Captain's letter to Modi to include Punjabi in Jammu
Connect with us [email protected]

ਰਾਜਨੀਤੀ

ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚ ਦਰਜ ਕਰਾਉਣ ਲਈ ਕੈਪਟਨ ਵੱਲੋਂ ਮੋਦੀ ਨੂੰ ਚਿੱਠੀ

Published

on

ਚੰਡੀਗੜ੍ਹ, 29 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵਕਤ ਤੋਂ ਪੰਜਾਬੀ ਭਾਸ਼ਾ ਦੇ ਇਤਿਹਾਸਕ ਸੰਬੰਧਾਂ ਦਾ ਹਵਾਲਾ ਦੇ ਕੇ ਪੰਜਾਬੀ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖ਼ਲ ਮੰਗਿਆ ਹੈ।ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ ਟੀ ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਉੱਤੇ ਮੁੜ ਵਿਚਾਰ ਕਰ ਕੇ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।
ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚੋਂ ਪੰਜਾਬੀ ਭਾਸ਼ਾ ਨੂੰ ਕੱਢ ਦੇਣ ਦੇ ਮਾਮਲੇ ਉਤੇ ਪੰਜਾਬੀ ਭਾਈਚਾਰੇ ਵਿੱਚ ਫੈਲੀ ਨਾਰਾਜ਼ਗੀ ਦੱਸ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਜਾਬ ਦਾ ਹਿੱਸਾ ਸੀ ਤੇ ਪੰਜਾਬੀ ਇਸ ਖਿੱਤੇ ਦੀ ਖੇਤਰੀ ਭਾਸ਼ਾ ਰਹੀ ਹੈ। ਉਨ੍ਹਾਂ ਲਿਖਿਆ ਕਿ‘ਜਦੋਂ ਜੰਮੂ-ਕਸ਼ਮੀਰ ਆਜ਼ਾਦ ਸੂਬਾ ਬਣ ਗਿਆ ਤਾਂ ਇਸ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ `ਤੇ ਬੋਲੀ ਜਾਂਦੀ ਰਹੀ ਸੀ ਅਤੇ ਕਸ਼ਮੀਰ ਘਾਟੀ ਵਿੱਚ ਅੱਜ ਵੀ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਹ ਭਾਸ਼ਾ ਜੰਮੂ ਖਿੱਤੇ ਵਿਚਲੇ ਪੰਜਾਬੀਆਂ ਦੀ ਮਾਂ ਬੋਲੀ ਹੈ।’ਉਨ੍ਹਾਂ ਕਿਹਾ, ‘‘ਸਤੰਬਰ 2020 ਵਿੱਚ ਜ਼ੁਬਾਨੀ ਵੋਟਾਂ ਨਾਲ ਪਾਰਲੀਮੈਂਟ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਜੰਮੂ-ਕਸ਼ਮੀਰ ਭਾਸ਼ਾਵਾਂ ਬਾਰੇ ਬਿੱਲ 2020 ਰਾਹੀਂ ਯੂ ਟੀ ਜੰਮੂ-ਕਸ਼ਮੀਰ ਵਿੱਚ ਇਸ ਸਮੇਂ ਦਰਜ ਉਰਦੂ ਅਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਬਿਨਾ ਕਸ਼ਮੀਰੀ, ਡੋਗਰੀ ਤੇ ਹਿੰਦੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ, ਪਰ ਦੁੱਖ ਦੀ ਗੱਲ ਹੈ ਕਿ ਪੰਜਾਬੀ ਨੂੰ ਇਨ੍ਹਾਂ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤਾ ਗਿਆ, ਜੋ ਯੂ ਟੀ ਦੀਆਂ ਅਧਿਕਾਰਤ ਭਾਸ਼ਾਵਾਂ ਹੀ ਨਹੀਂ ਬਣ ਗਈਆਂ, ਸਗੋਂ ਸਕੂਲਾਂ ਵਿੱਚ ਵੀ ਇਨ੍ਹਾਂ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।”

Read More Latest Political News Today

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰਾਜਨੀਤੀ

ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਨੇ ‘ਸਿਆਸਤ ਤੋਂ ਸੰਨਿਆਸ’ਲਿਆ

Published

on

ਚੇਨਈ, 4 ਮਾਰਚ – ਕਦੇ ਜੈਲਲਿਤਾ ਦਾ ਰਾਈਟ ਹੈਂਡ ਰਹੀ ਸ਼ਸ਼ੀਕਲਾ ਨੇ ਕੱਲ੍ਹ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕੀਤਾ ਹੈ।
ਤਾਮਿਲਨਾਡੂ ਦੀ ਸਿਆਸਤ ਵਿੱਚ ਇਸ ਨਾਲ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸ਼ਸ਼ੀਕਲਾ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਚਾਰ ਸਾਲ ਦੀ ਕੈਦ ਕੱਟ ਕੇ ਜੇਲ੍ਹ ਤੋਂ ਬਾਹਰ ਆਈ ਹੈ ਅਤੇ ਮੰਨਿਆ ਜਾ ਰਿਹਾ ਸੀ ਕਿ ਉਹ ਇੱਕ ਵਾਰ ਫਿਰ ਸਿਆਸਤ ਵਿੱਚ ਉਤਰ ਸਕਦੀ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਸ਼ਸ਼ੀਕਲਾ ਨੇ ਬਿਆਨ ਦਾਗ ਕੇ ਅਚਾਨਕ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦਾ ਧੰਨਵਾਦ, ਵਰਕਰ ਡੀ ਐਮ ਕੇ ਨੂੰ ਹਰਾਉਣ ਲਈ ਵੋਟਾਂ ਪਾਉਣ, ਮੈਂ ਸਿਆਸਤ ਤੋਂ ਦੂਰ ਰਹਿਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਉਸ ਨੂੰ ਸੱਤਾ ਤੇ ਅਹੁਦੇ ਦਾ ਕਦੇ ਲਾਲਚ ਨਹੀਂ ਰਿਹਾ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਸ਼ੀਕਲਾ ਆਪਣੀ ਨਵੀਂ ਪਾਰਟੀ ਬਣਾ ਸਕਦੀ ਹੈ ਜਾਂ ਫਿਰ ਅੰਨਾ ਡੀ ਐਮ ਕੇ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ, ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਉਨ੍ਹਾਂ ਅਖ਼ੀਰ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

Continue Reading

ਰੁਝਾਨ


Copyright by IK Soch News powered by InstantWebsites.ca