ ਨੇ ਇਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਹਰੇ ਮੁਆਵਜ਼ੇ ਦਾ ਮੁੱਦਾ 2007 ਅਤੇ 2017 ਵਿਚ ਉੱਭਰਿਆ ਸੀ ਅਤੇ ਓਦੋਂ ਅਕਾਲੀ-ਭਾਜਪਾ ਸਰਕਾਰ ਸੀ, ਜਿਸ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਹਿਣ ਉੱਤੇਪੀ ਡਬਲਿਊ ਡੀ ਨੇ ਇਹ ਗੱਲ ਨਜ਼ਰਅੰਦਾਜ਼ ਕੀਤੀ ਸੀ ਕਿ ਜ਼ਮੀਨ 1962 ਵਿੱਚ ਐਕਵਾਇਰ ਕਰ ਕੇ 31 ਜਨਵਰੀ 1962 ਨੂੰ ਨੋਟੀਫਿਕੇਸ਼ਨ ਜਾਰੀ ਹੋ ਗਏ ਸਨ ਤਾਂ ਦੋਬਾਰਾ ਇਹ ਜ਼ਮੀਨ ਅਕੁਆਇਰ ਕਿਵੇਂ ਹੋ ਗਈ? ਸੁਨੀਲ ਜਾਖੜ ਨੇ ਸੋਢੀ ਨੂੰ 2015 ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੇ ਗਏ ਡਿਸਟਿਲਰੀ ਲਾਉਣ ਦੇ ਲਾਇਸੈਂਸ ਦਾ ਮੁੱਦਾ ਵੀ ਚੁੱਕਿਆ ਹੈ।

Read More Latest Punjabi News

Continue Reading

ਰਾਜਨੀਤੀ

ਪੰਜਾਬ ਸਰਕਾਰ ਵੱਲੋਂ ਬਾਦਲਾਂ ਦੀਆਂ ਬੱਸਾਂ ਦਾ ਸਿ਼ਕੰਜਾ ਕੱਸਣਾ ਸ਼ੁਰੂ

Published

on

akalidal badal
  • ਕਾਂਗਰਸ ਦਾ 18 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਣ ਲੱਗਾ
  • ਅਕਾਲੀ ਦਲ ਨੇ ਬਦਲੇ ਦੀ ਭਾਵਨਾ ਦਾ ਦੋਸ਼ ਲਾਇਆ
    ਚੰਡੀਗੜ੍ਹ, 29 ਜੁਲਾਈ, – ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਾਂਗਰਸ ਹਾਈ ਕਮਾਂਡ ਦੇ ਦਿੱਤੇ ਹੋਏ 18-ਨੁਕਾਤੀ ਪ੍ਰੋਗਰਾਮ ਉੱਤੇ ਅਮਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨਾ ਅਤੇ ਇਸ ਪਿੱਛੋਂ ਬਾਦਲ ਪਰਿਵਾਰ ਦੀਆਂ ਬੱਸਾਂ ਉੱਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧ ਵਿੱਚ ਕੁਝ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਇਸ ਨੂੰ ਅਕਾਲੀ ਦਲ ਨੇ ਬਦਲਾ ਲੈਣ ਲਈ ਸਿਆਸੀ ਪੱਖ ਤੋਂ ਕੀਤੀ ਕਾਰਵਾਈ ਕਰਾਰ ਦਿੱਤਾ ਹੈ।
    ਵਰਨਣ ਯੋਗ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਸਰਕਾਰ ਨੂੰ ਕਾਂਗਰਸ ਹਾਈਕਮਾਂਡ ਨੇ ਪਿੱਛੇ ਜਿਹੇ ਇੱਕ 18-ਨੁਕਾਤੀ ਪ੍ਰੋਗਰਾਮ ਅਮਲ ਕਰਨ ਲਈ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਉੱਤੇ ਕਾਰਵਾਈ ਕਰਨ ਨੂੰ ਕਿਹਾ ਸੀ। ਪੰਜਾਬ ਦੇ ਸਾਬਕਾ ਮੰਤਰੀ ਤੇ ਸੂਬਾਈ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਪਾਰਟੀ ਦੀ ਰਾਜ ਸਰਕਾਰ ਨੂੰ ਕਈ ਮੁੱਦਿਆਂ ਉੱਤੇ ਚੰਡਿਆ ਸੀ, ਜਿਨ੍ਹਾਂ ਵਿੱਚ ਬਿਜਲੀ ਸਮਝੌਤੇ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਅਹਿਮ ਮੁੱਦੇ ਸਨ। ਪਿਛਲੇ ਦੋ ਦਿਨਾਂ ਤੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਦੋਵਾਂ ਮੁੱਦਿਆਂ ਉੱਤੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਹੇਠ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਬਾਦਲ ਪਰਵਾਰ ਦੀਆਂ 400 ਬੱਸਾਂ ਸਮੇਤ ਕੁੱਲ 806 ਬੱਸਾਂ ਦੇ ਗ਼ੈਰ-ਕਾਨੂੰਨੀ ਵਧਾਏ ਗਏ ਪਰਮਿਟ ਰੱਦ ਕਰਨ ਦਾਕੰਮ ਸ਼ੁਰੂ ਕਰ ਦਿੱਤਾ ਹੈ।
    ਪੰਜਾਬ ਸਰਕਾਰ ਦੀ ਇਸ ਕਾਰਵਾਈ ਬਾਰੇ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਉੱਤੇ ਲਾਏ ਜਾਂਦੇ ਦੋਸ਼ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਸਾਢੇ 4 ਸਾਲ ਸਰਕਾਰ ਨੇ ਕੁਝ ਨਹੀਂ ਕੀਤਾ ਅਤੇ ਜਦੋਂ ਚੋਣ ਨੇੜੇ ਆਈ ਹੈ ਤਾਂ ਬਦਲੇ ਦੀ ਸੋਚ ਨਾਲ ਬਾਦਲ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
    ਦੂਸਰੇ ਪਾਸੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਪਰਮਿੰਦਰ ਸਿੰਘ ਪਿੰਕੀ ਨੇ ਇਸ ਬਾਰੇ ਕਿਹਾ ਕਿ ਸਰਕਾਰ ਇਹ ਕਾਰਵਾਈ ਸਾਢੇ ਚਾਰ ਸਾਲ ਬਾਅਦ ਬਹੁਤ ਦੇਰ ਨਾਲ ਕਰ ਰਹੀ ਹੈ, ਜਿਵੇਂ ਬਿਜਲੀ ਸਮਝੌਤੇ ਅਕਾਲੀ ਸਰਕਾਰ ਦੌਰਾਨ ਹੋਏ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਬਸਾਂ ਚੱਲਦੀਆਂ ਸਨ, ਉਨ੍ਹਾਂ ਉੱਤੇ ਪਹਿਲਾਂ ਕਾਰਵਾਈ ਹੋਣੀ ਚਾਹੀਦੀ ਸੀ, ਅੱਜ ਜਦੋਂ ਕਾਰਵਾਈ ਹੋ ਰਹੀ ਹੈ ਤਾਂ ਉਹ ਆਸ ਕਰਦੇ ਹਨ ਕਿ ਜੋ ਸਾਰੇ ਵਿਧਾਇਕ ਅਤੇ ਕਾਂਗਰਸੀ ਆਗੂ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਸਨ, ਉਹ ਹੱਲ ਹੁੰਦਾ ਮਹਿਸੂਸ ਕਰਨਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca