Court orders seven days notice before arrest in toolkit case
Connect with us [email protected]

ਪੰਜਾਬੀ ਖ਼ਬਰਾਂ

ਟੂਲਕਿੱਟ ਕੇਸ ਵਿੱਚ ਅਦਾਲਤ ਵੱਲੋਂ ਗ੍ਰਿਫ਼ਤਾਰੀ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣ ਦਾ ਹੁਕਮ

Published

on

Delhi-court

ਨਵੀਂ ਦਿੱਲੀ, 15 ਮਾਰਚ, – ਕਿਸਾਨ ਸੰਘਰਸ਼ ਨਾਲ ਸੰਬੰਧਤ ਬਹੁ-ਚਰਚਿਤ ਟੂਲਕਿੱਟ ਵਾਲੇ ਕੇਸ ਵਿੱਚ ਮੁਲਜ਼ਮ ਨਿਕਿਤਾ ਜੈਕਬ, ਸ਼ਾਂਤਨੂੰ ਮੁਲੁਕ ਤੇ ਸ਼ੁਭਮ ਚੌਧਰੀ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ਉੱਤੇ ਅੱਜ ਸੋਮਵਾਰ ਨੂੰ ਸੁਣਵਾਈ ਦੌਰਾਨ ਤਿੰਨ ਘੰਟੇ ਤੋਂ ਵੱਧ ਚੱਲੀ ਬਹਿਸ ਪਿੱਛੋਂ ਅਦਾਲਤ ਨੇ ਦਿੱਲੀ ਪੁਲਿਸ ਨੂੰ ਆਦੇਸ਼ ਦਿੱਤਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣਾ ਪਵੇਗਾ ਤਾਂ ਕਿ ਉਹ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਦੇ ਬਾਅਦ ਅਦਾਲਤ ਵਿੱਚ ਤਿੰਨ ਮੁਲਾਜ਼ਮਾਂ ਨੇ ਆਪੋ-ਆਪਣੀ ਪਟੀਸ਼ਨ ਵਾਪਸ ਲੈ ਲਈ ਅਤੇ ਅਦਾਲਤ ਨੇ ਪਟੀਸ਼ਨਾਂ ਨੂੰ ‘ਡਿਸਮਿਸ ਐਜ਼ ਵਿਡਰਾਅ’ ਐਲਾਨ ਕਰਦਿੱਤਾ।
ਅੱਜ ਦੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਹਾਲੇ ਤਕ ਪੁੱਛਗਿੱਛ ਵਿੱਚ ਕਈ ਝੂਠ ਬੋਲੇ ਤੇ ਸਬੂਤ ਮਿਟਾਏ ਹਨ। ਪੁਲਿਸ ਨੇ ਦੱਸਿਆ ਕਿ ਉਸ ਦੀ ਜਾਂਚ ਵਿਦੇਸ਼ ਕੰਪਨੀਆਂ ਉੱਤੇ ਨਿਰਭਰ ਹੈ ਤੇ ਜ਼ੂਮ ਕਾਲ ਹੋਵੇ ਜਾਂ ਟਵਿੱਟਰ,ਉਥੋਂ ਜਵਾਬ ਆਉਣਨੂੰ ਸਮਾਂ ਲੱਗਦਾ ਹੈ। ਇਨ੍ਹਾਂ ਕੰਪਨੀਆਂ ਨੂੰ ਚਿੱਠੀ ਲਿਖ ਕੇ ਕੁਝ ਜਾਣਕਾਰੀ ਮੰਗੀ ਹੈ। ਪੁਲਿਸ ਨੇਕਿਹਾ ਕਿ ਜੇ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਤਾਂ ਕਿਸੇ ਦਾ ਜਾਂਚ ਵਿੱਚ ਸਹਿਯੋਗ ਨਹੀਂ ਮਿਲੇਗਾ। ਮੁਲਾਜ਼ਮ ਧਿਰ ਨੇ ਕਿਹਾ ਕਿ ਕਈ ਘੰਟਿਆਂ ਦੌਰਾਨ ਪੁਲਿਸ ਨੇ 50 ਤੋਂ ਵੱਧ ਸਵਾਲ ਪੁੱਛੇ ਤੇ ਹਰ ਸਵਾਲ ਬਾਰੇ ਜਵਾਬ ਦਿੱਤਾ ਹੈ। ਅਦਾਲਤ ਨੇ ਪੁਲਿਸ ਤੋਂ ਪੁੱਛਿਆ ਕਿ ਜੇ ਉਨ੍ਹਾਂ ਕੋਲ ਅਜਿਹੇ ਸਬੂਤ ਹਨ, ਜੋ ਗ੍ਰਿਫ਼ਤਾਰੀ ਦਾ ਆਧਾਰ ਬਣਦੇ ਹਨ ਤਾਂ ਅਦਾਲਤ ਨੂੰ ਦੱਸਣ, ਮੌਜੂਦਾ ਜਾਂਚ ਵਿੱਚ ਅਜਿਹਾ ਕੁਝ ਨਹੀਂ ਕਿ ਇਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਜਾਵੇ। ਪੁਲਿਸ ਨੇ ਕਿਹਾ ਕਿ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਬਾਅਦ ਪੁਲਿਸ ਦੇ ਇਸ ਜਵਾਬਉੱਤੇ ਅਦਾਲਤ ਤੋਂ ਕਿਸੇ ਦੀ ਵੀ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਦੇਣ ਦਾ ਆਦੇਸ਼ ਦੇ ਕੇ ਸੁਣਵਾਈ ਬੰਦ ਕਰ ਦਿੱਤੀ।

Read More Today Exclusive Breaking News

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca