Charanjit Singh Channi will be sworn in as CM tomorrow at 11 am
Connect with us [email protected]

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

ਰਾਜਨੀਤੀ

ਰਾਹੁਲ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਣ ਪਹੁੰਚੇ ਏਮਜ਼

Published

on

rahul gandhi

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਪਹੁੰਚੇ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਦਾ ਹਾਲ -ਚਾਲ ਪੁੱਛਿਆ। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।ਦੱਸ ਦੇਈਏ ਕਿ, ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਦੇ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਡਾ. ਮਨਮੋਹਨ ਸਿੰਘ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ ਅਤੇ ਉਦੋਂ ਵੀ ਏਮਜ਼ ਵਿੱਚ ਦਾਖਲ ਸਨ। ਸਾਬਕਾ ਪ੍ਰਧਾਨ ਮੰਤਰੀ ਨੇ ਇਸ ਸਾਲ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਗਾਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

BSF ਨੂੰ ਵਧੇਰੇ ਤਾਕਤ ਦੇਣ ਤੇ ਅਕਾਲੀ ਦਲ ਗਰਮ : ਚੰਨੀ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ ;ਸੁਖਬੀਰ ਬਾਦਲ

Published

on

Sukhbir Singh Badal

ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਤੱਕ ਦੇ ਖੇਤਰਾਂ ਵਿਚ ਸੀਮਾ ਸੁਰੱਖਿਆ ਬਲ (ਬੀਐਫਐਸ) ਨੂੰ ਦਿੱਤੇ ਗਏ ਅਧਿਕਾਰਾਂ ਦੇ ਅਧਿਕਾਰਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਗਰਮਾਹਟ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਮਾਮਲੇ ‘ਚ ਭਾਜਪਾ ਦੇ ਨਾਲ -ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਿਸ਼ਾਨੇ ‘ਤੇ ਹਨ। ਇਸ ਫੈਸਲੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਬਾਦਲ ਨੇ ਚੰਡੀਗੜ੍ਹ ਵਿਚ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਤਰਫੋਂ ਪੰਜਾਬ ਭਵਨ ਦੇ ਬਾਹਰ ਪ੍ਰਦਰਸ਼ਨ। ਇਸ ਵਿਚ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਭਾਗ ਲਿਆ। ਇਸ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਫੈਸਲਾ ਗਲਤ ਹੈ। ਇਸ ਨੂੰ ਲਾਗੂ ਕਰਨਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਸਫਲਤਾ ਹੈ, ਇਸ ਲਈ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਅਧਿਕਾਰਾਂ ਨੂੰ ਸਿੱਧੀ ਲੁੱਟ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕੇਂਦਰ ਸਰਕਾਰ ਨੇ ਬੀਐਸਐਫ ਨੂੰ ਸਰਹੱਦ ਦੇ ਨਾਲ 50 ਕਿਲੋਮੀਟਰ ਦੇ ਦਾਇਰੇ ਵਿਚ ਪੈਂਦੇ ਖੇਤਰਾਂ ਵਿਚ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਫੈਸਲੇ ਦੇ ਤੁਰੰਤ ਬਾਅਦ, ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਸੁਨੀਲ ਜਾਖੜ, ਅਕਾਲੀ ਆਗੂ ਦਲਜੀਤ ਚੀਮਾ ਅਤੇ ਸੁਖਬੀਰ ਬਾਦਲ ਨੇ ਇਸ ਦਾ ਵਿਰੋਧ ਕੀਤਾ ਅਤੇ ਇਹ ਲਗਾਤਾਰ ਦੂਜੇ ਦਿਨ ਯਾਨੀ ਵੀਰਵਾਰ ਨੂੰ ਜਾਰੀ ਰਿਹਾ। ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਫੈਸਲੇ ਦੇ ਹੱਕ ਵਿੱਚ ਪੇਸ਼ ਹੋਏ। ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਕਿਹਾ ਸੀ ਕਿ ਇਹ ਫੈਸਲਾ ਬੀਐਸਐਫ ਨੂੰ ਤਾਕਤ ਦੇਵੇਗਾ।

Read More Latest Politics News

Continue Reading

ਪੰਜਾਬੀ ਖ਼ਬਰਾਂ

ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨ੍ਹਾਂ ਇਨਸਾਫ਼ ਦੀ ਉਮੀਦ ਨਹੀਂ: ਹਰਪਾਲ ਸਿੰਘ ਚੀਮਾ

Published

on

ਚੰਡੀਗੜ੍ਹ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਪਿਤਾ ਅਜੈ ਮਿਸ਼ਰਾ ਨੂੰ ਮੋਦੀ ਮੰਤਰੀ ਮੰਡਲ ਤੋਂ ਤੁਰੰਤ ਬਰਖ਼ਾਸਤ ਕੀਤੇ ਜਾਣ ਦੀ ਜ਼ੋਰਦਾਰ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਰਕ ਦਿੱਤਾ ਹੈ ਕਿ ਜਿੰਨਾਂ ਚਿਰ ਅਜੈ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਸਮੁੱਚੇ ਦੇਸ਼ ਦਾ ਪੁਲੀਸ ਪ੍ਰਸ਼ਾਸਨ ਸਿੱਧੇ ਅਤੇ ਅਸਿੱਧੇ ਢੰਗ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੂਰਨ ਪ੍ਰਭਾਵ ਥੱਲੇ ਰਹਿੰਦਾ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਘਟਨਾ ਤੋਂ 6 ਦਿਨ ਬਾਅਦ ਇੱਕ ਪਾਸੇ ਮੁਲਜ਼ਮ ਆਸ਼ੀਸ਼ ਮਿਸ਼ਰਾ ਕੋਲੋਂ ‘ਵੀ.ਆਈ.ਪੀ. ਟ੍ਰੀਟਮੈਂਟ’ ਰਾਹੀਂ ਆਤਮ ਸਮਰਪਣ ਕਰਾਏ ਜਾਣ ਦਾ ਡਰਾਮਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦਾ ਪਿਤਾ ਅਜੈ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ‘ਤੇ ਇੰਝ ਡਟਿਆ ਬੈਠਾ ਹੈ, ਜਿਵੇਂ ਕੁੱਝ ਵਾਪਰਿਆ ਹੀ ਨਹੀਂ। ਚੀਮਾ ਨੇ ਕਿਹਾ ਕਿ ਜੇਕਰ ਮਿਸ਼ਰਾ ਪਰਿਵਾਰ ‘ਚ ਰੱਤੀ ਭਰ ਵੀ ਨੈਤਿਕਤਾ ਹੁੰਦੀ ਤਾਂ ਮੁਲਜ਼ਮ ਪੁੱਤ ਵੱਲੋਂ ਤੁਰੰਤ ਆਤਮ ਸਮਰਪਣ ਅਤੇ ਮੰਤਰੀ ਪਿਤਾ ਵੱਲੋਂ ਝੱਟ ਅਸਤੀਫ਼ਾ ਦੇ ਦਿੱਤਾ ਗਿਆ ਹੁੰਦਾ। ਪ੍ਰੰਤੂ ਇਉਂ ਲੱਗਦਾ ਕਿ ਪੂਰੀ ਭਾਜਪਾ ਦੀ ਨੈਤਿਕਤਾ ਘਾਹ ਚਰਨ ਚਲੀ ਗਈ ਹੈ। ‘ਮਨ ਕੀ ਬਾਤ’ ਰਾਹੀਂ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਖੀਮਪੁਰ ਖੀਰੀ ਘਟਨਾ ਬਾਰੇ ਇੰਝ ਚੁੱਪ ਹਨ, ਜਿਵੇਂ ਇਸ ਘਟਨਾ ਨੂੰ ਉਸ ਦੇ ਆਪਣੇ ਮੰਤਰੀ ਦੇ ਗੁੰਡੇ ਬੇਟੇ ਨੇ ਯੂ.ਪੀ. ਵਿੱਚ ਨਹੀਂ, ਸਗੋਂ ਅਫ਼ਗਾਨਿਸਤਾਨ ਵਿੱਚ ਕਿਸੇ ਤਾਲਿਬਾਨੀ ਨੇ ਅੰਜ਼ਾਮ ਦਿੱਤਾ ਹੋਵੇ। ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਆਖ਼ਰ ਕੀ ਮਜ਼ਬੂਰੀ ਹੈ ਕਿ ਦੇਸ਼ ਦੇ ’56 ਇੰਚ ਸੀਨੇ’ ਵਿੱਚ ਅੰਨਦਾਤਾ ਲਈ ਦਿਲ ਨਹੀਂ ਧੜਕ ਰਿਹਾ ਅਤੇ ਹਮਦਰਦੀ ਦੇ ਦੋ ਬੋਲ ਮੂੰਹੋਂ ਨਹੀਂ ਨਿਕਲੇ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਨੂੰ ਕਿਸਾਨਾਂ- ਮਜ਼ਦੂਰਾਂ ਸਮੇਤ ਸਭ ਦਾ ਪ੍ਰਧਾਨ ਮੰਤਰੀ ਸਮਝਦੇ ਹੁੰਦੇ ਤਾਂ ਕਾਲ਼ੇ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸੜਕਾਂ ‘ਤੇ ਬੈਠਾ ਦੇਸ਼ ਦਾ ਅੰਨਦਾਤਾ ਇੰਝ ਨਾ ਰੁਲ਼ਦਾ। ਜੇਕਰ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਇਸ ਕਦਰ ਨਫ਼ਰਤ ਨਾ ਪਾਲਦੇ ਤਾਂ ਕਿਸੇ ਗੁੰਡੇ- ਮਵਾਲੀ ਦੀ ਹਿੰਮਤ ਨਹੀਂ ਸੀ ਪੈਣੀ ਕਿ ਉਹ ਆਪਣੀ ਵੀ.ਆਈ.ਪੀ. ਗੱਡੀ ਰਾਹੀਂ ਕਿਸਾਨਾਂ ਨੂੰ ਪਿੱਠ ਪਿੱਛੋਂ ਦਰੜ ਦਾ ਹੋਇਆ ਭੱਜ ਜਾਂਦਾ ਹੈ ਅਤੇ 6 ਦਿਨਾਂ ਬਾਅਦ ਆਪਣੀ ਮਰਜ਼ੀ ਨਾਲ ਆਤਮ ਸਮਰਪਣ ਕਰਦਾ। ‘ਆਪ’ ਆਗੂ ਨੇ ਕਿਹਾ ਬਿਹਤਰ ਹੁੰਦਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਰੁਤਬੇ ਨਾਲ ਇਨਸਾਫ਼ ਕਰਦੇ ਹੋਏ ਅਜੈ ਮਿਸ਼ਰਾ ਕੋਲੋਂ ਤੁਰੰਤ ਅਸਤੀਫ਼ਾ ਲੈਂਦੇ, ਨਾ ਦਿੱਤੇ ਜਾਣ ਦੀ ਸੂਰਤ ‘ਚ ਉਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦੇਸ਼ ਅਤੇ ਦੁਨੀਆਂ ਨੂੰ ਸਪੱਸ਼ਟ ਸੰਕੇਤ ਦਿੰਦੇ ਕਿ ਕਾਨੂੰਨ ਨੂੰ ਕੋਈ ਵੀ ਹੱਥ ‘ਚ ਲੈਣ ਦੀ ਜ਼ੁਅਰਤ ਨਾ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਯੂ.ਪੀ. ‘ਚ ਯੋਗੀ ਅਤੇ ਕੇਂਦਰ ‘ਚ ਮੋਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਘਟਨਾ ਪ੍ਰਤੀ ਅਪਣਾਏ ਢਿੱਲੇ ਰਵੱਈਏ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਵੀ ਤਲਖ਼ ਟਿੱਪਣੀਆਂ ਕਰਨ ਲਈ ਮਜ਼ਬੂਰ ਕਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਯੋਗੀ ਸਰਕਾਰ ਵੱਲੋਂ ਇਲਾਹਾਬਾਦ ਹਾਈਕੋਰਟ ਦੇ ਇੱਕ ਮੈਂਬਰੀ ਸਾਬਕਾ ਜੱਜ ‘ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਅੱਖਾਂ ‘ਚ ਘੱਟਾ ਪਾਊ ਧੋਖ਼ਾ ਕਰਾਰ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਮਾਨਯੋਗ ਸੁਪਰੀਮ ਕੋਰਟ ਇਸ ਘਟਨਾ ਦੀ ਜਾਂਚ ਨੂੰ ਆਪਣੀ ਨਿਗਰਾਨੀ ਥੱਲੇ ਨਹੀਂ ਕਰਦੀ, ਉਨਾਂ ਚਿਰ ਜਾਂਚ ਸਹੀ ਦਿਸ਼ਾ ਵੱਲ ਨਹੀਂ ਵਧ ਸਕੇਗੀ। ਇਸ ਲਈ ਜਾਂਚ ਚੰਦ ਦਿਨਾਂ ਲਈ ਸਮਾਂਬੱਧ ਅਤੇ ਸੁਪਰੀਮ ਕੋਰਟ ਦੀ ਸਿੱਧੀ ਨਿਗਰਾਨੀ ਹੇਠ ਹੋਵੇ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca