Congress MP Ravneet Bittu's strong protest by farmers on Singhu border
Connect with us [email protected]

ਰਾਜਨੀਤੀ

ਕਾਂਗਰਸੀ ਐੱਮ ਪੀ ਰਵਨੀਤ ਬਿੱਟੂ ਦਾ ਸਿੰਘੂ ਬਾਰਡਰ ਉੱਤੇ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

Published

on

ravneet bittu
  • ਧੱਕਾ-ਮੁੱਕੀ ਹੋਈ ਤੇ ਪੱਗ ਵੀ ਲਾਹ ਦਿੱਤੀ ਗਈ
    ਨਵੀਂ ਦਿੱਲੀ, 24 ਜਨਵਰੀ, – ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਦਿੱਲੀ ਦੇ ਸਿੰਘੂਬਾਰਡਰ ਉੱਤੇਅੱਜ ਐਤਵਾਰ ਨੂੰ ਲੋਕਾਂ ਨੇ ਜਬਰਦਸਤ ਵਿਰੋਧ ਕੀਤਾ। ਓਥੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ, ਜਿਸ ਦੌਰਾਨ ਬਿੱਟੂ ਦੀ ਦਸਤਾਰ ਵੀ ਲੱਥ ਗਈ। ਨੌਜਵਾਨ ਕਿਸਾਨਾਂ ਵਿੱਚ ਬਿੱਟੂ ਦੇ ਵਿਰੁੱਧ ਏਨਾ ਗੁੱਸਾ ਸੀ ਕਿ ਰਵਨੀਤ ਸਿੰਘ ਬਿੱਟੂ ਦੀ ਕਾਰ ਉੱਤੇ ਵੀ ਹਮਲਾ ਕੀਤਾ ਗਿਆ।
    ਵਰਨਣ ਯੋਗ ਹੈ ਕਿ ਸਿੰਘੂ ਬਾਰਡਰ ਉੱਤੇ ਵੱਡੀ ਗਿਣਤੀ ਵਿੱਚ ਕਿਸਾਨ ਪਿਛਲੇ 60 ਦਿਨਾਂ ਤੋਂ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਡਟੇ ਹੋਏ ਹਨ। ਇਸ ਦੌਰਾਨ ਅੱਜ ਓਥੇ ਗਏ ਰਵਨੀਤ ਸਿੰਘ ਬਿੱਟੂ ਦਾ ਵਿਰੋਧ ਕੀਤਾ ਗਿਆ। ਬਿੱਟੂ ਓਥੇ ਸਿੰਘੂਬਾਰਡਰ ਉੱਤੇਹੋ ਰਹੀ ‘ਕਿਸਾਨ ਸੰਸਦ’ ਵਿੱਚ ਹਿੱਸਾ ਲੈਣ ਗਏ ਸਨ। ਕਿਸਾਨ ਸੰਘਰਸ਼ ਵਿੱਚਬੀਤੇ 60 ਦਿਨਾਂ ਦੌਰਾਨ ਅਜੇ ਤੱਕ ਕਿਸੇ ਵੀ ਮੰਤਰੀ ਨੇ ਜਾਣ ਦੀ ਹਿੰਮਤ ਨਹੀਂ ਸੀ ਕੀਤੀ ਤੇ ਅੱਜ ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂਇਸ ਅੰਦੋਲਨਵਿੱਚਜਾ ਪੁੱਜੇ, ਜਿਨ੍ਹਾਂ ਨੂੰ ਵਿਰੋਧ ਝੱਲਣਾ ਪਿਆ।ਇਸ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ ਭਾਰਤ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀਦੇ ਜੰਤਰ-ਮੰਤਰਵਿਖੇ ਧਰਨੇ ਉੱਤੇ ਬੈਠੇ ਹੋਏ ਸਨ। ਓਦੋਂ ਵੀਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਲਾਹ ਦੇਣ ਲਈਏਦਾਂ ਦਾ ਬਿਆਨ ਦੇਦਿੱਤਾ ਸੀ, ਜਿਹੜਾ ਵਿਵਾਦ ਦਾ ਵਿਸ਼ਾ ਬਣ ਗਿਆ ਸੀ।ਉਸ ਨੇ ਇਹ ਕਿਹਾ ਸੀ ਕਿ ਜੇ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕੇਂਦਰੀ ਮੰਤਰੀਆਂ ਦਾ ਉੱਥੇ ਹੀ ਘਿਰਾਓ ਕਰ ਲਓ। ਅੱਜ ਰਵਨੀਤ ਸਿੰਘ ਬਿੱਟੂ ਦੇ ਨਾਲ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਵੀ ਗਏ ਸਨ ਅਤੇ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਕੀਤੀ ਗਈ ਹੈ।
    ਇਸ ਘਟਨਾ ਬਾਰੇ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਰਾਜਸੀ ਲਾਭ ਲੈਣ ਲਈਸਿੰਘੂ ਬਾਰਡਰ ਗਏ ਤਾਂ ਹਾਲਾਤ ਵਿਗੜੇ ਹਨ। ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਰਾਜਨੀਤਕ ਲੀਡਰ ਏਥੇ ਨਾ ਆਉਣਤੇ ਅਸੀਂ ਵੀ ਉਨ੍ਹਾਂ ਦੀ ਗੱਲ ਦਾ ਸਤਿਕਾਰ ਕੀਤਾ ਅਤੇ ਨਹੀਂ ਗਏ ਤਾਂ ਕਿ ਕਿਸਾਨੀ ਸੰਘਰਸ਼ ਨੂੰ ਰਾਜਸੀ ਰੰਗਤ ਨਾ ਦਿੱਤੀ ਜਾਵੇ, ਪਰ ਇਸ ਮਾਹੌਲ ਵਿੱਚ ਰਵਨੀਤ ਸਿੰਘ ਬਿੱਟੂ ਨੇ ਰਾਜਸੀ ਲਾਭ ਲੈਣ ਖਾਤਰ ਉੱਥੇ ਜਾਣ ਦਾ ਪ੍ਰੋਗਰਾਮ ਬਣਾ ਲਿਆ, ਜਿਸ ਤੋਂ ਮਾਹੌਲ ਖ਼ਰਾਬ ਹੋਇਆ ਹੈ।ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਉੱਥੇ ਨਹੀਂ ਜਾਣਾ ਚਾਹੀਦਾ ਸੀ, ਜੇ ਇਸੇ ਤਰ੍ਹਾਂ ਹਰ ਪਾਰਟੀ ਦੇ ਆਗੂ ਕਿਸਾਨੀ ਸੰਘਰਸ਼ ਵਿਚ ਦਖ਼ਲ ਦੇਣ ਲੱਗੇ ਤਾਂ ਸੰਘਰਸ਼ ਕਮਜ਼ੋਰ ਹੋਵੇਗਾ, ਇਸ ਲਈ ਮਾਹੌਲ ਨੂੰ ਦੇਖਦੇ ਹੋਏ ਰਾਜਨੀਤਕ ਆਗੂਆਂ ਨੂੰ ਉੱਥੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰਾਜਨੀਤੀ

ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਨੇ ‘ਸਿਆਸਤ ਤੋਂ ਸੰਨਿਆਸ’ਲਿਆ

Published

on

ਚੇਨਈ, 4 ਮਾਰਚ – ਕਦੇ ਜੈਲਲਿਤਾ ਦਾ ਰਾਈਟ ਹੈਂਡ ਰਹੀ ਸ਼ਸ਼ੀਕਲਾ ਨੇ ਕੱਲ੍ਹ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕੀਤਾ ਹੈ।
ਤਾਮਿਲਨਾਡੂ ਦੀ ਸਿਆਸਤ ਵਿੱਚ ਇਸ ਨਾਲ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸ਼ਸ਼ੀਕਲਾ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਚਾਰ ਸਾਲ ਦੀ ਕੈਦ ਕੱਟ ਕੇ ਜੇਲ੍ਹ ਤੋਂ ਬਾਹਰ ਆਈ ਹੈ ਅਤੇ ਮੰਨਿਆ ਜਾ ਰਿਹਾ ਸੀ ਕਿ ਉਹ ਇੱਕ ਵਾਰ ਫਿਰ ਸਿਆਸਤ ਵਿੱਚ ਉਤਰ ਸਕਦੀ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਸ਼ਸ਼ੀਕਲਾ ਨੇ ਬਿਆਨ ਦਾਗ ਕੇ ਅਚਾਨਕ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦਾ ਧੰਨਵਾਦ, ਵਰਕਰ ਡੀ ਐਮ ਕੇ ਨੂੰ ਹਰਾਉਣ ਲਈ ਵੋਟਾਂ ਪਾਉਣ, ਮੈਂ ਸਿਆਸਤ ਤੋਂ ਦੂਰ ਰਹਿਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਉਸ ਨੂੰ ਸੱਤਾ ਤੇ ਅਹੁਦੇ ਦਾ ਕਦੇ ਲਾਲਚ ਨਹੀਂ ਰਿਹਾ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਸ਼ੀਕਲਾ ਆਪਣੀ ਨਵੀਂ ਪਾਰਟੀ ਬਣਾ ਸਕਦੀ ਹੈ ਜਾਂ ਫਿਰ ਅੰਨਾ ਡੀ ਐਮ ਕੇ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ, ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਉਨ੍ਹਾਂ ਅਖ਼ੀਰ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

Continue Reading

ਰੁਝਾਨ


Copyright by IK Soch News powered by InstantWebsites.ca