BJP's compulsion: Dalit community and Dera Sirsa need votes
Connect with us [email protected]

ਰਾਜਨੀਤੀ

ਭਾਜਪਾ ਦੀ ਮਜਬੂਰੀ:2022 ਦੀਆਂ ਚੋਣਾਂ ਲਈ ਦਲਿਤ ਭਾਈਚਾਰੇ ਅਤੇ ਡੇਰਾ ਸਿਰਸਾ ਦੀਆਂ ਵੋਟਾਂ ਚਾਹੀਦੀਆਂ ਨੇ

Published

on

BJP

ਸੰਗਰੂਰ, 10 ਜੂਨ – ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਅਸੈਂਬਲੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਪਰ ਪਾਰਟੀ ਅਜੇ ਲੋਕਾਂ ਵਿੱਚ ਜਾਣ ਤੋਂ ਝਿਜਕਦੀ ਹੈ। ਅਕਾਲੀ ਦਲ (ਬਾਦਲ) ਨਾਲੋਂ ਗੱਠਜੋੜ ਟੁੱਟਣ ਪਿੱਛੋਂ ਭਾਜਪਾ ਨੇ 2022 ਦੀਆਂ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮਾਝਾ ਅਤੇ ਦੁਆਬਾ ਖੇਤਰ ਵਿੱਚ ਪਾਰਟੀ ਦਾ ਕੁਝ ਆਧਾਰ ਹੈ, ਪਰ ਮਾਲਵਾ ਵਿੱਚ ਪਾਰਟੀ ਦੀ ਸਥਿਤੀ ਬਹੁਤ ਪਤਲੀ ਹੈ। ਇਸ ਲਈ ਪਾਰਟੀ ਵੱਲੋਂ ਓਥੇ ਦਲਿਤ ਵੋਟ ਬੈਂਕ ਦੇ ਨਾਲ ਡੇਰਾ ਸਿਰਸਾ ਵੱਲ ਝੁਕਾਅ ਕੀਤਾ ਜਾਣ ਲੱਗਾ ਹੈ।
ਇਸ ਦੌਰਾਨ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨੂੰ ਕਦੀ ਮਾਂ ਨਾਲ ਮਿਲਾਉਣ ਤੇ ਕਦੇ ਆਪਣੀ ਜਾਂਚ ਕਰਵਾਉਣ ਲਈ ਜੇਲ੍ਹ ਤੋਂ ਬਾਹਰ ਲਿਆਂਦਾ ਜਾਣਾ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਦਾ ਹਿੱਸਾ ਮੰਨਿਆ ਜਾਂਦਾ ਹੈ। ਡੇਰਾ ਸੱਚਾ ਸੌਦਾ ਦੇ ਮੁੱਖੀ ਵਾਂਗ ਬਾਪੂ ਆਸਾ ਰਾਮ ਵੀ ਸੰਗੀਨ ਅਪਰਾਧਾਂ ਹੇਠ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਨੇ ਕਈ ਵਾਰ ਪੈਰੋਲ ਲੈਣ ਲਈ ਦਰਖਾਸਤ ਦਿੱਤੀ, ਆਪਣਾ ਇਲਾਜ ਆਯੂਰਵੈਦਿਕ ਢੰਗ ਨਾਲ ਕਰਵਾਉਣ ਲਈ ਫਰਿਆਦ ਕੀਤੀ, ਪਰ ਉਸਦੀ ਹਰ ਅਰਜ਼ੀ ਰੱਦਹੁੰਦੀ ਗਈ ਹੈ। ਦੂਸਰੇ ਪਾਸੇ ਡੇਰਾ ਸਿਰਸਾ ਦੇ ਮੁਖੀ ਦਾ ਮਾਲਵਾ ਖੇਤਰ ਵਿੱਚ ਚੰਗਾ ਪ੍ਰਭਾਵ ਹੋਣ ਕਰ ਕੇ ਉਸ ਨੂੰ ਜੇਲ੍ਹ ਵਿੱਚੋਂ ਵਾਰ-ਵਾਰ ਬਾਹਰ ਕੱਢਣ ਨੂੰ ਸਿਆਸੀ ਹਲਕੇ ਗੰਭੀਰਤਾ ਨਾਲ ਲੈ ਰਹੇ ਹਨ। ਅੱਜ ਤਕ ਡੇਰਾ ਸਿਰਸਾ ਦੇ ਜਿਹੜੇ ਪ੍ਰੇਮੀ ਭਾਜਪਾ ਨੂੰ ਪਾਣੀ ਪੀ-ਪੀ ਕੇ ਕੋਸਦੇ ਸਨ,ਉਨ੍ਹਾਂ ਦੀ ਅਚਾਨਕ ਚੁੱਪ ਕੁਝ ਸਿਆਸੀ ਇਸ਼ਾਰੇ ਕਰਦੀ ਜਾਪਦੀ ਹੈ। ਫਿਰ ਵੀ ਜਾਪਦਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਡੇਰਾ ਪ੍ਰੇਮੀ ਉਪਰੋਂ ਮਿਲੇ ਇਸ਼ਾਰੇ ਉਤੇ ਪੂਰੀ ਤਰ੍ਹਾਂ ਨਹੀਂ ਭੁਗਤਣਗੇ, ਕਿਉਂਕਿ ਉਨ੍ਹਾਂ ਦੇ ਮਨ ਵਿੱਚ ਭਾਜਪਾ ਸਰਕਾਰ ਬਾਰੇ ਗੁੱਸਾ ਬਹੁਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਨੇ ਉਨ੍ਹਾਂ ਦੇ ਗੁਰੂ ਨੂੰ ਨਾ ਕੇਵਲ ਜੇਲ੍ਹ ਵਿੱਚ ਰੱਖਿਆ, ਸਗੋਂ ਮੀਡੀਆ ਰਾਹੀਂ ਬਦਨਾਮ ਕੀਤਾ ਹੈ। ਪਾਰਟੀ ਦੇ ਆਗੂਆਂ ਨੂੰ ਪਤਾ ਹੈ ਕਿ ਪਿਛਲੀ ਵਾਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਨੇ ਭਾਜਪਾ ਦੀ ਖੁੱਲ੍ਹ ਕੇ ਹਮਾਇਤ ਕੀਤੀ ਸੀ, ਪਰ ਜ਼ਿਲ੍ਹਾ ਸਿਰਸਾ ਦੇ ਸਾਰੇ ਚੋਣ ਹਲਕਿਆਂ ਤੋਂ ਭਾਜਪਾ ਹਾਰ ਗਈ ਸੀ। ਇਸ ਦੇ ਬਾਵਜੂਦ ਭਾਜਪਾ ਇਹ ਸੋਚ ਕੇ ਚੱਲ ਰਹੀ ਹੈ ਕਿ ਮਾਲਵਾ ਖੇਤਰ ਵਿੱਚ ਡੇਰਾ ਸਿਰਸਾ ਦੀ ਮਦਦ ਨਾਲ ਉਸਦੀ ਸਥਿਤੀ ਹਾਸੋ-ਹੀਣੀ ਹੋਣ ਤੋਂ ਬਚ ਸਕਦੀ ਹੈ। ਪਿਛਲੇ ਵਾਰ ਅਕਾਲੀ ਦਲ ਵੱਲੋਂ ਜਿੱਤੀਆਂ ਪੰਦਰਾਂ ਸੀਟਾਂ ਵਿੱਚੋਂ ਅੱਧੀ ਦਰਜਨ ਦੇ ਕਰੀਬ ਉਹ ਹਨ, ਜਿੱਥੇ ਅਕਾਲੀ ਉਮੀਦਵਾਰ ਬਹੁਤ ਥੋੜ੍ਹੇ ਫਰਕ ਨਾਲ ਜਿੱਤੇ ਸਨ। ਜੇ ਓਦੋਂ ਭਾਜਪਾ ਨਾਲ ਸਾਂਝ ਨਾ ਹੁੰਦੀ ਤਾਂ ਅਕਾਲੀ ਦਲ ਨੇ ਇਹ ਸੀਟਾਂ ਗੁਆ ਲੈਣੀਆਂ ਸਨ। ਭਾਜਪਾ ਆਗੂਆਂ ਨੂੰ ਆਸ ਹੈ ਕਿ ਕਿਸਾਨ ਅੰਦੋਲਨ ਦੀ ਇਸੇ ਮਹੀਨੇ ਸਮਾਪਤੀ ਹੋ ਜਾਵੇਗੀ ਅਤੇ ਅਕਾਲੀ ਦਲ ਦਾ ਬੇਸ਼ੱਕ ਆਪਣਾ ਦਲਿਤ ਵਿੰਗ ਹੈ, ਪਰ ਉਹ ਦਲਿਤ ਵੋਟਾਂ ਪ੍ਰਤੀ ਅਵੇਸਲਾ ਨਹੀਂ ਹੋਣਾ ਚਾਹੁੰਦਾ, ਇਸ ਲਈ ਭਾਜਪਾ ਦਾ ਸਾਥ ਛੱਡਣ ਪਿੱਛੋਂ ਉਸ ਦਾ ਝੁਕਾਅ ਬਹੁਜਨ ਸਮਾਜ ਪਾਰਟੀ ਵੱਲ ਹੋਣ ਲੱਗਾ ਹੈ।

Read More Punjabi Newspaper

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca