Chief Minister's stern warning to those who damage mobile towers
Connect with us apnews@iksoch.com

ਰਾਜਨੀਤੀ

ਮੋਬਾਈਲ ਟਾਵਰਾਂ ਨੂੰ ਨੁਕਸਾਨ ਪੁਚਾਉਣ ਵਾਲਿਆਂ ਨੂੰ ਮੁੱਖ ਮੰਤਰੀ ਦੀ ਸਖਤ ਚਿਤਾਵਨੀ

Published

on

capt amrinder singh
  • ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ
    ਚੰਡੀਗੜ੍ਹ, 28 ਦਸੰਬਰ, – ਪੰਜਾਬ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਟੈਲੀਕਾਮ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਮਵਾਰ ਨੂੰ ਸਖਤ ਚਿਤਾਵਨੀ ਜਾਰੀ ਕਰ ਕੇ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਹਰਕਤਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਲਈ ਕਹਿ ਦਿੱੱਤਾ ਹੈ।
    ਇਸ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰ ਸਕਦੇ। ਉਨ੍ਹਾ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾ ਕਰਨ ਲਈ ਵਾਰ-ਵਾਰ ਅਪੀਲਾਂ ਕੀਤੀਆਂ ਹਨ, ਪਰ ਅਪੀਲਾਂ ਨੂੰ ਅਣਗੌਲੇ ਕਰਨ ਕਰ ਕੇ ਉਨ੍ਹਾਂ ਨੂੰ ਸਖਤ ਰੁਖ ਧਾਰਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਕੀਮਤ ਉੱਤੇ ਪੰਜਾਬ ਵਿੱਚ ਅਰਾਜਕਤਾ ਫੈਲਾਉਣ ਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂਵਿੱਚ ਲੈਣ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਨੇਕਿਹਾ ਕਿ ਰਾਜ ਸਰਕਾਰ ਨੂੰ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਚੱਲਦੇ ਸ਼ਾਂਤਮਈ ਪ੍ਰਦਰਸ਼ਨਾਂ ਉੱਤੇ ਇਤਰਾਜ਼ ਨਹੀਂ ਸੀ ਅਤੇ ਨਾਰਾਜ ਸਰਕਾਰ ਨੇ ਅਜਿਹਾ ਕੋਈ ਪ੍ਰਦਰਸ਼ਨ ਰੋਕਿਆ ਸੀ, ਪਰ ਜਾਇਦਾਦ ਦਾ ਨੁਕਸਾਨ ਤੇ ਨਾਗਰਿਕਾਂ ਨੂੰ ਅਸੁਵਿਧਾ ਸਹਿਣ ਨਹੀਂ ਕੀਤੀ ਜਾ ਸਕਦੀ।
    ਵਰਨਣ ਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਚਿਤਾਵਨੀ ਓਦੋਂ ਆਈ ਹੈ, ਜਦੋਂ ਪੰਜਾਬਵਿੱਚ 1561 ਮੋਬਾਈਲ ਟਾਵਰ ਪ੍ਰਭਾਵਤ ਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 25 ਟਾਵਰਾਂ ਦੀ ਭੰਨਤੋੜ ਵੀਕੀਤੀ ਗਈ ਹੈ। ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇਹੋ ਜਿਹੀਆਂ ਨੁਕਸਾਨਦੇਹ ਹਰਕਤਾਂ, ਜਿਨ੍ਹਾਂ ਨੂੰ ਖੁਦ ਕਿਸਾਨ ਆਗੂਆਂ ਨੇ ਵੀ ਨਾ ਮਨਜ਼ੂਰ ਕਰ ਦਿੱਤਾਹੈ, ਬੰਦ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੈਲੀਕਾਮ ਸੇਵਾਵਾਂ ਵਿੱਚ ਵਿਘਨ ਨਾਲ ਪੰਜਾਬ ਵਿੱਚ ਸੂਚਨਾ ਦਾ ਵਰਤਾਰਾ ਬਲੈਕ-ਆਊਟ ਹੋ ਸਕਦਾ ਤੇ ਇਸ ਨਾਲ ਖਾਸ ਕਰਕੇ ਵਿਦਿਆਰਥੀਆਂ ਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਦਾ ਗੰਭੀਰ ਨੁਕਸਾਨ ਹੋ ਸਕਦਾ ਹੈ, ਕਿਉਂਕਿ ਬੋਰਡ ਦੇ ਇਮਤਿਹਾਨ ਬੜੇ ਨੇੜੇ ਹੋਣ ਅਤੇ ਕੋਵਿਡ ਮਹਾਂਮਾਰੀ ਦੇ ਕਾਰਨ ਵਿਦਿਆਰਥੀ ਆਨਲਾਈਨ ਪੜ੍ਹਾਈ ਲਈ ਮਜਬੂਰ ਹਨ, ਜਿਸ ਲਈਟੈਲੀਕਾਮ ਸੇਵਾਵਾਂ ਦਾ ਵਿਘਨ ਪਾਉਣ ਦੀਆਂ ਕਾਰਵਾਈਆਂ ਨਾਲ ਬੱਚਿਆਂ ਦੇ ਭਵਿੱਖ ਉੱਤੇ ਮਾੜਾ ਅਸਰ ਪੈ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤੱਕ ਕਿਸਾਨ ਸੰਘਰਸ਼ ਨੂੰ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਹਮਾਇਤ ਮਿਲੀ ਤੇ ਸੰਘਰਸ਼ ਦੇ ਸ਼ਾਂਤੀਪੂਰਨ ਹੋਣ ਕਰਕੇ ਸਾਰੇ ਦੇਸ਼ ਦੇ ਲੋਕਾਂ ਨੇ ਵੀ ਸਮੱਰਥਨ ਦਿੱਤਾ ਹੈ। ਉਨ੍ਹਾਂ ਨੇ ਸਾਵਧਾਨ ਕੀਤਾ ਕਿ ਇਨ੍ਹਾਂ ਹਰਕਤਾਂ ਨਾਲ ਆਮ ਲੋਕ ਉਨ੍ਹਾਂ ਤੋਂ ਦੂਰ ਜਾ ਸਕਦੇ ਹਨ, ਜਿਸ ਨਾਲ ਕਿਸਾਨ ਭਾਈਚਾਰੇ ਦੇ ਹਿੱਤਾਂ ਦਾ ਨੁਕਸਾਨ ਹੋਵੇਗਾ।

Latest Technology News in Punjabi

ਪੰਜਾਬੀ ਖ਼ਬਰਾਂ

ਅਮਰਿੰਦਰ ਸਿੰਘ ਦਾ ਐਲਾਨ:ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ

Published

on

capt amrinder singh

ਚੰਡੀਗੜ੍ਹ, 22 ਜਨਵਰੀ, – ਦਿੱਲੀਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਆਪਣੀ ਜਾਨ ਦੀ ਬਾਜ਼ੀ ਲਾ ਚੁੱਕੇ ਹਰ ਕਿਸਾਨ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀ ਤੇ ਪੰਜ ਲੱਖ ਰੁਪਏ ਦਿੱਤੇ ਜਾਣਗੇ। ਪੰਜਾਬ ਸਰਕਾਰ ਕੋਲ ਅਜੇ ਤੱਕ 76 ਕਿਸਾਨਾਂ ਦੇ ਸੰਘਰਸ਼ ਦੇ ਦੌਰਾਨ ਮਾਰੇ ਜਾਣ ਦੀ ਰਿਪੋਰਟ ਹੈ। ਇਹ ਗੱਲ ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੁੱਕਰਵਾਰ ਸੋਸ਼ਲ ਮੀਡੀਆ ਉੱਤੇ ‘ਆਸਕ ਦਾ ਕੈਪਟਨ’ (ਕੈਪਟਨ ਨੂੰ ਸਵਾਲ ਕਰੋ) ਪ੍ਰੋਗਰਾਮ ਦੌਰਾਨ ਕਹੀ ਹੈ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿਚ ਸਾਫ ਕਿਹਾ;‘ਮੈਂ ਝੂਠ ਨਹੀਂ ਬੋਲਦਾ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੁੱਖ ਮੰਤਰੀਆਂ ਦੀ ਇਕ ਕਮੇਟੀ ਬਣਾਈ ਸੀ। ਪੰਜਾਬ ਨੂੰ ਇਸ ਕਮੇਟੀ ਵਿਚ ਸ਼ਾਮਲ ਨਾ ਕਰਨ ਉੱਤੇਅਸੀਂ ਚਿੱਠੀ ਲਿਖ ਕੇ ਰੋਸ ਪ੍ਰਗਟ ਕੀਤਾ ਤਾਂ ਪੰਜਾਬ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਇਸ ਦੀ ਇੱਕ ਮੀਟਿੰਗ ਵਿੱਚ ਮੈਂ ਅਤੇ ਦੂਸਰੀ ਮੀਟਿੰਗ ਵਿਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹੋਏ ਸਨ, ਪਰ ਉਸ ਮੀਟਿੰਗ ਵਿਚ ਵਿੱਤੀ ਮਾਮਲਿਆਂ ਦੀ ਚਰਚਾ ਹੋਈ ਸੀ, ਖੇਤੀ ਕਾਨੂੰਨਾਂ ਉੱਤੇ ਚਰਚਾ ਹੀ ਨਹੀਂ ਸੀ ਹੋਈ।’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀਤੇ ਅਕਾਲੀ ਦਲ ਦੇ ਆਗੂ ਝੂਠ ਬੋਲ ਰਹੇ ਹਨ। ਇਸ ਮੁੱਦੇ ਉੱਤੇ ਆਰਟੀਆਈ ਹੇਠ ਇੱਕ ਦਰਖਾਸਤ ਦੇ ਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਰਾਜ ਸਰਕਾਰਾਂ ਦਾ ਵਿਸ਼ਾ ਹੈ, ਪਰ ਰਾਜਾਂ ਨੂੰ ਪੁੱਛੇ ਤੋਂ ਬਿਨਾਂ ਕੇਂਦਰ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਕਿਸਾਨ ਧਰਨੇ ਉੱਤੇ ਬੈਠੇ ਹਨ ਤਾਂ ਹੋਰ ਕਿੰਨੀ ਕੁ ਦੇਰ ਕਿਸਾਨਾਂ ਨੂੰ ਬਿਠਾਇਆ ਜਾਵੇਗਾ। ਕੈਪਟਨ ਨੇ ਕਿਹਾ ਕਿ ਅੱਜ ਤਕ 130 ਤੋਂ 140 ਵਾਰ ਸੰਵਿਧਾਨ ਵਿੱਚ ਸੋਧ ਹੋ ਚੁੱਕੀ ਹੈ, ਇੱਕ ਹੋਰ ਕਿਉਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅੜੀਅਲ ਰੁੱਖ ਛੱਡਣਾ ਚਾਹੀਦਾ ਹੈ, ਕਿਉਂਕਿ ਬਜ਼ੁਰਗ ਆਪਣੇ ਲਈ ਨਹੀਂ, ਆਪਣੇ ਬੱਚਿਆਂ ਦੇ ਭਵਿੱਖ ਲਈ ਧਰਨੇ ਉੱਤੇ ਬੈਠੇ ਹਨ।

Latest Political News Today

Continue Reading

ਰਾਜਨੀਤੀ

ਝਾਰਖੰਡ ਦੇ ਮੁੱਖ ਮੰਤਰੀ ਨੇ ਕਿਹਾ:ਮੋਦੀ ਸਰਕਾਰ ਨੂੰ ਗਲਤ ਫਹਿਮੀ ਕਿ ਕਿਸਾਨ ਅੰਦੋਲਨ ਸਿਰਫ ਪੰਜਾਬ ਤੇ ਹਰਿਆਣੇ ਦਾ ਹੈ

Published

on

hemant saren

ਨਵੀਂ ਦਿੱਲੀ, 22 ਜਨਵਰੀ – ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਭਾਰਤ ਸਰਕਾਰ ਵੱਲੋਂ ਕਾਨੂੰਨ ਕੁਝ ਸਮੇਂ ਲਈ ਸਸਪੈਂਡ ਕਰਨ ਦੀ ਤਜਵੀਜ਼ ਉੱਤੇ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਗਲਤ ਫਹਿਮੀ ਵਿੱਚ ਹੈ ਕਿ ਇਹ ਸਿਰਫ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਹੈ।
ਹੇਮੰਤ ਸੋਰੇਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਲੜਾਈ ਸਾਰੇ ਦੇਸ਼ ਦੇ ਕਿਸਾਨਾਂ ਦੀ ਹੈ ਅਤੇ ਉਹ ਜ਼ਾਮਲ ਕਾਨੂੰਨਾਂ ਨੂੰ ਖਤਮ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਵੱਲ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਤੇ ਜੇ ਉਹ ਸੰਜੀਦਾ ਨਾ ਹੋਈ ਤਾਂ ਅੰਦੋਲਨ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਫੈਲ ਜਾਵੇਗਾ। ਝਾਰਖੰਡ ਦੇ ਮੁੱਖ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲਦਾ ਅੜਿੱਕਾ ਕੌਮਾਂਤਰੀ ਮੰਚਾਂ ਤੇ ਭਾਰਤ ਦੇ ਅਕਸ ਨੂੰ ਢਾਹ ਲਾ ਰਿਹਾ ਹੈ। ਇਹ ਪੁੱਛਣਤੇ ਕਿ ਕੀ ਝਾਰਖੰਡ ਸਰਕਾਰ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਲਈ ਕੋਈ ਕਾਨੂੰਨ ਪਾਸ ਕਰੇਗੀ, ਜਿਵੇਂ ਕਾਂਗਰਸੀ ਰਾਜਾਂ ਨੇ ਕੀਤਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਕਤ ਘਟਨਾਕ੍ਰਮ `ਤੇ ਨੇੜਿਉਂ ਨਜ਼ਰ ਰੱਖ ਰਹੀ ਹੈ ਅਤੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੇ ਅੰਤਿਮ ਫੈਸਲੇ ਦੀ ਉਡੀਕ ਕਰ ਰਹੀ ਹੈ, ਉਸ ਦੇ ਬਾਅਦ ਕੋਈ ਕਦਮ ਚੁੱਕੇਗੀ।

Continue Reading

ਰਾਜਨੀਤੀ

ਕੇਰਲ ਵਿਧਾਨ ਸਭਾ ਦੇ ਸਪੀਕਰ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼

Published

on

ਤਿਰੂਵਨੰਤਪੁਰਮ, 22 ਜਨਵਰੀ -ਕੇਰਲ ਵਿਧਾਨ ਸਭਾ ਦੇ ਸਪੀਕਰ ਪੀ ਸ਼੍ਰੀਰਾਮਕ੍ਰਿਸ਼ਣਨ ਤੇ ਡਾਲਰ ਤਸਕਰੀ ਦੇ ਦੋਸ਼ਾਂ ਅਤੇ ਵਿਧਾਨ ਸਭਾ ਕੰਪਲੈਕਸ ਵਿੱਚ ਉਸਾਰੀ ਦੇ ਕੰਮਾਂ ਵਿੱਚ ਹੋਈ ਪੈਸੇ ਦੀ ਬਰਬਾਦੀ ਦੇ ਬਾਰੇ ਉਸ ਦੇ ਖਿਲਾਫ ਵਿਰੋਧੀ ਧਿਰ ਯੂ ਡੀ ਐਫ (ਸਾਂਝਾ ਡੈਮੋਕਰੇਟਿਕ ਫਰੰਟ) ਨੇ ਕੱਲ੍ਹ ਸਦਨ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ। ਓਥੋਂ ਦੇ ਸੱਤਾਧਾਰੀ ਖੱਬੇ ਪੱਖੀ ਮੋਰਚੇ ਨੇ ਸ਼ੁਰੂ ਵਿੱਚ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਮਤੇਤੇ ਇਤਰਾਜ਼ ਕੀਤਾ, ਪਰ ਬਾਅਦ ਵਿੱਚ ਸਦਨ ਨੇ ਇਸ ਮਤੇ `ਤੇ ਚਰਚਾ ਕਰਨ ਦਾ ਫੈਸਲਾ ਕਰ ਲਿਆ ਹੈ।
ਸਪੀਕਰ ਵਿਰੁੱਧ ਮਤਾ ਪੇਸ਼ ਕੀਤੇ ਹੋਣ ਤੋਂ ਪਹਿਲਾਂ ਸ੍ਰੀਰਾਮਕ੍ਰਿਸ਼ਣਨ ਸਪੀਕਰ ਦੀ ਕੁਰਸੀ ਛੱਡ ਕੇ ਚਲੇ ਗਏ ਅਤੇ ਡਿਪਟੀ ਸਪੀਕਰ ਪੀ ਸ਼ਸ਼ੀ ਨੇ ਕਾਰਵਾਈ ਸ਼ੁਰੂ ਕੀਤੀ। ਐਮ ਓਮੇਰ (ਇੰਡੀਅਨ ਯੂਨੀਅਨ ਮੁਸਲਿਮ ਲੀਗ) ਨੇ ਸਪੀਕਰ ਨੂੰ ਹਟਾਉਣ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਇਹ ਮਤਾ ਨਿੱਜੀ ਜਾਂ ਸਿਆਸੀ ਕਾਰਨਾਂ ਕਰ ਕੇ ਨਹੀਂ, ਬਲਕਿ ਸਦਨ ਦੇ ਸਨਮਾਨ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਓਮੇਰ ਨੇ ਕਿਹਾ ਕਿ ਸਪੀਕਰ ਦੇ ਖਿਲਾਫ ਰੋਜ਼ ਗੰਭੀਰ ਦੋਸ਼ ਲੱਗ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਮੌਜੂਦਾ ਵਿਧਾਨ ਸਭਾ ਸੈਸ਼ਨ ਦੀ ਸਮਾਪਤੀ ਪਿੱਛੋਂ ਕੇਂਦਰੀ ਏਜੰਸੀਆਂ ਉਨ੍ਹਾਂ ਤੋਂ ਪੁੱਛਗਿੱਛ ਕਰਨਗੀਆਂ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿੱਛੇ ਜਿਹੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤੇ ਵੱਖ-ਵੱਖ ਉਸਾਰੀ ਦੇ ਕੰਮ ਪਾਰਦਰਸ਼ੀ ਨਹੀਂ ਸਨ। ਵਿਧਾਨ ਸਭਾ ਵਿੱਚ ਭਾਜਪਾ ਦੇ ਇਕੱਲੇ ਮੈਂਬਰ ਓ ਰਾਜਗੋਪਾਲ ਨੇ ਸਪੀਕਰ ਦੇ ਖਿਲਾਫ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਦਾ ਸਮਰਥਨ ਕੀਤਾ।

Continue Reading

ਰੁਝਾਨ


Copyright by IK Soch News powered by InstantWebsites.ca