Chargesheet filed against 3 ETOs, 1 inspector and 1 clerk of excise department
Connect with us [email protected]

ਪੰਜਾਬੀ ਖ਼ਬਰਾਂ

ਐਕਸਾਈਜ਼ ਮਹਿਕਮੇ ਦੇ 3 ਈ ਟੀ ਓਜ਼, 1 ਇੰਸਪੈਕਟਰ ਅਤੇ 1 ਮੁਣਸ਼ੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

Published

on

Chargesheet filed

ਐਸ ਏ ਐਸ ਨਗਰ, 18 ਨਵੰਬਰ – ਟਰਾਂਸਪੋਰਟਰਾਂ ਨਾਲ ਮਿਲੀਭੁਗਤ ਕਰਕੇ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੈਕਸ ਚੋਰੀ ਕਰਨ ਦੇ ਮਾਮਲੇ ‘ਚ ਗ਼੍ਰਿਫ਼ਤਾਰ 3 ਈ ਟੀ ਓਜ਼ ਲਖਵੀਰ ਸਿੰਘ, ਜਪਸਿਮਰਨ ਸਿੰਘ ਅਤੇ ਦਿਨੇਸ਼ ਗੌੜ ਸਮੇਤ 1 ਇੰਸਪੈਕਟਰ ਰਾਮ ਕੁਮਾਰ ਅਤੇ ਪਾਸਰ ਸ਼ਿਵ ਕੁਮਾਰ, ਜੋ ਕਿ ਸੋਮਨਾਥ ਦਾ ਮੁਨਸ਼ੀ ਹੈ, ਦੇ ਖ਼ਿਲਾਫ਼ ਵਿਜੀਲੈਂਸ ਵੱਲੋਂ ਧਾਰਾ-420, 465,467, 471, 120ਬੀ ਅਤੇ ਭ੍ਰਿਸਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਵਿਚਲੀ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ।
ਵਿਜੀਲੈਂਸ ਮੁਤਾਬਕ ਟੈਕਸ ਚੋਰੀ ਦੀ ਗੁਪਤ ਸੂਚਨਾ ਮਿਲਣ ਪਿੱਛੋਂ ਉਕਤ ਮੁਲਜ਼ਮਾਂ ਦੀ ਕਈ ਮਹੀਨੇ ਪਹਿਲਾਂ ਹੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਗਈ ਸੀ। ਵਿਜੀਲੈਂਸ ਨੂੰ ਉਕਤ ਅਧਿਕਾਰੀਆਂ ਅਤੇ ਟਰਾਂਸਪੋਰਟਰਾਂ ਵਿਚਕਾਰ ਕੰਮ ਕਰਦੇ ਪਾਸਰ ਖ਼ਿਲਾਫ਼ ਕਾਲ ਰਿਕਾਡਿੰਗ ਮਿਲੀ ਸੀ, ਉਪਰੰਤ ਵਿਜੀਲੈਂਸ ਵੱਲੋਂ ਲੋੜੀਂਦੇ ਦਸਤਾਵੇਜ ਇਕੱਠੇ ਕਰਨੇ ਸ਼ੁਰੂ ਕੀਤੇ ਸਨ। ਉਕਤ ਪਾਸਰ ਪ੍ਰਾਈਵੇਟ ਵਿਅਕਤੀ ਪਵਨ ਕੁਮਾਰ ਤੇ ਵਿਜੇ ਕੁਮਾਰ ਐਕਸਾਈਜ ਐਂਡ ਟੈਕਸੇਸ਼ਨ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲੋਡਿਡ ਗੱਡੀਆਂ ਨੂੰ ਜਾਅਲੀ ਦਸਤਾਵੇਜਾਂ ਰਾਹੀਂ ਪਾਸ ਕਰਵਾਉਣ ਦਾ ਕੰਮ ਕਰਦੇ ਸਨ। ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਕਰਕੇ 18 ਫ਼ੀਸਦੀ ਟੈਕਸ ਵਾਲੀ ਵਸਤੂ ਨੂੰ 6 ਫ਼ੀਸਦੀ ਵਾਲੀ ਵਸਤੂ ਦੱਸ ਕੇ ਪੰਜਾਬ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਾਇਆ ਜਾਂਦਾ ਸੀ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਮਿਲੀਭੁਗਤ ਕਰਕੇ ਕੱਚੇ ਬਿੱਲਾਂ ਰਾਹੀਂ ਬਿਨਾਂ ਟੈਕਸ ਤੋਂ ਗੱਡੀਆਂ ਨੂੰ ਪਾਸ ਕੀਤਾ ਗਿਆ ਸੀ। ਉਕਤ ਪ੍ਰਾਈਵੇਟ ਵਿਅਕਤੀਆਂ ਨੇ ਟਰਾਂਸਪੋਰਟਰਾਂ ਨੂੰ ਲਾਭ ਪਹੁੰਚਾਉਣ ਤੇ ਪੰਜਾਬ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰਿਸ਼ਵਤ ਪੱਕੇ ਤੌਰ ‘ਤੇ ਬੰਨ੍ਹੀ ਹੋਈ ਸੀ। ਇੰਸਪੈਕਟਰ ਲਈ 10 ਤੋਂ 20 ਹਜ਼ਾਰ ਰੁਪਏ, ਈ ਟੀ ਓ ਲਈ 35 ਤੋਂ 50 ਹਜ਼ਾਰ ਰੁਪਏ ਅਤੇ ਏ ਈ ਟੀ ਸੀ ਲਈ 75 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਤੱਕ ਸਿਰਫ਼ ਇੱਕ ਟਰਾਂਸਪੋਰਟ ਕੰਪਨੀ ਵੱਲੋਂ ਰਿਸ਼ਵਤ ਦਿੱਤੀ ਜਾਂਦੀ ਸੀ। ਵਿਜੀਲੈਂਸ ਨੂੰ ਕੁਝ ਅਜਿਹੇ ਦਸਤਾਵੇਜ਼ ਵੀ ਬਰਾਮਦ ਹੋਏ ਹਨ, ਜਿਨ੍ਹਾਂ ‘ਚ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੇ ਲੈਣ-ਦੇਣ ਦਾ ਹਿਸਾਬ-ਕਿਤਾਬ ਹੈ।
ਵਿਜੀਲੈਂਸ ਵੱਲੋਂ ਪਹਿਲੇ ਕੇਸਵਿੱਚ ਡੀ ਈ ਟੀ ਸੀ ਸਿਮਰਨ ਬਰਾੜ, ਵੈਦ ਪ੍ਰਕਾਸ਼ ਜਾਖੜ ਈ ਟੀ ਓ ਫ਼ਾਜ਼ਿਲਕਾ, ਸੱਤਪਾਲ ਮੁਲਤਾਨੀ ਈ ਟੀ ਓ ਫ਼ਰੀਦਕੋਟ, ਕਾਲੀ ਚਰਨ ਈ ਟੀ ਓ ਮੋਬਾਈਲ ਵਿੰਗ ਚੰਡੀਗੜ੍ਹ ਤੇ ਸ਼ੰਭੂ, ਵਰੁਣ ਨਾਗਪਾਲ ਈ ਟੀ ਓ ਮੁਕਤਸਰ, ਰਵੀਨੰਦਨ ਈ ਟੀ ਓ ਫ਼ਾਜ਼ਿਲਕਾ, ਪਿਆਰਾ ਸਿੰਘ ਈ ਟੀ ਓ ਮੋਗਾ ਅਤੇ ਵਿਜੇ ਕੁਮਾਰ ਪ੍ਰਾਸ਼ਰ ਪ੍ਰਾਈਵੇਟ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਦੂਜੇ ਕੇਸ ਵਿੱਚ ਸੁਸ਼ੀਲ ਕੁਮਾਰ ਈ ਟੀ ਓ ਅੰਮ੍ਰਿਤਸਰ, ਦਿਨੇਸ਼ ਗੌੜ ਈ ਟੀ ਓ ਅੰਮ੍ਰਿਤਸਰ, ਜਪਸਿਮਰਨ ਸਿੰਘ ਈ ਟੀ ਓ ਅੰਮ੍ਰਿਤਸਰ, ਲਖਵੀਰ ਸਿੰਘ ਈ ਟੀ ਓ ਮੋਬਾਈਲ ਵਿੰਗ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ, ਸੋਮਨਾਥ ਟਰਾਂਸਪੋਰਟਰ ਵਾਸੀ ਫਗਵਾੜਾ, ਸ਼ਿਵ ਕੁਮਾਰ ਮੁਣਸ਼ੀ (ਪਾਸਰ ਸੋਮਨਾਥ) ਅਤੇ ਪਵਨ ਕੁਮਾਰ ਨੂੰ ਨਾਮਜ਼ਦ ਕਰਕੇ ਧਾਰਾ-420, 465, 467, 468, 471, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ