Case of boycott of Gursikh family: Panchayat withdraws boycott
Connect with us [email protected]

ਪੰਜਾਬੀ ਖ਼ਬਰਾਂ

ਮਾਮਲਾ ਗੁਰਸਿੱਖ ਪਰਵਾਰ ਦੇ ਬਾਈਕਾਟ ਦਾ:ਤਖ਼ਤ ਦਮਦਮਾ ਸਾਹਿਬ ਦੀ ਜਾਂਚ ਕਮੇਟੀ ਦੀ ਹਾਜ਼ਰੀ ਵਿੱਚ ਪੰਚਾਇਤ ਨੇ ਬਾਈਕਾਟ ਵਾਪਸ ਲਿਆ

Published

on

Case of boycott of Gursikh family

ਤਲਵੰਡੀ ਸਾਬੋ, 21 ਅਗਸਤ – ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੇ ਇੱਕ ਗੁਰਸਿੱਖ ਪਰਵਾਰ ਦੇ ਬਾਈਕਾਟ ਦੇ ਮਾਮਲੇ ਵਿੱਚ ਪਿੰਡ ਦੇ ਸਰਪੰਚ ਨੇ ਮੀਡੀਆ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਈ ਜਾਂਚ ਕਮੇਟੀ ਸਾਹਮਣੇ ਮੁਆਫ਼ੀ ਮੰਗ ਕੇ ਬਾਈਕਾਟ ਦਾ ਫੈਸਲਾ ਵਾਪਸ ਲੈ ਲਿਆ ਹੈ। ਪੀੜਤ ਗੁਰਸਿੱਖ ਪਰਵਾਰ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਜਾਂਚ ਤੋਂ ਬਾਅਦ ਕੀਤੇ ਫ਼ੈਸਲੇ ਨੂੰ ਪ੍ਰਵਾਨ ਕਰਨ ਦੀ ਗੱਲ ਕਰ ਰਿਹਾ ਹੈ, ਜਦੋਂ ਕਿ ਜਾਂਚ ਟੀਮ ਨੇ ਰਿਪੋਰਟ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵਿਖੇ ਪਸ਼ੂਆਂ ਨੂੰ ਮੂੰਹਖੁਰ ਦੀ ਬੀਮਾਰੀ ਨੂੰ ਰੋਕਣ ਲਈ ਪਿੰਡ ਵਾਸੀਆਂ ਨੇ ਇੱਕ ਟੂਣਾ (ਧਾਗਾ) ਕਰਵਾਇਆ ਸੀ, ਜਿਸ ਨੂੰ ਪਿੰਡ ਦੇ ਇੱਕ ਗੁਰਸਿੱਖ ਪਰਵਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਪਿੰਡ ਵਾਸੀਆਂ ਨੇ ਇਕੱਠ ਕਰ ਕੇ ਉਨ੍ਹਾਂ ਦਾ ਬਾਈਕਾਟ ਕਰ ਦਿੱਤਾ ਸੀ। ਬਾਈਕਾਟ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਈਰਲ ਹੋਣ ਪਿੱਛੋਂ ਮਾਮਲਾ ਭਖ ਗਿਆ। ਪੀੜਤਾਂ ਨੇ ਇਸ ਦੀ ਸ਼ਿਕਾਇਤ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਸੀ। ਇਸ ਉੱਤੇ ਉਨ੍ਹਾਂ ਧਰਮ ਪ੍ਰਚਾਰ ਦਫ਼ਤਰ ਨੂੰ ਪੜਤਾਲ ਦੇ ਹੁਕਮ ਜਾਰੀ ਕੀਤੇ ਗਏ ਸਨ। ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਭਾਈ ਨਿਰਭੈ ਸਿੰਘ ਦੀ ਜਾਂਚ ਟੀਮ ਪਿੰਡ ਗਈ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਹੈ।
ਜਾਂਚ ਟੀਮ ਦੀ ਹਾਜ਼ਰੀ ਵਿੱਚ ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਇਸ ਕਾਰਵਾਈ ਨੂੰ ਗਲਤ ਦੱਸਦਿਆਂ ਉਕਤ ਪੀੜਤ ਪਰਵਾਰ ਅਤੇ ਹੋਰ ਜਥੇਬੰਦੀਆਂ ਤੋਂ ਇਸ ਗੱਲ ਦੀ ਮੁਆਫ਼ੀ ਮੰਗ ਕੇ ਕਿਹਾ ਕਿ ਅੱਗੇ ਤੋਂ ਉਹ ਪਿੰਡ ਵਿੱਚ ਅਜਿਹੀ ਕਾਰਵਾਈ ਨਾ ਕਰਨਗੇ ਅਤੇ ਨਾ ਹੋਣ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਿੱਚ ਬਾਈਕਾਟ ਕਰਨ ਵਾਲੇ ਪਰਵਾਰ ਦਾ ਮਾਣ ਸਨਮਾਨ ਬਹਾਲ ਰਹੇਗਾ। ਪੜਤਾਲ ਟੀਮ ਦੇ ਭਾਈ ਨਿਰਭੈ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕਰ ਕੇ ਬਣਾਈ ਰਿਪੋਰਟ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੀ ਹੈ। ਪੀੜਤ ਪਰਵਾਰ ਦੇ ਅਵਤਾਰ ਸਿੰਘ ਨੇ ਕਿਹਾ ਕਿ ਤਖ਼ਤ ਦਮਦਮਾ ਸਾਹਿਬ ਵੱਲੋਂ ਜੋ ਵੀ ਫੈਸਲਾ ਕੀਤਾ ਜਾਂਦਾ ਹੈ, ਉਹ ਖਿੜੇ ਮੱਥੇ ਪ੍ਰਵਾਨ ਹੈ।

Read More Latest Punjabi News

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca