Debt waiver for Punjab laborers and landless farmers on August 20
Connect with us [email protected]

ਰਾਜਨੀਤੀ

ਪੰਜਾਬ ਦੇ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ 20 ਅਗਸਤ ਨੂੰ

Published

on

The Punjab Government

ਕੈਪਟਨ ਦੇ ਬਿਆਨ ਦਾ ਬਾਜਵਾ ਵੱਲੋਂ ਸਵਾਗਤ
ਚੰਡੀਗੜ੍ਹ, 14 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤਾਂ ਦੇ ਕਾਮਿਆਂ ਤੇ ਬੇਜ਼ਮੀਨੇ ਕਿਸਾਨਾਂ ਲਈ ਖੇਤੀ ਕਰਜ਼ਾ ਸਕੀਮ ਹੇਠ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕਰ ਕੇ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤਾ ਜਾਣਾ ਦੱਸਿਆ ਹੈ।
ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਪੰਜਾਬ ਪੱਧਰਦੇ ਸਮਾਗਮ ਵਿੱਚ ਬੇਜ਼ਮੀਨੇ ਕਿਸਾਨਾਂ ਤੇ ਖੇਤੀ ਮਜ਼ਦੂਰਾਂ ਨੂੰ ਇਹ ਚੈੱਕ ਦਿੱਤੇ ਜਾਣਗੇ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਕੋਆਪ੍ਰੇਟਿਵ ਸੋਸਾਈਟੀਜ਼ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਜਿਸ ਨਾਲ ਹਰ ਮੈਂਬਰ ਨੂੰ 20,000 ਰੁਪਏ ਰਾਹਤ ਮਿਲੇਗੀ। ਉਨ੍ਹਾਂ ਨੇ ਖਜ਼ਾਨਾ ਤੇ ਕੋਆਪ੍ਰੇਟਿਵ ਵਿਭਾਗਾਂ ਨੂੰ ਇਸ ਫ਼ੈਸਲੇ ਨੂੰ ਠੀਕ ਤਰ੍ਹਾਂ ਲਾਗੂ ਕਰਨ ਦੀ ਪ੍ਰਕਿਰਿਆ ਉੱਤੇ ਅਮਲ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਕੋਆਪ੍ਰੇਟਿਵ ਸੋਸਾਈਟੀਜ਼ ਐਕਟ-2019 ਹੇਠ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ, ਜਿਸ ਦੇ ਅਧੀਨ ਪੰਜਾਬ ਖੇਤੀਬਾੜੀ ਕੋਆਪ੍ਰੇਟਿਵ ਸੋਸਾਈਟੀਜ਼ ਰਾਹੀਂ ਜ਼ਿਲ੍ਹਾ ਕੇਂਦਰੀ ਕੋਆਪ੍ਰੇਟਿਵ ਬੈਂਕਾਂ ਵੱਲੋਂ ਕੋਆਪਰੇਟਿਵ ਸੋਸਾਈਟੀਜ਼ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।
ਵਰਨਣ ਯੋਗ ਹੈ ਕਿ ਕਾਂਗਰਸ ਪਾਰਟੀ ਨੇ ਸਾਲ-2017 ਵਿਚ ਕਰਜ਼ਾ ਮੁਆਫ਼ੀ ਦਾ ਚੋਣ ਵਾਅਦਾ ਕੀਤਾ ਸੀ, ਜਿਸ ਸਕੀਮ ਹੇਠ ਹਾਲੇ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈਤੇ ਇਸ ਤੋਂ ਇਲਾਵਾ ਅਨੁਸੂਚਿਤ ਜਾਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਸਨ, ਜਿਨ੍ਹਾਂ ਵਿਚ ਸ਼ਡਿਊਲਡ ਕਾਸਟ ਕਾਰਪੋਰੇਸ਼ਨ ਵੱਲੋਂ 6405 ਲਾਭ-ਪਾਤਰੀਆਂ ਦੇ 58.39 ਕਰੋੜ ਅਤੇ ਬੈਕਵਾਰਡ ਕਲਾਸਿਜ਼ ਕਾਰਪੋਰੇਸ਼ਨ ਵੱਲੋਂ 1225 ਲਾਭ-ਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਹੋਈ ਹੈ।
ਪੰਜਾਬ ਤੋਂ ਕਾਂਗਰਸੀਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਰੁਪਏ ਦੇ ਖੇਤੀ ਕਰਜ਼ੇ ਮੁਆਫ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉੱਤੇ ਪੋਸਟ ਕਰ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਐਲਾਨ ਭਾਵੇਂ ਦੇਰੀ ਨਾਲ ਕੀਤਾ ਹੈ, ਪਰ ਮੌਜੂਦਾ ਹਾਲਾਤ ਵਿੱਚ ਪੂਰੀ ਤਰ੍ਹਾਂ ਦਰੁੱਸਤ ਹੈ। ਫੇਸਬੁੱਕ ਉੱਤੇ ਪੋਸਟ ਵਿੱਚਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ,‘ਪੰਜਾਬ ਸਰਕਾਰ ਵੱਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਰੁਪਏ ਦੇ ਖੇਤੀ ਕਰਜ਼ੇ ਮੁਆਫ ਕਰਨ ਦੇ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ।ਇਹ ਐਲਾਨ ਦੇਰੀ ਨਾਲ ਹੈ, ਪਰ ਦਰੁੱਸਤ ਹੈ। ਇਹ ਸਾਡੇ ਸਾਥੀ ਪੰਜਾਬੀਆਂ ਨੂੰ ਮੁਸ਼ਕਿਲ ਸਮੇਂਵੱਡੀ ਰਾਹਤ ਦੇਵੇਗਾ। ਜਲਦੀ ਹੀ ਇਹ ਰਾਹਤ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਦੀ ਉਮੀਦ ਹੈ।’

Read More Latest Politics News

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca