Discussions started to include Prashant Kishor in the Congress
Connect with us [email protected]

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca