Punjab Minister has repeatedly said: Delhi govt had bought oximeters more
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਦੇ ਮੰਤਰੀ ਵੱਲੋਂ ਪਲਟ-ਵਾਰ:ਦਿੱਲੀ ਸਰਕਾਰ ਨੇ ਸਾਡੇ ਨਾਲੋਂ ਮਹਿੰਗੇ ਮੁੱਲ ਦੇ ਆਕਸੀਮੀਟਰ ਖ਼ਰੀਦੇ ਸਨ: ਬਲਬੀਰ ਸਿੱਧੂ

Published

on

Punjab Health Minister Balbir Singh Sidhu

ਚੰਡੀਗੜ੍ਹ, 11 ਜੂਨ, – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਸਰਕਾਰ ਦੀਆਂ ‘ਕੋਰੋਨਾ ਫਤਿਹ ਕਿੱਟਾਂ’ ਬਾਰੇ ਸੌੜੀ ਸਿਆਸਤ ਕਰ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਣ ਪਿੱਛੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿ ਦਿੱਲੀ ਵਿੱਚ ਖੁਦ ਉਨ੍ਹਾਂ ਦੀ ਕੇਜਰੀਵਾਲ ਸਰਕਾਰ ਨੇ 5 ਮਈ 2020 ਨੂੰ ਬਹੁਤ ਉੱਚੇ ਮੁੱਲ ਉੱਤੇ‘ਪਲਸ ਆਕਸੀਮੀਟਰ’ ਦੀ ਖਰੀਦ ਕੀਤੀ ਸੀ।
ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕੋਸਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਤੇ ਸਵਾਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਪੀੜ੍ਹੀ ਹੇਠ ਸੋਟਾ ਮਾਰਨਾ ਚਾਹੀਦਾ ਹੈ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਖੁਦ ਉਨ੍ਹਾਂ ਕੀ ਕੀਤਾ ਹੈ, ਜਿਥੇ ਹਜ਼ਾਰਾਂ ਲੋਕਾਂ ਦੀ ਇਲਾਜ ਨਾ ਮਿਲਣ ਕਾਰਨ ਸੜਕਾਂ ਉੱਤੇ ਮੌਤ ਹੋ ਗਈ ਅਤੇ ਲੋਕ ਹਸਪਤਾਲਾਂ ਵਿੱਚ ਆਕਸੀਜਨ ਤੇ ਬੈੱਡਾਂ ਦੀ ਮੰਗ ਲਈ ਚੀਕਦੇ ਰਹੇ ਸਨ।
ਬਲਬੀਰ ਸਿੰਘ ਸਿਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰਨੇ 5 ਮਈ 2021 ਨੂੰ ਮੈਸਰਜ਼ ਵੀਐਂਡਐਮ ਗਲੈਕਸੀ ਨੂੰ 1300 ਰੁਪਏ ਪ੍ਰਤੀ ਆਕਸੀਮੀਟਰ ਦੇ ਹਿਸਾਬ 20,000 ਆਕਸੀਮੀਟਰਾਂ ਦੀ ਸਪਲਾਈਦਾ ਆਰਡਰ ਦਿੱਤਾ ਸੀ, ਮੈਸਰਜ਼ ਦਿਵੇਸ਼ ਚੌਧਰੀ ਨੂੰ 1290 ਰੁਪਏ ਦੇ ਹਿਸਾਬ 2000 ਆਕਸੀਮੀਟਰ, ਐਡੀਫ ਮੈਡੀਕਲ ਸਿਸਟਮਜ਼ ਨੂੰ 1250 ਰੁਪਏ ਦੇ ਹਿਸਾਬ 5000 ਆਕਸੀਮੀਟਰ ਅਤੇ ਅਭਿਲਾਸ਼ਾ ਕਮਰਸ਼ੀਅਲ ਪ੍ਰਾਈਵੇਟ ਨੂੰ 1300 ਰੁਪਏ ਨਾਲ 13000 ਆਕਸੀਮਟਰ ਦਾ ਆਰਡਰ ਭੇਜਿਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਖ-ਵੱਖ ਫਰਮਾਂ ਤੋਂ ਇੱਕੋ ਜਿਹੇ ਆਕਸੀਮੀਟਰ ਵੱਖ-ਵੱਖ ਉੱਚੇ ਦਰਾਂ `ਤੇ ਕਿਵੇਂ ਖਰੀਦਦੀ ਰਹੀ, ਜਦੋਂ ਦੂਸਰੇ ਪਾਸੇ ਪੰਜਾਬ ਸਰਕਾਰ ਮਰੀਜ਼ਾਂ ਨੂੰ ਸਿਰਫ 883 ਰੁਪਏ ਦੀ ਬਹੁਤ ਘੱਟ ਕੀਮਤ ਉੱਤੇ ਲੈ ਕੇ ਕੋਰੋਨਾ ਦੀ ਪੂਰੀ ‘ਫਤਿਹ ਕਿੱਟ’ ਵੰਡ ਰਹੀ ਹੈ, ਜਿਸ ਵਿੱਚ 19 ਵਸਤਾਂ ਵਿੱਚ ਡਿਜੀਟਲ ਥਰਮਾਮੀਟਰ, ਸਟੀਮਰ, ਪਲਸ ਆਕਸੀਮੀਟਰ, ਹੈਂਡ ਸੈਨੇਟਾਈਜ਼ਰ (500 ਐਮ ਐਲ), ਤੀਹਰੀ ਪਰਤ ਵਾਲੇ ਫੇਸ-ਮਾਸਕ ਅਤੇ ਸਾਰੀਆਂ ਜ਼ਰੂਰੀ ਦਵਾਈਆਂ ਸ਼ਾਮਲਹਨ। ਦਿੱਲੀ ਸਰਕਾਰ ਨੇ ਜਿਸ ਮੁੱਲ ਉੱਤੇ ਆਕਸੀਮੀਟਰ ਲਿਆ, ਉਸ ਤੋਂ ਘੱਟ ਮੁੱਲ ਵਿੱਚ ਆਕਸੀਮੀਟਰ ਸਣੇ ਸਭ ਚੀਜ਼ਾਂ ਦੀ ਪੂਰੀ ਕਿੱਟ ਪੰਜਾਬ ਸਰਕਾਰ ਨੇ ਖਰੀਦੀ ਹੈ।
ਮੰਤਰੀ ਸਿੱਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੌਰਾਨ ਕੇਸ ਵਧਦੇ ਵੇਖ ਕੇ ਪੰਜਾਬ ਸਰਕਾਰ ਨੇ ਓਦੋਂ 1195 ਰੁਪਏ ਦੀ ਵੱਧ ਤੋਂ ਵੱਧ ਕੀਮਤ ਉੱਤੇ ਕੋਰੋਨਾ ਫਤਿਹ ਕਿੱਟਾਂ ਲਈਆਂ ਸਨ, ਜਦੋਂ ਸੰਸਾਰ ਪੱਧਰ ਉਤੇ ਇਸਦੀ ਘਾਟ ਸੀ। ਉਨ੍ਹਾਂ ਕਿਹਾ ਕਿ ਮੰਗ ਦੀ ਪੂਰਤੀ ਲਈ ਸਾਰੀ ਖਰੀਦ ਪਾਰਦਰਸ਼ੀ ਤੇ ਨਿਰਪੱਖ ਕੀਤੀ ਗਈ। ਉਨ੍ਹਾਂ ਕਿਹਾ: ਪੰਜਾਬ ਇਸ ਦੇਸ਼ ਦਾ ਇਕੱਲਾ ਰਾਜ ਹੈ, ਜਿਸ ਨੇ ਇਹ ਇਲਾਜ ਕਿੱਟਾਂ ਕੋਵਿਡ ਮਰੀਜ਼ਾਂ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰ ਚੀਜ਼ ਦੀ ਵੱਡੀ ਖਰੀਦ ਹਮੇਸ਼ਾਂ ਥੋਕ ਕੀਮਤਾਂ ਉੱਤੇ ਹੁੰਦੀ ਹੈ,ਦਿੱਲੀ ਸਰਕਾਰ ਨੇ ਵੱਡੇ ਸਪਲਾਇਰਾਂ ਨਾਲ ਮਿਲ ਕੇ ਇਨ੍ਹਾਂ ਫ਼ਰਮਾਂ ਨੂੰ ਮੁਨਾਫ਼ਾ ਦੇਣ ਲਈ ਗਲਤ ਢੰਗ ਨਾਲ ਆਪਣੀ ਰਾਜ ਸਰਕਾਰ ਦਾ ਖਜ਼ਾਨਾ ਲੁਟਵਾਇਆ ਹੈ।
ਇਸ ਮੌਕੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਮਾਡਲ ਨੂੰ ਹਵਾਈ ਕਿਲ੍ਹਾ ਦੱਸ ਕੇ ਮੰਤਰੀ ਸਿੱਧੂ ਨੇ ਇਸ ਪਾਰਟੀ ਦੇ ਆਗੂਆਂ ਨੂੰ ਕਿਹਾ,‘ਸਾਨੂੰ ਦਿੱਲੀ ਦਾ ਸਿਹਤ ਮਾਡਲ ਅਪਣਾਉਣ ਲਈ ਨਾ ਕਹੋ, ਜਿਸ ਦਾ ਆਧਾਰ ਸਿਰਫ਼ ਸੋਸ਼ਲ ਮੀਡੀਆ ਹੈ।’ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣ-ਬੁੱਝ ਕੇ ਦਿੱਲੀ ਵਿੱਚ ਲਾਕਡਾਊਨ ਲਾ ਦਿੱਤਾ ਸੀ, ਕਿਉਂਕਿ ਉਹ ਜਾਣਦੇ ਸਨ ਕਿ ਉਹ ਮਜ਼ਦੂਰਾਂਤੇ ਹੋਰ ਗਰੀਬਾਂਨੂੰ ਸਿਹਤ ਸਹੂਲਤਾਂ ਤੇ ਭੋਜਨ ਦੇਣ ਜੋਗੇ ਨਹੀਂ ਸਨ।ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀਦਿੱਲੀ ਸਰਕਾਰ ਆਪਣੇ ਨਾਗਰਿਕਾਂ ਦਾ ਇਲਾਜ ਕਰਾਉਣ ਤੋਂ ਪਿੱਛੇ ਹਟ ਗਈ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਵੈਂਟੀਲੇਟਰ ਵਾਲੇ ਬੈੱਡਾਂ ਦੀ ਘਾਟ ਹੈ ਤਾਂ ਦਿੱਲੀ ਦੇ ਲੋਕ ਸਿਹਤ ਸੇਵਾਵਾਂ ਲਈ ਏਥੇ ਕਿਉਂ ਆ ਰਹੇ ਹਨ?
ਦੂਸਰੇ ਪਾਸੇ ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਕਿੱਟਾਂ ਖਰੀਦਣ ਲਈ ਭਾਜਪਾ ਬਾਰੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰਿਆਣੇ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਕੋਰੋਨਾ ਇਲਾਜ ਲਈ ਵਿਵਾਦਤ ਕਿੱਟਾਂ ਦੀ ਖਰੀਦਣ ਦਾ ਫੈਸਲਾ ਲਿਆ ਹੈ।ਸਿੱਧੂ ਨੇ ਦੱਸਿਆ ਕਿ ਖੱਟਰ ਸਰਕਾਰ ਨੇ ਮੈਸਰਜ਼ ਲੋਵਾਨੀ ਇੰਪੈਕਸ ਪ੍ਰਾਈਵੇਟ ਲਿਮਟਿਡ ਤੋਂ 825 ਰੁਪਏ ਦੇ ਉੱਚੇ ਭਾਅ ਦਾ ਆਕਸੀਮੀਟਰ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਖਰੀਦੀਆਂ ਜਾ ਰਹੀਆਂ ਬਾਬਾ ਰਾਮਦੇਵ ਦੀਆਂ ਕਿੱਟਾਂ ਵਿੱਚ ਆਕਸੀਮੀਟਰ ਤੇ ਐਲੋਪੈਥਿਕ ਦਵਾਈਆਂ ਨਹੀਂ ਹਨ ਅਤੇ ਆਈ ਐਮ ਏ ਨੇ ਇਸ ਨੂੰ ਕੋਵਿਡ ਦੇ ਇਲਾਜ ਲਈ ਨਿਰਾਰਥਕ ਅਤੇ ਗੈਰ-ਵਿਗਿਆਨਕ ਕਰਾਰ ਦਿੱਤਾ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca