District Congress President of Chief Minister's City Patiala joins Akali Dal
Connect with us [email protected]

ਰਾਜਨੀਤੀ

ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਦਾ ਜਿ਼ਲਾ ਕਾਂਗਰਸ ਪ੍ਰਧਾਨ ਅਕਾਲੀ ਦਲ ਵਿੱਚ ਸ਼ਾਮਲ

Published

on

akalidal badal

ਚੰਡੀਗ਼ੜ੍ਹ, 29 ਜੁਲਾਈ – ਪੰਜਾਬ ਕਾਂਗਰਸ ਨੂੰ ਓਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਵਿੱਚ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਦਰਸ਼ਨ ਲਾਲ ਸ਼ਰਮਾ ਆਪਣੇ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਦਰਸ਼ਨ ਲਾਲ ਸ਼ਰਮਾ ਐਸਕਾਰਟ ਇੰਡਸਟਰੀ ਇੰਪਲਾਈਜ਼ ਫੈਡਰੇਸ਼ਨ ਬਹਾਦਰਗੜ੍ਹ ਦੇ 20 ਸਾਲ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਵੀ ਸਨ ਤੇ 15 ਸਾਲਾਂ ਤੋਂ ਬਲਾਕ ਸੰਮਤੀ ਮੈਂਬਰ ਸਨ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਨਾਲ ਗਊ ਸੇਵਾਦਲ ਦੇ ਸਾਬਕਾ ਪ੍ਰਧਾਨ ਅਤੇ ਪਟਿਆਲਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨੀ ਗੱਗੀ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕੇਂਦਰ ਦੀ ਐਨ ਡੀ ਏ ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਤੀ ਅਪਣਾਏ ਬੇਰੁਖੀ ਦੇ ਵਿਹਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਇਹ ਕਹਿ ਕੇ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਵਾਸਤੇ ਤਿਆਰ ਨਹੀਂ, ਜਦ ਕਿ ਸਾਰਾ ਮਾਮਲਾ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੇ ਐਮ ਪੀਜ਼ ਨੇ ਕਿਸਾਨਾਂ ਦੇ ਹੱਕ ਵਿੱਚ ਪਾਰਲੀਮੈਂਟ ਵਿੱਚ ਇਸ ਬਾਰੇ ਰੋਸ-ਪ੍ਰਦਰਸ਼ਨ ਕਰ ਕੇ ਕਿਸਾਨਾਂ ਨਾਲ ਇੱਕਜੁੱਟਤਾ ਦਿਖਾਈਹੈ ਅਤੇ ਜਦੋਂ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਅਸੀਂ ਰੋਸ ਪ੍ਰਦਰਸ਼ਨ ਜਾਰੀ ਰੱਖਾਂਗੇ।

Read More Punjabi News Today

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca