Resignation case: Dal Badlu MLAs Manshahia, Sandoya, Kamalu
Connect with us [email protected]

ਪੰਜਾਬੀ ਖ਼ਬਰਾਂ

ਅਸਤੀਫੇ ਦਾ ਮਾਮਲਾ:ਦਲ ਬਦਲੂ ਵਿਧਾਇਕ ਮਾਨਸ਼ਾਹੀਆ, ਸੰਦੋਆ, ਕਮਾਲੂ, ਪਿਰਮਲ ਸਿੰਘ ਸਪੀਕਰ ਅੱਗੇ ਪੇਸ਼

Published

on

Speaker Rana KP Singh

ਸੁਖਪਾਲ ਖਹਿਰਾ ਤੇ ਬਲਦੇਵ ਜੈਤੋ ਫਿਰ ਨਹੀਂ ਪਹੁੰਚੇ
ਚੰਡੀਗੜ੍ਹ, 21 ਜੁਲਾਈ – ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਕੁੱਲ 18 ਵਿਧਾਇਕਾਂ ਵਿੱਚੋਂ ਛੇ ਵਿਰੁੱਧ ਪਾਰਟੀ ਬਦਲਣ ਕਰ ਕੇ ‘ਐਂਟੀ ਡਿਫੈਕਸ਼ਨ’ ਐਕਟ ਹੇਠ ਸਪੀਕਰ ਰਾਣਾ ਕੇ ਪੀ ਸਿੰਘ ਕੋਲ ਇਨ੍ਹਾਂ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦਾ ਗੰਭੀਰ ਕੇਸ ਚੱਲ ਰਿਹਾ ਹੈ। ਕੱਲ੍ਹ ਸੁਣਵਾਈ ਦੀ ਤਰੀਕ ਸਮੇਂ ਸੁਖਪਾਲ ਸਿੰਘ ਖਹਿਰਾ ਤੇ ਬਲਦੇਵ ਸਿੰਘ ਜੈਤੋ ਇੱਕ ਵਾਰ ਫਿਰ ਪੇਸ਼ ਨਹੀਂ ਹੋਏ, ਜਦ ਕਿ ਅਮਰਜੀਤ ਸਿੰਘ ਸੰਦੋਆ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ ਕਮਾਲੂ ਤੇ ਪਿਰਮਲ ਸਿੰਘ ਖਾਲਸਾ ਨੇ ਆਪੋ-ਆਪਣਾ ਪੱਖ ਰੱਖਿਆ।
ਇਸ ਬਾਰੇ ਵਿਧਾਨ ਸਭਾ ਸਕੱਤਰੇਤ ਦੇ ਸੂਤਰਾਂ ਨੇ ਦੱਸਿਆ ਕਿ ਬਲਦੇਵ ਸਿੰਘ ਜੈਤੋ ਨੇ ਫਰੀਦਕੋਟ ਹਸਪਤਾਲ ਵਿੱਚ ਜ਼ੇਰੇ ਇਲਾਜ ਹੋਣਾ ਦੱਸ ਕੇ ਦੋ ਮਹੀਨੇ ਹੋਰ ਦੇਣ ਦੀ ਬੇਨਤੀ ਕੀਤੀ ਅਤੇ ਸੁਖਪਾਲ ਸਿੰਘ ਖਹਿਰਾ ਵਿਰੁੱਧ ਐਡਵੋਕੇਟ ਸਿਮਰਨ ਸਿੰਘ ਦੀ ਪਟੀਸ਼ਨ ਇਸੇ ਸਬੰਧ ਵਿੱਚ ਦਾਖਲ ਹੈ, ਜਿਸ ਵਿੱਚ ਸਪੀਕਰ ਵਿਰੁੱਧ ਲੋੜ ਤੋਂ ਵੱਧ ਵਕਤ ਦੇਣ ਦਾ ਨੁਕਤਾ ਉਠਾਏ ਜਾਣ ਕਰ ਕੇ ਕੇਸ ਪੇਚੀਦਾ ਬਣ ਗਿਆ ਹੈ। ਵਰਨਣ ਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਅਤੇ ਬਲਦੇਵ ਸਿੰਘ ਜੈਤੋ ਨੇ ਜਨਵਰੀ 2019 ਵਿੱਚ ਪੰਜਾਬ ਏਕਤਾ ਪਾਰਟੀ ਬਣਾਈ ਅਤੇ ਫਿਰ ਮਈ ਮਹੀਨੇ ਲੋਕ ਸਭਾ ਚੋਣ ਬਠਿੰਡਾ ਤੇ ਫਰੀਦਕੋਟ ਸੀਟਾਂ ਤੋਂ ਲੜੀ ਸੀ, ਪਰ ਦੋਵੇਂ ਹਾਰ ਗਏ ਸਨ। ਇਸ ਦੇ ਬਾਅਦ ਉਹ 31 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਦੇ ਨਾਂਅ ਉੱਤੇ ਵਿਧਾਇਕ ਵਜੋਂ ਸਹੂਲਤਾਂ-ਤਨਖਾਹ, ਡੀ ਏ, ਹੋਰ ਭੱਤੇ, ਲੱਖਾਂ ਰੁਪਏ ਵਿੱਚ ਲੈ ਰਹੇ ਹਨ। ਇਸੇ ਤਰ੍ਹਾਂ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਅਮਰਜੀਤ ਸਿੰਘ ਸੰਦੋਆ ਅਤੇ ਮਾਨਸਾ ਤੋਂ ਨਾਜਰ ਸਿੰਘ ਮਾਨਸ਼ਾਹੀਆ ਦੋਵਾਂ ਨੇ ਅਪ੍ਰੈਲ 2019 ਵਿੱਚ ਕਾਂਗਰਸ ਵਿੱਚਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਦਦ ਕੀਤੀ, ਪਰ ਅਜੇ ਤਕ 28 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹੋਣ ਦਾ ਆਨੰਦ ਮਾਣ ਰਹੇ ਹਨ, ਭਾਵੇਂ ਇਨ੍ਹਾਂ ਵਿਰੁੱਧ ਦਰਜ ਕੇਸ ਵਿੱਚ ਇਨ੍ਹਾਂ ਨੂੰ ਆਯੋਗ ਕਰਾਰ ਦੇਣ ਦਾ ਗੰਭੀਰ ਕੇਸ ਹੈ। ਬੀਤੇ ਤਿੰਨ ਜੂਨ ਨੂੰ ਮੌੜ ਹਲਕੇ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ, ਭਦੌੜ ਤੋਂ ਪਿਰਮਲ ਸਿੰਘ ਖਾਲਸਾ ਅਤੇ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਤਿੰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈਲੀਪੈਡ ਉੱਤੇਖੜੋ ਕੇ ਸੱਤਾਧਾਰੀ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਅਸਤੀਫੇ ਵੀ ਇੱਕ ਦਿਨ ਪਹਿਲਾਂ ਦੀ ਤਰੀਕ ਵਿੱਚ ਦੇ ਦਿੱਤੇ, ਪਰ ਕੇਸ ਦਾ ਫੈਸਲਾ ਅਜੇ ਤੱਕ ਲਟਕਿਆ ਹੈ।ਵਿਧਾਨ ਸਭਾ ਸੂਤਰਾਂ ਮੁਤਾਬਕ ਸਪੀਕਰ ਰਾਣਾ ਕੇ ਪੀ ਸਿੰਘ ਨੇ ਇਨ੍ਹਾਂ ਵਿਧਾਇਕਾਂ ਨੂੰ ਪੇਸ਼ੀ ਵੇਲੇ ਦੱਸਿਆ ਕਿ ਅਸਤੀਫੇ ਵਾਲੀਆਂ ਚਿੱਠੀਆਂ ਵਿੱਚ ਸਪੱਸ਼ਟ ਨਹੀਂ ਕਿ ਉਨ੍ਹਾਂ ਨੇ ਪਾਰਟੀ ਤੋਂ ਅਸਤੀਫੇ ਦਿੱਤੇ ਹਨ ਜਾਂ ਵਿਧਾਇਕ ਦੇ ਅਹੁਦੇ ਤੋਂ ਦਿੱਤੇ ਹਨ। ਰਾਣਾ ਕੇ ਪੀ ਸਿੰਘ ਨੇ ਦੱਸਿਆ ਕਿ ਅਸਤੀਫੇ ਦੀ ਭਾਸ਼ਾ ਸਪੱਸ਼ਟ ਤੇ ਠੀਕ ਫਾਰਮੈਟ ਵਿੱਚ ਹੋਣੀ ਚਾਹੀਦੀ ਹੈ। ਇਨ੍ਹਾਂ ਛੇ ਵਿਧਾਇਕਾਂ ਵੱਲੋਂ ਆਪਣਾ ਪੱਖ ਸਹੀ ਤੌਰ ਉੱਤੇ ਪੇਸ਼ ਕਰਨ ਲਈ ਅਗਲੇ ਮਹੀਨੇ 17 ਅਗਸਤ ਮੰਗਲਵਾਰ ਸਪੀਕਰ ਦੇ ਚੈਂਬਰ ਵਿੱਚ ਪੇਸ਼ ਹੋਣ ਦੀ ਸੰਭਾਵਨਾ ਹੈ। ਪੱਕੀ ਤਰੀਕ ਦਾ ਪਤਾ ਇੱਕ-ਦੋ ਦਿਨ ਬਾਅਦ ਲੱਗੇਗਾ।

Read More Latest Punjabi News

ਪੰਜਾਬੀ ਖ਼ਬਰਾਂ

ਪੰਜਾਬੀ ਲੇਖਿਕਾ ਦੀ ਕਿਤਾਬ 50 ਸਾਲ ਬਾਅਦ ਲਾਇਬ੍ਰੇਰੀ ਨੂੰ ਵਾਪਸ ਕੀਤੀ ਗਈ

Published

on

The Punjabi author

ਗਲਾਸਗੋ, 31 ਜੁਲਾਈ – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਦੀ ਕਿਤਾਬ ਆਖਰ ਵਾਪਸ ਆ ਗਈ ਹੈ।
ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚੋਂ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ ਦੀ ਕਿਤਾਬ ਵਾਪਸ ਭੇਜੀ ਗਈ ਹੈ, ਜੋ ਆਖਰੀ ਵਾਰ 1968 ਵਿੱਚ ਉਧਾਰ ਦਿੱਤੀ ਗਈ ਸੀ। ਸਾਲ 1965 ਵਿੱਚ ਮਿਲਸ ਅਤੇ ਬੂਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਹ ਕਿਤਾਬ ਪਾਠਕ ਨੇ ਇੱਕ ਵੱਡੇ ਚਿੱਟੇ ਬੈਗ ਵਿੱਚ ਡਾਕ ਰਾਹੀਂ 20 ਪੌਂਡ ਦੇ ਨੋਟ ਅਤੇ ਮੁਆਫੀ ਦੀ ਇੱਕ ਗੁੰਮਨਾਮ ਚਿੱਠੀ ਨਾਲ ਵਾਪਸ ਭੇਜੀ ਹੈ। ਇਸ ਚਿੱਠੀ ਵਿੱਚ ਕਿਤਾਬ ਦੀ ਦੇਰੀ ਨਾਲ ਵਾਪਸੀ ਦੀ ਮੁਆਫੀ ਸਵੀਕਾਰ ਕਰਨ ਦੀ ਗੱਲ ਲਿਖੀ ਗਈ ਹੈ। ਇਸ ਕਿਤਾਬ ਨਾਲ ਭੇਜੇ ਗਏ 20 ਪੌਂਡ ਇੱਕ ਚੈਰਿਟੀ ਨੂੰ ਦਾਨ ਕੀਤੇ ਜਾ ਰਹੇ ਹਨ, ਕਿਉਂਕਿ ਰੇਨਫਰਿਊਸ਼ਾਇਰ ਲਾਇਬ੍ਰੇਰੀਆਂ ਬਕਾਇਆ ਕਿਤਾਬਾਂ ਦੀ ਵਾਪਸੀ ਲਈ ਜੁਰਮਾਨਾ ਨਹੀਂ ਸਨ ਵਸੂਲ ਰਹੀਆਂ।
ਸ਼੍ਰੀਮਤੀ ਬਲਬੀਰ ਸਿੰਘ ਦਾ ਜਨਮ 1921 ਵਿੱਚ ਪੰਜਾਬ ਵਿੱਚ ਹੋਇਆ ਸੀ ਅਤੇ ਉਹ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ੈਫ, ਕੁੱਕਰੀ ਅਧਿਆਪਕ ਤੇ ਰਸੋਈ ਕਿਤਾਬ ਦੀ ਲੇਖਿਕਾ ਸਨ। ਉਨ੍ਹਾ ਦੀ ਇੰਡੀਅਨ ਕੁੱਕਰੀ ਕਿਤਾਬ ਨੂੰ ਪਹਿਲੀ ਵਾਰ ਲੰਡਨ ਵਿੱਚ ਛਪਣ ਉੱਤੇ ਬਹੁਤ ਪ੍ਰਸ਼ੰਸਾ ਮਿਲੀ ਸੀ। ਇਸ ਕਿਤਾਬ ਦੀਆਂ ਦੁਨੀਆਂ ਵਿੱਚ ਸੈਂਕੜੇ ਹਜ਼ਾਰਾਂ ਕਾਪੀਆਂ ਵਿਕੀਆਂ ਸਨ। ਇਸ ਪਿੱਛੋਂ ਕਿਤਾਬ ਦੇ ਕਈ ਐਡੀਸ਼ਨ ਵੀ ਛਪੇ ਸਨ। ਲੇਖਿਕਾਦੀ 1994 ਵਿੱਚ ਮੌਤ ਹੋ ਗਈ ਸੀ।

Continue Reading

ਪੰਜਾਬੀ ਖ਼ਬਰਾਂ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

Published

on

Supreme-Court

ਨਵੀਂ ਦਿੱਲੀ, 31 ਜੁਲਾਈ – ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂ ਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

Continue Reading

ਪੰਜਾਬੀ ਖ਼ਬਰਾਂ

ਛੁੱਟੀ ਆਏ ਫ਼ੌਜੀ ਨੇ ਹੋਟਲ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕੀਤੀ

Published

on

Suicide

ਫ਼ਿਰੋਜ਼ਪੁਰ, 31 ਜੁਲਾਈ – ਛੁੱਟੀ ਵਿੱਚ ਆਏ ਹੋਏ ਇੱਕ ਫ਼ੌਜੀ ਨੇ ਫ਼ਿਰੋਜ਼ਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਥਾਣਾ ਇੰਚਾਰਜ ਨਿਖੀਲ ਗਰਗ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਫ਼ੌਜ ਵਿੱਚ ਲੇਹ ਵਿੱਚ ਤੈਨਾਤ ਸੀ। ਉਹ ਕਰੀਬ ਡੇਢ ਮਹੀਨੇ ਪਹਿਲਾਂ ਛੁੱਟੀ ਕੱਟਣ ਘਰ ਆਇਆ ਸੀ।ਥਾਣਾ ਇੰਚਾਰਜ ਨੇ ਦੱਸਿਆ ਕਿ ਕਰਮਜੀਤ ਸਿੰਘ ਕੱਲ੍ਹ ਸਵੇਰੇ ਫ਼ਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਆਇਆ ਅਤੇ ਉਥੇ ਕਮਰਾ ਲਿਆ ਸੀ। ਉਹ ਆਪਣੇ ਕਮਰੇ ਤੋਂ ਕਰੀਬ 3-4 ਵਾਰ ਬਾਹਰ ਆਇਆ। ਰਾਤ 11 ਵਜੇ ਉਸ ਦੇ ਵੱਲੋਂ ਲਾਏ ਗਏ ਫੰਦੇ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਸੂਚਨਾ ਮਿਲਦੇ ਸਾਰ ਪੁਲਸ ਟੀਮ ਓਥੇ ਗਈ। ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਕਰਮਜੀਤ ਸਿੰਘ ਨੇ ਵ੍ਹਅਟਸਐਪ ਰਾਹੀਂ ਆਪਣੇ ਪਰਵਾਰ ਨੂੰ ਲੋਕੇਸ਼ਨ ਸੈਂਡ ਕੀਤੀ ਸੀ, ਜਿਸ ਦੀ ਸੂਚਨਾ ਪਰਵਾਰ ਨੇ ਫ਼ਿਰੋਜ਼ਪੁਰ ਦਿੱਤੀ ਅਤੇ ਜਦੋਂ ਆ ਕੇ ਹੋਟਲ ਦੇ ਕਮਰੇ ਵਿੱਚ ਦੇਖਿਆ ਤਾਂ ਉਸਦੇ ਗਲੇ ਵਿੱਚ ਫੰਦਾ ਲੱਗਾ ਹੋਇਆ ਸੀ। ਸਵੇਰਾ ਹੋਟਲ ਦੇ ਮਾਲਿਕ ਤਰੁਣ ਮਿਤਲ ਨੇ ਕਿਹਾ ਕਿ ਉਹ ਇਸ ਵਕਤ ਬਾਹਰ ਹੈ ਪਰ ਇਸ ਘਟਨਾ ਦੀ ਜਾਣਕਾਰੀ ਸਭ ਤੋਂ ਪਹਿਲਾਂ ਪੁਲਸ ਨੂੰ ਦਿੱਤੀ ਗਈ ਸੀ ਤੇ ਪੁਲਸ ਦੀ ਮੌਜੂਦਗੀ ਵਿੱਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮ੍ਰਿਤਕ ਫੰਦੇ ਨਾਲ ਲੱਟਕਦਾ ਹੋਇਆ ਪਾਇਆ ਗਿਆ।

Continue Reading

ਰੁਝਾਨ


Copyright by IK Soch News powered by InstantWebsites.ca