Chandrababu sits on a dharna in Naidu lounge after being
Connect with us [email protected]

ਹਵਾਈ ਅੱਡੇ ਉੱਤੇ ਰੋਕੇ ਜਾਣ `ਤੇ ਚੰਦਰ ਬਾਬੂ ਨਾਇਡੂ ਲਾਊਂਜ ਵਿੱਚ ਧਰਨੇ ਉੱਤੇਜਾ ਬੈਠੇ

Published

on

ਤਿਰੁਪਤੀ, 2 ਮਾਰਚ – ਆਂਧਰਾ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਨੂੰ ਕੱਲ੍ਹ ਤਿਰੁਪਤੀ ਹਵਾਈ ਅੱਡੇ ਤੋਂ ਬਾਹਰ ਨਾ ਜਾਣ ਦੇਣ ਕਾਰਨ ਭਾਰੀ ਹੰਗਾਮਾ ਹੋਇਆ। ਇਸ ਦੇ ਬਾਅਦ ਚੰਦਰ ਬਾਬੂ ਨਾਇਡੂ ਧਰਨੇ ਉੱਤੇ ਬੈਠ ਗਏ।
ਪਤਾ ਲੱਗਾ ਹੈ ਕਿ ਪੁਲਸ ਉਨ੍ਹਾਂ ਨੂੰ ਤਿਰੁਪਤੀ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਹਿਰਾਸਤ ਵਿੱਚ ਲੈਣਾ ਚਾਹੁੰਦੀ ਸੀ, ਜਿਸ ਦੇ ਵਿਰੋਧ ਵਿੱਚ ਉਹ ਹਵਾਈ ਅੱਡੇ ਦੇ ਲਾਊਂਜ ਵਿੱਚ ਧਰਨੇ ਉੱਤੇ ਬੈਠ ਗਏ। ਇੱਕ ਦਿਨ ਪਹਿਲਾਂ ਤਿਰੁਪਤੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਤੇਲਗੂ ਦੇਸ਼ਮ ਪਾਰਟੀ ਦੇ ਇੱਕ ਆਗੂ, ਜਿਸ ਦੀ ਪਤਨੀ 10 ਮਾਰਚ ਨੂੰ ਹੋ ਰਹੀਆਂ ਸਥਾਨਕ ਚੋਣਾਂ ਵਿੱਚ ਖੜੀ ਹੈ, ਦੀ ਚਾਹ ਦੀ ਦੁਕਾਨ ਤੋੜ ਦਿੱਤੀ ਸੀ। ਇਸ ਦੇ ਵਿਰੁੱਧ ਤੇਲਗੂ ਦੇਸ਼ਮ ਪਾਰਟੀ ਨੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। ਪੁਲਸ ਨੇ ਇਹ ਕਹਿ ਕੇ ਪ੍ਰਦਰਸ਼ਨ ਦੀ ਆਗਿਆ ਨਹੀਂ ਦਿੱਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਤੇ ਨਾਲ ਕੋਰੋਨਾ ਦੇ ਕਾਰਨ ਮਨਾਹੀ ਦੇ ਹੁਕਮ ਲਾਗੂ ਹਨ।ਨਾਰਾਜ਼ ਹੋਏ ਨਾਇਡੂ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਮੈਂ 14 ਸਾਲ ਮੁੱਖ ਮੰਤਰੀ ਰਿਹਾ ਹਾਂ, ਅੱਜ ਵਿਰੋਧੀ ਧਿਰ ਦਾ ਆਗੂ ਹਾਂ। ਕੀ ਮੈਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਨਹੀਂ ਹੈ? ਮੈਂ ਜ਼ਿਲ੍ਹਾ ਅਧਿਕਾਰੀ ਤੇ ਪੁਲਸ ਮੁਖੀ ਨੂੰ ਕਿਉਂ ਨਹੀਂ ਮਿਲ ਸਕਦਾ? ਪੁਲਸ ਨੇ ਨਾਇਡੂ ਦੇ ਦੌਰੇ ਦਾ ਧਿਆਨ ਕਰ ਕੇ ਤਿਰੁਪਤੀ ਤੇ ਚਿਤੂਰ ਦੇ ਪ੍ਰਮੁੱਖ ਤੇਲਗੂ ਦੇਸ਼ਮ ਪਾਰਟੀ ਦੇ ਆਗੂ ਪਹਿਲਾਂ ਹੀ ਨਜ਼ਰਬੰਦ ਕਰ ਲਏ ਸਨ।

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਅੰਤਰਰਾਸ਼ਟਰੀ

ਪਾਕਿ ਸਰਕਾਰ ਫਰਾਂਸੀਸੀ ਰਾਜਦੂਤ ਨੂੰ ਕੱਢਣ ਲਈ ਪਾਰਲੀਮੈਂਟ ਵਿੱਚ ਮਤਾ ਪਾਸ ਕਰੇਗੀ

Published

on

Pakistani government

ਕੱਟੜਪੰਥੀ ਇਸਲਾਮਿਕ ਗਰੁੱਪ ਦੇ ਹਿੰਸਕ ਵਿਖਾਵੇ ਅੱਗੇ ਗੋਡੇ ਟੇਕੇ
ਇਸਲਾਮਾਬਾਦ, 20 ਅਪਰੈਲ, – ਕੱਟੜਪੰਥੀ ਇਸਲਾਮੀ ਗਰੁੱਪ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ ਐੱਲ ਐੱਫ) ਦੇ ਦਬਾਅ ਅੱਗੇ ਪਾਕਿਸਤਾਨ ਸਰਕਾਰ ਆਖਰ ਝੁਕ ਗਈ ਹੈ। ਉਸ ਨੇ ਐਲਾਨ ਕੀਤਾ ਕਿ ਫਰਾਂਸ ਦੇ ਰਾਜਦੂਤ ਨੂੰ ਏਥੋਂ ਕੱਢਣ ਲਈ ਉਹ ਪਾਰਲੀਮੈਂਟ ਵਿੱਚ ਬੁੱਧਵਾਰ ਨੂੰ ਮਤਾ ਪੇਸ਼ ਕਰੇਗੀ ਅਤੇਟੀ ਐੱਲ ਐੱਫ ਨਾਲ ਸੰਬੰਧਤ ਵਰਕਰਾਂ ਤੇ ਲੀਡਰਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸਵਾਪਸ ਲਏ ਜਾਣਗੇ।
ਪਾਕਿਸਤਾਨ ਦੇ ਅੰਦਰੂਨੀ ਸੁਰੱਖਿਆ ਬਾਰੇ ਮੰਤਰੀ ਸ਼ੇਖ ਰਾਸ਼ਿਦ ਨੇ ਬਿਆਨ ਜਾਰੀ ਕਰ ਕੇ ਕਿਹਾ ਕਿਟੀ ਐੱਲ ਐੱਫ ਨਾਲ ਕਈ ਦੌਰ ਦੀ ਗੱਲਬਾਤ ਵਿੱਚ ਸਾਡੀ ਸਹਿਮਤੀ ਬਣੀ ਹੈ ਕਿ ਫਰਾਂਸ ਦੇ ਰਾਜਦੂਤ ਨੂੰ ਕੱਢਣ ਲਈ ਨੈਸ਼ਨਲ ਅਸੈਂਬਲੀ (ਪਾਕਿਸਤਾਨੀ ਪਾਰਲੀਮੈਂਟ ਦਾ ਹੇਠਲਾ ਹਾਊਸ) ਵਿੱਚ ਇਕ ਮਤਾ ਪੇਸ਼ ਕੀਤਾ ਜਾਵੇਗਾ ਅਤੇਟੀ ਐੱਲ ਐੱਫ ਵਰਕਰਾਂ ਦੇ ਖਿਲਾਫ਼ ਦਹਿਸ਼ਤਗਰਦੀ ਦੀਆਂ ਧਾਰਾਵਾਂ ਹੇਠ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣਗੇ। ਵਰਨਣ ਯੋਗ ਹੈ ਕਿ ਫਰਾਂਸ ਦੇ ਰਾਜਦੂਤ ਨੂੰ ਕੱਢਣ ਦੀ ਮੰਗ ਕੱਟੜਪੰਥੀ ਇਸਲਾਮੀ ਗਰੁੱਪ ਦੀਆਂ ਚਾਰ ਪ੍ਰਮੁੱਖ ਮੰਗਾਂ ਵਿੱਚੋਂ ਇੱਕ ਹੈ। ਇਸਦੇ ਵਰਕਰਾਂ ਵੱਲੋਂਸਾਰੇ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਕੀਤੇ ਜਾਣ ਮਗਰੋਂ ਪਿਛਲੇ ਹਫ਼ਤੇ ਇਸ ਉੱਤੇ ਪਾਬੰਦੀ ਲਾ ਦਿੱਤੀ ਗਈ ਅਤੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ 22 ਅਪਰੈਲ ਤਕ ਮੁਲਤਵੀ ਕਰ ਦਿੱਤਾ ਗਿਆ ਸੀ।

Read More Punjabi News Online

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca