Doctors' letter to Modi: Demands action against Ramdev
Connect with us [email protected]

ਪੰਜਾਬੀ ਖ਼ਬਰਾਂ

ਡਾਕਟਰਾਂ ਦੀ ਮੋਦੀ ਨੂੰ ਚਿੱਠੀ:ਰਾਮਦੇਵ ਉੱਤੇ ਦੇਸ਼-ਧ੍ਰੋਹ ਦੇ ਦੋਸ਼ਾਂ ਹੇਠ ਕਾਰਵਾਈ ਦੀ ਮੰਗ ਚੁੱਕੀ

Published

on

ramdev singh

ਨਵੀਂ ਦਿੱਲੀ, 26 ਮਈ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐੱਮ ਏ)ਨੇ ਪਤੰਜਲੀ ਪੀਠ ਦੇ ਮੁਖੀ ਬਾਬਾ ਰਾਮਦੇਵ ਦੇ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।ਆਈ ਐੱਮ ਏ ਨੇ ਇਸ ਪੱਤਰਵਿੱਚ ਬਾਬਾ ਰਾਮਦੇਵ ਉੱਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਦਾ ਦੋਸ਼ ਲਾਇਆ ਤੇ ਮੰਗ ਕੀਤੀ ਕਿ ਰਾਮਦੇਵ ਨੂੰ ਏਦਾਂ ਦੀ ਗਲਤ ਸੂਚਨਾ ਫੈਲਾਉਣ ਤੋਂ ਰੋਕਿਆ ਜਾਵੇ।
ਵਰਨਣ ਯੋਗ ਹੈ ਕਿ ਇਕ ਵੀਡੀਓ ਵਿਚ ਬਾਬਾ ਰਾਮਦੇਵ ਨੇ ਕਿਹਾ ਕਿ ਟੀਕੇ ਦੀਆਂ ਦੋ ਖੁਰਾਕਾਂ ਲੈਣ ਮਗਰੋਂ ਵੀ 10,000 ਡਾਕਟਰਾਂ ਅਤੇ ਲੱਖਾਂ ਲੋਕਾਂ ਦੀ ਮੌਤ ਹੋਈ ਹੈ।ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚਦੱਸਿਆ ਹੈ ਕਿ ਆਈ ਐੱਮ ਏ 18 ਸਾਲ ਦੇ ਉਮਰ ਗਰੁੱਪ ਵਾਲੇ ਲੋਕਾਂ ਨੂੰ ਟੀਕਾਕਰਨ ਪ੍ਰਤੀ ਤੁਹਾਡੀ ਵਚਨਬੱਧਤਾ ਬਾਰੇ ਲਗਾਤਾਰ ਸੰਦੇਸ਼ ਦੇ ਰਹੀ ਹੈ ਅਤੇ ਭਾਰਤ ਸਰਕਾਰ ਤੇ ਆਧੁਨਿਕ ਮੈਡੀਕਲ ਸਿਹਤ ਸੰਭਾਲ ਪੇਸ਼ੇਵਰਾਂ ਦੇ ਕਾਰਨ ਕਰੀਬ 20 ਕਰੋੜ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ, ਜੋ ਸੰਸਾਰ ਵਿੱਚ ਸਭ ਤੋਂ ਤੇਜ਼ ਟੀਕਾਕਰਨ ਹੈ। ਅਸੀਂ ਭਾਰਤ ਵਿਚ ਟੀਕਾ ਲਾਉਣ ਤੇ ਤੁਹਾਡੇ ਵੱਲੋਂਦੂਸਰੇ ਦੇਸ਼ਾਂ ਦੇ ਟੀਕਿਆਂ ਨੂੰ ਭਾਰਤ ਵਿਚ ਵਰਤਣ ਦੀ ਆਗਿਆ ਦੇਣ ਲਈ ਤੁਹਾਡੇ ਉੱਦਮ ਦੇ ਸ਼ੁਕਰਗੁਜ਼ਾਰ ਹਾਂ। ਇਸ ਦੇ ਨਾਲ ਆਈ ਐੱਮ ਏ ਨੇ ਲਿਖਿਆ ਕਿ ਇਹ ਰਾਹਤ ਦੀ ਗੱਲ ਹੈ ਕਿ ਟੀਕੇ ਦੀਆਂ ਦੋਵਾਂ ਖੁਰਾਕਾਂ ਲੈਣ ਵਾਲਿਆਂ ਵਿਚੋਂ ਸਿਰਫ 0.06 ਫੀਸਦੀ ਨੂੰ ਕੋਰੋਨਾ ਵਾਇਰਸ ਦੀ ਬਹੁਤ ਹਲਕੀ ਇਨਫੈਕਸ਼ਨ ਹੋਈਤੇ ਬਹੁਤ ਘੱਟ ਲੋਕਾਂ ਨੂੰ ਫੇਫੜੇ ਦੀ ਗੰਭੀਰ ਲਾਗ ਹੈ ਅਤੇ ਇਹ ਸਾਬਤ ਹੋ ਗਿਆ ਹੈ ਕਿ ਇਹ ਟੀਕਾ ਲੋਕਾਂ ਦੀ ਜਾਨ ਬਚਾ ਸਕਦਾ ਹੈ ਅਤੇ ਦੇਸ਼ ਵਿੱਚਕੋਰੋਨਾ ਵਾਲੀ ਗੰਭੀਰ ਇਨਫੈਕਸ਼ਨ ਦੇ ਕੇਸਾਂ ਨੂੰ ਬਹੁਤ ਹੱਦ ਤੱਕ ਘਟਾ ਸਕਦਾ ਹੈ।
ਬਾਬਾ ਰਾਮਦੇਵ ਬਾਰੇ ਆਈ ਐੱਮ ਏ ਨੇ ਲਿਖਿਆ ਹੈ ਕਿ ਅਸੀਂ ਬੜੇ ਦੁੱਖ ਨਾਲ ਤੁਹਾਡੇ ਧਿਆਨ ਵਿਚ ਇਹ ਗੱਲ ਲਿਆਉਣਾ ਚਾਹੁੰਦੇ ਹਾਂ ਕਿ ਇਕ ਵੀਡੀਓ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਟੀਕਾ ਅਤੇ ਐਲੋਪੈਥਿਕ ਦਵਾਈਆਂ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਅਦ ਵੀ 10,000 ਡਾਕਟਰਾਂ ਦੀ ਮੌਤ ਹੋ ਗਈ ਹੈ ਤੇ ਇਹ ਗੱਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਹੜੀ ਪਤੰਜਲੀ ਪੀਠ ਦੇ ਉਤਪਾਦਨ ਦੇ ਮਾਲਕ ਬਾਬਾ ਰਾਮਦੇਵ ਨਾਲ ਸਬੰਧਤ ਹੈ। ਆਈ ਐੱਮ ਏ ਨੇ ਇਸ ਬਾਰੇ ਲਿਖਿਆ ਹੈ ਕਿ ਏਦਾਂ ਦਾ ਪ੍ਰਚਾਰ ਕਰਨ ਲਈ ਬਾਬਾ ਰਾਮਦੇਵ ਦੇ ਖਿਲਾਫ ਦੇਸ਼ ਧਰੋਹ ਦਾ ਕੇਸ ਦਰਜ ਕਰ ਕੇ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਇਸ ਤਰ੍ਹਾਂ ਦੀ ਮੁਹਿੰਮ ਬੰਦ ਕਰਵਾਈ ਜਾਵੇ।

Read More Latest Punjabi News

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca