ਮਜੀਠੀਆ ਤੇ ਹਰਮਿੰਦਰ ਗਿੱਲ ਵਿਧਾਨ ਸਭਾ ਵਿੱਚ ਭਿੜ ਗਏ
ਚੰਡੀਗੜ੍ਹ, 2 ਮਾਰਚ, – ਅਕਾਲੀ ਵਿਧਾਇਕ ਦਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਉੱਤੇ ਚਰਚਾ ਲਈ ਦੋ ਦਿਨ ਰੱਖੇ ਜਾਣ ਅਤੇ ਕਾਂਗਰਸ ਸਰਕਾਰ ਸਬਜ਼ੀਆਂ ਤੇ ਫਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਵੀ ਕਰੇ।
ਇਸ ਬਾਰੇ ਅਕਾਲੀ ਵਿਧਾਇਕ ਦਲ, ਜਿਸ ਨੇ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਮੰਗ ਪੱਤਰ ਸੌਂਪਿਆ ਹੈ, ਨੇ ਕਿਹਾ ਕਿ ਦੋ ਦਿਨਾਂ ਦੀ ਚਰਚਾ ਦੌਰਾਨ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਦੇ ਵਾਅਦੇ, ਕਿਸਾਨ ਖੁਦਕੁਸ਼ੀਆਂ ਅਤੇ ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਣ ਵਿਚ ਅਸਫਲ ਰਹਿਣ ਬਾਰੇ ਚਰਚਾ ਕੀਤੀ ਜਾਵੇ ਤੇ ਇਨ੍ਹਾਂ ਹਾਲਾਤਾਂ ਵਿਚੋਂ ਨਿਕਲਣ ਦਾ ਰਾਹ ਤੈਅ ਕੀਤਾ ਜਾਵੇ। ਮੰਗ ਪੱਤਰ ਵਿਚ ਕਿਹਾ ਗਿਆ ਕਿ ਇਸ ਵਿੱਚੋਂ ਨਿਕਲਣ ਦਾ ਇਕ ਤਰੀਕਾ ਫੌਰੀ ਤੌਰ ਉੱਤੇ ਸਬਜ਼ੀਆਂ ਅਤੇ ਫਲਾਂ ਲਈ ਐਮ ਐਸ ਪੀ ਦਾ ਐਲਾਨ ਕਰਨਾ ਹੈ, ਜਿਸ ਨਾਲ ਸਬਜ਼ੀਆਂ ਅਤੇ ਖਾਸ ਕਰ ਕੇ ਆਲੂ ਉਤਪਾਦਕਾਂ ਦੇ ਨਾਲ-ਨਾਲ ਕਿੰਨੂ ਉਤਪਾਦਕਾਂ ਤੇ ਹੋਰਨਾਂ ਨੁੰ ਲੋੜੀਂਦੀ ਸੁਰੱਖਿਆ ਮਿਲ ਜਾਵੇਗੀ। ਅਕਾਲੀ ਵਿਧਾਇਕਾਂ ਨੇ ਸਪੀਕਰ ਨੂੰ ਦੱਸਿਆ ਕਿ ਪੰਜਾਬ ਖੇਤੀ ਸੰਕਟ ਵਿਚ ਫਸਿਆ ਹੋਇਆ ਹੈ ਅਤੇ ਇਸ ਦਾ ਵੱਡਾ ਕਾਰਨ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਵਰੀ 2017 ਵਿਚ ਤਲਵੰਡੀ ਸਾਬੋ ਵਿਖੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੇ ਨਾਂ ਉੱਤੇ ਸਹੁੰ ਚੁੱਕ ਕੇ ਕੀਤਾ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਵਾਅਦਾ ਕੀਤਾ ਸੀ ਕਿ ਜੇ ਕਾਂਗਰਸ ਪਾਰਟੀ ਪੰਜਾਬ ਵਿਚ ਸਰਕਾਰ ਬਣਾ ਲਵੇ ਤਾਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਗੇ, ਭਾਵੇਂ ਉਹ ਸਰਕਾਰੀ ਜਾਂ ਪ੍ਰਾਈਵੇਟ ਬੈਂਕਾਂ ਦੇ ਹੋਣ, ਕੋਆਪਰੇਟਿਵ ਸੋਸਾਈਟੀਆਂ ਦੇ ਜਾਂ ਆੜ੍ਹਤੀਆਂ ਦੇ ਕਰਜ਼ੇ ਹੋਣ। ਅਕਾਲੀ ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਨ ਵਿਚ ਫੇਲ੍ਹ ਹੋ ਗਈ ਹੈ, ਜਿਸ ਕਾਰਨ 1500 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਤੇ ਕਰਜ਼ਿਆਂ ਵਿਚ ਡੁੱਬ ਗਏ, ਕਿਉਂਕਿ ਉਨ੍ਹਾਂ ਮੁੱਖ ਮੰਤਰੀ ਉੱਤੇ ਭਰੋਸਾ ਕਰ ਲਿਆ ਤੇ ਕਰਜ਼ਿਆਂ ਦੀਆਂ ਕਿਸ਼ਤਾਂ ਨਹੀਂ ਸਨ ਭਰੀਆਂ।
ਇਸ ਦੌਰਾਨ ਪੰਜਾਬ ਅਸੈਂਬਲੀਦੇ ਸੈਸ਼ਨ ਦਾ ਅੱਜ ਦੂਸਰਾ ਫਿਰ ਤੂੰ-ਤੂੰ, ਮੈਂ-ਮੈਂ ਦੇ ਮਾਹੌਲ ਵਾਲਾ ਬਣ ਗਿਆ। ਪੱਟੀ ਤੋਂ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਗਿੱਲਅਤੇ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਆਪੋਵਿੱਚ ਭਿੜ ਗਏ।ਇਹ ਝਗੜਾ ਉਦੋਂ ਸ਼ੁਰੂ ਹੋਇਆ, ਜਦੋਂ ਹਰਮਿੰਦਰ ਸਿੰਘ ਗਿੱਲ ਨੇ ਸਾਕਾ ਨਨਕਾਣਾ ਦੇ ਕਤਲੇਆਮ ਦੌਰਾਨ ਸੁੰਦਰ ਸਿੰਘ ਮਜੀਠੀਆ ਵੱਲੋਂ ਮਹੰਤ ਨਰਾਇਣ ਦਾਸ ਨੂੰ ਹਮਾਇਤ ਦੇਣ ਦਾ ਮੁੱਦਾ ਉਠਾਇਆ। ਇਸ ਉੱਤੇ ਉਲਟ ਵਾਰ ਕਰਦੇ ਹੋਏ ਮਜੀਠੀਆ ਨੇ ਗਿੱਲਉੱਤੇ ਇੱਕ ਮਰਹੂਮ ਪੁਲਿਸ ਅਫ਼ਸਰ ਨਾਲ ਸੰਬੰਧ ਰੱਖਣ ਬਾਰੇ ਦੋਸ਼ ਲਾਏ, ਜਿਸ ਨੂੰ ਖਾੜਕੂਵਾਦ ਦੇ ਦੌਰ ਵਿੱਚਸਿੱਖਾਂ ਨੂੰ ਮਾਰੇ ਜਾਣ ਲਈ ਦੋਸ਼ੀ ਕਿਹਾ ਜਾਂਦਾ ਹੈ।