Dalai Lama's successor elected: Trump signs 'Tibet policy'
Connect with us [email protected]

ਰਾਜਨੀਤੀ

ਦਲਾਈ ਲਾਮਾ ਦੇ ਵਾਰਸ ਦੀ ਚੋਣ : ਟਰੰਪ ਵੱਲੋਂ ਚੀਨੀ ਦਖਲ ਰੋਕਣ ਲਈ ‘ਤਿੱਬਤ ਨੀਤੀ’ ਉਤੇ ਦਸਤਖਤ

Published

on

trump

ਵਾਸ਼ਿੰਗਟਨ, 29 ਦਸੰਬਰ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਅਜਿਹੇ ਬਿੱਲ ‘ਤੇ ਦਸਤਖਤ ਕੀਤੇ ਹਨ, ਜਿਸ ਵਿੱਚ ਤਿੱਬਤ ਵਿੱਚ ਅਮਰੀਕੀ ਕੌਂਸਲੇਟ ਬਣਾਉਣ ਅਤੇ ਇਹ ਯਕੀਨੀ ਕਰਨ ਲਈ ਇੱਕ ਅੰਤਰਰਾਸ਼ਟਰੀ ਗਠਜੋੜ ਬਣਾਉਣ ਦੀ ਗੱਲ ਕੀਤੀ ਗਈ ਹੈ ਕਿ ਅਗਲੇ ਦਲਾਈ ਲਾਮਾ ਦੀ ਚੋਣ ਸਿਰਫ ਤਿੱਬਤੀ ਬੋਧੀ ਭਾਈਚਾਰੇ ਦੇ ਲੋਕ ਕਰਨਗੇ ਅਤੇ ਇਸ ਵਿੱਚ ਚੀਨ ਦਾ ਕੋਈ ਦਖਲ ਨਾ ਹੋਵੇ। ‘ਤਿੱਬਤੀ ਨੀਤੀ’ ਅਤੇ ਸਮਰਥਨ ਕਾਨੂੰਨ 2020 ਵਿੱਚ ਤਿੱਬਤ ਸਬੰਧੀ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਸਟਮ ਵਿੱਚ ਸੋਧ ਕੀਤੀ ਗਈ ਹੈ।
ਡੋਨਾਡਲ ਟਰੰਪ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਰਾਹਤ ਦੇਣ ਅਤੇ ਫੈਡਰਲ ਸਰਕਾਰ ਨੂੰ ਧਨ ਦੇਣ ਲਈ 2300 ਅਰਬ ਡਾਲਰ ਦੇ ਪੈਕੇਜ ਹੇਠ ਐਤਵਾਰ ਨੂੰ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ। ਚੀਨ ਦੇ ਵਿਰੋਧ ਦੇ ਬਾਵਜੂਦ ਅਮਰੀਕੀ ਸੈਨੇਟ ਨੇ ਪਿਛਲੇ ਹਫਤੇ ਇਸ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਸੀ, ਜਿਸ ਵਿੱਚ ਤਿੱਬਤੀਆਂ ਨੂੰ ਉਨ੍ਹਾਂ ਦੇ ਰੂਹਾਨੀ ਆਗੂ ਦਾ ਵਾਰਸ ਚੁਣਨ ਦੇ ਅਧਿਕਾਰ ਨੂੰ ਕੇਂਦਰਿਤ ਕੀਤਾ ਗਿਆ ਹੈ ਅਤੇ ਤਿੱਬਤ ਦੇ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਡਿਪਲੋਮੇਟ ਦੀ ਭੂਮਿਕਾ ਦਾ ਵਿਸਥਾਰ ਕੀਤਾ ਗਿਆ ਹੈ। ਇਸ ਬਿੱਲ ਹੇਠ ਤਿੱਬਤ ਦੇ ਮਾਮਲਿਆਂ ‘ਤੇ ਅਮਰੀਕਾ ਦੇ ਵਿਸ਼ੇਸ਼ ਡਿਪਲੋਮੇਟ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਯਕੀਨੀ ਕਰਨ ਲਈ ਸੰਸਾਰ ਪੱਧਰ ‘ਤੇ ਗਠਜੋੜ ਕਰ ਸਕਦਾ ਹੈ ਕਿ ਅਗਲੇ ਦਲਾਈ ਲਾਮਾ ਦੀ ਚੋਣ ਸਿਰਫ ਤਿੱਬਤੀ ਬੋਧੀ ਭਾਈਚਾਰਾ ਕਰੇ। ਇਸ ਵਿੱਚ ਤਿੱਬਤੀ ਭਾਈਚਾਰੇ ਦੇ ਸਮਰਥਨ ਵਿੱਚ ਗੈਰ-ਸਰਕਾਰੀ ਸੰਗਠਨਾਂ ਨੂੰ ਮਦਦ ਦਾ ਪ੍ਰਸਤਾਵ ਹੈ। ਇਸ ਵਿੱਚ ਅਮਰੀਕਾ ਵਿੱਚ ਨਵੇਂ ਚੀਨੀ ਵਣਜ ਕੌਂਸਲੇਟ ‘ਤੇ ਉਦੋਂ ਤੱਕ ਪਾਬੰਦੀ ਦੀ ਗੱਲ ਹੈ, ਜਦੋਂ ਤੱਕ ਤਿੱਬਤ ਦੇ ਲਹਾਸਾ ਵਿੱਚ ਅਮਰੀਕੀ ਕੌਂਸਲੇਟ ਨਹੀਂ ਚੱਲਦਾ।
ਇਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਵਾਇਰਸ ਦੀ ਮਾਰ ਨਾਲ ਨਜਿੱਠਣ ਲਈ 900 ਅਰਬ ਡਾਲਰ ਦੇ ਸੰਸਾਰਕ ਮਹਾਮਾਰੀ ਰਾਹਤ ਪੈਕੇਜ ‘ਤੇ ਦਸਤਖਤ ਕਰ ਦਿੱਤੇ ਹਨ। ਇਸ ਪੈਸੇ ਦੀ ਵਰਤੋਂ ਕੋਰੋਨਾ ਵਾਇਰਸ ਦੌਰਾਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਕਾਰੋਬਾਰੀਆਂ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਤੇ ਟੀਕਾ ਮੁਹਿੰਮ ਵਿੱਚ ਕੀਤੀ ਜਾਵੇਗੀ। ਟਰੰਪ ਨੇ ਐਤਵਾਰ ਰਾਤ ਨੂੰ ਇਸ ਬਾਰੇ ਐਲਾਨ ਕੀਤਾ। ਇਸ ਪੈਕੇਜ ਤਹਿਤ ਬੇਰੁਜ਼ਗਾਰਾਂ ਨੂੰ ਹਰ ਹਫਤੇ ਤਿੰਨ ਸੌ ਡਾਲਰ ਅਤੇ ਜ਼ਰੂਰਤਮੰਦ ਲੋਕਾਂ ਨੂੰ 600 ਡਾਲਰ ਦੀ ਸਹਾਇਤਾ ਦਿੱਤੀ ਜਾਵੇਗੀ। ਨਵੇਂ ਨਿਯਮਾਂ ਹੇਠ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲੇ ਕਾਰੋਬਾਰੀ, ਸਕੂਲਾਂ ਅਤੇ ਸਿਹਤ ਸੇਵਾਵਾਂ ਦੀ ਵੀ ਮਦਦ ਕੀਤੀ ਜਾਵੇਗੀ।

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Read More Punjabi Political News Today

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Read More Latest Political News Today

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca