Chinese expert suggests that there should be a buffer zone
Connect with us [email protected]

ਅੰਤਰਰਾਸ਼ਟਰੀ

ਚੀਨੀ ਮਾਹਰ ਦਾ ਸੁਝਾਅ:ਭਾਰਤ-ਚੀਨ ਐਲ ਏ ਸੀ ਉਤੇ ਬਫਰ ਜ਼ੋਨ ਹੋਣਾ ਚਾਹੀਦੈ

Published

on

IndoChina LAC

ਬੀਜਿੰਗ, 16 ਜੂਨ – ਚੀਨ ਦੇ ਇੱਕ ਸੇਵਾਮੁਕਤ ਸੀਨੀਅਰ ਅਧਿਕਾਰੀ ਨੇ ਪਿਛਲੇ ਸਾਲ ਗਲਵਾਨ ਵਿੱਚ ਭਾਰਤੀ ਤੇ ਚੀਨੀ ਫੌਜੀਆਂ ਵਿਚਾਲੇ ਹਿੰਸਕ ਝੜਪ ਦੇ ਇੱਕ ਸਾਲ ਪੂਰਾ ਹੋਣ ਉਤੇ ਭਾਰਤ-ਚੀਨ ਵਿਚਕਾਰ ਅਸਲ ਕੰਟਰੋਲ ਰੇਖਾ (ਐਲ ਏ ਸੀ) ਉਤੇ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਦਲੇਰਾਨਾ ਕਦਮ ਚੁੱਕਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਲ ਏ ਸੀ ਉੱਤੇ ਸਭ ਤੋਂ ਖਤਰਨਾਕ ਖੇਤਰਾਂ ਵਿੱਚ ਬਫਰ ਜ਼ੋਨ ਬਣਾਏ ਜਾਣ ਤਾਂ ਜੋ ਅੱਗੇ ਤੋਂ ਫਿਰ ਕਦੀ ਵੀ ਅਜਿਹੀ ਤਣਾਅਪੂਰਨ ਸਥਿਤੀ ਨਾ ਪੈਦਾ ਹੋਏ।
ਹਾਂਗਕਾਂਗ ਤੋਂ ਛਪਦੇ ਸਾਊਥ ਚਾਈਨਾ ਮਾਰਨਿੰਗ ਪੋਸਟ ਅਖਬਾਰ ਵਿੱਚ ਕੱਲ੍ਹ ‘ਚੀਨ ਤੇ ਭਾਰਤ ਨੂੰ ਸਰਹੱਦ ਉਤੇ ਤਣਾਅ ਤੋਂ ਅੱਗੇ ਵਧਣ ਲਈ ਬੀਤੇ ਉੱਤੇ ਵਿਚਾਰ ਕਰਨਾ ਚਾਹੀਦਾ’ ਸਿਰਲੇਖ ਵਾਲੇ ਲੇਖ ਵਿੱਚ ਪੀਪਲਸ ਲਿਬਰੇਸ਼ਨ ਆਰਮੀ (ਪੀ ਐਲ ਏ) ਦੇ ਸੀਨੀਅਰ ਕਰਨਲ (ਸੇਵਾਮੁਕਤ) ਝਾਊ ਬੋ ਨੇ ਕਿਹਾ ਕਿ ਇਹ ਜਾਨਲੇਵਾ ਘਟਨਾ ਖੌਫਨਾਕ ਸੀ ਜਿਹੜੀ ਤਾਕਤ ਦੀ ਵਰਤੋਂ ਨਾ ਕਰਨ ਲਈ ਦੋਵਾਂ ਦੇਸ਼ਾਂ ਵਿਚਕਾਰ ਬਣੀ ਦਹਾਕਿਆਂ ਪੁਰਾਣੀ ਸਹਿਮਤੀ ਨੂੰ ਤੋੜਨ ਦੇ ਨੇੜੇ ਸੀ। ਇੱਥੇ ਸਿੰਗੂਆ ਯੂਨੀਵਰਸਿਟੀ ਵਿੱਚ ਸੈਂਟਰ ਫਾਰ ਇੰਟਰਨੈਸ਼ਨਲ ਸਕਿਓਰਿਟੀ ਐਂਡ ਸਟ੍ਰੈਟਜੀ ਵਿੱਚ ਸੀਨੀਅਰ ਫੈਲੋ ਬੋ ਨੇ ਤਣਾਅ ਘੱਟ ਕਰਨ ਲਈ ਆਪਣੀਆਂ ਤਸਵੀਰਾਂ ਵਾਲੇ ਲੇਖਾਂ ਵਿੱਚ ਕਿਹਾ ਕਿ ਮਾਰੂ ਸਰਹੱਦੀ ਝੜਪ ਹੋਣ ਦੇ ਸਦਮੇਂ ਦੇ ਸਾਲ ਬਾਅਦ ਹੁਣ ਵੀ ਕਾਫੀ ਤਣਾਅ ਬਣਿਆ ਹੋਇਆ ਹੈ ਕਿਉਂਕਿ ਅਣ-ਤਸਦੀਕ ਐਲ ਏ ਸੀ ਬਾਰੇ ਮੁੱਦਿਆਂ ਦਾ ਹੱਲ ਕਰਨ ਦੇ ਤਰੀਕਿਆਂ ਉਤੇ ਸਹਿਮਤੀ ਨਹੀਂ ਬਣੀ। ਬੋ ਨੇ ਵਿਵਾਦ ਨੂੰ ਟਕਰਾਅ ਦਾ ਰੂਪ ਦੇਣ ਤੋਂ ਰੋਕਣ ਦੇ ਸਵਾਲ ਉਤੇ ਪੂਰਬੀ ਲੱਦਾਖ ਵਿੱਚ ਬਾਕੀ ਇਲਾਕਿਆਂ ਤੋਂ ਫੌਜੀਆਂ ਦੀ ਵਾਪਸੀ ਦੀ ਭਾਰਤ ਦੀ ਮੰਗ ਦਾ ਵੀ ਜ਼ਿਕਰ ਕੀਤਾ ਅਤੇਕਿਹਾ ਕਿ ਇਨ੍ਹਾਂ ਸਮਝੌਤਿਆਂ ਵਿੱਚ ਦੋਵਾਂ ਦੇਸ਼ਾਂ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਉਹ ਐਲ ਏ ਸੀ ਉੱਤੇ ਆਪਣੇ-ਆਪਣੇ ਫੌਜੀ ਘਟਾਉਣਗੇ ਜਾਂ ਸੀਮਿਤ ਕਰ ਕੇ ਘੱਟੋ-ਘੱਟ ਗਿਣਤੀ ਉਤੇ ਲੈ ਜਾਣਗੇ।ਉਨ੍ਹਾਂ ਕਿਹਾ ਕਿ ਅਸਲ ਵਿੱਚ ਦੋਵੇਂ ਧਿਰਾਂ ਇਲਾਕੇ ਵਿੱਚ ਆਪਣੀ ਫੌਜੀ ਮੌਜੂਦਗੀ ਮਜ਼ਬੂਤ ਕਰ ਰਹੀਆਂ ਹਨ। ਸੰਕਟ ਕਾਰਨ ਇਸ ਵਿੱਚ ਹੈਰਾਨ ਕਰਨ ਵਾਲੀ ਕੋਈ ਗੱਲ ਨਹੀਂ, ਪਰ ਜਦੋਂ ਮਾਹੌਲ ਠੰਢਾ ਹੋ ਗਿਆ ਤਾਂ ਦੋਵਾਂ ਦੇਸ਼ਾਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਕਿ ਉਹ ਕਿਸ ਤਰ੍ਹਾਂ ਸਰਹੱਦੀ ਇਲਾਕਿਆਂ ਨੂੰ ਸ਼ਾਂਤੀਪੂਰਨ ਅਤੇ ਸਥਿਰ ਬਣਾ ਸਕਦੇ ਹਨ।

Read More Latest Punjabi News

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕੈਪੀਟਲ ਹਮਲੇ ਵੇਲੇ ਭੀੜ ਦੇ ਨਾਲ ਭਿੜਨ ਵਾਲੇ ਚਾਰ ਅਧਿਕਾਰੀ ਖੁਦਕੁਸ਼ੀਆਂ ਕਰ ਗਏ

Published

on

amerika

ਫਰਿਜ਼ਨੋ, 3 ਅਗਸਤ, – ਅਮਰੀਕਾ ਦੀ ਰਾਜਧਨੀ ਵਾਸਿ਼ੰਗਟਨ ਵਿੱਚ 6 ਜਨਵਰੀ ਨੂੰ ਟਰੰਪ ਸਮਰੱਥਕਾਂ ਵੱਲੋਂ ਕੀਤੇ ਹਮਲੇ ਦਾ ਜਵਾਬ ਦੇਣ ਵਾਲੇ ਦੋ ਹੋਰ ਪੁਲਸ ਅਫਸਰਾਂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨਾਲ ਪਾਰਲੀਮੈਂਟ ਬਿਲਡਿੰਗ ਦੀ ਰਾਖੀ ਕਰਨ ਵਾਲੇ ਅਫਸਰਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਚਾਰ ਹੋ ਗਈ ਹੈ।
ਪੁਲਸ ਵਿਭਾਗ ਦੇ ਬਿਆਨ ਅਨੁਸਾਰ ਮੈਟਰੋਪੋਲੀਟਨ ਪੁਲਸ ਅਫਸਰ ਗੁੰਥਰ ਹਾਸ਼ੀਦਾ ਵੀਰਵਾਰ ਨੂੰ ਆਪਣੇ ਘਰ ਵਿੱਚ ਮ੍ਰਿਤਕ ਪਿਆ ਮਿਲਿਆ। ਹਸ਼ੀਦਾ ਮਈ 2003 ਵਿੱਚ ਕੋਲੰਬੀਆ ਦੇ ਮੈਟਰੋਪੋਲੀਟਨ ਪੁਲਸ ਵਿਭਾਗ (ਐੱਮ ਪੀ ਡੀ) ਵਿੱਚ ਸ਼ਾਮਲ ਹੋਇਆ ਸੀ। ਇਕ ਹੋਰ ਐੱਮ ਪੀ ਡੀ ਅਧਿਕਾਰੀ ਕਾਈਲ ਡੀਫ੍ਰੇਟੈਗ, ਜਿਸ ਨੇ 6 ਜਨਵਰੀ ਨੂੰ ਕੈਪੀਟਲ ਬਿਲਡਿੰਗ ਹਮਲੇ ਦਾ ਜਵਾਬ ਦਿੱਤਾ, ਬੀਤੀ 10 ਜੁਲਾਈ ਨੂੰ ਮ੍ਰਿਤਕ ਪਿਆ ਮਿਲਿਆ ਤੇ ਵਿਭਾਗ ਅਨੁਸਾਰ ਡੀਫ੍ਰੇਟੈਗ ਦੀ ਮੌਤ ਦਾ ਕਾਰਨ ਵੀ ਖੁਦਕੁਸ਼ੀ ਸੀ। ਉਹ ਨਵੰਬਰ 2016 ਤੋਂ ਪੁਲਸ ਵਿਭਾਗ ਵਿੱਚ ਸੀ। ਇਨ੍ਹਾਂ ਤੋਂ ਇਲਾਵਾ ਦੋ ਹੋਰ ਪੁਲਸ ਅਧਿਕਾਰੀ ਜੈਫਰੀ ਸਮਿਥ ਅਤੇ ਕੈਪੀਟਲ ਪੁਲਸ ਅਫਸਰ ਹਾਵਰਡ ਲੀਬੇਨਗੁਡ ਨੇ ਉਸ ਕੈਪੀਟਲ ਦੰਗੇ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੱਰਥਕਾਂ ਦੇ ਹਮਲੇ ਦਾ ਜਵਾਬ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਗਏ ਸਨ।
ਵਰਨਣ ਯੋਗ ਹੈ ਕਿ ਛੇ ਜਨਵਰੀ ਦੀ ਟਰੰਪ ਸਮੱਰਥਕਾਂ ਦੀ ਹਿੰਸਾ ਵੇਲੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਕ ਕੈਪੀਟਲ ਪੁਲਸ ਅਧਿਕਾਰੀ, ਜਿਸ ਉੱਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ, ਦੀ ਅਗਲੇ ਦਿਨ ਮੌਤ ਹੋ ਗਈ ਸੀ ਤੇ ਇਸ ਦੌਰਾਨ 100 ਤੋਂ ਵੱਧ ਪੁਲਸ ਅਧਿਕਾਰੀ ਜ਼ਖਮੀ ਹੋਏ ਸਨ। ਪਿਛਲੇ ਹਫਤੇ ਉਸ ਕੇਸ ਦੀ ਗਵਾਹੀ ਵੇਲੇ ਚਾਰ ਪੁਲਸ ਅਧਿਕਾਰੀਆਂ ਨੇ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਵਿਸ਼ੇਸ਼ ਕਮੇਟੀ ਨੂੰ ਦੱਸਿਆ ਕਿ ਹਮਲੇ ਦੇ ਦੌਰਾਨ ਉਨ੍ਹਾਂ ਨੂੰ ਕੁੱਟਿਆ ਗਿਆ, ਧਮਕੀਆਂ ਦਿੱਤੀਆਂ ਗਈਆਂ ਤੇ ਪੁਲਸ ਅਧਿਕਾਰੀ ਨਸਲੀ ਬੇਇੱਜ਼ਤੀ ਦਾ ਸਿ਼ਕਾਰ ਵੀ ਹੋਏ ਸਨ।

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca