Sidhu revealse secrt: Captain has all the decision making power
Connect with us [email protected]

ਰਾਜਨੀਤੀ

ਸਿੱਧੂ ਨੇ ਖੋਲ੍ਹਿਆ ਰਾਜ਼:ਫੈਸਲਾ ਲੈਣ ਦੇ ਸਾਰੇ ਅਧਿਕਾਰ ਤਾਂ ਕੈਪਟਨ ਕੋਲ, ਮੰਤਰੀ ਬਣ ਕੇ ਕੀ ਕਰਾਂ

Published

on

Navjot Singh Sidhu

ਚੰਡੀਗ਼ੜ੍ਹ, 8 ਜੁਲਾਈ – ਪੰਜਾਬ ਸਰਕਾਰ ਵਿੱਚ ਬਿਜਲੀ ਮੰਤਰੀ ਦਾ ਅਹੁਦਾ ਠੁਕਰਾ ਕੇ ਬਿਜਲੀ ਸੰਕਟ ਉੱਤੇ ਨਸੀਹਤ ਦੇਣ ਕਾਰਨ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆਏ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਅਹੁਦਾ ਨਾ ਲੈਣਬਾਰੇ ਕਿਹਾ ਹੈ ਕਿ ਬਿਜਲੀ ਬਾਰੇ ਫੈਸਲਾ ਲੈਣ ਦੇ ਸਾਰੇ ਅਧਿਕਾਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਹਨ, ਜਿਹੜਾ ਮੁੱਖ ਮੰਤਰੀ ਨੂੰ ਸਿੱਧੀ ਰਿਪੋਰਟ ਕਰਦਾ ਹੈ। ਇਸ ਲਈ ਉਨ੍ਹਾਂ ਨੇ ਆਪਣਾ ਸਮਾਂ ਲੋਕਾਂ ਦੀ ਤਾਕਤ ਲੋਕਾਂ ਤਕ ਪੁਚਾਉਣ ਦਾ ਰਾਹ ਤਿਆਰ ਕਰਨ ਲਈ ਪੰਜਾਬ ਮਾਡਲ ਤਿਆਰ ਕਰਨ ਉੱਤੇ ਲਾਇਆ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਦਾ ਮਤਲਬ ਨੁਕਸਦਾਰ ਬਿਜਲੀ ਖਰੀਦ ਸਮਝੌਤੇ ਰੱਦ ਕਰਨਾ, ਸਸਤੀ ਅਤੇ ਟਿਕਾਊ ਬਿਜਲੀ ਪੈਦਾ ਕਰਨਾ ਅਤੇ ਖਰੀਦਣਾ ਹੈ ਅਤੇ ਸਭ ਲਈ ਸਸਤੀ ਬਿਜਲੀ ਹਾਸਲ ਕਰਵਾਉਣ ਲਈ ਟਰਾਂਸਮਿਸ਼ਨ ਲਾਗਤ ਘਟਾਉਣਾ ਹੈ। ਉਨ੍ਹਾ ਲਿਖਿਆ ਕਿ ਨੀਤੀ ਉੱਤੇ ਕੰਮ ਨਾ ਕਰਨ ਵਾਲੀ ਰਾਜਨੀਤੀ ਨਾਕਾਰਤਮਕ ਪ੍ਰਚਾਰ ਹੈ ਅਤੇ ਲੋਕ ਪੱਖੀ ਏਜੰਡੇ ਤੋਂ ਬੇਮੁਖ ਲੀਡਰ ਰਾਜਨੀਤੀ ਸਿਰਫ਼ ਧੰਦੇ ਲਈ ਕਰਦੇ ਹਨ, ਪਰ ਵਿਕਾਸ ਤੋਂ ਵਾਂਝੀ ਰਾਜਨੀਤੀ ਉਨ੍ਹਾਂ ਲਈ ਕੋਈ ਮਤਲਬ ਨਹੀਂ ਰੱਖਦੀ। ਅੱਜ ਉਹ ਦੁਬਾਰਾ ਕਹਿ ਰਹੇ ਹਨ ਕਿ ਪੰਜਾਬ ਦਾ ਵਿਕਾਸ ਕਰਨ ਲਈ ਪੰਜਾਬ ਮਾਡਲ ਦੀ ਜ਼ਰੂਰਤ ਹੈ। ਸਿੱਧੂ ਨੇ ਲਿਖਿਆ ਕਿ ਅੱਜ ਸੋਲਰ ਐਨਰਜੀ 1.99 ਰੁਪਏ ਪ੍ਰਤੀ ਯੂਨਿਟ ਹੈ ਅਤੇ ਇਸ ਦੇ ਕਈ ਲਾਭ ਹਨ, ਜਿਵੇਂ ਮੌਕੇ ਉੱਤੇ ਸੋਲਰ ਟਿਊਬਵੈਲ ਨੂੰ ਮਿਲ ਸਕਦੀ ਹੈ, ਪਰ ਬਾਦਲਾਂ ਨੇ ਨੁਕਸਦਾਰ ਬਿਜਲੀ ਸਮਝੌਤੇ ਕਰਕੇ ਪੰਜਾਬ ਨੂੰ ਥਰਮਲ ਬਿਜਲੀ ਪਲਾਂਟ ਤੋਂ ਪੈਦਾ ਹੁੰਦੀ ਬਿਜਲੀ ਨਾਲ ਬੰਨ੍ਹ ਦਿੱਤਾ। ਜੇ ਇਹ ਬਿਜਲੀ ਸਮਝੌਤੇ ਰੱਦ ਨਾ ਕੀਤੇ ਗਏ ਤਾਂ ਅਸੀਂ ਦਹਾਕਿਆਂ ਤਕ ਵੱਡੀ ਕੀਮਤ ਚਕਾਉਂਦੇ ਰਹਾਂਗੇ।

Read More Political News Today

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca