Case registered against all three, including a sub-inspector
Connect with us [email protected]

ਅਪਰਾਧ

ਰਾਸ਼ਟਰੀ ਖਿਡਾਰਨ ਨਾਲ ਬਲਾਤਕਾਰ ਦੇ ਦੋਸ਼ੀ ਸਬ ਇੰਸਪੈਕਟਰ ਸਣੇ ਤਿੰਨਾਂ ਖ਼ਿਲਾਫ਼ ਕੇਸ ਦਰਜ

Published

on

rape case

ਲੁਧਿਆਣਾ, 9 ਜੂਨ – ਰਾਸ਼ਟਰੀ ਪੱਧਰ ਦੀ ਵੇਟ ਲਿਫਟਰ ਨਾਲ ਬਲਾਤਕਾਰ ਦੇ ਦੋਸ਼ ਵਿੱਚ ਟਰੈਫ਼ਿਕ ਪੁਲਸ ਵਿੱਚ ਸਬ ਇੰਸਪੈਕਟਰ ਸਮੇਤ ਤਿੰਨ ਜਣਿਆਂ ਉੱਤੇ ਵੱਖ-ਵੱਖ ਸੰਗੀਨ ਧਾਰਾਵਾਂ ਦਾ ਕੇਸ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਪੁਲਸ ਨੇ ਇਸ ਮਾਮਲੇ ਵਿੱਚ ਕਿਸੇ ਦੀ ਗ਼੍ਰਿਫ਼ਤਾਰੀ ਨਹੀਂ ਕੀਤੀ।
ਇਸ ਕੇਸ ਦੀ ਪੁਸ਼ਟੀ ਕਰਦਿਆਂ ਐਡੀਸ਼ਨਲ ਡੀ ਸੀ ਪੀ ਸ੍ਰੀਮਤੀ ਪ੍ਰਗਿਆ ਜੈਨ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ ਉੱਤੇਕੀਤੀ ਗਈ ਹੈ ਅਤੇ ਇਸ ਵਿੱਚ ਟਰੈਫ਼ਿਕ ਪੁਲਸਦਾ ਸਬ ਇੰਸਪੈਕਟਰ ਜਗਜੀਤ ਸਿੰਘ, ਪੀੜਤ ਔਰਤ ਦਾ ਜਾਣਕਾਰ ਮਹਿੰਦਰ ਸਿੰਘ ਉਰਫ਼ ਪੱਪੂ ਤੇ ਸਰਬਜੀਤ ਸਿੰਘ ਉਰਫ਼ ਛੱਬੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿਤੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਇੱਕ ਜਾਣਕਾਰ ਮਹਿੰਦਰ ਸਿੰਘ ਨੇ ਕੁਝ ਸਮਾਂ ਪਹਿਲਾਂ ਟੈ੍ਰਫਿਕ ਪੁਲਸ ਦੇ ਸਬ ਇੰਸਪੈਕਟਰ ਨਾਲ ਉਸਦੀ ਜਾਣ-ਪਛਾਣ ਕਰਵਾਈ ਸੀ। ਖਿਡਾਰਨ ਹੋਣ ਕਾਰਨ ਉਸ ਦੀ ਹਮੇਸ਼ਾ ਤੋਂ ਸਰਕਾਰੀ ਨੌਕਰੀ ਕਰਨ ਦੀ ਇੱਛਾ ਸੀ। ਉਸ ਸਬ ਇੰਸਪੈਕਟਰ ਵੱਲੋਂ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਵਾਅਦਾ ਕੀਤਾ ਗਿਆ ਅਤੇ ਜਿਸ ਲਈ ਸਬ ਇੰਸਪੈਕਟਰ ਨੇ ਉਸ ਨੂੰ ਕੁਝ ਦਿਨ ਪਹਿਲਾਂ ਸ਼ਿਵਪੁਰੀ ਨੇੜੇ ਇੱਕ ਹੋਟਲ ਵਿੱਚ ਬੁਲਾਇਆ, ਜਿੱਥੇ ਦੋਸ਼ੀ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦੀਆਂ ਅਸ਼ਲੀਲ ਫ਼ੋਟੋਆਂ ਵੀ ਖਿੱਚੀਆਂ ਤੇ ਉਸ ਦੀ ਮੋਬਾਈਲ ਉੱਤੇ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਜਲੰਧਰ ਬਾਈਪਾਸ ਨੇੜੇ ਇੱਕ ਹੋਟਲ ਵਿੱਚ ਬੁਲਾਇਆ, ਜਿੱਥੇ ਇਹ ਫ਼ੋਟੋਆਂ ਦਿਖਾ ਕੇ ਉਸ ਨੂੰ ਬਲੈਕਮੇਲ ਕੀਤਾ ਤੇ ਫਿਰਬਲਾਤਕਾਰ ਕੀਤਾ। ਉਸ ਨੇ ਦੋਸ਼ ਲਾਇਆ ਕਿ ਦੋਸ਼ੀ ਨੇ ਇਸ ਤਰ੍ਹਾਂ ਕਈ ਵਾਰ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਫਿਰਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੀੜਤ ਔਰਤ ਨੇ ਇਸ ਬਾਰੇ ਪੁਲਸ ਅਧਿਕਾਰੀਆਂ ਨੂੰ ਕੁਝ ਸਬੂਤ ਵੀ ਦਿੱਤੇ ਹਨ। ਉਸ ਨੇ ਦੋਸ਼ ਲਾਇਆ ਕਿ ਜਦੋਂ ਉਸ ਨੇ ਆਪਣੇ ਨਾਲ ਹੋਏ ਜ਼ੁਲਮ ਬਾਰੇ ਜਾਣਕਾਰ ਮਹਿੰਦਰ ਸਿੰਘ ਤੇ ਛੱਬੀ ਨੂੰ ਦੱਸਿਆ ਤਾਂ ਉਨ੍ਹਾਂ ਦੋਵਾਂ ਨੇ ਉਸ ਨੂੰ ਡਰਾਉਣਾ ਤੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਹ ਦੋਵੇਂ ਦੋਸ਼ੀ ਸਬ ਇੰਸਪੈਕਟਰ ਜਗਜੀਤ ਸਿੰਘ ਨਾਲ ਮਿਲ ਗਏ। ਕੇਸ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਸ ਕਮਿਸ਼ਨਰ ਵੱਲੋਂ ਏ ਡੀ ਸੀ ਪੀ ਪ੍ਰਗਿਆ ਜੈਨ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਤਾਂ ਕੱਲ੍ਹ ਪੁਲਸ ਵੱਲੋਂ ਸਬ ਇੰਸਪੈਕਟਰ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Read More Punjab Crime News

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਅਪਰਾਧ

ਸੀ ਟੀ ਇੰਸਟੀਚਿਊਟ ਤੋਂ ਪੈਸੇ ਚੋਰੀ ਕਰਨ ਵਾਲੇ ਦੋ ਜਣੇ ਕਾਬੂ

Published

on

arrested

ਜਲੰਧਰ, 22 ਅਗਸਤ – ਮਕਸੂਦਾਂ ਨੇੜੇ ਸੀ ਟੀ ਕਾਲਜ ਵਿੱਚ ਦੋ ਦਿਨ ਪਹਿਲਾਂ 3.73 ਲੱਖ ਰੁਪਏ ਕੈਸ਼ ਚੋਰੀ ਕਰਨ ਦੇ ਕੇਸ ਨੂੰ ਪੁਲਸ ਨੇ ਸੁਲਝਾ ਲਿਆ ਹੈ। ਕਾਲਜ ਦੇ ਕਲਰਕ ਨੇ ਦੋਸਤ ਦੇ ਨਾਲ ਮਿਲ ਕੇ ਪੂਰੀ ਸਾਜ਼ਿਸ ਰਚੀ ਸੀ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਦੀ ਰਕਮ ਬਰਾਮਦ ਕਰ ਲਈ ਹੈ।
ਪਤਾ ਲੱਗਾ ਹੈ ਕਿ ਕਲਰਕ ਨੂੰ ਪੈਸਿਆਂ ਦੀ ਲੋੜ ਕਾਰਨ ਉਸ ਨੇ ਦੋਸਤਾਂ ਦੇ ਨਾਲ ਮਿਲ ਕੇ ਰੇਕੀ ਕਰਵ ਕੇ ਇਹ ਵਾਰਦਾਤ ਕਰਵਾ ਦਿਤੀ। ਥਾਣਾ ਨੰਬਰ ਇੱਕ ਦੇ ਐਸ ਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਮੁਹੱਲਾ ਗੁਰੂ ਨਾਨਕ ਨਗਰ ਵੇਰਕਾ ਦਾ ਵਾਸੀ ਅਮਰਬੀਰ ਸਿੰਘ ਕਲਰਕ ਦੀ ਨੌਕਰੀ ਕਰਦਾ ਹੈ। ਉਸ ਨੂੰ ਪਤਾ ਸੀ ਕਿ ਕਾਲਜ ਦਾ ਕੈਸ਼ੀਅਰ ਰਾਹੁਲ ਕੱਕੜ ਰੋਜ਼ ਦੋ ਵਜੇ ਦੇ ਬਾਅਦ ਰੋਟੀ ਖਾਣ ਲਈ ਬਾਹਰ ਜਾਂਦਾ ਹੈ। ਇਸ ਵਕਤ ਕੈਸ਼ੀਅਰ ਦੇ ਦਫਤਰ ਵਿੱਚ ਕੋਈ ਨਹੀਂ ਹੁੰਦਾ ਅਤੇ ਦਫਤਰ ਵਿੱਚ ਫੀਸ ਅਤੇ ਐਡਮਿਸ਼ਨ ਦੇ ਪੈਸੇ ਹੁੰਦੇ ਹਨ। ਅਮਰਬੀਰ ਨੇ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਦੋਸਤ ਤੇ ਗਵਾਂਢੀ ਰਾਕੇਸ਼ ਕੁਮਾਰ ਨਾਲ ਸਾਜ਼ਿਸ ਰਚੀ। ਰਾਕੇਸ਼ ਤੇ ਉਹ ਦੋਵੇਂ ਇਕੱਠੇ ਪੜ੍ਹੇ ਸਨ। ਵਾਰਦਾਤ ਲਈ ਉਸ ਨੇ ਰਾਕੇਸ਼ ਕੁਮਾਰ ਨੂੰ ਅੰਮ੍ਰਿਤਸਰ ਤੋਂ ਬੁਲਾ ਕੇ ਪੂਰੀ ਰੇਕੀ ਕਰਵਾਈ। ਘਟਨਾ ਵਾਲੇ ਦਿਨ ਯਾਨੀ 19 ਅਗਸਤ ਨੂੰ ਜਦ ਰਾਹੁਲ ਲੰਚ ਕਰਨ ਗਿਆ ਤਾਂ ਅਮਰਬੀਰ ਨੇ ਰਾਕੇਸ਼ ਨੂੰ ਇਸ਼ਾਰਾ ਕਰ ਦਿੱਤਾ, ਜਿਸ ਪਿੱਛੋਂ ਰਕੇਸ਼ ਕੈਸ਼ੀਅਰ ਰੂਮ ਵਿੱਚ ਗਿਆ ਅਤੇ ਕੈਸ਼ ਦਾ ਬੈਗ ਲੈ ਕੇ ਫਰਾਰ ਹੋ ਗਿਆ। ਇਸ ਪਿੱਛੋਂ ਰਾਕੇਸ਼ ਸਿੱਧਾ ਅੰਮ੍ਰਿਤਸਰ ਚਲਾ ਗਿਆ। ਪੁਲਸ ਨੇ ਜਾਂਚ ਦੌਰਾਨ ਕਲਰਕ ਅਮਰਬੀਰ ਨੂੰ ਕਾਲਜ ਤੋਂ ਹੀ ਗ੍ਰਿਫਤਾਰ ਕੀਤਾ। ਤਲਾਸ਼ੀ ਲੈਣ ਉੱਤੇ ਉਸ ਕੋਲੋਂ ਸੱਠ ਹਜ਼ਾਰ ਰੁਪਏ ਮਿਲ ਗਏ। ਰਾਕੇਸ਼ ਨੂੰ ਉਸ ਦੇ ਘਰੋਂ 3.13 ਲੱਖ ਰੁਪਏ ਕੈਸ਼ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

Continue Reading

ਅਪਰਾਧ

ਜੰਤਰ-ਮੰਤਰ ਨਾਅਰੇਬਾਜ਼ੀ ਕੇਸ:‘ਹਿੰਦੂ ਆਰਮੀ’ ਦਾ ਭਗੌੜਾ ਹੋਇਆ ਮੁਖੀ ਸੁਸ਼ੀਲ ਤਿਵਾੜੀ ਗ੍ਰਿਫਤਾਰ

Published

on

arrested

ਨਵੀਂ ਦਿੱਲੀ, 21 ਅਗਸਤ, -ਭਾਰਤ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਆਜ਼ਦੀ ਦਿਨ ਤੋਂ ਪਹਿਲਾਂ ਜੰਤਰ-ਮੰਤਰ ਉੱਤੇ ਇੱਕ ਵਿਸ਼ੇਸ਼ ਭਾਈਚਾਰੇ ਖਿਲਾਫ਼ ਭੜਕਾਊ ਨਾਅਰੇ ਲਾਉਣ ਦੇ ਕੇਸ ਵਿੱਚ ਦਿੱਲੀ ਭਾਜਪਾ ਦੇ ਸਾਬਕਾ ਬੁਲਾਰੇ ਅਸ਼ਵਿਨੀ ਉਪਾਧਿਆਏ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਸੀ। ਉਸ ਦੇ ਬਾਅਦ ਅੱਜ ਦਿੱਲੀ ਪੁਲਸ ਨੇ ਇਸ ਕੇਸ ਵਿੱਚ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ।ਪਤਾ ਲੱਗਾ ਹੈ ਕਿ ਜੰਤਰ-ਮੰਤਰ ਨਾਅਰੇਬਾਜ਼ੀ ਕੇਸ ਵਿੱਚ ਦੋਸ਼ੀ‘ਹਿੰਦੂਆਰਮੀ’ਦਾਮੁਖੀ ਸੁਸ਼ੀਲ ਤਿਵਾੜੀ (40) ਗ੍ਰਿਫਤਾਰ ਕਰ ਲਿਆ ਹੈ।
ਵਰਨਣ ਯੋਗ ਹੈ ਕਿਜੰਤਰ-ਮੰਤਰ ਵਿਖੇ ਇੱਕ ਖਾਸ ਭਾਈਚਾਰੇ ਦੇ ਵਿਰੁੱਧ ਭੜਕਾਊ ਨਾਅਰੇਬਾਜ਼ੀ ਅਤੇ ਇਸ ਦੇ ਨਾਲ ਕਈ ਤਰ੍ਹਾਂ ਦੀ ਹੁੱਲੜਬਾਜ਼ੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਸ ਨੂੰ ਜਦੋਂ ਇਸ ਦਾ ਨੋਟਿਸ ਲੈਣਾ ਪਿਆ ਤਾਂ ਉਸ ਵਕਤ ਤੋਂ ਆਪਣੇ ਆਪ ਨੂੰ ‘ਹਿੰਦੂ ਆਰਮੀ’ ਦਾ ਚੀਫ ਕਹਿਣ ਵਾਲਾ ਸੁਸ਼ੀਲ ਤਿਵਾੜੀ ਫਰਾਰ ਚੱਲ ਰਿਹਾ ਸੀ। ਮੀਡੀਆ ਰਿਪੋਰਟ ਮੁਤਾਬਕ ਸ਼ੁੱਕਰਵਾਰਤੇ ਸ਼ਨੀਵਾਰ ਦੀ ਵਿਚਕਾਰਲੀ ਰਾਤ ਉਸ ਨੂੰ ਲਖਨਊ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜੰਤਰ-ਮੰਤਰਵਿਖੇ ਉਸ ਦਿਨ ‘ਹਿੰਦੂ ਆਰਮੀ’ ਦੀ ਭੀੜ ਵੱਲੋਂ ਮੁਸਲਮਾਨ ਵਿਰੋਧੀ ਭੜਕਾਊ ਨਾਅਰੇਬਾਜ਼ੀ ਦੇ ਮੁੱਦੇ ਉੱਤੇ ਦਿੱਲੀ ਪੁਲਸ ਕਾਰਵਾਈ ਕਰ ਰਹੀ ਹੈ ਤੇ ਇਸ ਕੇਸ ਵਿੱਚ ਕਈ ਰਾਜਨੀਤਕ ਹਸਤੀਆਂ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਵਿਨੋਦ ਸ਼ਰਮਾ,ਦੀਪਕ ਸਿੰਘ, ਦੀਪਕ, ਵਿਨੀਤ ਕ੍ਰਾਂਤੀ, ਪ੍ਰੀਤ ਸਿੰਘ ਸ਼ਾਮਲ ਹਨ।
ਇਸ ਦੌਰਾਨ ਸੁਪਰੀਮ ਕੋਰਟਦੇ ਐਡਵੋਕੇਟ ਤੇ ਭਾਜਪਾ ਆਗੂ ਅਸ਼ਵਨੀ ਉਪਾਧਿਆਏ ਨੇ ਆਪਣੀ ਸਫਾਈ ਵਿੱਚਕਿਹਾ ਸੀ ਕਿ ਜਦੋਂ ਤੱਕ ਮੈਂ ਜੰਤਰ-ਮੰਤਰ ਉੱਤੇ ਸੀ, ਉੱਥੇ ਉੱਤੇ ਕਿਸੇ ਤਰ੍ਹਾਂ ਦੀ ਨਾਅਰੇਬਾਜ਼ੀ ਨਹੀਂ ਹੋਈ ਤੇ ਜਿਸ ਦੀ ਗੱਲ ਕੀਤੀ ਜਾ ਰਹੀ ਹੈ, ਉਸ ਦਾ ਮੈਨੂੰ ਕੋਈ ਪਤਾ ਨਹੀਂ। ਉਲਟਾ ਉਨ੍ਹਾਂ ਨੇ ਪੁਲਸ ਨੂੰ ਅਪੀਲ ਕੀਤੀ ਸੀ ਕਿ ਉਹ ਏਦਾਂ ਦੇ ਨਾਅਰੇ ਲਾਉਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰੇ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚਦਿੱਸਦਾ ਸੀ ਕਿ ਐਤਵਾਰ 8 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਇਲਾਕੇ ਵਿੱਚ ਕੁਝ ਲੋਕਾਂ ਨੇ ਮੁਸਲਮਾਨ ਵਿਰੋਧੀ ਨਾਅਰੇ ਲਾਏ ਸਨ। ਕਿਹਾ ਜਾ ਰਿਹਾ ਹੈ ਕਿ ਇਹ ਨਾਅਰੇ ਸੇਵ ਇੰਡੀਆ ਫਾਉਂਡੇਸ਼ਨ ਵਲੋਂ ਕਰਾਏ ਇੱਕ ਪ੍ਰੋਗਰਾਮ ਵਿੱਚ ਲੱਗੇ ਸਨ, ਜਿੱਥੇ ਦਿੱਲੀ ਦੀ ਭਾਜਪਾ ਦਾ ਬੁਲਾਰਾ ਅਸ਼ਵਿਨੀ ਉਪਾਧਿਆਏ ਮੌਜੂਦ ਸੀ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca