Captain launches Rs 520 crore debt waiver scheme for farm laborers
Connect with us [email protected]

ਰਾਜਨੀਤੀ

ਕੈਪਟਨ ਵੱਲੋਂ ਖੇਤ ਮਜ਼ਦੂਰਾਂਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਮਾਫੀ ਸਕੀਮ ਸ਼ੁਰੂ

Published

on

Capt Amrinder Singh

ਸ੍ਰੀ ਆਨੰਦਪੁਰ ਸਾਹਿਬ, 20 ਅਗਸਤ, – ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਮਾਇਤ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਸ਼ੁਰੂ ਕੀਤੀ ਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਗਰੀਬ ਪੱਖੀ ਸੋਚ ਨੂੰ ਸ਼ਰਧਾਂਜਲੀ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇਅੱਜ ਆਪਣੇ ਕਰੀਬੀ ਦੋਸਤ ਰਾਜੀਵ ਗਾਂਧੀ ਦੇ 77ਵੇਂ ਜਨਮਦਿਨ ਮੌਕੇ ਪੰਜਾਬ ਦੇ ਗਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਇਹ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿਮੇਰੀ ਪੰਜਾਬ ਸਰਕਾਰ ਨੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਉਨ੍ਹਾਂ ਨੇ 31 ਜੁਲਾਈ 2017 ਨੂੰ ਕਿਸਾਨਾਂ ਦੇ ਕੋਆਪਰੇਟਿਵ ਕਰਜ਼ਿਆਂ ਦੀ ਅਸਲ ਰਕਮ ਅਤੇ 6 ਮਾਰਚ 2019 ਤੱਕ ਉਸ ਰਕਮ ਉੱਤੇ ਸਾਲਾਨਾ 7 ਫੀਸਦੀ ਆਮ ਵਿਆਜ ਦੀ ਮੁਆਫੀ ਦਾ ਫੈਸਲਾ ਕੀਤਾ ਸੀ। ਰਾਜ ਸਰਕਾਰ ਅੱਜ ਤੱਕ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਪ੍ਰਤੀ ਤੱਕ ਫਸਲੀ ਕਰਜੇ) ਮੁਆਫ ਕਰ ਚੁੱਕੀ ਦੱਸੀ ਜਾਂਦੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ, ਜਿਹੜੀ ਕਿਸਾਨਾਂ ਦੀ ਗੱਲ ਨਹੀਂ ਸੁਣਦੀ, ਵੱਲੋਂ ਅਪਣਾਏ ਰੁਖ਼ ਨਾਲ ਸਹਿਮਤ ਨਹੀਂ। ਉਨਾਂ ਸਵਾਲ ਕੀਤਾ, ‘ਅਸੀਂ 127 ਵਾਰ ਸੰਵਿਧਾਨ ਸੋਧ ਕਰ ਚੁੱਕੇ ਹਾਂ, ਫਿਰ ਅੱਜ ਅਜਿਹਾ ਕਿਉਂ ਨਹੀਂ ਕਰ ਸਕਦੇ? ਭਾਰਤ ਸਰਕਾਰ ਖੇਤੀ ਕਾਨੂੰਨਾਂ ਨੂੰ ਇੱਜ਼ਤ ਦਾ ਮੁੱਦਾ ਬਣਾ ਕੇ ਕਿਉਂ ਅੜੀ ਹੈ?’ ਉਨਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਕਾਨੂੰਨ ਰੱਦ ਕਰਨ ਲਈ ਬੇਨਤੀ ਕੀਤੀ ਹੈ।
ਅੱਜ ਦੇ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘਨੇ ਕੋਵਿਡ ਮਹਾਂਮਾਰੀ ਦੌਰਾਨ ਛੋਟੇ ਵਪਾਰੀਆਂ ਅਤੇ ਸ਼ਹਿਰੀ ਦੁਕਾਨਦਾਰਾਂ ਦੀ ਹਾਲਤ ਉੱਤੇਚਿੰਤਾ ਪ੍ਰਗਟਾਈ, ਜਿਸ ਦੇ ਜਵਾਬ ਵਿੱਚਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਲੋਕਾਂ ਦੀ ਭਲਾਈ ਲਈ ਵੀ ਕਦਮ ਚੁੱਕੇ ਜਾਣਗੇ ਤੇ ਹੋਰ ਲਾਕਡਾਊਨ ਨਹੀਂ ਲਾਗੂ ਕੀਤਾ ਜਾਵੇਗਾ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca