Controversy between Mamta and Amit Shah over death of elderly Bibi dur
Connect with us [email protected]

ਰਾਜਨੀਤੀ

ਚੋਣਾਂ ਦੌਰਾਨ ਬਜ਼ੁਰਗ ਬੀਬੀ ਦੀ ਮੌਤ ਕਾਰਨ ਮਮਤਾ ਅਤੇ ਅਮਿਤ ਸ਼ਾਹ ਵਿੱਚ ਵਿਵਾਦ

Published

on

mamta and amit shah
 • ਮਮਤਾ ਨੇ ਕਿਹਾ:ਹਾਥਰਸ ਕੇਸਮੌਕੇਅਮਿਤ ਸ਼ਾਹ ਚੁੱਪ ਕਿਉਂ ਸੀ?
  ਨੰਦੀਗ੍ਰਾਮ, 29 ਮਾਰਚ, -ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਇੱਕ ਭਾਜਪਾ ਵਰਕਰ ਦੀ ਮਾਂ ਨਾਲ ਕੁੱਟਮਾਰ ਦੀ ਕਿਸੇ ਘਟਨਾ, ਜਿਸ ਵਿੱਚ ਉਸ ਦੀ ਮੌਤ ਹੋਈ ਦੱਸੀ ਗਈ ਹੈ, ਦੇ ਕਾਰਨ ਇਸ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਵਿਵਾਦ ਛਿੜ ਗਿਆ ਹੈ।
  ਪਹਿਲਾਂ ਅਮਿਤ ਸ਼ਾਹ ਨੇ ਇਸ ਰਾਜ ਵਿੱਚ ਭਾਜਪਾ ਵਰਕਰ ਦੀ ਮਾਂ ਦੀ ਮੌਤ ਬਾਰੇ ਬਿਆਨ ਦਿੱਤਾ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਉੱਤੇ ਹਮਲਾ ਕਰਦਿਆਂ ਕਿਹਾ ਸੀ ਕਿ ਉਸ ਦੇ ਰਾਜ ਵਿੱਚ ਔਰਤਾਂ ਉੱਤੇ ਹਮਲੇ ਹੋ ਰਹੇ ਹਨ ਅਤੇ ਉਹ ਇਸ ਦੀ ਪ੍ਰਵਾਹ ਨਹੀਂ ਕਰਦੀ। ਇਸ ਦੇ ਜਵਾਬ ਵਿੱਚ ਅੱਜ ਸੋਮਵਾਰ ਨੂੰ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਔਰਤਾਂ ਦੇ ਖ਼ਿਲਾਫ਼ ਹਿੰਸਾ ਦਾ ਕਦੇ ਸਮਰਥਨ ਨਹੀਂ ਕਰਦੀ, ਸਰਕਾਰ ਦੀ ਮਸ਼ੀਨਰੀ ਕਾਰਵਾਈ ਕਰੇਗੀ ਅਤੇ ਇਸ ਮੌਤ ਦੀ ਅਸਲੀ ਵਜ੍ਹਾ ਵੀ ਅਜੇ ਨਹੀਂ ਪਤਾ। ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਪੁੱਛਿਆ ਕਿ ਜਦੋਂ ਭਾਜਪਾ ਦੀ ਸਰਕਾਰ ਵਾਲੇ ਉੱਤਰ ਪ੍ਰਦੇਸ਼ ਵਿਚ ਇੱਕ ਨੌਜਵਾਨ ਲੜਕੀ ਦਾ ਸੈਕਸ ਸ਼ੋਸ਼ਣ ਕਰ ਕੇ ਫਿਰ ਜਾਨ ਤੋਂ ਮਾਰ ਦਿੱਤਾ ਗਿਆ ਅਤੇ ਇਸ ਕੇਸ ਵਿੱਚ ਭਾਜਪਾ ਦਾ ਵਿਧਾਇਕ ਦੋਸ਼ੀ ਨਿਕਲਿਆ ਸੀ, ਉਸ ਨੂੰ ਅਦਾਲਤ ਤੋਂ ਸਜ਼ਾ ਹੋਣ ਤੱਕ ਵੀ ਭਾਰਤ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਉਂ ਚੁੱਪ ਰਿਹਾ ਸੀ ਅਤੇ ਉਸ ਦੇ ਬਾਅਦ ਵੀ ਉੱਤਰ ਪ੍ਰਦੇਸ਼ ਵਿੱਚ ਏਨਾ ਕੁਝ ਹੁੰਦਾ ਰਹਿੰਦਾ ਹੈ, ਗ੍ਰਹਿ ਮੰਤਰੀ ਨੇ ਕਦੀ ਉਸ ਬਾਰੇ ਚੁੱਪ ਕਿਉਂ ਨਹੀਂ ਤੋੜੀ, ਕਿਉਂਕਿ ਓਥੇ ਉਨ੍ਹਾਂ ਦੀ ਆਪਣੀ ਸਰਕਾਰ ਹੈ।
  ਅਸਲ ਵਿੱਚ ਭਾਜਪਾ ਦਾ ਦਾਅਵਾ ਹੈ ਕਿ ਪਿਛਲੇ ਮਹੀਨੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚਲੇ ਨਿਮਤਾ ਇਲਾਕੇ ਵਿਚ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਦੇ ਸਮਰਥਕਾਂ ਨੇ ਭਾਜਪਾ ਵਰਕਰ ਦੀ 85 ਸਾਲਾ ਬਜ਼ੁਰਗ ਮਾਂ ਉੱਤੇ ਹਮਲਾ ਕੀਤਾ ਸੀ ਅਤੇ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਮਮਤਾ ਬੈਨਰਜੀ ਨੇ ਅੱਜ ਆਪਣੇ ਚੋਣ ਹਲਕੇ ਨੰਦੀਗ੍ਰਾਮ ਦੀ ਰੈਲੀ ਵਿੱਚ ਬੋਲਦਿਆਂ ਕਿਹਾ:‘ਮੈਂ ਨਹੀਂ ਜਾਣਦੀ ਕਿ ਉਸ ਭੈਣ ਦੀ ਮੌਤ ਕਿਸ ਤਰ੍ਹਾਂ ਹੋਈ ਹੈ। ਮੈਂ ਆਪਣੀਆਂ ਭੈਣਾਂ ਅਤੇ ਮਾਵਾਂ ਦੇ ਖ਼ਿਲਾਫ਼ ਹਿੰਸਾ ਦਾ ਕਦੇ ਸਮਰਥਨ ਨਹੀਂ ਕੀਤਾ, ਪਰ ਭਾਜਪਾ ਇਸ ਮੁੱਦੇ ਉੱਤੇ ਰਾਜਨੀਤੀ ਕਰਦੀ ਹੈ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਟਵੀਟ ਕਰਦੇ ਹਨ ਕਿ ਬੰਗਾਲ ਵਿੱਚ ਕੀ ਹਾਲ ਹੈ। ਮੈਂ ਪੁੱਛਣਾ ਚਾਹੁੰਦੀ ਹਾਂ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਜਦੋਂ ਔਰਤ ਉੱਤੇ ਹਮਲਾ ਕੀਤਾ ਗਿਆ ਤਾਂ ਬੇਰਹਿਮੀ ਵਿਖਾਈ ਗਈ ਸੀ, ਉਦੋਂ ਉਹ ਚੁੱਪ ਕਿਉਂ ਰਹੇ ਸਨ?’ ਮਮਤਾ ਨੇ ਕਿਹਾ ਕਿ ਬੀਤੇ ਕੁਝ ਦਿਨਾਂਦੌਰਾਨ ਤ੍ਰਿਣਮੂਲ ਕਾਂਗਰਸ ਦੇ 3 ਵਰਕਰਾਂ ਦਾ ਕਤਲ ਕਰ ਦਿੱਤਾ ਗਿਆ ਹੈ, ਇਸ ਬਾਰੇ ਅਮਿਤ ਸ਼ਾਹ ਕਿਉਂ ਚੁੱਪ ਹਨ।
  ਵਰਨਣ ਯੋਗ ਹੈ ਕਿ ਅਮਿਤ ਸ਼ਾਹ ਨੇ ਅੱਜ ਇੱਕ ਟਵੀਟ ਕੀਤਾ ਸੀ ਕਿ‘ਪੱਛਮੀ ਬੰਗਾਲ ਦੀ ਧੀ ਸ਼ੋਭਾ ਮਜੂਮਦਾਰ ਦੀ ਮੌਤ ਕਾਰਨ ਮੈਂ ਗੁੱਸੇ ਵਿੱਚ ਹਾਂ, ਜਿਸ ਉੱਤੇ ਟੀ ਐੱਮ ਸੀ ਦੇ ਗੁੰਡਿਆਂ ਨੇ ਹਮਲਾ ਕੀਤਾ ਸੀ। ਉਸ ਪਰਿਵਾਰ ਦਾ ਦੁੱਖ ਅਤੇ ਦਰਦ ਲੰਬੇ ਸਮੇਂ ਤੱਕ ਮਮਤਾ ਦੀਦੀ ਨੂੰ ਡਰਾਉਂਦੇ ਰਹਿਣਗੇ। ਬੰਗਾਲ ਸਾਡੀਆਂ ਮਾਵਾਂ ਤੇ ਭੈਣਾਂ ਦੀ ਸੁਰੱਖਿਆ ਲਈ ਲੜੇਗਾ।’ ਇਸ ਦੇ ਬਾਅਦ ਮਮਤਾ ਬੈਨਰਜੀ ਨੇ ਪਲਟਵਾਂ ਵਾਰ ਕੀਤਾ ਹੈ।
  ਪੱਛਮੀ ਬੰਗਾਲ ਚੋਣਾਂਦੌਰਾਨ ਸਭ ਦੀ ਨਜ਼ਰ ਹਾਟ-ਸੀਟ ਨੰਦੀਗ੍ਰਾਮ ਉੱਤੇ ਲੱਗੀ ਹੈ, ਜਿੱਥੋਂਮੁੱਖ ਮੰਤਰੀ ਮਮਤਾ ਬੈਨਰਜੀ ਦਾ ਮੁਕਾਬਲਾ ਉਸ ਦੇ ਸਾਬਕਾ ਭਰੋਸੇਮੰਦ ਸਹਿਯੋਗੀ ਅਤੇ ਦਲਬਦਲੀ ਪਿੱਛੋਂ ਭਾਜਪਾ ਉਮੀਦਵਾਰ ਬਣਾਏ ਗਏ ਸੁਵੇਂਦੂ ਅਧਿਕਾਰੀ ਨਾਲ ਹੈ। ਇਸ ਹਲਕੇ ਵਿੱਚ ਅੱਜ ਹੋਲੀ ਦੇ ਦਿਨ ਧੁੱਪ ਵਿੱਚ ਵੀ ਮਮਤਾ ਨੰਦੀਗ੍ਰਾਮ ਵਿੱਚ ਵ੍ਹੀਲ ਚੇਅਰ ਉੱਤੇ ਰੋਡ ਸ਼ੋਅ ਕਰਦੀ ਰਹੀ ਹੈ। ਦੋਵਾਂ ਧਿਰਾਂ ਲਈ ਇਸ ਹਲਕੇ ਦੀ ਚੋਣ ਵੱਕਾਰ ਦਾ ਸਵਾਲ ਬਣੀ ਹੋਈ ਹੈ।

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca