CMC claims: Corona's third wave since SeptemberLikely to come
Connect with us [email protected]

ਸੀ ਐਮ ਸੀ ਦਾ ਦਾਅਵਾ:ਕੋਰੋਨਾ ਦੀ ਤੀਸਰੀ ਲਹਿਰ ਸਤੰਬਰ ਦੇ ਬਾਅਦ ਆਉਣ ਦੀ ਸੰਭਾਵਨਾ

Published

on

india corona

ਲੁਧਿਆਣਾ, 30 ਜੂਨ – ਕੋਰੋਨਾ ਵਾਇਰਸ ਦੀ ਸੰਭਾਵੀ ਤੀਸਰੀ ਲਹਿਰ ਸਤੰਬਰ ਪਿੱਛੋਂ ਆ ਸਕਦੀ ਹੈ। ਇਹ ਸੰਭਾਵਨਾ ਲੁਧਿਆਣਾ ਦੇ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ ਐਮ ਸੀ) ਐਂਡ ਹਸਪਤਾਲ ਦੇ ਕਮਿਊਨਿਟੀ ਮੈਡੀਸਨ ਵਿਭਾਗ ਨੇ ਪ੍ਰਗਟਾਈ ਹੈ, ਜਿਸ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਸੀ ਐੱਮ ਸੀ ਦਾ ਕਮਿਊਨਿਟੀ ਮੈਡੀਸਨ ਵਿਭਾਗ ਕੋਰੋਨਾ ਬਾਰੇੇ ਪ੍ਰਿਡਿਕਟਿਵ ਮਾਡਲਿੰਗ (ਲਾਜਿਸਟਿਕ ਮਾਡਲਿੰਗ) ਨਾਲ ਵੇਖ ਰਿਹਾ ਹੈ ਕਿ ਕੋਰੋਨਾ ਬਾਰੇ ਮੌਜੂਦਾ ਸਮੇਂ ਵਿੱਚ ਟ੍ਰੈਂਡ ਕੀ ਹੈ। ਵਿਭਾਗ ਦੇ ਮੁਖੀ ਡਾਕਟਰ ਕਲਾਰੈਂਸ ਜੇ ਸੈਮੁਅਲ ਦਾ ਕਹਿਣਾ ਹੈ ਕਿ ਰੋਜ਼ ਪਾਜ਼ੀਟਿਵ ਆਉਂਦੇ ਕੇਸਾਂ ਦਾ ਡਾਟਾ ਐਨਾਲਿਸਿਸ ਕਰ ਕੇ ਵਿਭਾਗ ਇੱਕ ਹਫਤਾ, ਇੱਕ ਮਹੀਨੇ ਜਾਂ ਦੋ ਮਹੀਨੇ ਵਿੱਚ ਕੋਰੋਨਾ ਦੀ ਕੀ ਸਥਿਤੀ ਹੋਵੇਗੀ, ਉਸ ਦਾ ਮੁਲਾਂਕਣ ਕਰਦਾ ਹੈ। ਪਹਿਲੀ ਅਤੇ ਦੂਸਰੀ ਲਹਿਰ ਵਿੱਚ ਸਾਡੇ ਵਾਲੇ ਲਾਏ ਗਏ ਸਾਰੇ ਮੁਲਾਂਕਣ ਸਹੀ ਸਾਬਤ ਹੋਏ ਹਨ। ਅੱਗੋਂ ਜੋ ਗਣਨਾ ਕੀਤੀ ਹੈ, ਉਸ ਦੇ ਮੁਤਾਬਕ ਸੰਭਾਵਨਾ ਹੈ ਕਿ ਸਤੰਬਰ ਦੇ ਅਖੀਰ ਅਤੇ ਅਕਤੂਬਰ ਵਿੱਚ ਕੋਰੋਨਾ ਦੀ ਤੀਸਰੀ ਲਹਿਰ ਆ ਸਕਦੀ ਹੈ। ਇਸ ਦੀ ਇੱਕ ਵਜ੍ਹਾ ਇਹ ਹੈ ਕਿ ਜਿਨ੍ਹਾਂ ਲੋਕਾਂ ਨੂੰ ਮਾਰਚ ਤਕ ਵੈਕਸੀਨ ਲੱਗੀ ਹੈ, ਉਨ੍ਹਾਂ ਦੀ ਇਮਿਊਨਿਟੀ ਸਤੰਬਰ ਤਕ ਰਹੇਗੀ। ਤਾਜ਼ਾ ਸਟੱਡੀ ਤੋਂ ਪਤਾ ਲੱਗਾ ਹੈ ਕਿ ਵੈਕਸੀਨ ਨਾਲ ਇਮਿਊਨਿਟੀ ਘੱਟ ਤੋਂ ਘੱਟ ਛੇ ਮਹੀਨੇ ਤਕ ਰਹਿੰਦੀ ਹੈ, ਅਜਿਹੇ ਵਿੱਚ ਜਿਨ੍ਹਾਂ ਲੋਕਾਂ ਨੂੰ ਮਾਰਚ ਵਿੱਚ ਵੈਕਸੀਨ ਲੱਗੀ ਹੈ, ਉਨ੍ਹਾਂ ਦੀ ਇਮਿਊਨਿਟੀ ਸਤੰਬਰ ਤੋਂ ਘੱਟ ਹੋਣੀ ਸ਼ੁਰੂ ਹੋ ਜਾਏਗੀ।
ਉਨ੍ਹਾਂ ਮੁਤਾਬਕ ਦੂਸਰਾ ਇਹ ਵੀ ਦੇਖਣਾ ਹੋਵੇਗਾ ਕਿ ਵੈਕਸੀਨ ਨਵੇਂ ਵੈਰੀਐਂਟ ਉੱਤੇ ਪ੍ਰਭਾਵਸ਼ਾਲੀ ਹੈ ਜਾਂ ਨਹੀਂ। ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਣ ਲਈ ਜ਼ਰੂਰੀ ਹੈ ਕਿ ਸਤੰਬਰ ਤੋਂ ਪਹਿਲਾਂ ਤਕ ਸੱਤਰ ਫੀਸਦੀ ਆਬਾਦੀ ਨੂੰ ਟੀਕਾ ਲਾ ਦਿੱਤਾ ਜਾਏ। ਇਸ ਨਾਲ ਜ਼ਿਲ੍ਹੇ ਵਿੱਚ ਜਾਂ ਪੰਜਾਬ ਵਿੱਚ ਜੇ ਕੋਈ ਵੈਰੀਐਂਟ ਆ ਰਿਹਾ ਹੈ ਤਾਂ ਉਸ ਨੂੰ ਰੋਕਣ ਦੇ ਲਈ ਤੁਰੰਤ ਐਕਸ਼ਨ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਕਮੀ ਨਾਲ ਟੀਕਾਕਰਨ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਿਹਾ ਹੈ। ਲੁਧਿਆਣਾ, ਜਲੰਧਰ ਨੇ ਟੀਕਾਕਰਣ ਵਿੱਚ ਰੁਕਾਵਟ ਪੈਦਾ ਕਰ ਦਿੱਤੀ ਹੈ। ਲੁਧਿਆਣੇ ਵਿੱਚ ਸਾਰੇ 200 ਕੇਂਦਰਾਂ ਉੱਤੇ ਵੈਕਸੀਨ ਨਾ ਹੋਣ ਦੇ ਕਾਰਨ ਟੀਕਾਕਰਨ ਦਾ ਕੰਮ ਕੱਲ੍ਹ ਰੋਕ ਦਿੱਤਾ ਗਿਆ।
ਡੀ ਜੀ ਪੀ ਨੇ ਦੱਸਿਆ ਕਿ ਅੱਜ ਤਕ ਕਰੀਬ 79 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਟੀਕਾ ਲੱਗ ਚੁੱਕਾ ਹੈ। ਇਨ੍ਹਾਂ ਵਿੱਚੋਂ 57 ਫੀਸਦੀ ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਡਾਕਟਰ ਰਾਜੇਸ਼ ਕੁਮਾਰ ਦੇ ਸਰਵੇ ਮੁਤਾਬਕ ਇਸ ਦੌਰਾਨ 26 ਪੁਲਸ ਮੁਲਾਜ਼ਮਾਂ ਦੀ ਮੌਤ ਹੋਈ ਹੈ। ਇਸ ਵਿੱਚੋਂ ਨੌਂ ਨੂੰ ਵੈਕਸੀਨ ਦੀ ਇੱਕ ਖੁਰਾਕ ਤੇ ਦੋ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਸਨ।

ਪੰਜਾਬੀ ਖ਼ਬਰਾਂ

ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ

Published

on

Sumedh Singh Saini

ਅਦਾਲਤ ਵੱਲੋਂ ਕੇਸ ਨਾਲ ਅਟੈਚ ਕੀਤੀ ਕੋਠੀ ਗਲੇ ਦੀ ਹੱਡੀਬਣੀ
ਐਸ ਏ ਐਸ ਨਗਰ, 4 ਅਗਸਤ – ਪੰਜਾਬ ਸਟੇਟ ਵਿਜੀਲੈਂਸ ਨੇ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ 109, 120 ਬੀ ਦਾ ਕੇਸ ਦਰਜ ਕੀਤਾ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਨਿਮਰਤਦੀਪ ਸਿੰਘ ਵਾਸੀ ਸੈਕਟਰ35 ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲਵਾਸੀ ਫੇਜ਼-3 ਬੀ 1 ਮੁਹਾਲੀ, ਅਜੈ ਕੌਸ਼ਲ ਤੇ ਪ੍ਰਦੁੱਮਣ ਸਿੰਘ ਦੋਵੇਂ ਵਾਸੀ ਹੁਸ਼ਿਆਰਪੁਰ, ਪਰਮਜੀਤ ਸਿੰਘ ਪਿੰਡ ਭੜੌਜੀਆਂ ਅਤੇ ਅਮਿਤ ਸਿੰਗਲਾ ਵਾਸੀ ਸੈਕਟਰ-27 ਏ ਚੰਡੀਗੜ੍ਹ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਹੈ। ਕੇਸ ਦੀ ਜਾਂਚ ਵਿਜੀਲੈਂਸ ਦੇ ਜਾਇੰਟ ਡਾਇਰੈਕਟਰ ਕਰਾਈਮ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਨੇ ਦੋਸ਼ ਲਾਇਆ ਹੈ ਕਿ ਐਕਸੀਐਨ ਨਿਮਰਤਦੀਪ ਸਿੰਘ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਨੇ ਸੁਮੇਧ ਸੈਣੀ ਨੂੰ ਸੈਕਟਰ-20 ਡੀ ਵਾਲੀ ਕੋਠੀ ਨੰਬਰ 3048 ਦੀ ਪਹਿਲੀ ਮੰਜ਼ਿਲ 2.50 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ ਦੇ ਹਿਸਾਬ ਨਾਲ ਦਿੱਤੀ ਸੀ। ਇਸ ਬਾਰੇ ਦੋਵਾਂ ਧਿਰਾਂ ਵਿੱਚ 11 ਮਹੀਨੇ ਦਾ ਇਕਰਾਰਨਾਮਾ ਹੋਇਆ ਸੀ। ਇਸ ਮੌਕੇ ਸੁਮੇਧ ਸੈਣੀ ਨੇ ਕੋਠੀ ਮਾਲਕ ਨੂੰ ਚਾਲੀ ਲੱਖ ਰੁਪਏ ਸਕਿਓਰਟੀ ਵਜੋਂ ਅਤੇ ਪੰਜ ਲੱਖ ਰੁਪਏ ਦੋ ਮਹੀਨੇ ਦੇ ਐਡਵਾਂਸ ਕਿਰਾਏ ਵਜੋਂ ਦਿੱਤੇ ਸਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੇ ਅਗਸਤ 2018 ਤੋਂ ਅਗਸਤ 2020 ਤਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਬੈਂਕ ਖਾਤੇ ਵਿੱਚ ਛੇ ਕਰੋੜ ਚਾਲੀ ਲੱਖ ਰੁਪਏ ਤਬਦੀਲ ਕੀਤੇ ਸਨ, ਜਦ ਕਿ ਸੁਮੇਧ ਸੈਣੀ ਤੋਂ 69 ਲੱਖ ਰੁਪਏ ਹੋਰ ਲੈ ਕੇ ਕੋਠੀ ਮਾਲਕ ਨੇ ਖਰਚ ਕੀਤੇ ਸਨ। ਵਿਜੀਲੈਂਸ ਦੇ ਮੁਤਾਬਕ ਨਿਮਰਤਦੀਪ ਸਿੰਘ ਤੇ ਉਸ ਦੇ ਪਿਤਾ ਨੇ ਸੁਮੇਧ ਸੈਣੀ ਨਾਲ ਗੰਢ-ਸੰਢ ਕਰ ਕੇ ਇਸ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਲਈ ਸਾਦੇ ਕਾਗਜ਼ ਉੱਤੇ ਇਕਰਾਰਨਾਮਾ ਕੀਤਾ ਸੀ, ਜਿਹੜਾ ਜਾਂਚ ਵਿੱਚ ਫਰਜ਼ੀ ਨਿਕਲਿਆ। ਇਸ ਸਾਰੀ ਕੋਠੀ ਉੱਤੇ ਅੱਜ ਸੁਮੇਧ ਸੈਣੀ ਦਾ ਕਬਜ਼ਾ ਹੈ ਅਤੇ ਇਸ ਕੋਠੀ ਬਾਰੇ ਅਦਾਲਤ ਨੇ ਆਰਜ਼ੀ ਤੌਰ ਉੱਤੇ ਕੁਰਕੀ ਦੇ ਹੁਕਮ ਜਾਰੀ ਕਰ ਕੇ 2.50 ਲੱਖ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ ਦਾ ਇਹ ਵੀ ਦੋਸ਼ ਹੈ ਕਿ ਨਿਮਰਤਦੀਪ ਸਿੰਘ ਅਤੇ ਉਸ ਦੇ ਪਿਤਾ ਨੇ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮੁੱਲਾਂਪੁਰ, ਕੁਰਾਲੀ ਅਤੇ ਹੋਰ ਥਾਵਾਂ ਉੱਤੇ 35 ਦੇ ਕਰੀਬ ਅਚੱਲ ਜਾਇਦਾਦਾਂ ਬਣਾਈਆਂ ਹਨ। ਨਿਮਰਤਦੀਪ ਸਿੰਘ ਅਤੇ ਉਸ ਦੇ ਪਰਵਾਰ ਦੇ 22 ਦੇ ਕਰੀਬ ਵੱਖ-ਵੱਖ ਬੈਂਕਾਂ ਵਿੱਚ ਖਾਤੇ ਹਨ। ਬਾਕੀ ਦੋਸ਼ੀਆਂ ਉੱਤੇ ਨਿਮਰਤਦੀਪ ਅਤੇ ਉਸ ਦੇ ਪਿਤਾ ਵੱਲੋਂ ਬਣਾਈ ਜਾਇਦਾਦ ਨਾਲ ਆਪਣੀ ਜਾਇਦਾਦ ਬਦਲਣ ਦਾ ਦੋਸ਼ ਹੈ, ਜਿਸ ਵਿੱਚ ਮਹਿੰਗੀ ਜ਼ਮੀਨ ਸਸਤੀ ਦੱਸ ਕੇ ਸੌਦਾ ਕੀਤਾ ਗਿਆ ਗਈ ਹੈ। ਵਿਜੀਲੈਂਸ ਨੇ ਦੇਰ ਰਾਤ ਤਕ ਸੁਮੇਧ ਸੈਣੀ ਦੇ ਘਰ ਵਿਖੇ ਛਾਪੇ ਤੋਂ ਬਾਅਦ ਕਈ ਹੋਰਨਾਂ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ,ਪਰ ਹਾਲੇ ਤਕ ਵਿਜੀਲੈਂਸ ਦੇ ਹੱਥ ਕੋਈ ਅਹਿਮਸੁਰਾਗ ਨਹੀਂ ਲੱਗਾ।

Continue Reading

ਅਪਰਾਧ

ਡਰੱਗ ਕੇਸ ਵਿੱਚ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ

Published

on

Arrested

ਅੰਮ੍ਰਿਤਸਰ, 4 ਅਗਸਤ – ਜਿ਼ਲਾ ਅੰਮ੍ਰਿਤਸਰ ਦੇ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ ਨੇ ਪਿਛਲੇ ਸਾਲ 194 ਕਿਲੋ ਹੈਰੋਇਨ ਤਸਕਰੀ ਦੇ ਕੇਸ ਵਿੱਚ ਫੜੇ ਜਾਣ ਵਾਲੇ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ ਕੱਢ ਕੇ ਉਸ ਨੂੰ ਅਦਾਲਤ ਨੇ ਤਿੰਨ ਅਗਸਤ ਤਕ ਪੁਲਸ ਕੋਲ ਸਰੰਡਰ ਕਰਨ ਨੂੰ ਕਿਹਾ ਸੀ, ਪ੍ਰੰਤੂ ਅਨਵਰ ਮਸੀਹ ਨਾ ਪੁਲਸ ਕੋਲ ਅਤੇ ਨਾ ਅਦਾਲਤ ਵਿੱਚ ਸਰੰਡਰ ਕਰਨ ਆਇਆ ਸੀ।
ਇਸ ਦੇ ਬਾਅਦ ਅਦਾਲਤ ਨੇ ਅਨਵਰ ਮਸੀਹਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਅਤੇ ਅਗਲੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਨੇ ਅਕਾਲੀ ਨੇਤਾ ਅਨਵਰ ਮਸੀਹ ਦੀ ਕੋਠੀ ਵਿੱਚ ਚੱਲਦੀ ਹੈਰੋਇਨ ਦੀ ਫੈਕਟਰੀ ਦਾ ਫੜਨ ਦੇ ਬਾਅਦਮਸੀਹ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੇ ਮੈਡੀਕਲ ਗਰਾਊਂਡ `ਤੇ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਸੀ। ਬਾਅਦ ਵਿੱਚ ਅਨਵਰ ਨੇ ਐਸ ਟੀ ਐਫ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਉਸ ਦੇ ਅਧਿਕਾਰੀਆਂ ਉੱਤੇ ਲੱਖਾਂ ਰੁਪਏ ਦੀ ਰਿਸ਼ਵਤ ਦੇ ਦੋਸ਼ ਲਾਏ ਅਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਦੇ ਬਾਅਦ ਦੋਸ਼ੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਪਰ ਅਦਾਲਤ ਤੋਂ ਉਸ ਦੇ ਨਵੇਂ ਵਾਰੰਟ ਜਾਰੀ ਹੋਣ ਦਾ ਪਤਾ ਲੱਗਦੇ ਸਾਰ ਉਹ ਫਰਾਰ ਹੋ ਗਿਆ ਹੈ।

Read More Punjab Crime News

Continue Reading

ਰਾਜਨੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ

Published

on

aman arora

ਚੰਡੀਗੜ੍ਹ, 4 ਅਗਸਤ – ਪੰਜਾਬ ਦੇ 93 ਵਿਧਾਇਕਾਂ ਦਾ ਇਨਕਮ ਟੈਕਸ ਰਾਜ ਸਰਕਾਰ ਵੱਲੋਂ ਭਰੇ ਜਾਣ ਦੀਆਂ ਖਬਰਾਂ ਆਉਣ ਪਿੱਛੋਂ ਸਿਆਸੀ ਹਲਕਿਆਂ ਵਿੱਚ ਭੂਚਾਲ ਆ ਗਿਆ ਹੈ ਅਤੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸਿਆਂ ਵਿੱਚੋਂ ਵਿਧਾਇਕਾਂ ਦਾ ਟੈਕਸ ਸਰਕਾਰ ਵੱਲੋਂ ਭਰੇ ਜਾਣ ਉੱਤੇ ਸਿਆਸਤਦਾਨਾਂ ਤੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮਾਹੌਲ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੱਲ੍ਹ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰ ਕੇੇ ਆਮਦਨ ਟੈਕਸ ਦੀ ਸਹੂਲਤ ਛੱਡਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਿਹਾ ਕਿ ਪਾਰਟੀ ਵਿਧਾਇਕ ਮੀਟਿੰਗ ਕਰ ਕੇ ਇਸ ਬਾਰੇ ਫੈਸਲਾ ਲੈਣਗੇ, ਪਰ ਅਮਨ ਅਰੋੜਾ ਨੇ ਆਮਦਨ ਟੈਕਸ ਸਰਕਾਰ ਵੱਲੋਂ ਭਰੇ ਜਾਣ ਦੀ ਸਹੂਲਤ ਛੱਡਣ ਦਾ ਐਲਾਨ ਇੱਕਤਰਫਾ ਤੌਰ ਉੱਤੇ ਕਰ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੂੰ ਲਿਖੇ ਪੱਤਰ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜਿਸ ਤਰ੍ਹਾਂ ਪੰਜਾਬ ਵਿੱਚ ਰਾਜ-ਭਾਗ ਅਤੇੇ ਸ਼ਾਸਨ ਚੱਲਿਆ ਹੈ, ਉਸ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਉੱਤੇਪੁਚਾ ਦਿੱਤਾ ਹੈ ਅਤੇ ਪੰਜਾਬ ਦੇ ਵਿੱਤੀ ਹਾਲਾਤ ਅਤੇ ਅਮਨ-ਕਾਨੂੰਨ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਨੂੰ ਦਰੁਸਤ ਕਰ ਕੇ ਲੀਹ ਉੱਤੇ ਲਿਆਉਣ ਦੀ ਜ਼ਿੰਮੇਵਾਰੀ ਵੀ ਸਭ ਤੋਂ ਵੱਧ ਸਿਆਸੀ ਲੀਡਰਸ਼ਿਪ ਦੀ ਹੀ ਬਣਦੀ ਹੈ। ਇਸ ਨੂੰ ਮੁੱਖ ਰੱਖ ਕੇ ਉਨ੍ਹਾਂ ਨੇ ਆਪਣੀ ਤਨਖਾਹ ਉੱਤੇ ਲੱਗਦਾ ਆਮਦਨ ਟੈਕਸ ਆਪਣੇ ਪੱਲਿਓਂ ਭਰਨ ਦੀ ਚਿੱਠੀ ਲਿਖ ਦਿੱਤੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca