Central government to provide security to Bajwa, yes, no to Longowal
Connect with us [email protected]

ਰਾਜਨੀਤੀ

ਬਾਜਵਾ ਨੂੰ ਸੁਰੱਖਿਆ ਦੇਣ ਲਈ ਕੇਂਦਰ ਸਰਕਾਰ ਵੱਲੋਂ ਹਾਂ, ਲੌਂਗੋਵਾਲ ਨੂੰ ਨਾਂਹ

Published

on

  • ਬਾਜਵਾ ਨੂੰ ਪੰਜਾਬਦੀ ਸੁਰੱਖਿਆ ਦੇਣੀ ਵੀ ਕੇਂਦਰ ਨੇ ਠੀਕ ਮੰਨੀ
  • ਲੌਂਗੋਵਾਲ ਵੱਲੋਂ ਸੁਰੱਖਿਆ ਲਈ ਕੇਂਦਰ ਨੂੰ ਬੇਨਤੀ ਬੇਨਤੀਜਾ ਰਹੀ
    ਚੰਡੀਗੜ੍ਹ, 13 ਫਰਵਰੀ – ਭਾਰਤ ਸਰਕਾਰ ਨੇ ਰਾਜ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਸਰਕਾਰ ਤੋਂ ਸੁਰੱਖਿਆ ਦਿਵਾਉਣ ਲਈ ਉਨ੍ਹਾਂ ਦਾ ਪੱਖ ਠੀਕ ਮੰਨਿਆ ਹੈ, ਪਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਸਿਰ ਫੇਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਚੀਫ ਸੈਕਟਰੀ ਪੰਜਾਬ ਨੂੰ ਗੁਪਤ ਪੱਤਰ ਭੇਜ ਕੇ ਬਾਜਵਾ ਦੀ ਸੁਰੱਖਿਆ ਦਾ ਮਾਮਲਾ ਨਜਿੱਠਣ ਅਤੇ ਕੇਂਦਰੀ ਸੁਰੱਖਿਆ ਤੋਂ ਬਿਨਾ ਬਾਜਵਾ ਰਾਜ ਸਰਕਾਰ ਵੱਲੋਂ ਢੁੱਕਵੇਂ ਪ੍ਰਬੰਧਾਂ ਲਈ ਕਿਹਾ ਹੈ।
    ਪਾਰਲੀਮੈਂਟ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੰਤਰਾਲੇ ਨੂੰ ਪੱਤਰ ਲਿਖ ਕੇ ਵਾਧੂ ਪਾਇਲਟ/ਐਸਕਾਰਟ ਗੱਡੀ ਦੀ ਮੰਗ ਕੀਤੀ ਸੀ, ਜਿਸ ਬਾਰੇ ਗ੍ਰਹਿ ਮੰਤਰਾਲੇ ਨੇ ਕੇਂਦਰੀ ਸੁਰੱਖਿਆ ਏਜੰਸੀ ਨਾਲ ਵਿਚਾਰ ਕੀਤਾ ਸੀ। ਗ੍ਰਹਿ ਮੰਤਰਾਲੇ ਨੇ ਬਾਜਵਾ ਨੂੰ ਜ਼ੈੱਡ ਕੈਟਗਿਰੀ ਸੁਰੱਖਿਆ ਦਿੱਤੀ ਹੋਈ ਸੀ, ਜਿਸ ਵਿੱਚ 25 ਸੁਰੱਖਿਆ ਮੁਲਾਜ਼ਮ, ਪਾਇਲਟ/ਐਸਕਾਰਟ ਗੱਡੀ ਤੋਂ ਇਲਾਵਾ ਦੋ ਡਰਾਈਵਰ ਵੀ ਦਿੱਤੇ ਹੋਏ ਸਨ। ਪੰਜਾਬ ਸਰਕਾਰ ਨੇ ਵੀ ਪਹਿਲਾਂ ਬਾਜਵਾ ਨੂੰ 14 ਪੁਲਸ ਮੁਲਾਜ਼ਮਾਂ ਸਮੇਤ ਡਰਾਈਵਰ ਤੇ ਐਸਕਾਰਟ ਗੱਡੀ ਦਿੱਤੀ ਹੋਈ ਸੀ, ਪਰ ਪਿਛਲੇ ਸਾਲ 23 ਮਾਰਚ ਨੂੰ ਕੋਵਿਡ ਮਹਾਮਾਰੀ ਕਰਕੇ ਕੁਝ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਸਨ। ਜਦ ਪੰਜਾਬ ਵਿੱਚ ਸ਼ਰਾਬ ਨਾਲ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ ਸਨ ਤਾਂ ਪ੍ਰਤਾਪ ਸਿੰ ਘਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ਰਾਬ ਮਾਫ਼ੀਆ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ ਨਿਸ਼ਾਨੇ ਸੇਧੇ ਸਨ। ਇਸ ਮਗਰੋਂ ਪੰਜਾਬ ਸਰਕਾਰ ਨੇ ਬਾਜਵਾ ਦੀ ਪੂਰੀ ਸੁਰੱਖਿਆ ਵਾਪਸ ਲੈ ਲਈ ਅਤੇ ਕਿਹਾ ਸੀ ਕਿ ਬਾਜਵਾ ਨੂੰ ਕੋਈ ਖ਼ਤਰਾ ਨਹੀਂ। ਕੁਝ ਸਮਾਂ ਮਹੀਨਾ ਪਹਿਲਾਂ ਬਾਜਵਾ ਨੇ ਡੀ ਜੀ ਪੀ ਪੰਜਾਬ ਨੂੰ ਪੱਤਰ ਲਿਖ ਕੇ ਮੁੜ ਸੁਰੱਖਿਆ ਮੰਗੀ ਤਾਂ ਪੰਜਾਬ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਪਰ ਕੇਂਦਰ ਸਰਕਾਰ ਨੇ ਬਾਜਵਾ ਦੀ ਸੁਰੱਖਿਆ ਬਾਰੇ ਫ਼ਿਕਰ ਜ਼ਾਹਿਰ ਕੀਤਾ ਅਤੇ ਪੰਜਾਬ ਸਰਕਾਰ ਨੂੰ ਇਸ ਬਾਰੇ ਲਿਖਿਆ ਹੈ।
    ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ ਨੇ 1 ਦਸੰਬਰ 2020 ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੌਂ ਦਿੱਤੀ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਹਵਾਲਾ ਦਿੱਤਾ ਸੀ ਕਿ ਉਹ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ ਕੇਸ ਦੇ ਇਕਲੌਤੇ ਗਵਾਹ ਬਚੇ ਹਨ ਅਤੇ ਉਨ੍ਹਾਂ ਨੂੰ ਖਾੜਕੂਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਚੀਫ ਸੈਕਟਰੀ ਪੰਜਾਬ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਮੰਤਰਾਲੇ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਰੱਖਿਆ ਦੇ ਮਾਮਲੇ ਨੂੰ ਕੇਂਦਰੀ ਸੁਰੱਖਿਆ ਏਜੰਸੀ ਨਾਲ ਵਿਚਾਰਿਆ ਗਿਆ ਤਾਂ ਪਤਾ ਲੱਗਾ ਕਿ ਇਸ ਵੇਲੇ ਲੌਂਗੋਵਾਲ ਨੂੰ ਖਾੜਕੂਆਂ ਤੋਂ ਕੋਈ ਖਤਰਾ ਨਹੀਂ ਹੈ। ਗ੍ਰਹਿ ਮੰਤਰਾਲੇ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਸਥਾਨਕ ਖ਼ਤਰੇ ਨੂੰ ਭਾਂਪਦੇ ਹੋਏ ਲੌਂਗੋਵਾਲ ਦੀ ਸੁਰੱਖਿਆ ਦਾ ਮਾਮਲਾ ਨਜਿੱਠ ਸਕਦੀ ਹੈ।

ਰਾਜਨੀਤੀ

ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਫਿਰ ਤਿੱਖਾ ਵਿਰੋਧ

Published

on

khatar

ਪੁਲਸ ਨੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਸੁੱਟੇ
ਹਿਸਾਰ, 16 ਮਈ, – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਝੱਲਣਾ ਪਿਆ ਅਤੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ ਹੈ।
ਅਸਲ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਨਵੇਂ ਬਣੇ ਇੱਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ, ਜਿਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਇਸ ਮੌਕੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ ਤਾਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਣ ਕਾਰਨ ਹਾਲਾਤ ਤਣਾਅ ਵਾਲੇ ਹੋ ਗਏ। ਕਿਸਾਨ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੀਤੇ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਤੇ ਧਰਨੇ ਲਈ ਬੈਠੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ। ਪਤਾ ਲੱਗਾ ਹੈ ਕਿ ਅੱਜ ਪੁਲਸ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਹਨ।
ਦੱਸਿਆ ਗਿਆ ਹੈ ਕਿ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਹਿਸਾਰ ਵਿੱਚ ਜਦੋਂ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਤਾਂ ਉਨ੍ਹਾਂ ਦੇ ਖ਼ਿਲਾਫ ਪ੍ਰਦਰਸ਼ਨ ਕਰਨ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਚੁੱਕੇ ਸਨ ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਭਾਵੇਂ ਬੈਰੀਕੇਡਿੰਗ ਕੀਤੀ ਸੀ, ਕਿਸਾਨ ਇਹ ਬੈਰੀਕੇਡਿੰਗ ਤੋੜ ਕੇ ਅੱਗੇ ਲੰਘ ਗਏ, ਜਿਨ੍ਹਾਂ ਨੂੰ ਖਦੇੜਨ ਲਈ ਪੁਲਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ।

Read More Latest Politics News

Continue Reading

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਚੁਣੌਤੀ:ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਕਾਂਡ ਦੇ ਸਬੂਤ ਵਿਖਾਉਣ

Published

on

Sukhbir Singh Badal

ਬਾਦਲ ਪਰਵਾਰ ਖਿਲਾਫ ਝੂਠਾ ਪ੍ਰਚਾਰ ਕਰਨ ਦਾ ਦੋਸ਼
ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਦਿੱਤੀ ਹੈ ਕਿ ਸਾਲ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਪੁਲਸ ਗੋਲੀ ਕਾਂਡ ਦੇ ਮੁੱਦੇ ਉੱਤੇ ਬਾਦਲ ਪਰਵਾਰ ਨੂੰ ਮੀਡੀਆ ਵਿੱਚ ਬਦਨਾਮ ਕਰਨ ਲੱਗੇ ਰਹਿਣ ਦੀ ਥਾਂ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਆਮ ਜਨਤਾ ਲਈ ਜਾਰੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੱਸਣ ਕਿ ਸਿਰਫ ਪ੍ਰਚਾਰ ਦੀ ਥਾਂ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਾ ਸਾਹਮਣੇ ਰੱਖਣਾ ਉਨ੍ਹਾਂ ਨੇ ਠੀਕ ਕਿਉਂ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜੇ ਇਨ੍ਹਾ ਸਾਰੇ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸ ਨੂੰ ਅਦਾਲਤ ਤੇ ਖਾਲਸਾ ਪੰਥ ਤੋਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿੱਚ ਕਾਨੂੰਨ ਦੀ ਉਲੰਘਣਾ ਦੇ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਂਗ ਹੈ। ਛੋਟੇ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਕੋਲ ਸਬੂਤ ਨਹੀਂ ਤਾਂ ਫਿਰ ਇਹ ਗੰਭੀਰ ਤੇ ਸੰਜੀਦਾ ਮੁੱਦੇ ਬਾਰੇ ਝੂਠ ਬੋਲਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਾਰੇ ਸਬੂਤ ਜਾਰੀ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹ ਨਹੀਂ ਕਰ ਰਹੇ।

Read More Latest Politics News

Continue Reading

ਰਾਜਨੀਤੀ

ਕਾਂਗਰਸੀ ਐੱਮ ਪੀ ਔਜਲਾ ਵੀ ਬੋਲਿਆ:ਸਰਕਾਰ ਸਾਡੀ ਕਾਂਗਰਸ ਦੀ, ਪਰ ਰਾਜ ਸੁਖਬੀਰ ਬਾਦਲ ਦਾ ਚੱਲਦੈ

Published

on

Gurjeet Aujla

ਅੰਮ੍ਰਿਤਸਰ, 15 ਮਈ, – ਪੰਜਾਬ ਕਾਂਗਰਸ ਵਿਚ ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂਅਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਇਕ ਹੋਰ ਪਾਰਲੀਮੈਂਟ ਮੈਂਬਰ ਨੇ ਆਪਣੀ ਸਰਕਾਰ ਬਾਰੇ ਸਵਾਲ ਚੁੱਕੇ ਹਨ।
ਅੰਮ੍ਰਿਤਸਰ ਤੋਂ ਕਾਂਗਰਸ ਪਾਰਲੀਮੈਂਟ ਮੈਂਬਰ ਗੁਰਜੀਤ ਔਜਲਾ ਨੇ ਅੱਜ ਜਿੱਥੇ ਅਕਾਲੀ ਦਲ ਉੱਤੇ ਗੰਭੀਰ ਦੋਸ਼ ਲਾਏ, ਉਥੇ ਬਾਕੀ ਲੀਡਰਾਂ ਵਾਂਗ ਖੁੱਲ੍ਹੇ ਤੌਰ ਉੱਤੇ ਆਖਿਆ ਕਿ ਪੰਜਾਬ ਵਿਚ ਭਾਵੇਂ ਕਾਂਗਰਸ ਦੀ ਸਰਕਾਰ ਹੈ, ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਚੱਲਦਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਦੇ ਅਫ਼ਸਰ ਬਾਦਲਾਂ ਦੇ ਦਬਦਬੇ ਹੇਠ ਹਨ ਅਤੇ ਇਹ ਅਸਰ ਹਾਈ ਕੋਰਟ ਦੇ ਫ਼ੈਸਲੇ ਤੋਂ ਵੀ ਦਿੱਸਿਆ ਹੈ, ਹਾਈ ਕੋਰਟ ਪੀੜਤ ਦੀ ਥਾਂ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ ਹੈ। ਔਜਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਫ਼ਸਰਾਂ ਉੱਤੇ ਅਜੇ ਵੀ ਦਬਾਅ ਹੋਣ ਕਾਰਨ ਜਾਂਚ ਅਫਸਰਾਂ ਉੱਤੇ ਉਸ ਦੇ ਦਬਾਅ ਦਾ ਨਤੀਜਾ ਹੈ ਕਿ ਜਾਂਚ ਉਥੇ ਦੀ ਉਥੇ ਖੜ੍ਹੀ ਹੈ, ਜਿੰਨੇ ਕੇਸ ਹੋਏ, ਉਨ੍ਹਾਂ ਵਿੱਚ ਅਕਾਲੀ ਲੀਡਰ ਫਸੇ ਤਾਂ ਜਾਂਚ ਅੱਗੇ ਨਹੀਂ ਤੁਰੀ, ਕਿਉਂਕਿ ਅਫਸਰ ਕੇਸਾਂ ਨੂੰ ਅੱਗੇ ਨਹੀਂ ਵਧਣ ਦਿੰਦੇ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਕੁਝ ਨਹੀਂ ਹੋਇਆ, ਬੀਜ ਘੁਟਾਲੇ ਦਾ ਕੁਝ ਨਹੀਂ ਬਣਿਆ, ਵੱਡੇ ਅਫਸਰ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ, ਬੇਅਦਬੀ ਮੁੱਦੇ ਉੱਤੇ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਸੀ ਕਿ ਉਹ ਇਮਾਨਦਾਰ ਸੀ, ਫਿਰ ਐੱਸ ਆਈ ਟੀ ਦੇ ਜਿਨ੍ਹਾਂ ਅਫਸਰਾਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਤਾਰ ਹੁੰਦੀ ਬਿਆਨਬਾਜ਼ੀ ਬਾਰੇ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ, ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਥਾਂ ਪਾਰਟੀ ਪਲੇਟਫਾਰਮ ਉੱਤੇ ਰੱਖਣੀ ਚਾਹੀਦੀ ਹੈ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca