Captain scolds Sukhbir Badal over issue of farmers killed in struggle
Connect with us [email protected]

ਰਾਜਨੀਤੀ

ਸੰਘਰਸ਼ ਵਿੱਚ ਮਾਰੇ ਗਏ ਕਿਸਾਨਾਂ ਦੇ ਮੁੱਦੇ ਉੱਤੇ ਸੁਖਬੀਰ ਬਾਦਲ ਨੂੰ ਕੈਪਟਨ ਨੇ ਝਾੜਿਆ

Published

on

sukhvir-captain

ਮੁੱਖ ਮੰਤਰੀ ਨੇ ਪੁੱਛਿਆ, ਸੁਖਬੀਰ ਅਖ਼ਬਾਰਾਂ ਨਹੀਂ ਪੜ੍ਹਦਾ?
ਚੰਡੀਗ਼ੜ੍ਹ, 10 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੇ ਸੰਘਰਸ਼ ਤੇ ਸ਼ਹੀਦੀਆਂ ਸਬੰਧੀ ਦਿੱਤੇ ਬਿਆਨ ਉੱਤੇ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਉਹ ਕੁਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰਨ, ਕਿਉਂਕਿ ਉਨ੍ਹਾਂ ਨੇ ਜਿਹੜਾ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਪੰਜਾਬ ਸਰਕਾਰ ਪਹਿਲਾਂ ਕਰ ਚੁੱਕੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਗਏ ਐਲਾਨ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਆਖਿਆ ਹੈ।
ਇਸ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ, ‘‘ਕੀ ਤੁਹਾਨੂੰ ਲੱਗਦਾ ਹੈ ਕਿ ਪੰਜਾਬ ਦੇ ਕਿਸਾਨ ਇੰਨੇ ਨਾਦਾਨ ਹਨ ਕਿ ਤੁਹਾਡੇ ਅਜਿਹੇ ਬਿਆਨਾਂ ਨੂੰ ਮੰਨ ਲੈਣਗੇ?” ਉਨ੍ਹਾਂ ਸੁਖਬੀਰ ਬਾਦਲ ਨੂੰ ਇਹੋ ਜਿਹੇ ਫਰੇਬੀ ਬਿਆਨ ਦੇ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ ਦੀ ਹਦਾਇਤ ਦੇ ਨਾਲ ਕਿਹਾ, ‘‘ਤੁਸੀਂ ਉਸ ਗੱਲ ਦੀ ਕਿਵੇਂ ਤਜਵੀਜ਼ ਰੱਖ ਸਕਦੇ ਹੋ, ਜਿਹੜੀ ਪਹਿਲਾਂ ਲਾਗੂ ਕੀਤੀ ਹੋਈ ਹੈ।” ਉਨ੍ਹਾਂ ਕਿਹਾ, ‘‘ਅਸੀਂ ਇਹ ਐਲਾਨ ਪਹਿਲਾਂ ਕਰ ਚੁੱਕੇ ਹਾਂ, ਜਦੋਂ ਕਿ ਤੁਸੀਂ ਕਿਸਾਨਾਂ ਨੂੰ ਬਰਬਾਦ ਕਰਨ ਲਈ ਹਾਲੇ ਵੀ ਆਪਣੇ ਰਾਜਸੀ ਆਕਾਵਾਂ ਭਾਜਪਾ ਆਗੂਆਂ ਨਾਲ ਮਿਲ ਕੇ ਸਾਜਿਸ਼ਾਂ ਰਚ ਰਹੇ ਹੋ।”ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਪਰਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪੰਜ ਲੱਖ ਰੁਪਏ ਪ੍ਰਤੀ ਕਿਸਾਨ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਦੌਰਾਨ ਮਾਰੇ ਗਏ ਪੰਜਾਬ ਦੇ 237 ਕਿਸਾਨਾਂ ਵਿੱਚੋਂ 191 ਕਿਸਾਨਾਂ ਦੇ ਪਰਵਾਰਾ ਨੂੰ ਮੁਆਵਜ਼ਾ ਮਿਲ ਚੁੱਕਾ ਹੈ, ਜਿਸ ਦੀ ਕੁੱਲ ਰਕਮ 9 ਕਰੋੜ 46 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਪਰਵਾਰਾਂ ਨੂੰ ਮੁਆਵਜ਼ਾ ਦੇਣ ਦਾਕੰਮ ਹੋ ਰਿਹਾ ਹੈ ਅਤੇ ਜਦੋਂ ਤੱਕ ਅਕਾਲੀ ਦਲ ਚੋਣਾਂ ਲਈ ਆਪਣੀ ਮੁਹਿੰਮ ਨੂੰ ਅੰਤਿਮ ਰੂਪ ਦੇਵੇਗਾ, ਉਸ ਤੋਂ ਪਹਿਲਾਂ ਬਾਕੀ ਰਹਿੰਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਉਹ ਖ਼ੁਦ ਕਈ ਮਹੀਨੇ ਪਹਿਲਾਂ ਕਰ ਚੁੱਕੇ ਹਨ ਤੇ ਮਾਲ ਵਿਭਾਗ ਵੱਲੋਂ ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਦਾ ਕਾਫ਼ੀ ਕੰਮ ਕਰ ਚੁੱਕਾ ਹੈ। ਸਿਹਤ ਬੀਮੇ ਬਾਰੇ ਵੀ ਮੁੱਖ ਮੰਤਰੀ ਨੇ ਸੁਖਬੀਰ ਸਿੰਘ ਨੂੰ ਪੁੱਛਿਆ, ‘ਕੀ ਤੁਸੀਂ ਅਖ਼ਬਾਰਾਂ ਨਹੀਂ ਪੜ੍ਹਦੇ?’ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਸਰਬੱਤ ਸਿਹਤ ਸੂਬਾਈ ਬੀਮਾ ਕਵਰ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਣਬੁੱਝ ਕੇ ਝੂਠੇ ਵਾਅਦਿਆਂ ਨਾਲ ਕਿਸਾਨਾਂ ਨੂੰ ਗੁੰਮਰਾਹ ਕਰਦਾ ਹੈ, ਕਿਉਂਕਿ ਉਹ ਇਹ ਸਕੀਮ ਲਾਗੂ ਨਹੀਂ ਕਰ ਸਕਣਗੇ, ਕਿਉਂਕਿ ਉਹ ਪਹਿਲਾਂ ਹੀ ਚੱਲ ਰਹੀ ਹੈ।

Read More Latest Punjabi News

ਰਾਜਨੀਤੀ

ਬਲਵੰਤ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭਾਜਪਾ ਵਿਚ ਸ਼ਾਮਲ

Published

on

Amanjot Kaur joins BJP

ਭਾਜਪਾ ਵਿੱਚ ਜਾ ਕੇ ਕੁੜੀ ਨੇ ਗਦਾਰੀ ਕੀਤੀ ਹੈ: ਰਾਮੂਵਾਲੀਆ
ਨਵੀਂ ਦਿੱਲੀ, 2 ਅਗਸਤ, – ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਲੋਕ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਰਹੇ ਚੰਦਰ ਮੋਹਨ ਜੋਸ਼ੀ ਅਤੇ ਅਕਾਲੀ ਦਲ ਨਾਲ ਸਬੰਧਤ ਰਹੇ ਚੰਦ ਸਿੰਘ ਚੱਠਾ ਸੰਗਰੂਰ ਤੇ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਦੂਸਰੇ ਪਾਸੇ ਅੱਜ ਸ਼ਾਮ ਪ੍ਰੈੱਸ ਕਾਨਫਰੰਸ ਕਰ ਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ਦੇ ਇਸ ਕਦਮਦਾ ਪਹਿਲਾਂ ਭੋਰਾ ਵੀ ਇਲਮ ਨਹੀਂ ਸੀ।ਗੱਲਬਾਤ ਦੌਰਾਨ ਕਾਫੀ ਭਾਵੁਕ ਹੋ ਗਏ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੀ ਧੀ ਨੂੰ ਅਜੇ ਵੀ ਮੁੜ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਧੀ ਦੇ ਫੈਸਲੇ ਨਾਲ ਸਾਡੇ ਲਈ ਖੁਦਕੁਸ਼ੀ ਵਾਲੇ ਹਾਲਾਤ ਬਣ ਗਏ ਹਨ। ਇਸ ਮੌਕੇ ਰਾਮੂਵਾਲੀਆ ਤੇ ਉਨ੍ਹਾਂ ਦੀ ਪਤਨੀ ਦੀਆਂ ਅੱਖਾਂ ਭਰ ਆਈਆਂ। ਉਨ੍ਹਾਂ ਕਿਹਾ ਕਿ ਧੀ ਨੇ ਸਾਡੇ ਨਾਲ ਉਹ ਕੀਤਾ, ਜੋ ਕੋਈ ਨਹੀਂ ਕਰ ਸਕਦਾ। ਅਸੀਂ ਸੁਪਨੇ ਵਿਚ ਨਹੀਂ ਸੋਚਿਆ ਸੀ ਕਿ ਏਦਾਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੁੜੀ ਨੇ ਗਦਾਰੀ ਕੀਤੀ ਹੈ। ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੇ ਨਿਸ਼ਾਨੇ ਵਾਲੇ ਕਿਸਾਨ ਅੰਦੋਲਨ ਮੌਕੇ ਸਾਡੀ ਧੀ ਨੇ ਉਨ੍ਹਾਂ ਸਭ ਦੇ ਨਾਲ ਗਦਾਰੀ ਕੀਤੀ ਹੈ। ਕਿਸਾਨ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋਏ ਹਨ, ਪਤਾ ਨਹੀਂ ਸਾਡੀ ਧੀ ਨੇ ਏਦਾਂ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਡਾ ਫੋਨ ਵੀ ਨਹੀਂ ਚੁੱਕਦੀ, ਉਹ ਵਾਪਸ ਵੀ ਆਵੇ ਤਾਂ ਦੂਰੀਆਂ ਘੱਟ ਨਹੀਂ ਹੋਣੀਆਂ।

Read More Political News Today

Continue Reading

ਰਾਜਨੀਤੀ

ਮਾਲਵੇ ਵਿੱਚ ਕਾਂਗਰਸ ਨੂੰ ਝਟਕਾ:ਮਨਪ੍ਰੀਤ ਬਾਦਲ ਦੇ ਨੇੜਲੇ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Published

on

Jagroop Singh Gill

ਚੰਡੀਗੜ੍ਹ, 2 ਅਗਸਤ, – ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਕਈ ਹੋਰਨਾਂ ਨੇ ਅੱਜ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ਉੱਤੇਜਗਰੂਪ ਸਿੰਘ ਗਿੱਲ ਦਾ ਸਵਾਗਤ ਕੀਤਾ।
ਜਗਰੂਪ ਸਿੰਘ ਗਿੱਲ ਤੇ ਉਨ੍ਹਾਂ ਦੇ ਸਮਰਥਕਾਂ ਦੇ ਸਵਾਗਤ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ।ਉਨ੍ਹਾ ਕਿਹਾ ਕਿ ਗੁਰਮੀਤ ਸਿੰਘ ਖੁੱਡੀਆਂ ਅਤੇਜਗਰੂਪ ਸਿੰਘ ਗਿੱਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ ਵਿੱਚ ਕਾਂਗਰਸ ਦਾ ਲੱਕ ਟੁੱਟ ਗਿਆ ਜਾਪਦਾ ਹੈ। ਜਗਰੂਪ ਸਿੰਘ ਗਿੱਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ।ਉਹ 1979 ਤੋਂ ਕੌਂਸਲਰ ਬਣਦੇ ਆਏ ਹਨ ਅਤੇ 7ਵੀਂ ਵਾਰ ਕੌਂਸਲਰ ਹਨ।
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਹੋਏ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖਦੇ ਹਨ, ਇਸ ਲਈ ਇਸ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧੀ ਜਾਂਦਾ ਹੈ।ਜਗਰੂਪ ਸਿੰਘ ਗਿੱਲ ਨੇ ਕਿਹਾ, ‘ਪੰਜਾਬ ਇਸ ਵੇਲੇ ਤਬਦੀਲੀ ਦੀ ਕਰਵਟ ਲੈ ਰਿਹਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।’

Read More Latest Politics News

Continue Reading

ਰਾਜਨੀਤੀ

ਅਖਿਲੇਸ਼ ਨੇ ਸੋਸ਼ਲ ਮੀਡੀਆ ਉੱਤੇ ਭਾਜਪਾ ਦੇ ਈ-ਰਾਵਣ ਸਰਗਰਮ ਹੋਣ ਦਾ ਦੋਸ਼ ਲਾਇਆ

Published

on

ਲਖਨਊ, 1 ਅਗਸਤ – ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਇਹ ਦੋਸ਼ ਲਾਇਆਹੈ ਕਿ ਭਾਜਪਾ 2022 ਦੀਆਂ ਯੂ ਪੀ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡੀਆ ਉੱਤੇ ਈ-ਰਾਵਣ ਵਰਤ ਰਹੀ ਹੈ।
ਇੱਕ ਇੰਟਰਵਿਊ ਦੇ ਦੌਰਾਨ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਝੂਠੀਆਂ ਖਬਰਾਂ ਦੇ ਖਤਰੇ ਨੂੰ ਉਭਾਰਿਆ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪਾਰਟੀ ਵਰਕਰਾਂ ਨੂੰ ਚੌਕਸ ਕਰ ਦਿੱਤਾ ਹੈ ਕਿ ਉਹ ਭਾਜਪਾ ਵੱਲੋਂ ਸੋਸ਼ਲ ਮੀਡੀਆ ਉਤੇ ਪਾਈ ਜਾਂਦੀ ਸਮੱਗਰੀ ਦਾ ਧਿਆਨ ਰੱਖਣ। ਭਾਜਪਾ ਇਸ ਤਰੀਕੇ ਨਾਲ ਆਪਣੇ ਸਿਆਸੀ ਦੁਸ਼ਮਣਾਂ ਨੂੰ ਮਾੜੇ ਰੰਗ ਵਿੱਚ ਦਿਖਾਉਣ ਲਈ ਕੋਸ਼ਿਸ਼ ਕਰਦੀ ਹੈ। ਅਖਿਲੇਸ਼ ਸਿੰਘ ਨੇ ਕਿਹਾ ਕਿ ਰਾਵਣ ਵਾਂਗ ਸੋਸ਼ਲ ਮੀਡੀਆ ਉੱਤੇ ਨਫਰਤ ਫੈਲਾਉਂਦੀ ਅਤੇ ਕੂੜ ਪ੍ਰਚਾਰ ਕਰਦੀ ਹੈ। ਰਾਵਣ ਵਾਂਗ ਭਾਜਪਾ ਸੋਸ਼ਲ ਮੀਡੀਆ ਉਤੇ ਲੁਕ ਕੇ ਵਾਰ ਕਰਦੀ ਹੈ, ਝੂਠ ਅਤੇ ਅਫਵਾਹਾਂ ਫੈਲਾਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਜਾਅਲੀ ਭਾਜਪਾ ਆਗੂ’ ਆਪਣੇ ਆਪ ਨੂੰ ਸਮਾਜਵਾਦੀ ਦੇ ਸਮਰਥਕਾਂ ਵਜੋਂ ਦਿਖਾਉਂਦੇ ਤੇ ਵਰਚੁਅਲ ਪਲੇਟਫਾਰਮਾਂ ਉੱਤੇ ਭੱਦੀਆਂ ਟਿੱਪਣੀਆਂ ਕਰਦੇ ਹਨ। ਉਨ੍ਹਾ ਕਿਹਾ ਕਿ ਉਨ੍ਹਾਂ ਨੇ ਪਾਰਟੀ ਕੇਡਰ ਨੂੰ ਚੌਕਸ ਰਹਿਣ ਅਤੇ ਕੋਈ ਵੀ ਇਤਰਾਜ਼ਯੋਗ ਸਮੱਗਰੀ ਸ਼ੇਅਰ ਜਾਂ ਪੋਸਟ ਨਾ ਕਰਨ ਲਈ ਕਿਹਾ ਹੈ ਅਤੇ ਸਮਾਜਵਾਦੀ ਪਾਰਟੀ ਇਸ ਝੂਠ ਦੇ ਖਿਲਾਫ ਕਾਨੂੰਨੀ ਕਾਰਵਾਈ ਵੀ ਕਰਨਗੇ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca