Christian Mission's 4.57 crore police not paying even after court order
Connect with us [email protected]

ਪੰਜਾਬੀ ਖ਼ਬਰਾਂ

ਅਦਾਲਤ ਵੱਲੋਂ ਹੁਕਮ ਪਿੱਛੋਂ ਵੀ ਇਸਾਈ ਮਿਸ਼ਨ ਦੇ 4.57 ਕਰੋੜ ਪੁਲਸ ਨਹੀਂ ਦੇ ਰਹੀ: ਐਨਥਨੀ

Published

on

Christian Mission's 4.57 crore

ਜਲੰਧਰ, 27 ਅਕਤੂਬਰ – ਸਾਲ 2019 ਵਿੱਚ ਜਲੰਧਰ ਵਿਖੇ ਫਾਦਰ ਐਨਥਨੀ ਦੇ ਘਰ ਖੰਨਾ ਪੁਲਸ ਵੱਲੋਂ ਮਾਰੇ ਛਾਪੇ ਤੋਂ ਬਾਅਦ ਫਾਦਰ ਐਨਥਨੀ ਦੇ 6.6 ਕਰੋੜ ਰੁਪਏ ਗਾਇਬ ਕਰਨ ਦੇ ਦੋਸ਼ਪੁਲਸ ਉੱਤੇ ਲੱਗੇ ਸਨ ਅਤੇ ਇਹ ਮਾਮਲਾ ਕਈ ਮਹੀਨਿਆਂ ਤੱਕ ਸੁਰਖੀਆਂ ਵਿੱਚ ਰਿਹਾ ਸੀ। ਇਸ ਤੋਂ ਬਾਅਦ ਛਾਪਾ ਮਾਰਨ ਵਾਲੀ ਟੀਮ ਵਿੱਚ ਸ਼ਾਮਲ ਪੁਲਸ ਵਾਲੇ ਗਾਇਬ ਹੋ ਗਏ ਸਨ ਅਤੇ ਫਿਰਉਨ੍ਹਾਂ ਨੂੰ ਗ਼੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4.57 ਕਰੋੜ ਰੁਪਏ ਬਰਾਮਦ ਵੀ ਕਰ ਲਏ ਗਏ ਸਨ, ਜਿਹੜੇ ਅਜੇ ਤੱਕ ਫਾਦਰ ਐਨਥਨੀ ਨੂੰ ਨਹੀਂ ਮਿਲ ਸਕੇ।
ਜਲੰਧਰ ਦੀ ਸੈਸ਼ਨ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਪਿੱਛੋਂ ਪੁਲਸ ਨੂੰ ਬਰਾਮਦ ਕੀਤੇ 4.57 ਕਰੋੜ ਜਲੰਧਰ ਵਿੱਚ ਫਾਦਰ ਐਨਥਨੀ ਦੀ ਫਰਮ ਸਹੋਦਿਆ ਨੂੰ ਰਿਫੰਡ ਕਰਨ ਦੇ ਹੁਕਮ ਦਿੱਤੇ ਸਨ। ਇਸ ਕੇਸ ਵਿੱਚ ਫਾਦਰ ਐਨਥਨੀ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਅਦਾਲਤੀ ਹੁਕਮਾਂ ਨੂੰ 6 ਹਫ਼ਤੇ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਪੁਲਸ ਨੇ 4.57 ਕਰੋੜ ਰੁਪਏ ਵਾਪਸ ਨਹੀਂ ਕੀਤੇ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਪਹਿਲਾਂ ਸਹੋਦਿਆ ਵਿੱਚ ਪੈਸੇ ਟਰਾਂਸਫਰ ਕਰਵਾਏੇ, ਉਸ ਤੋਂ ਬਾਅਦ ਹੀ ਬੈਂਕ ਗਾਰੰਟੀ ਦਿੱਤੀ ਜਾਏਗੀ। ਇਸ ਬਾਰੇ ਪੁਲਸ ਦਾ ਤਰਕ ਹੈ ਕਿ ਉਹ ਐਸ ਆਈ ਟੀ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ, ਇਸੇ ਲਈ ਪੈਸੇ ਰਿਫੰਡ ਕਰਨ ਵਿੱਚ ਦੇਰੀ ਹੋ ਰਹੀ ਹੈ। ਦੋਸ਼ੀਆਂ ਕੋਲੋਂ 4.57 ਕਰੋੜ ਰੁਪਏ ਰਿਕਵਰ ਕੀਤੇ ਗਏ ਸਨ, ਜਦੋਂ ਕਿ ਇਸ ਕੇਸ ਵਿੱਚ ਸਾਰੇ ਹੋਰ ਦੋਸ਼ੀਆਂ ਨੂੰ ਗ਼੍ਰਿਫ਼ਤਾਰ ਕਰਨਾ ਅਤੇ ਉਨ੍ਹਾਂ ਕੋਲੋਂ ਰਿਕਵਰੀ ਕਰਨੀ ਬਾਕੀ ਹੈ। ਇਸ ਬਾਰੇ ਇੱਕ ਐਸ ਆਈ ਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਜ਼ਿੰਮਾ ਇਹ ਜਾਨਣਾ ਸੀ ਕਿ ਖੰਨਾ ਪੁਲਸ ਦੇ ਐਫ ਐਮ ਜੇ ਹਾਊਸ ਵਿੱਚ ਛਾਪੇ ਦੌਰਾਨ ਉਥੇ ਕਿੰਨਾ ਕੈਸ਼ ਸੀ, ਇਹ ਰਿਪੋਰਟ ਅਜੇ ਆਉਣੀ ਹੈ। ਪੁਲਸ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਸ਼ਿਕਾਇਤਕਰਤਾ ਦੀ ਫਰਮ ਨੂੰ ਬਰਾਮਦ ਕੀਤੀ ਰਾਸ਼ੀ ਵਾਪਸ ਨਹੀਂ ਕੀਤੀ।
ਮੋਹਾਲੀ ਦੀ ਸੈਸ਼ਨ ਕੋਰਟ ਨੇ 11 ਸਤੰਬਰ ਨੂੰ ਹੁਕਮ ਦਿੱਤੇ ਸਨ ਕਿ ਪੁਲਸ ਵੱਲੋਂ ਬਰਾਮਦ 4.57 ਕਰੋੜ ਦੇ ਨੋਟਾਂ ਦੀ ਫੋਟੋ ਕਰਾਈ ਜਾਵੇ ਅਤੇ ਯਕੀਨੀ ਕੀਤਾ ਜਾਵੇ ਕਿ ਮੁਲਜ਼ਮਾਂ ਕੋਲੋਂ ਕੀਤੀ ਬਰਾਮਦਗੀ ਦਾ ਮੈਮੋ ਵੱਖ-ਵੱਖ ਬਣਾਇਆ ਜਾਵੇ। ਇਸ ਦੇ ਨਾਲ ਅਦਾਲਤ ਨੇ ਜਾਂਚ ਅਧਿਕਾਰੀ ਹਦਾਇਤਾਂ ਦਿੱਤੀਆਂ ਹਨ ਕਿ ਫਾਦਰ ਐਨਥਨੀ ਦੀ ਫਰਮ ਸਹੋਦਿਆ ਤੋਂ ਇੱਕ ਅੰਡਰਟੇਕਿੰਗ ਲਈ ਜਾਵੇ, ਜਿਸ ਵਿੱਚ ਯਕੀਨੀ ਬਣਾਇਆ ਜਾਵੇ ਕਿ ਜੇ ਅਗਲੇ ਸਮੇਂ ਵਿੱਚ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਰਾਸ਼ੀ ਸਹੋਦਿਆ ਦੀ ਨਹੀਂ ਤਾਂ ਉਸ ਨੂੰ ਅਦਾਲਤ ਨੂੰ ਵਾਪਸ ਲੈਣ ਦਾ ਹੱਕ ਹੈ। ਇਸ ਦੇ ਨਾਲ ਕੇਸ ਦਾ ਜਾਂਚ ਅਧਿਕਾਰੀ ਉਕਤ ਰਾਸ਼ੀ ਨੂੰ ਸਹੋਦਿਆ ਦੇ ਖਾਤੇ ਵਿੱਚ ਐਫ ਡੀ ਆਰ ਵਜੋਂ ਜਮਾ ਕਰਵਾਏਗਾ ਤੇ ਬੈਂਕ ਨੂੰ ਇਹ ਨਿਰਦੇਸ਼ ਹੋਣਗੇ ਕਿ ਇਨ੍ਹਾਂ ਪੈਸਿਆਂ ਨੂੰ ਇਨਕਮ ਟੈਕਸ ਦੀ ਐਨ ਓ ਸੀ ਆਉਣ ਤੱਕ ਰਿਲੀਜ਼ ਨਾ ਕੀਤਾ ਜਾਵੇ।

Click Here To Read Punjabi newspaper

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ