Captain Camp also took action after the intervention
Connect with us [email protected]

ਪੰਜਾਬੀ ਖ਼ਬਰਾਂ

ਕਾਂਗਰਸ ਹਾਈ ਕਮਾਨ ਦੇ ਦਖਲ ਪਿੱਛੋਂ ਕੈਪਟਨ ਕੈਂਪ ਨੇ ਵੀ ਸਰਗਰਮੀ ਫੜੀ

Published

on

capt amrinder singh

ਚੰਡੀਗ਼ੜ੍ਹ, 21 ਮਈ – ਪੰਜਾਬ ਕਾਂਗਰਸ ਵਿੱਚ ਚੱਲਦੀ ਖ਼ਾਨਾ-ਜੰਗੀ ਨਾਲ ਨਜਿੱਠਣ ਲਈ ਪਾਰਟੀ ਹਾਈਕਮਾਨ ਵੱਲੋਂ ਦੋਵਾਂ ਧੜਿਆਂ ਨੂੰ ਖ਼ਾਮੋਸ਼ ਰਹਿਣ ਲਈ ਕਹਿਣ ਅਤੇ ਦੋਵਾਂ ਦਾ ਪੱਖ ਜਾਣਨ ਬਾਰੇ ਵਿਧਾਇਕਾਂ, ਪਾਰਲੀਮੈਂਟ ਦੇ ਮੈਂਬਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਲੀ ਬੁਲਾਉਣ ਦੀਆਂ ਰਿਪੋਰਟਾਂ ਤੋਂ ਬਾਅਦ ਮੁੱਖ ਮੰਤਰੀ ਕੈਂਪ ਸਰਗਰਮ ਹੋ ਗਿਆ ਹੈ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਕੱਲ੍ਹ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰਦੇ ਰਹੇ ਤਾਂ ਜੋ ਉਨ੍ਹਾਂ ਦਾ ਸਮਰਥਨ ਨਾਲ ਰੱਖਿਆ ਜਾ ਸਕੇ। ਮੁੱਖ ਮੰਤਰੀ ਸਕੱਤਰੇਤ ਵੱਲੋਂ ਬਹੁਤ ਸਾਰੇ ਵਿਧਾਇਕਾਂ ਕੋਲ ਟੈਲੀਫ਼ੋਨ ਕੀਤੇ ਗਏ ਸਨ ਅਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗਾਂ ਤੈਅ ਕੀਤੀਆਂ ਗਈਆਂ ਸਨ।
ਜਾਣਕਾਰ ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਬਹੁਤੇ ਵਿਧਾਇਕਾਂ ਨਾਲ ਕੱਲ੍ਹ ਵੱਖੋ-ਵੱਖ ਮੀਟਿੰਗਾਂ ਕੀਤੀਆਂ ਤੇ ਇਸ ਦੇ ਬਾਅਦ ਮੁੱਖ ਮੰਤਰੀ ਧੜੇ ਦਾ ਦਾਅਵਾ ਸੀ ਕਿ ਪਾਰਟੀ ਦੇ ਵਿਧਾਇਕਾਂ ਦਾ ਬਹੁਮਤ ਉਨ੍ਹਾਂ ਦੇ ਨਾਲ ਹੈ।ਮੁੱਖ ਮੰਤਰੀ ਦੇ ਕਰੀਬੀ ਸਮਝੇ ਜਾਂਦੇ 4-5 ਮੰਤਰੀ ਵੀ ਮੁੱਖ ਮੰਤਰੀ ਦੇ ਪੱਖ ਵਿੱਚ ਵਿਧਾਇਕਾਂ ਨਾਲ ਗੱਲਬਾਤ ਕਰਦੇ ਰਹੇ, ਪਰ ਨਾਰਾਜ਼ਧੜੇ ਦਾ ਕਹਿਣਾ ਸੀ ਕਿ ਉਹ ਗਿਣਤੀ ਦੀ ਦੌੜ ਵਿੱਚ ਨਹੀਂ, ਕਿਉਂਕਿ ਉਨ੍ਹਾਂ ਲਈ ਮਹੱਤਵਪੂਰਨ ਪੱਖ ਇਸਪਾਰਟੀ ਤੇ ਪਾਰਟੀ ਦੀ ਸਰਕਾਰ ਬਾਰੇ ਲੋਕਾਂ ਦੀ ਸੋਚ ਹੈ, ਜੋ ਪਾਰਟੀ ਲਈ ਅਗੀਆਂ ਚੋਣਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਸਰਕਾਰ ਦਾ ਵੱਕਾਰ ਤੇ ਪ੍ਰਭਾਵ ਲੋਕਾਂ ਵਿੱਚ ਕੀ ਹੈ ਅਤੇ ਕੀ ਅਗਲੀਆਂ ਚੋਣਾਂ ਲਈ ਪਾਰਟੀ ਨੂੰ ਕਾਰਜਸ਼ੈਲੀ ਵਿੱਚ ਸੋਧਾਂ ਦੀ ਕੋਈ ਲੋੜ ਹੈ ਜਾਂ ਨਹੀਂ ਅਤੇ ਕੀ ਵਾਅਦੇ ਪੂਰੇ ਕਰਨ ਬਿਨਾਂ ਪਾਰਟੀ ਜਾਂ ਵਿਧਾਇਕ ਚੋਣਾਂ ਲੜ ਸਕਦੇ ਹਨ, ਪਾਰਟੀ ਅਤੇ ਪਾਰਟੀ ਹਾਈ ਕਮਾਨ ਨੂੰ ਇਹ ਫ਼ੈਸਲਾ ਲੈਣਾ ਹੋਵੇਗਾ। ਨਾਰਾਜ਼ ਧੜੇ ਨਾਲ ਸਬੰਧਿਤ ਆਗੂ ਦਿੱਲੀ ਤੋਂ ਪਾਰਟੀ ਵਿਧਾਇਕਾਂ ਨਾਲ ਮੁਲਾਕਾਤਾਂ ਲਈ ਬੁਲਾਉਣ ਦੇ ਪ੍ਰੋਗਰਾਮ ਦਾ ਇੰਤਜ਼ਾਰ ਕਰਦੇ ਰਹੇ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਹਾਈਕਮਾਨ ਨੇ ਵਿਧਾਇਕਾਂ ਦੇ ਵਿਚਾਰ ਜਾਣਨ ਦਾ ਸਿਲਸਿਲਾ ਕੱਲ੍ਹ ਸ਼ੁਰੂ ਹੋਣ ਦੀ ਉਨ੍ਹਾਂ ਨੂੰ ਸੂਚਨਾ ਦਿੱਤੀ ਸੀ।

Read More Punjabi Newspaper

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca