Court issues order to register case against Simerjit Bains
Connect with us [email protected]

ਰਾਜਨੀਤੀ

ਸਿਮਰਜੀਤ ਬੈਂਸ ਵਿਰੁੱਧ ਕੇਸ ਦਰਜ ਕਰਨ ਲਈ ਅਦਾਲਤ ਵਲੋਂ ਹੁਕਮ ਜਾਰੀ

Published

on

simarjeet bains

ਲੁਧਿਆਣਾ, 7 ਜੁਲਾਈ, (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧ ਗਈਆਂ ਜਾਪਦੀਆਂ ਹਨ।
ਵਰਨਣ ਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਕ ਔਰਤ ਨੇ ਸਿਮਰਜੀਤ ਸਿੰਘ ਬੈਂਸ ਉੱਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਾਏ ਸਨ। ਇਸ ਬਾਰੇ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਉੱਤੇਬਾਕਾਇਦਾ ਕੇਸ ਦਰਜ ਕਰਨ ਲਈ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਹੁਕਮ ਦੇ ਦਿੱਤੇ ਹਨ। ਇਹ ਜਾਣਕਾਰੀ ਬੈਂਸ ਉੱਤੇ ਬਲਤਕਾਰ ਦੇ ਦੋਸ਼ ਲਾਉਣ ਵਾਲੀ ਔਰਤ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇਸ਼ੇਅਰ ਕੀਤੀ ਹੈ। ਜਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੱਤ ਮਹੀਨੇ ਬਾਕੀ ਹਨ, ਇਸ ਫ਼ੈਸਲੇ ਨਾਲ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਲੁਧਿਆਣਾ ਦੀ 45 ਸਾਲਾ ਔਰਤ ਨੇ ਦੋਸ਼ ਲਾਏ ਸਨ ਕਿ ਸਿਮਰਜੀਤ ਸਿੰਘ ਬੈਂਸ ਨੇ ਉਸ ਨਾਲ ਬਲਾਤਕਾਰ ਕਰਨ ਪਿੱਛੋਂ ਉਸਨੂੰ ਧਮਕੀ ਦਿੱਤੀ ਸੀ ਕਿ ਜੇ ਉਸਨੇ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵਾਂ ਪੁੱਤਰਾਂ ਦਾ ਨੁਕਸਾਨ ਕਰ ਦੇਵੇਗਾ। ਉਸ ਔਰਤ ਵੱਲੋਂ ਕਾਫ਼ੀ ਕੋਸ਼ਿਸ਼ ਤੋਂ ਬਾਅਦ ਵੀ ਜਦਸਿਮਰਜੀਤ ਸਿੰਘ ਬੈਂਸ ਉਤੇ ਕਾਰਵਾਈ ਨਾ ਹੋਈ ਤਾਂ ਉਸਨੇ ਆਪਣੇ ਵਕੀਲ ਹਰੀਸ਼ ਰਾਏ ਢਾਂਡਾ ਰਾਹੀਂ ਅਦਾਲਤੀ ਕੇਸ ਕਰ ਦਿੱਤਾ। ਅੱਜ ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਇਸ ਬਾਰੇ ਪੁਲਸ ਡਿਵੀਜ਼ਨ ਨੰਬਰ 6 ਦੇ ਮੁਖੀ ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਦੇਰੀ ਦੇ ਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰਨ ਅਤੇ ਦਰਜ ਕੀਤੇ ਕੇਸ ਦੀ ਕਾਪੀ ਅਦਾਲਤ ਨੂੰ ਭੇਜਣ,ਜਿਸ ਪਿੱਛੋਂ ਕਿਸੇ ਵੀ ਸਮੇਂ ਇਹ ਕੇਸ ਦਰਜ ਕੀਤਾ ਜਾ ਸਕਦਾ ਹੈ।

Read More Latest Politics News

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰਾਜਨੀਤੀ

ਅਕਾਲ ਤਖ਼ਤ ਸਾਹਿਬ ਵਿਖੇ ਕਾਂਗਰਸੀ ਮੰਤਰੀ ਤੇ ਵਿਧਾਇਕ ਨਹੀਂ ਪੁਜੇ

Published

on

Congress

11 ਅਗਸਤ ਨੂੰ ਸਪੱਸ਼ਟੀਕਰਨ ਦੇਣ ਲਈ ਆਖਰੀ ਮੌਕਾ
ਅੰਮ੍ਰਿਤਸਰ, 3 ਅਗਸਤ – ਸਾਲ 2015 ਵਿੱਚ ਹੋਏ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਕੇਸਾਂ ਵਿੱਚ ਇਨਸਾਫ਼ ਲਈ ਬਰਗਾੜੀ ਇਨਸਾਫ਼ ਮੋਰਚੇ ਨੂੰ 2018 ਵਿੱਚ ਖ਼ਤਮ ਕਰਵਾਉਣ ਮੌਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਦਾ ਵਾਅਦਾ ਪੂਰਾ ਨਾ ਕਰਨ ਲਈ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਕੱਲ੍ਹ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਕਰਕੇ ਆਖਰੀ ਮੌਕਾ ਦੇ ਕੇ 11 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਸੱਦੇ ਨੇ ਹਲਚਲ ਪੈਦਾ ਕਰ ਦਿੱਤੀ ਹੈ।
ਇੱਥੇ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਿੱਛੋਂ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੀਤੀ 23 ਜੁਲਾਈ ਨੂੰ ਉਨ੍ਹਾਂ ਨੇ ਸਮੇਤ ਪੰਜ ਸਿੰਘਾਂ ਨੇ ਕਾਂਗਰਸੀ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਕਾਂਗਰਸੀ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬਰਗਾੜੀ ਇਨਸਾਫ਼ ਮੋਰਚੇ ਨੂੰ ਖ਼ਤਮ ਕਰਵਾਉਣ ਵੇਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਕੇ ਵਾਅਦੇ ਨਾ ਪੂਰੇ ਕਰਨ ਬਾਰੇ ਨੋਟਿਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਸਾਰਿਆਂ ਨੂੰ ਆਖਰੀ ਮੌਕਾ ਦਿੱਤਾ ਜਾਂਦਾ ਹੈ ਕਿ 11 ਅਗਸਤ ਨੂੰ 11 ਵਜੇ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋ ਕਿ ਲਿਖਤੀ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਮੌਕੇ ਬਾਬਾ ਹਰਬੰਸ ਸਿੰਘ ਜੋਧਪੁਰ, ਬਾਬਾ ਹਿੰਮਤ ਸਿੰਘ, ਬਾਬਾ ਨਛੱਤਰ ਸਿੰਘ ਝੱਬਰ ਭੈਣੀ, ਬਾਬਾ ਗੁਰਸੇਵਕ ਸਿੰਘ ਹਰਿਆਣਾ ਵਾਲੇ ਅਤੇ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca