Capt Amarinder and family members issued ED and income tax notices
Connect with us [email protected]

ਰਾਜਨੀਤੀ

ਕੇਂਦਰ ਨਾਲ ਟਕਰਾਅ ਦਾ ਸਿੱਟਾ : ਕੈਪਟਨ ਅਮਰਿੰਦਰ ਤੇ ਪਰਵਾਰਕ ਜੀਆਂ ਨੂੰ ਈ ਡੀ ਅਤੇ ਆਮਦਨ ਟੈਕਸ ਦੇ ਨੋਟਿਸ

Published

on

capt. amrinder singh

ਨਵੀਂ ਦਿੱਲੀ, 5 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਮੁਕਾਬਲੇ ਬੇਅਸਰ ਕਰਨ ਲਈ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਸਮੇਤ ਪਰਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੈਂ ‘ਤੇ ਕਈ ਪਾਸਿਆਂ ਵੱਲੋਂ ਸਵਾਲ ਚੁੱਕੇ ਗਏ ਹਨ।
ਕੱਲ੍ਹ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਆਪਣੇ ਧਰਨੇ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈ ਡੀ ਦੇ ਨੋਟਿਸ ਤੋਂ ਇਲਾਵਾ ਖੁਦ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਟੈਕਸ ਵਿਭਾਗ ਪਾਸੋਂ ਨੋਟਿਸ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਹੱਦ ਇੱਥੋਂ ਤੱਕ ਹੋ ਗਈ ਹੈ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇੱਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਆਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨ੍ਹਾਂ ਨੂੰ ਵੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੈਨੂੰ ਨਹੀਂ ਪਤਾ ਕਿ ਇਹ ਨੋਟਿਸ ਜਾਰੀ ਕਰਨ ਦੇ ਸਮੈਂ ਤੋਂ ਸਿਵਾ ਇਸ ਬਾਰੇ ਕੀ ਕਹਿਣਾ ਹੈ ਕਿਉਂਕਿ ਜੋ ਸਮਾਂ ਚੁਣਿਆ ਗਿਆ ਹੈ, ਉਹ ਸ਼ੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕਰਵਾਉਣ ਦੇ ਹੰਭਲੇ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਕੱਢੇ ਹਨ।’ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿਰੁੱਧ ‘ਸ਼ਹਿਰੀ ਨਕਸਲਵਾਦੀ’ ਹੋਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਇਹ ਦੋਸ਼ ਵੀ ਰੱਦ ਕੀਤੇ ਹਨ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਉਕਸਾਉਂਦੀ ਹੈ। ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨਾਂ ਨੂੰ ਕੇਂਦਰ ਸਰਕਾਰ ਦੇ ਕਦਮਾਂ ਦਾ ਪ੍ਰਤੀਕਰਮ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ ‘ਤੇ ਲੱਤ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਬਿਖੇੜੇ ਕੇਂਦਰ ਸਰਕਾਰ ਨੇ ਖੜੇ ਕੀਤੇ ਹਨ, ਜਦ ਕਿ ਪੰਜਾਬ ਸਿਰਫ ਸ਼ਾਂਤੀ ਚਾਹੁੰਦਾ ਹੈ ਤਾਂ ਕਿ ਸਾਡੀ ਕਿਸਾਨੀ ਅਤੇ ਸਨਅਤ ਸਮੇਤ ਸਮੁੱਚੇ ਪੰਜਾਬੀ ਹੋਰ ਪ੍ਰਫੁੱਲਤ ਹੋਣ। ਕਿਸਾਨਾਂ ਨੂੰ ਆਜ਼ਾਦ ਕਰਨ ਲਈ ਕੇਂਦਰੀ ਖੇਤੀ ਕਾਨੂੰਨ ਲਿਆਉਣ ਬਾਰੇ ਭਾਜਪਾ ਦੇ ਦਾਅਵੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਆਜ਼ਾਦੀ ਦੇਣ ਬਹਾਨੇ ਕਿਸਾਨਾਂ ਨੂੰ ਕਾਰਪੋਰੇਟਾਂ ਦੀ ਚੁੰਗਲ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਕਿਸਾਨਾਂ ਨਾਲ ਨਹੀਂ, ਸਗੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼ ਵਰਗੇ ਹੋਰ ਰਾਜਾਂ ਦੇ ਕਿਸਾਨਾਂ ਨਾਲ ਵੀ ਘੋਰ ਬੇਇਨਸਾਫੀ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਵਾਰ ਦੇ ਲੋਕਾਂ ਨੂੰ ਈ ਡੀ ਅਤੇ ਇਨਕਮ ਟੈਕਸ ਦੇ ਨੋਟਿਸ ਕੱਢਣ ਦੀ ਕਾਰਵਾਈ ਦੀ ਹੋਰ ਵੀ ਕਈ ਆਗੂਆਂ ਨੇ ਸਖਤ ਨਿਖੇਧੀ ਕੀਤੀ ਅਤੇ ਸਵਾਲ ਉਠਾਏ ਹ।

ਰਾਜਨੀਤੀ

ਮਹਾਂਰਾਸ਼ਟਰ ਅਸੈਂਬਲੀ ਦੇ ਸਪੀਕਰ ਦੇ ਵਿਰੁੱਧ ਨੋਟਿਸ ਜਾਰੀ ਕਰਨ ਦੀ ਅਪੀਲ

Published

on

Speaker of the Maharashtra Assembly
  • ਸੁਪਰੀਮ ਕੋਰਟ ਵਿੱਚ ਦੋ ਹਫਤਿਆਂ ਬਾਅਦ ਸੁਣਵਾਈ ਹੋਏਗੀ
    ਨਵੀਂ ਦਿੱਲੀ, 25 ਨਵੰਬਰ – ਪੱਤਰਕਾਰ ਅਰਣਬ ਗੋਸਵਾਮੀ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਮਹਾਂਰਾਸ਼ਟਰ ਅਸੈਂਬਲੀ ਦੇ ਸਪੀਕਰ ਨੂੰ ਨੋਟਿਸ ਜਾਰੀ ਕਰ ਕੇ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਜਾਵੇ, ਜਿਸ ਵਿੱਚ ਸਦਨ ਦੇ ਅਧਿਕਾਰੀ ਨੇ ਦਾਅਵਾ ਕੀਤਾ ਸੀ ਕਿ ਉਸ ਵੱਲੋਂ ਸਪੀਕਰ ਦੇ ਕਹਿਣ ‘ਤੇ ਪੱਤਰਕਾਰ ਨੂੰ ਮਰਿਆਦਾ ਮਤੇ ਦੀ ਉਲੰਘਣਾ ਦਾ ਪੱਤਰ ਭੇਜਿਆ ਗਿਆ ਸੀ।
    ਚੀਫ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਪਹਿਲਾਂ ਕਿਹਾ ਸੀ ਕਿ ਸਪੀਕਰ ਨੂੰ ਨੋਟਿਸ ਦੇਣਾ ਜ਼ਰੂਰੀ ਹੋ ਸਕਦਾ ਹੈ, ਪਰ ਬਾਅਦ ਵਿੱਚ ਗੋਸਵਾਮੀ ਦੀ ਪਟੀਸ਼ਨ ‘ਤੇ ਕੇਸ ਦੀ ਸੁਣਵਾਈ ਦੋ ਹਫਤਿਆਂ ਲਈ ਇਹ ਕਹਿ ਕੇ ਅੱਗੇ ਪਾ ਦਿੱਤੀ ਕਿ ਉਨ੍ਹਾਂਵੱਲੋਂ ਅਸੈਂਬਲੀ ਦੇ ਸਹਾਇਕ ਸਕੱਤਰ ਦਾ ਜਵਾਬ ਪੜ੍ਹਿਆ ਜਾਣਾ ਅਜੇ ਬਾਕੀ ਹੈ।
    ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਨੇ 6 ਨਵੰਬਰ ਨੂੰ ਮਹਾਂਰਾਸ਼ਟਰ ਵਿਧਾਨ ਮੰਡਲ ਸੈਕਟਰੀਏਟ ਦੇ ਸਹਾਇਕ ਸੈਕਟਰੀ ਵਿਲਾਸ ਅਠਾਵਲੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਇਹ ਸਪੱਸ਼ਟ ਕਰਨ ਨੂੰ ਕਿਹਾ ਸੀ ਕਿ ਮਰਿਆਦਾ ਮਤੇ ਦੀ ਉਲੰਘਣਾ ਦੇ ਮੁੱਦੇ ਉਤੇ ਉਨ੍ਹਾਂ ਵੱਲੋਂ ਪੱਤਰਕਾਰ ਨੂੰ ਜਾਰੀ ਪੱਤਰ, ਜਿਸ ਕਰਕੇ ਪੱਤਰਕਾਰ ਨੂੰ ਸੁਪਰੀਮ ਕੋਰਟ ਜਾਣਾ ਪਿਆ ਜਾਪਦਾ ਹੈ, ਦੇ ਕਾਰਨ ਉਨ੍ਹਾਂ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਰਨਬ ਗੋਸਵਾਮੀ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਇਸ ਕਾਰਨ ਦੱਸੋ ਨੋਟਿਸ ਦੇ ਜਵਾਬ ਵਿੱਚ ਸਦਨ ਦੇ ਅਧਿਕਾਰੀ ਨੇ ਕਿਹਾ ਕਿ ਇਹ ਪੱਤਰ ਸਪੀਕਰ ਦੇ ਹੁਕਮ ਉਤੇ ਭੇਜਿਆ ਗਿਆ ਸੀ, ਜਿਸ ਕਰ ਕੇ ਅਸੈਂਬਲੀ ਦੇ ਸਪੀਕਰ ਨੂੰ ਨੋਟਿਸ ਜਾਰੀ ਕੀਤਾ ਜਾਵੇ। ਸਪੀਕਰ ਅਠਾਵਲੇ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਸਪੀਕਰ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਇਹ ਦੇਖਿਆ ਜਾਵੇ ਕਿ ਕੋਈ ਮਾਣਹਾਨੀ ਹੋਈ ਹੈ ਜਾਂ ਨਹੀਂ। ਅਦਾਲਤ ਨੇ ਕਿਹਾ ਕਿ ਅਧਿਕਾਰੀ ਦਾ ਕਹਿਣਾ ਹੈ ਕਿ ਉਸ ਨੇ ਸਪੀਕਰ ਦੇ ਕਹਿਣ ‘ਤੇ ਪੱਤਰ ਜਾਰੀ ਕੀਤਾ ਸੀ ਤਾਂ ਸਪੀਕਰ ਦਾ ਪੱਖ ਸੁਣਨਾ ਬਣਦਾ ਹੈ। ਬੈਂਚ ਨੇ ਕਿਹਾ ਕਿ ਸਦਨ ਦੇ ਅਧਿਕਾਰੀ ਨੇ ਇਹ ਸਭ ਕੁਝ ਕਿਹਾ ਹੈ, ਪਰ ਪੱਤਰ ਵਾਪਸ ਨਹੀਂ ਲਿਆ। ਇਸ ਕਰ ਕੇ ਪਹਿਲਾਂ ਬੈਂਚ ਵੱਲੋਂ ਅਧਿਕਾਰੀ ਦਾ ਜਵਾਬ ਪੜ੍ਹਿਆ ਜਾਵੇਗਾ ਅਤੇ ਉਸ ਪਿੱਛੋਂ ਦੋ ਹਫਤਿਆਂ ਬਾਅਦ ਕੇਸ ਦੀ ਸੁਣਵਾਈ ਹੋਵੇਗੀ।

Click Here To Read Latest Politics news

Continue Reading

ਰਾਜਨੀਤੀ

ਵਾਰਾਣਸੀ ਤੋਂ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਤੇਜ ਬਹਾਦਰ ਦੀ ਅਰਜ਼ੀ ਰੱਦ

Published

on

tej bahadur

ਨਵੀਂ ਦਿੱਲੀ, 25 ਨਵੰਬਰ – ਸੁਪਰੀਮ ਕੋਰਟ ਨੇ ਬੀ ਐਸ ਐਫ ਤੋਂ ਬਰਖਾਸਤ ਕੀਤੇ ਗਏ ਜਵਾਨ ਤੇਜ ਬਹਾਦਰ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਲੋਕ ਸਭਾ ਚੋਣਾਂ 2019 ਵਿੱਚ ਵਾਰਾਣਸੀ ਚੋਣ ਖੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ।
ਚੀਫ ਜਸਟਿਸ ਐਸ ਏ ਬੋਬੜੇ, ਜਸਟਿਸ ਏ ਐਸ ਬੋਪੱਨਾ ਅਤੇ ਜਸਟਿਸ ਵੀ ਰਾਮਾ ਸੁਬਰਮਨੀਅਮ ਨੇ ਕਿਹਾ ਕਿ ਇਹ ਅਪੀਲ ਰੱਦ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਚੀਫ ਜਸਟਿਸ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਫਤਰ ਇੱਕ ‘ਖਾਸ ਦਫਤਰ’ ਹੈ। ਇਸ ਮੌਕੇ ਤੇਜ ਬਹਾਦਰ ਨੇ ਅਰਜ਼ੀ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਚੀਫ ਜਸਟਿਸ ਬੋਬੜੇ ਨੇ ਕਿਹਾ, ‘ਅਸੀਂ ਇਸ ਕੇਸ ਨੂੰ ਅਣਮਿੱਥੇ ਸਮੇ ਤੱਕ ਨਹੀਂ ਸੁਣ ਸਕਦੇ। ਇਹ ਬਹੁਤ ਮਹੱਤਵ ਪੂਰਨ ਹੈ ਕਿ ਅਸੀਂ ਤੁਹਾਡੀ ਸੁਣਵਾਈ ਕਰ ਰਹੇ ਹਾਂ।’ ਕੇਸ ਦੀ ਵਿਸਥਾਰ ਨਾਲ ਸੁਣਵਾਈ ਪਿੱਛੋਂ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ ਸੀ। ਤੇਜ ਬਹਾਦਰ ਨੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਨੇ ਪ੍ਰਧਾਨ ਮੰਤਰੀ ਦੇ ਖਿਲਾਫ ਉਸ ਦੀ ਚੋਣ ਅਰਜ਼ੀ ਰੱਦ ਕਰ ਦਿੱਤੀ ਸੀ।

Click Here To Read Politics current news

Continue Reading

ਰਾਜਨੀਤੀ

ਸ਼ਿਵ ਸੈਨਾ ਵਿਧਾਇਕ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਦਾ ਛਾਪਾ

Published

on

Enforcement raid

ਮੁੰਬਈ, 25 ਨਵੰਬਰ – ਸ਼ਿਵ ਸੈਨਾ ਵਿਧਾਇਕ ਪ੍ਰਤਾਪ ਸਰਨਾਈਕ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਛਾਪਾ ਮਾਰ ਕੇ ਉਨ੍ਹਾਂ ਦੇ ਬੇਟੇ ਵਿਹੰਗ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਛਾਪੇ ਨੂੰ ਸ਼ਿਵ ਸੈਨਾ ਨੇ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ।
ਪ੍ਰਤਾਪ ਸਰਨਾਈਕ ਸ਼ਿਵ ਸੈਨਾ ਦੇ ਬੜਬੋਲੇ ਵਿਧਾਇਕਾਂ ਵਿੱਚ ਜਾਣੇ ਜਾਂਦੇ ਹਨ। ਉਹ ਮੁੰਬਈ ਨੇੜਲੇ ਠਾਣੇ ਜ਼ਿਲਾ ਦੀ ਓਵਲਾ-ਮਾਜੀਵਾੜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ ਅਤੇ ਪਿੱਛੇ ਜਿਹੇ ਵਿਧਾਨ ਸਭਾ ਵਿੱਚ ਪੱਤਰਕਾਰ ਅਰਨਬ ਗੋਸਵਾਮੀ ਦੇ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਮਤਾ ਵੀ ਉਨ੍ਹਾਂ ਹੀ ਪੇਸ਼ ਕੀਤਾ ਸੀ। ਕੱਲ੍ਹ ਸਵੇਰੇ ਉਨ੍ਹਾਂ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਸਮੇਤ ਮੁੰਬਈ ਅਤੇ ਠਾਣੇ ਵਿੱਚ ਈ ਡੀ ਨੇ 10 ਜਗ੍ਹਾ ਛਾਪੇ ਮਾਰੇ ਸਨ। ਇਸ ਮੌਕੇ ਠਾਣੇ ਦੇ ਹੀਰਾਨੰਦਾਨੀ ਕੰਪਲੈਕਸ ਵਿੱਚਉਨ੍ਹਾਂ ਦੀ ਰਿਹਾਇਸ਼ ‘ਤੇ ਕਰੀਬ ਚਾਰ ਘੰਟੇ ਦੀ ਤਲਾਸ਼ੀ ਦੇ ਬਾਅਦ ਈ ਡੀ ਨੇ ਉਨ੍ਹਾਂ ਦੇ ਬੇਟੇ ਵਿਹੰਗ ਨੂੰ ਹਿਰਾਸਤ ਵਿੱਚ ਲੈ ਲਿਆ। ਵਿਹੰਗ ਦੇ ਨਾਂਅ ਉਤੇ ਹੀ ਵਿਹੰਗ ਗਰੁੱਪ ਆਫ ਕੰਪਨੀਜ਼ ਸ਼ੁਰੂ ਕੀਤਾ ਗਿਆ ਸੀ, ਜਿਸ ਦੇ ਮੁਖੀ ਖੁਦ ਪ੍ਰਤਾਪ ਸਰਨਾਈਕ ਹਨ। ਉਨ੍ਹਾਂ ਦੀ ਰਿਹਾਇਸ਼ ਦੀ ਤਲਾਸ਼ੀ ਦੇ ਬਾਅਦ ਈ ਡੀ ਦੀ ਟੀਮ ਪ੍ਰਤਾਪ ਸਰਨਾਈਕ ਦੇ ਦੂਸਰੇ ਪੁੱਤਰ ਪੁਰਵੇਸ਼ ਦੇ ਘਰ ਵੀ ਗਈ। ਪੁਰਵੇਸ਼ ਨੂੰ ਪ੍ਰਤਾਪ ਸਰਨਾਈਕ ਦਾ ਰਾਜਨੀਤਕ ਵਾਰਸ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਹੋਟਲ ਕਾਰੋਬਾਰ ਵੀ ਪੁਰਵੇਸ਼ ਹੀ ਦੇਖਦਾ ਹੈ। ਉਸ ਨੂੰ ਉਧਵ ਠਾਕਰੇ ਦੇ ਪੁੱਤਰ ਆਦਿੱਤਯ ਦਾ ਕਰੀਬੀ ਮੰਨਿਆ ਜਾਂਦਾ ਹੈ।ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਨੁਸਾਰ ਇਹ ਛਾਪੇ ਸੁਰੱਖਿਆ ਪ੍ਰੋਵਾਈਡਰ ਕੰਪਨੀ ਟਾਪਸ ਗਰੁੱਪ ਦੇ ਪ੍ਰਮੋਟਰ ਅਤੇ ਉਸ ਨਾਲ ਸਬੰਧਤ ਲੋਕਾਂ ਉਤੇ ਕੀਤੀ ਜਾ ਰਹੀ ਹੈ। ਜਿਨ੍ਹਾਂ 10 ਥਾਵਾਂ ਉੱਤੇ ਈ ਡੀ ਨੇ ਛਾਪੇ ਮਾਰੇ ਹਨ, ਉਨ੍ਹਾਂ ਵਿੱਚ ਟਾਪਸ ਗਰੁੱਪ ਦੇ ਦਫਤਰ ਵੀ ਸ਼ਾਮਲ ਹਨ। ਈ ਡੀ ਨੂੰ ਸ਼ੱਕ ਹੈ ਕਿ ਸਰਨਾਈਕ ਅਤੇ ਉਨ੍ਹਾਂ ਦੇ ਪੁੱਤਰਾਂ ਨੇ ਟਾਪਸ ਗਰੁੱਪ ਵਿੱਚ ਨਾਜਾਇਜ਼ ਪੂੰਜੀ ਲਾਈ ਹੈ। ਟਾਪਸ ਗਰੁੱਪ ਦੇ ਚੇਅਰਮੈਨ ਰਾਹੁਲ ਨੰਦਾ ਦਾ ਕਹਿਣਾ ਹੈ ਕਿ ਪ੍ਰਤਾਪ ਸਰਨਾਈਕ ਉਨ੍ਹਾਂ ਦੇ ਪੁਰਾਣੇ ਮਿੱਤਰ ਹਨ, ਪਰ ਉਨ੍ਹਾਂ ਨੇ ਗਰੁੱਪ ਵਿੱਚ ਕੋਈ ਨਿਵੇਸ਼ ਨਹੀਂ ਕੀਤਾ।

Click Here To Read Politics current news

Continue Reading

ਰੁਝਾਨ