Delhi court rules: Husband can't run away from paying alimony to wife
Connect with us [email protected]

ਪੰਜਾਬੀ ਖ਼ਬਰਾਂ

ਦਿੱਲੀ ਅਦਾਲਤ ਦਾ ਫੈਸਲਾ: ਪਤਨੀ ਨੂੰ ਗੁਜ਼ਾਰਾ-ਭੱਤਾ ਦੇਣ ਤੋਂ ਪਤੀ ਭੱਜ ਨਹੀਂ ਸਕਦਾ

Published

on

High-Court-Delhi

ਨਵੀਂ ਦਿੱਲੀ, 28 ਮਾਰਚ – ਦਿੱਲੀ ਦੀ ਇੱਕ ਅਦਾਲਤ ਨੇ ਵੱਖ ਰਹਿ ਰਹੀ ਪਤਨੀ ਨੂੰ ਅੰਤ੍ਰਿਮ ਗੁਜ਼ਾਰਾ ਭੱਤਾ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਇੱਕ ਵਿਅਕਤੀ ਦੀ ਅਪੀਲ ਰੱਦ ਕਰ ਕੇ ਕਿਹਾ ਕਿ ਵਿਆਹੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਪਤੀ ਦੀ ਸਮਾਜਕ ਤੇ ਕਾਨੂੰਨੀ ਜ਼ਿੰਮੇਵਾਰੀ ਹੈ, ਜਿਸ ਤੋਂ ਪਤੀ ਭੱਜ ਨਹੀਂ ਸਕਦਾ।
ਅਦਾਲਤ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਕਿ ਪਤਨੀ ਪੜ੍ਹੀ ਲਿਖੀ ਹੈ, ਇਸ ਲਈ ਉਸ ਨੂੰ ਆਪਣੇ ਲਈ ਕੋਈ ਨੌਕਰੀ ਲੱਭਣੀ ਚਾਹੀਦੀ ਹੈ ਅਤੇ ਘਰ ਖਾਲੀ ਬੈਠ ਕੇ ਆਪਣੀ ਪ੍ਰਤਿਭਾ ਨੂੰ ਬਰਬਾਦ ਨਹੀਂ ਹੋਣ ਦੇਣਾ ਚਾਹੀਦਾ। ਚੀਫ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਵਰਣ ਕਾਂਤਾ ਸ਼ਰਮਾ ਨੇ ਕਿਹਾ ਕਿ ਮੈਜਿਸਟਰੇਟ ਅਦਾਲਤ ਦਾ ਇਹ ਹੁਕਮ ਸਹੀ ਹੈ ਕਿ ਪਤੀ ਆਪਣੀ ਪਤਨੀ ਨੂੰ ਅੰਤਿ੍ਰਮ ਗੁਜ਼ਾਰਾ ਭੱਤੇ ਦੇ ਤੌਰ ‘ਤੇ ਵੀਹ ਹਜ਼ਾਰ ਰੁਪਏ ਦੇਵੇ। ਸੁਣਵਾਈ ਦੌਰਾਨ ਵਿਅਕਤੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਬਿਨਾਂ ਕਿਸੇ ਕਾਰਨ ਸਹੁਰੇ ਘਰ ਤੋਂ ਚਲੀ ਗਈ ਸੀ ਅਤੇ ਵਾਪਸ ਆਉਣ ਤੋਂ ਨਾਂਹ ਕਰ ਦਿੱਤੀ। ਅਦਾਲਤ ਨੇ ਇਸ ਦਲੀਲ ਨੂੰ ਨਹੀਂ ਮੰਨਿਆ।

Read More Latest Punjabi News Online

ਪੰਜਾਬੀ ਖ਼ਬਰਾਂ

ਸੁਖਬੀਰ ਵੱਲੋਂ ਆਪਣੇ ਆਪ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਦਲ ਵਿੱਚ ਵਿਰੋਧ ਦਾ ਖਤਰਾ ਉੱਭਰਿਆ

Published

on

sukhvir-badal

ਅਬੋਹਰ, 14 ਅਪ੍ਰੈਲ – ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਿਰ ਉੱਤੇ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਅਗਲੇ ਸਾਲ ਸੱਤਾ ਹਾਸਲ ਕਰਨ ਦੇ ਲਈ ਜ਼ੋਰ ਲਾ ਰਹੀਆਂ ਹਨ। ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਿਛਲੇ ਦਸ ਸਾਲ ਲਗਾਤਾਰ ਰਾਜ ਕਰ ਚੁੱਕਾ ਅਕਾਲੀ ਦਲ ਮੂਧੇ ਮੂੰਹ ਡਿੱਗਾ ਸੀ ਅਤੇ ਮੁੱਖ ਵਿਰੋਧੀ ਧਿਰ ਦਾ ਰੁਤਬਾ ਵੀ ਲੈਣ ਤੋਂ ਨਾਕਾਮ ਰਿਹਾ ਸੀ। ਇਸ ਵਾਰ ਜਦੋਂ ਪੰਜਾਬ ਦਾ ਚੋਣ ਮੈਦਾਨ ਭਖਣ ਲੱਗਾ ਹੈ ਤਾਂ ਅਕਾਲੀ ਦਲ ਨੇ ਕਾਂਗਰਸ ਸਰਕਾਰ ਵਿਰੁੱਧ‘ਪੰਜਾਬ ਮੰਗਦਾ ਜਵਾਬ’ ਝੰਡੇ ਹੇਠ ਰੈਲੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਰੈਲੀਆਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਉਮੀਦਵਾਰਾਂ ਦੇ ਨਾਂਅ ਵੀ ਐਲਾਨ ਕਰ ਦਿੱਤੇ ਹਨ।
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਵਿਸ਼ਵਾਸ ਰੱਖਦੀ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਉਮੀਦਵਾਰ ਦੀ ਚੋਣ ਕਰਨ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਕਮੇਟੀਆਂ ਵੱਲੋਂ ਸ਼ਿਫ਼ਾਰਸ਼ ਕੀਤੇ ਉਮੀਦਵਾਰਾਂ ਦਾ ਨਾਂਅਹੀ ਪਾਰਟੀ ਪ੍ਰਧਾਨ ਵੱਲੋਂ ਐਲਾਨਿਆ ਜਾਂਦਾ ਹੈ। ਜਿਸ ਤਰ੍ਹਾਂ ਪਿਛਲੇ ਦਿਨਾਂ ਵਿੱਚ ਸੁਖਬੀਰ ਸਿੰਘ ਬਾਦਲ ਨੇ ਸਭ ਤੋਂ ਪਹਿਲਾਂ ਖ਼ੁਦ ਆਪਣੇ ਆਪ ਨੂੰ ਅਤੇ ਉਸ ਤੋਂ ਬਾਅਦ ਹੋਰ ਕਈ ਪਾਰਟੀ ਆਗੂਆਂ ਨੂੰ ਉਮੀਦਵਾਰ ਐਲਾਨਿਆ ਹੈ, ਉਨ੍ਹਾਂ ਦੇ ਵਰਤਾਰੇ ਤੋਂ ਪਾਰਟੀ ਵਿੱਚ ਲੋਕਤੰਤਰੀ ਪ੍ਰਣਾਲੀ ਦਾ ਖ਼ਾਤਮਾ ਦੀ ਚਰਚਾ ਫਿਰ ਸ਼ੁਰੂ ਹੋ ਗਈ ਹੈ, ਜੋ ਪਾਰਟੀ ਦੀ ਚੋਣ ਸਰਗਰਮੀ ਲਈ ਸ਼ੁੱਭ ਨਹੀਂ ਹੈ। ਵਰਨਣ ਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਲੱਕ ਤੋੜਵੀਂ ਹਾਰ ਪਿੱਛੋਂ ਪਾਰਟੀ ਦੇ ਵੱਡੇ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਸੁਖਦੇਵ ਸਿੰਘ ਢੀਂਡਸਾ ਤੇ ਹੋਰਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਮਨਮਰਜ਼ੀ ਕਰਨ ਦੇ ਦੋਸ਼ ਲਾ ਕੇ ਉਸ ਹਾਰ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਪਾਰਟੀ ਤੋਂ ਵੱਖ ਹੋ ਗਏ ਸਨ। ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਪਾਰਟੀ ਪ੍ਰਧਾਨ ਵੱਲੋਂ ਕੋਰ ਕਮੇਟੀ ਜਾਂ ਸਕਰੀਨਿੰਗ ਕਮੇਟੀ ਵਿੱਚ ਵਿਚਾਰ ਚਰਚਾ ਕੀਤੇ ਬਿਨਾਂ ਹੀ ਉਮੀਦਵਾਰਾਂ ਦਾ ਐਲਾਨ ਤਾਨਾਸ਼ਾਹੀ ਢੰਗ ਨਾਲ ਕਰਨਾ ਪਾਰਟੀ ਲਈ ਭਾਰੀ ਪੈ ਸਕਦਾ ਹੈ। ਪਾਰਟੀ ਅੰਦਰ ਇਨ੍ਹਾਂ ਐਲਾਨਾ ਦੇ ਕਾਰਨ ਬਗਾਵਤੀ ਸੁਰਾਂ ਉਠ ਸਕਦੀਆਂ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਦੇ ਤਾਨਾਸ਼ਾਹੀ ਰਵੱਈਏ ਦੀ ਚਰਚਾ ਸਿਆਸੀ ਗਲਿਆਰਿਆਂ ਵਿੱਚ ਦਿਨੋਂ ਦਿਨ ਜ਼ੋਰ ਫੜਦੀ ਜਾ ਰਹੀ ਹੈ।

Continue Reading

ਪੰਜਾਬੀ ਖ਼ਬਰਾਂ

ਪੰਜਾਬ ਦੀ ਮਹਿਲਾ ਵਕੀਲ ਨੇ ਪ੍ਰਿੰਸ ਹੈਰੀ ਉੱਤੇ ਵਿਆਹ ਦੇ ਵਾਅਦੇ ਤੋਂ ਮੁੱਕਰਨ ਦੇ ਦੋਸ਼ ਲਾਏ

Published

on

prince-harry

ਹਾਈ ਕੋਰਟ ਨੇ ਪਟੀਸ਼ਨ ਨੂੰ ਕੋਰੀ ਕਲਪਨਾ ਕਹਿ ਕੇ ਰੱਦ ਕੀਤਾ
ਚੰਡੀਗੜ੍ਹ, 13 ਅਪਰੈਲ, – ਅਦਾਲਤ ਵਿਚ ਕਈ ਵਾਰ ਬੜੇ ਦਿਲਚਸਪ ਕੇਸ ਆਉਂਦੇ ਹਨ, ਜਿਨ੍ਹਾਂ ਨੂੰ ਵੇਖ ਕੇ ਜੱਜ ਵੀ ਹੈਰਾਨ ਹੋ ਜਾਂਦੇ ਹਨ। ਇਸ ਵਾਰੀ ਪੰਜਾਬ ਦੀ ਇਕ ਮਹਿਲਾ ਵਕੀਲ ਨੇ ਇੰਗਲੈਂਡ ਦੇ ਪ੍ਰਿੰਸ ਹੈਰੀ ਦੇ ਖਿਲਾਫ ਵਿਆਹਦਾ ਵਾਅਦਾ ਕਰ ਕੇ ਇਸ ਤੋਂ ਮੁੱਕਰ ਜਾਣ ਦਾ ਦੋਸ਼ ਲਾਇਆ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਹਿਲਾ ਵਕੀਲ ਪਲਵਿੰਦਰ ਕੌਰ ਨੇ ਅਰਜ਼ੀ ਦਿੱਤੀ ਹੈ ਕਿ ਇੰਗਲੈਂਡ ਦੇ ਪ੍ਰਿੰਸ ਹੈਰੀ ਨੇ ਮੇਰੇ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਇਸ ਤੋਂ ਇਨਕਾਰ ਕਰ ਰਹੇ ਹਨ, ਇਸ ਲਈ ਪ੍ਰਿੰਸ ਹੈਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਸ ਕੇਸ ਦੀ ਸੁਣਵਾਈ ਵੇਲੇ ਜੱਜ ਸਾਹਿਬ ਵੀ ਸੋਚਾਂ ਵਿਚ ਪੈ ਗਏ। ਫਿਰ ਉਹ ਜਲਦੀ ਸਮਝ ਗਏ ਕਿ ਇਹ ਪਟੀਸ਼ਨ ਨਿਰੀ ਕਲਪਨਾ ਤੋਂ ਇਲਾਵਾ ਕੁਝ ਨਹੀਂ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਕਿਹਾ ਕਿ ਇਸ ਦੀ ਸੰਭਾਵਨਾ ਹੈ ਕਿ ਮਹਿਲਾ ਵਕੀਲ ਨਾਲ ਗੱਲਬਾਤ ਕਰਨ ਵਾਲਾ ਅਖੌਤੀ ਪ੍ਰਿੰਸ ਹੈਰੀ ਪੰਜਾਬ ਦੇ ਕਿਸੇ ਪਿੰਡ ਦੇ ਕਿਸੇ ਸਾਈਬਰ ਕੈਫੇ ਵਿੱਚ ਬੈਠਾ ਆਪਣੇ ਲਈ ਹਰੇ ਚਾਰੇ ਦੀ ਭਾਲ ਕਰ ਰਿਹਾ ਹੋਵੇ। ਇਸ ਦੇ ਨਾਲ ਅਦਾਲਤ ਨੇ ਆਪਣੇ ਹੁਕਮ ਵਿੱਚ ਲਿਖਿਆ ਕਿ ਮਹਿਲਾ ਵਕੀਲ ਵੱਲੋਂ ਪ੍ਰਿੰਸ ਹੈਰੀ ਨਾਲ ਗੱਲਬਾਤ ਲਈ ਦਿੱਤੇ ਸਬੂਤ ਫੋਕੇ ਹਨ। ਵੱਖ-ਵੱਖ ਸੋਸ਼ਲ ਮੀਡੀਆ ਤੋਂ ਜਾਅਲੀ ਆਈ ਡੀ ਬਣਾ ਕੇ ਗੱਲ ਕੀਤੀ ਗਈ ਸੀ।ਮਹਿਲਾ ਵਕੀਲ ਦੀ ਪਟੀਸ਼ਨ ਵਿਚ ਗਰਾਮਰ ਦੀਆਂ ਗਲਤੀਆਂ ਹਨ ਤੇ ਇਹ ਸਭ ਸਿਰਫ ਸੁਪਨਿਆਂ ਦੀ ਦੁਨੀਆਂ ਵਿਚ ਰਹਿ ਕੇ ਕੀਤਾ ਜਾ ਸਕਦਾ ਹੈ। ਇਸ ਲਈ ਪਟੀਸ਼ਨ ਸੁਣਨ ਯੋਗ ਨਹੀਂ ਅਤੇ ਰੱਦ ਕੀਤੀ ਜਾਂਦੀ ਹੈ।

Read More Punjabi Newspaper

Continue Reading

ਪੰਜਾਬੀ ਖ਼ਬਰਾਂ

ਕੋਟਕਪੂਰਾ ਕੇਸ ਹਾਈ ਕੋਰਟ ਦੇ ਫ਼ੈਸਲੇ ਕਾਰਨ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੁਲਸ ਨੌਕਰੀ ਤੋਂ ਅਸਤੀਫ਼ਾ

Published

on

ig Kunwar Vijay Partap Singh

ਕੈਪਟਨ ਅਮਰਿੰਦਰ ਵੱਲੋਂ ਵਿਜੇ ਪ੍ਰਤਾਪ ਦਾ ਅਸਤੀਫ਼ਾ ਰੱਦ ਵਿਜੇ ਪ੍ਰਤਾਪ ਦੀ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ
ਚੰਡੀਗੜ੍ਹ, 13 ਅਪਰੈਲ, – ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੋਂ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡਕੇਸ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਸੀਨੀਅਰ ਅਫ਼ਸਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾ ਨੇ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਮੁਖੀ(ਡੀ ਜੀ ਪੀ) ਦਿਨਕਰ ਗੁਪਤਾ ਤੇ ਪੁਲਸ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ। ਅਕਤੂਬਰ 2015 ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ ਆਈ ਟੀ ਬਣਾਉਣ ਵੇਲੇ ਤੋਂਚਰਚਾ ਵਿਚ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਉੱਤੇ ਦੋਸ਼ੀ ਧਿਰਾਂ ਨੇ ਕਈ ਵਾਰ ਪੱਖ-ਪਾਤ ਦੇ ਮੋੜਵੇਂ ਦੋਸ਼ ਵੀ ਲਾਏ ਸਨ।
ਵਰਨਣ ਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਬਾਰੇ ਰੋਸ ਕਰਦੀ ਸਿੱਖ ਸੰਗਤ ਨੂੰ ਭਜਾਉਣ ਲਈ ਕੋਟਕਪੂਰਾ ਵਿਚ ਪੁਲਸ ਵਲੋਂ ਕੀਤੀ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਇਸ ਕੇਸ ਦੀ ਜਾਂਚ ਲਈ ਬਣਾਈਐੱਸ ਆਈ ਟੀਦੀ ਰਿਪੋਰਟਵਿੱਚਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਹਿ-ਦੋਸ਼ੀ ਬਣਾਇਆ ਗਿਆ ਸੀ, ਪਰਐੱਸ ਆਈ ਟੀ ਦੀ ਇਹ ਜਾਂਚ ਰਿਪੋਰਟ ਬੀਤੇ ਸ਼ੁੱਕਰਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਅਤੇਇਸ ਦੀ ਜਾਂਚ ਲਈ ਨਵੇਂ ਸਿਰੇ ਤੋਂ ਐੱਸ ਆਈ ਟੀ ਬਣਾਉਣ ਅਤੇ ਨਵੀਂਐੱਸ ਆਈ ਟੀਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਾ ਲੈਣ ਲਈ ਵੀ ਕਿਹਾ ਸੀ, ਕਿਉਂਕਿ ਦੋਸ਼ੀਆਂ ਨੇ ਉਸ ਉੱਤੇ ਸਰਕਾਰ ਦੇ ਇਸ਼ਾਰੇ ਉੱਤੇ ਚੱਲਣ ਦਾ ਦੋਸ਼ ਲਾਇਆ ਸੀ। ਦੱਸਿਆ ਜਾਂਦਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਦੁਖੀ ਹੋਏਤੇ ਇਸੇ ਲਈ ਉਨ੍ਹਾਂ ਅਸਤੀਫ਼ਾਦਿੱਤਾ ਹੈ। ਉਨ੍ਹਾਂ ਨੂੰ ਇਹ ਰੋਸ ਵੀ ਹੈ ਕਿ ਪੰਜਾਬ ਸਰਕਾਰ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਕੋਰਟ ਵਿੱਚ ਠੀਕ ਤਰ੍ਹਾਂ ਪੇਸ਼ ਨਹੀਂ ਕੀਤਾ ਸੀ, ਜਿਸ ਕਾਰਨ ਹਾਈ ਕੋਰਟ ਨੇ ਰਿਪੋਰਟ ਰੱਦ ਕਰਨ ਦੇ ਨਾਲ ਉਨ੍ਹਾਂ ਖਿਲਾਫ ਟਿਪਣੀਆਂ ਕੀਤੀਆਂ ਸਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਣ ਦੀ ਅਰਜ਼ੀ (ਜਿਸ ਨੂੰ ਅਸਤੀਫਾ ਕਿਹਾ ਗਿਆ ਹੈ) ਰੱਦ ਕਰ ਦਿੱਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹ ਅਰਜ਼ੀਰੱਦ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਸਮਰੱਥ ਅਤੇ ਇਮਾਨਦਾਰ ਅਧਿਕਾਰੀ ਹਨ, ਉਨ੍ਹਾਂ ਦੀਆਂ ਸੇਵਾਵਾਂ ਇਸ ਸਰਹੱਦੀ ਸੂਬੇ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ, ਜਦੋਂ ਪੰਜਾਬ ਨੂੰ ਅੰਦਰੂਨੀ ਤੇ ਬਾਹਰੀ ਸੁਰੱਖਿਆ ਦੀਆਂ ਚੁਣੌਤੀਆਂ ਪੇਸ਼ ਹਨ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾ ਹੀ ਇਹ ਸਾਫ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ ਆਈ ਟੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਫ਼ੈਸਲੇ ਨੂੰ ਰਾਜ ਸਰਕਾਰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।ਉਨ੍ਹਾ ਕਿਹਾ ਕਿ ਇਸ ਅਫਸਰ ਤੇ ਉਸ ਦੀ ਟੀਮ ਨੇ ਕੋਟਕਪੂਰਾ ਕੇਸ ਦੀ ਤੇਜ਼ੀ ਨਾਲ ਜਾਂਚ ਕਰਨ ਦਾ ਸ਼ਾਨਦਾਰ ਕੰਮ ਕੀਤਾ ਹੈ, ਜਿਸ ਨੂੰ ਅਕਾਲੀ ਆਗੂਆਂ ਨੇ ਚਾਰ ਸਾਲਾਂ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਤੇ ਨਿਗਰਾਨੀ ਹੇਠ ਹੀ ਕੇਸ ਦੀ ਜਾਂਚ ਆਖਰੀ ਤਰਕ ਪੂਰਨ ਸਿੱਟੇ ਤੱਕ ਪੁਚਾਈ ਜਾਵੇਗੀ।
ਦੂਸਰੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਨਾਲ ਪੰਜਾਬ ਦੀ ਸਿਆਸਤ ਭਖਣ ਪਿੱਛੋਂ ਵਿਜੇ ਪ੍ਰਤਾਪ ਨੇ ਫੇਸਬੁੱਕ ਉੱਤੇ ਇਸ ਬਾਰੇ ਪੋਸਟ ਪਾਈ ਹੈ, ਜੋ ਤੇਜ਼ੀ ਨਾਲ ਸ਼ੋਸ਼ਲ ਮੀਡੀਆ ਉੱਤੇ ਵਇਰਲ ਹੋਈ ਹੈ।ਉਨ੍ਹਾਂ ਲਿਖਿਆ ਹੈ ਕਿ‘ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ਦੀ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।’ ਉਨ੍ਹਾ ਨੇ ਕਿਹਾ ਕਿ ‘ਮੈਂ ਆਪਣਾ ਕੰਮ ਕੀਤਾ ਹੈ, ਜਿਸ ਦਾ ਮੈਨੂੰ ਕੋਈ ਅਫਸੋਸ ਨਹੀਂ ਤੇ ਮੈਂ ਸਾਰਿਆਂ ਨੂੰ ਅਪੀਲ ਕਰਦਿਆਂ ਕਹਿਣਾ ਚਾਹੰਦਾ ਹਾਂ ਕਿ ਮੇਰੇ ਵੱਲੋਂ ਦਿੱਤੇ ਅਸਤੀਫੇ ਨੂੰ ਜਿ਼ਆਦਾ ਵਧਾਉਂਦੇ ਹੋਏ ਰਾਜਨੀਤਕ ਨਾ ਬਣਾਇਆ ਜਾਵੇ। ਮੇਰੇ ਵੱਲੋਂ ਪੇਸ਼ ਕੀਤੀ ਰਿਪੋਰਟਦਾ ਲਿੱਖਿਆ ਇਕ-ਇਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ, ਇਸ ਨੂੰ ਕਿਸੇ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।’ ਉਨ੍ਹਾਂ ਕਿਹਾ ਕਿ ‘ਦੋਸ਼ੀ ਵਿਅਕਤੀ ਕਦੇ ਸਚਾਈ ਦੇ ਸ਼ੀਸ਼ੇ ਮੋਹਰੇ ਖੜੇ ਹੋਣ ਦੀ ਹਿੰਮਤ ਨਹੀਂ ਕਰ ਸਕਦਾ। ਮੈਂ ਅੰਤਮ ਫੈਸਲੇ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਅਪੀਲ ਕੀਤੀ ਹੈ, ਮੇਰੀ ਬੁੱਧੀ ਦੇ ਹਿਸਾਬ ਨਾਲ ਓਦੋਂ ਵੱਡੀ ਕੋਈ ਕੋਰਟ ਨਹੀਂ ਹੋ ਸਕਦੀ।’ ਉਨ੍ਹਾਂ ਕਿਹਾ ਕਿ ਮੈਂ ਸਮਾਜ ਸੇਵਾਜਾਰੀ ਰੱਖਾਂਗਾ, ਪਰ ਆਈ ਪੀ ਐੱਸ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕਾ ਹਾਂ।

Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca