Congress MP Bittu claims that people of Khalistani movement were also
Connect with us [email protected]

ਰਾਜਨੀਤੀ

ਕਾਂਗਰਸੀ ਐਮ ਪੀ ਬਿੱਟੂ ਦਾ ਦਾਅਵਾ ਕਿਸਾਨ ਪ੍ਰਦਰਸ਼ਨ ਵਿੱਚ ਖਾਲਿਸਤਾਨੀ ਅੰਦੋਲਨ ਦੇ ਲੋਕ ਵੀ ਸ਼ਾਮਲ

Published

on

ravneet bittu

ਲੁਧਿਆਣਾ, 1 ਦਸੰਬਰ, – ਲੋਕ ਸਭਾ ਹਲਕਾ ਲੁਧਿਆਣਾ ਤੋਂਕਾਂਗਰਸ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਦੇ ਪ੍ਰਦਰਸ਼ਨ ਵਿਚ ਖਾਲਿਸਤਾਨ ਸੰਘਰਸ਼ ਨਾਲ ਜੁੜੇ ਕੁਝ ਵਿਰੋਧੀ ਅਨਸਰਾਂ ਦੇ ਸ਼ਾਮਿਲ ਹੋਣ ਦਾ ਦੋਸ਼ ਲਾਇਆ ਤੇ ਕਿਹਾ ਕਿ ਇਸ ਵਿੱਚ ਖਾਲਿਸਤਾਨ ਲਹਿਰ ਵਾਲੇ ਕੁਝ ਲੋਕ ਵੀ ਸ਼ਾਮਲ ਹਨ।
ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਿਹੜੇ ਲੋਕ ਹੋਰ ਕਿਸੇ ਵੀ ਪ੍ਰਦਰਸ਼ਨ ਵਿੱਚ ਅਸਫਲ ਰਹੇ ਹਨ, ਭਾਵੇਂ ਇਹ ਯੂਨੀਵਰਸਿਟੀ ਦਾ ਹੋਵੇ ਜਾਂ ਕੋਈ ਹੋਰ ਪ੍ਰਦਰਸ਼ਨ, ਉਹ ਅੱਜ ਕਿਸਾਨ ਸੰਘਰਸ਼ ਦਾ ਲਾਭ ਲੈਣਾ ਚਾਹੁੰਦੇ ਹਨ।ਬਿੱਟੂ ਨੇ ਕਿਹਾ ਕਿ ਮੀਡੀਆ ਕਵਰੇਜ਼ ਲਈ ਗਈਆਂ ਲੜਕੀਆਂ ਨਾਲ ਬਦਸਲੂਕੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਵੇਂ ਦਾ ਪੰਜਾਬ ਹੈ, ਪੰਜਾਬੀ ਲੋਕ ਤੇ ਪੰਜਾਬ ਦੇ ਕਿਸਾਨ ਏਦਾਂਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਠੋਕ ਦਿਆਂਗੇ ਵਰਗੀ ਭਾਸ਼ਾ ਪੰਜਾਬ ਦੀ ਨਹੀਂ, ਇਹ ਸਮਾਜ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕੋਈ ਕਿਸਾਨ ਇਹ ਕਦੇ ਨਹੀਂ ਕਹਿ ਸਕਦਾ ਕਿ ਉਹ ਪ੍ਰਧਾਨ ਮੰਤਰੀ ਨੂੰ ਮਾਰ ਦੇਵੇਗਾ ਜਾਂ ਕਿਸੇ ਨੂੰ ਮਾਰ ਦੇਵੇਗਾ ? ਬਿੱਟੂ ਨੇ ਕਿਹਾ ਕਿ ਮੈਂ ਕਤਲੇਆਮ ਅਤੇ ਬਲਾਤਕਾਰ ਦੇ ਕੇਸ ਵਿਚ ਸ਼ਾਮਲ ਲੋਕਾਂ ਨੂੰ ਦੇਖਿਆ ਹੈ ਕਿ ਉਹ ਰੋਸ ਪ੍ਰਦਰਸ਼ਨ ਵਿਚ ਘੁੰਮ ਰਹੇ ਹਨ।
ਇਸ ਮੌਕੇ ਕਾਂਗਰਸੀ ਪਾਰਲੀਮੈਂਟ ਮੈਂਬਰ ਨੇ ਚੇਤਾਵਨੀ ਦਿੱਤੀ ਕਿ ਸਮਾਜ ਵਿਰੋਧੀ ਅਨਸਰ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਡਰ ਹੈ ਕਿ ਇਹ ਲੋਕ ਮਾਹੌਲ ਖਰਾਬ ਕਰ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨੂੰ ਰੋਕਣਾ ਚਾਹੀਦਾ ਹੈ ਤਾਂ ਕਿ ਇਥੇ ਦੰਗਾ ਅਤੇ ਲੜਾਈ ਨਾ ਹੋਵੇ ਅਤੇ ਪੂਰੇ ਦੇਸ਼ ਨੂੰ ਅੱਗ ਨਾ ਲੱਗੇ। ਉਨ੍ਹਾ ਕਿਹਾ ਕਿ ਕਿਸਾਨ ਸ਼ਾਂਤੀ ਨਾਲ ਬੈਠੇ ਸਨ ਅਤੇ ਜਦੋਂ 3 ਮਹੀਨੇ ਸੰਘਰਸ਼ ਪੰਜਾਬ ਵਿੱਚ ਚੱਲਿਆ ਤਾਂ ਕਿਤੇ ਵੀ ਕੁਝ ਨਹੀਂ ਹੋਇਆ। ਪੰਜਾਬ ਸਰਕਾਰ ਨੇ ਯਕੀਨੀ ਕੀਤਾ ਸੀ ਕਿ ਕਿਸਾਨਾਂ ਦਾ ਪ੍ਰਦਰਸ਼ਨ ਸ਼ਾਂਤਮਈ ਰਹੇ। ਹਰ ਥਾਂ ਪੰਜ ਤੋਂ 50 ਹਜ਼ਾਰ ਲੋਕ ਟਰੈਕਟਰ ਟਰਾਲੀ ਲੈ ਕੇ ਖੜੇ ਸਨ ਅਤੇ ਇਹ ਆਮ ਕਿਸਾਨ ਹਨ। ਬਿੱਟੂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਅੱਗੇ ਆ ਕੇ ਕੰਟਰੋਲ ਕਰਨਾ ਚਾਹੀਦਾ ਹੈ,ਕਿਉਂਕਿ ਬਹੁਤ ਸਾਰੇ ਲੋਕ ਇਸ ਨੂੰ ਅਸਫਲ ਕਰਨਾ ਚਾਹੁੰਦੇ ਹਨ। ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂਕਾਂਗਰਸ ਪਾਰਟੀ ਦੇ ਪਾਰਲੀਮੈਂਟ ਮੈਂਬਰ ਹਨ ਅਤੇ ਉਹ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਜੇਤੂ ਰਹੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ, ਜਿਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ।

Click Here Punjabi Breaking News Portal

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Read More Punjabi Political News Today

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Read More Latest Political News Today

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca