Dhindsa said: Akali Dal (United) will field candidates in 117 constituencies
Connect with us [email protected]

ਰਾਜਨੀਤੀ

ਢੀਂਡਸਾ ਨੇ ਕਿਹਾ:ਅਕਾਲੀ ਦਲ ( ਸੰਯੁਕਤ ) 117 ਹਲਕਿਆਂ ਵਿੱਚ ਉਮੀਦਵਾਰ ਉਤਾਰੇਗਾ

Published

on

sukhdev-dhindsa

ਐਸ ਏ ਐਸ ਨਗਰ, 29 ਜੁਲਾਈ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਹੀ ਲੜੇਗੀ ਅਤੇ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਬਾਰੇ ਗੱਲਬਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਜਿੱਤੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸੱਤਾ ਦੇ ਲੋਭ ਕਾਰਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਨਹੀਂ ਕੀਤਾ, ਸਗੋਂ ਉਨ੍ਹਾਂ ਦਾ ਮੁੱਖ ਟੀਚਾ ਸਿੱਖ ਪੰਥ ਅਤੇ ਪੰਜਾਬ ਦੇ ਭਲੇ ਲਈ ਪੂਰਨ ਤੌਰ ਉੱਤੇ ਕਾਰਜਸ਼ੀਲ ਰਹਿ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪਰਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣਾ ਹੈ ਤਾਂ ਜੋ ਅਕਾਲੀ ਦਲ ਦੇ ਅਸਲ ਸਿਧਾਂਤਾਂ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਿਸ਼ੇਸ਼ ਪਾਰਟੀ ਨਾਲ ਗੱਠਜੋੜ ਦੀ ਖ਼ਬਰ ਨੂੰ ਅਫ਼ਵਾਹ ਦੱਸ ਕੇ ਕਿਹਾ ਕਿ ਉਨ੍ਹਾਂ ਦੀ ਕਿਸੇ ਪਾਰਟੀ ਨਾਲ ਗੱਠਜੋੜ ਕਰਨ ਦੀ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕ ਬਹੁਤ ਦੁਖੀ ਹਨ, ਜਿਸ ਲਈ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਚੌਥਾ ਮੋਰਚਾ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ, ਪ੍ਰੰਤੂ ਉਹ ਕਦੇ ਕਿਸੇ ਪਾਰਟੀ ਕੋਲ ਗੱਠਜੋੜ ਦੀ ਪੇਸ਼ਕਸ਼ ਲੈ ਕੇ ਨਹੀਂ ਗਏ। ਉਨ੍ਹਾਂ ਅਫ਼ਵਾਹਾਂ ਉਡਾਉਣ ਵਾਲੇ ਲੋਕਾਂ ਨੂੰ ਤਾੜਨਾ ਕੀਤੀ ਕਿ ਬੀਤੀ 24 ਜੁਲਾਈ ਨੂੰ ਜਲੰਧਰ ਵਿਖੇ ਹੋਈ ਹੰਗਾਮੀ ਮੀਟਿੰਗ ਦੌਰਾਨ ਪਾਰਟੀ ਦੇ ਸਮੁੱਚੇ ਅਹੁਦੇਦਾਰਾਂ ਨੂੰ ਜ਼ਮੀਨੀ ਪੱਧਰ ਉੱਤੇ ਚੋਣਾਂ ਦੀ ਤਿਆਰੀ ਵਿੱਢਣ ਤੋਂ ਇਲਾਵਾ ਚਾਹਵਾਨ ਉਮੀਦਵਾਰਾਂ ਨੂੰ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ਵਿੱਚ ਉਤਰਨ ਲਈ ਕਿਹਾ ਗਿਆ ਹੈ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੋਲ ਸਮਰੱਥ ਅਤੇ ਤਜਰਬੇਕਾਰ ਲੀਡਰਸ਼ਿਪ ਮੌਜੂਦ ਹੈ, ਮਾਲਵੇ ਦੇ ਨਾਲ-ਨਾਲ ਮਾਝੇ ਤੇ ਦੁਆਬੇ ਦੇ ਕੱਦਾਵਰ ਆਗੂ ਪਾਰਟੀ ਦਾ ਹਿੱਸਾ ਹਨ, ਜਿਨ੍ਹਾਂ ਵਿੱਚੋਂ ਕਈ ਆਗੂ ਕੈਬਨਿਟ ਮੰਤਰੀ, ਪਾਰਲੀਮੈਂਟਰੀ ਸੈਕਟਰੀ, ਪਾਰਲੀਮੈਂਟ ਮੈਂਬਰ, ਡਿਪਟੀ ਸਪੀਕਰ, ਵਿਧਾਇਕ ਤੇ ਹੋਰ ਅਹੁਦਿਆਂ ਉੱਤੇ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਇਸਤਰੀ ਵਿੰਗ ਦੀ ਕਮਾਨ ਵੀ ਤਜਰਬੇਕਾਰ ਸ਼ਖ਼ਸੀਅਤਾਂ ਦੇ ਹੱਥਾਂ ਵਿੱਚ ਹੈ।

Read More Latest Politics News

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca