Capt. Displeased with the lax move of the Cabinet Sub-Committee
Connect with us [email protected]

ਰਾਜਨੀਤੀ

ਮੁਲਾਜ਼ਮਾਂ ਬਾਰੇ ਕੈਬਨਿਟ ਸਬ ਕਮੇਟੀ ਦੀ ਢਿੱਲੜੀ ਚਾਲ ਤੋਂ ਕੈਪਟਨ ਨਾਰਾਜ਼

Published

on

Capt Amarinder Singh

ਚੰਡੀਗ਼ੜ੍ਹ, 19 ਅਗਸਤ – ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ ਕਮੇਟੀ ਦੀ ‘ਕਛੂਆ ਚਾਲ’ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਖ਼ੁਸ਼ ਦੱਸੇ ਜਾ ਰਹੇ ਹਨ।
ਜਾਣਕਾਰ ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਹੈ ਕਿ ਜੋ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲੇ ਹਨ, ਉਨ੍ਹਾਂ ਦਾ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ ਅਤੇ ਅੰਤਮ ਰਿਪੋਰਟ 26 ਅਗਸਤ ਦੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਪੇਸ਼ ਕੀਤੀ ਜਾਵੇ ਤਾਂ ਜੋ ਸਰਕਾਰ ਕੋਈ ਠੋਸ ਫ਼ੈਸਲਾ ਲੈ ਸਕੇ। ਵਰਨਣ ਯੋਗ ਹੈ ਕਿ ਮੁਲਾਜ਼ਮਾਂ ਬਾਰੇ ਕੈਬਨਿਟ ਸਬ ਕਮੇਟੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਬਣੀ ਹੈ ਤੇ ਇਸ ਵਿੱਚ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹਨ। ਇਹ ਕਮੇਟੀ ਮੁਲਾਜ਼ਮਾਂ ਦੇ ਸੂਬਾਈ ਆਗੂਆਂ ਨਾਲ ਕਈ ਮੀਟਿੰਗਾਂ ਕਰ ਚੁੱਕੀ ਹੈ, ਪਰ ਕੋਈ ਠੋਸ ਨਤੀਜਾ ਜਾਂ ਮੰਗਾਂ ਬਾਰੇ ਹਾਲੇ ਤਕ ਸਹਿਮਤੀ ਨਹੀਂ ਹੋਈ। ਦੂਜੇ ਪਾਸੇ ਮੁਲਾਜ਼ਮਾਂ ਦਾ ਹਰ ਵਰਗ ਸੜਕਾਂ ਉੱਤੇਆ ਰਿਹਾ ਹੈ ਅਤੇ ਸਾਰੇ ਪਟਿਆਲੇ ਪਹੁੰਚ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਹਰ ਰੋਜ਼ ਕੂਚ ਕਰ ਦਿੰਦੇ ਹਨ। ਇਸ ਤੋਂ ਮੁੱਖ ਮੰਤਰੀ ਚਿੰਤਤ ਹਨ ਅਤੇ ਉਹ ਚਾਹੁੰਦੇ ਹਨ ਕਿ ਮਾਮਲਿਆਂ ਨੂੰ ਲਟਕਾਈ ਰੱਖਣ ਦੀ ਥਾਂ ਜੋ ਵੀ ਫ਼ੈਸਲਾ ਕਰਨਾ ਹੈ, ਕੀਤਾ ਜਾਵੇ।
ਮੁਲਾਜ਼ਮ ਇਸ ਸਮੇਂ 2.72 ਦੇ ਹਿਸਾਬ ਨਾਲ ਅਨੁਸਾਰ ਤਨਖ਼ਾਹਾਂ ਵਿੱਚ ਸੋਧ ਉੱਤੇ ਅੜੇ ਹੋਏ ਹਨ, ਪਰ ਕੈਬਨਿਟ ਸਬ ਕਮੇਟੀ ਦਾ ਕਹਿਣਾ ਹੈ ਕਿ ਇਹ ਸੰਭਵ ਨਹੀਂ, ਹਰ ਮੁਲਾਜ਼ਮ ਦੀ ਤਨਖ਼ਾਹ ਵਿੱਚ 15 ਫ਼ੀਸਦੀ ਦਾ ਵਾਧਾ ਹੋ ਸਕਦਾ ਹੈ। ਮੁਲਾਜ਼ਮ ਘੱਟੋ ਘੱਟ 20 ਫ਼ੀਸਦੀ ਵਾਧਾ ਚਾਹੁੰਦੇ ਹਨ। ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵੀ ਵੱਡੀ ਮਸਲੇ ਹਨ, ਜਿਨ੍ਹਾਂ ਨੂੰ ਲੈ ਕੇ ਕੋਈ ਸਹਿਮਤੀਨਹੀਂ ਬਣ ਰਹੀ।

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca