During the excavation of the mosque, the toshakhana of Sher-e-Punjab was found
Connect with us [email protected]

ਪੰਜਾਬੀ ਖ਼ਬਰਾਂ

ਮਸਜਿਦ ਦੀ ਖੁਦਾਈ ਮੌਕੇ ਸ਼ੇਰ-ਏ-ਪੰਜਾਬ ਦਾ ਤੋਸ਼ਾਖਾਨਾ ਮਿਲ ਗਿਆ

Published

on

moti masjid lahore

ਲਾਹੌਰ, 11 ਨਵੰਬਰ – ਲਾਹੌਰ ਦੇ ਵਿਸ਼ਵ ਪ੍ਰਸਿੱਧ ਸ਼ਾਹੀ ਕਿਲ੍ਹੇ ਵਿੱਚ 17ਵੀਂ ਸਦੀ ਦੀ ਮੋਤੀ ਮਸਜਿਦ ਦੀ ਖੁਦਾਈ ਦੌਰਾਨ ਉਸ ਦੇ ਹੇਠਾਂ ਸਿੱਖ ਰਾਜ ਸਮੇਂ ਦਾ ਤੋਸ਼ਾਖਾਨਾ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿਲ੍ਹੇ ਅੰਦਰ ਮੌਜੂਦ ਇਸ ਮਸਜਿਦ ‘ਚ ਵਾਲਡ ਸਿਟੀ ਲਾਹੌਰ ਅਥਾਰਿਟੀ ਵੱਲੋਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇਹ ਕਿਲ੍ਹਾ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਅਤੇ ਗੁਰਦੁਆਰਾ ਡੇਹਰਾ ਸਾਹਿਬ ਦੇ ਬਿਲਕੁਲ ਸਾਹਮਣੇ ਹੈ।
ਵਰਨਣ ਯੋਗ ਹੈ ਕਿ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਲਾਹੌਰ ਦੇ ਇਸ ਸ਼ਾਹੀ ਕਿਲ੍ਹੇ ਵਿੱਚ ਮੋਤੀ ਮਸਜਿਦ ਬਣਵਾਈ ਸੀ। ਉਨ੍ਹਾਂ ਦੇ ਬਾਅਦ ਸ਼ਾਹ ਜਹਾਨ ਨੇ ਵੀ ਇਸ ਮਸਜਿਦ ਦੇ ਕੁਝ ਹਿੱਸੇ ਦੀ ਉਸਾਰੀ ਕਰਵਾਈ ਸੀ। ਮਹਾਰਾਜਾ ਰਣਜੀਤ ਸਿੰਘ ਵੱਲੋਂ ਲਾਹੌਰ ਉੱਤੇ ਆਪਣਾ ਅਧਿਕਾਰ ਜਮਾਉਣ ਪਿੱਛੋਂਉਨ੍ਹਾਂ ਸ਼ਾਹੀ ਕਿਲ੍ਹੇ ‘ਚ ਕਈ ਉਸਾਰੀ ਕਾਰਜ ਕਰਵਾਏ ਅਤੇ ਕਈ ਨਵੇਂ ਮੈਮੋਰੀਅਲਜ਼ ਦੀ ਉਸਾਰੀ ਕਰਵਾਈ। ਉਸੇ ਵੇਲੇ ਉਸ ਮਸਜਿਦ ਨੂੰ ਮੰਦਰ ਦਾ ਰੂਪ ਦੇ ਦਿੱਤਾ ਗਿਆ। ਸ਼ੇਰ-ਏ-ਪੰਜਾਬ ਨੇ ਮੋਤੀ ਮੰਦਰ ਵਿੱਚ ਤਬਦੀਲ ਕੀਤੀ ਮੋਤੀ ਮਸਜਿਦ ਨੂੰ ਸਿੱਖ ਰਾਜ ਦੇ ਖਜ਼ਾਨਾ ਸਥਾਨ ਭਾਵ ਤੋਸ਼ਾਖਾਨਾ ਵਜੋਂ ਚੁਣਿਆ ਸੀ। ਦੱਸਿਆ ਜਾਂਦਾ ਹੈ ਕਿ ਸੰਨ 1849 ‘ਚ ਜਦੋਂ ਸ਼ਾਹੀ ਕਿਲ੍ਹਾ ਅੰਗਰੇਜ਼ਾਂ ਦੇ ਕਬਜ਼ੇ ਆ ਗਿਆ ਸੀ ਤਾਂ ਮੋਤੀ ਮਸਜਿਦ ਬਨਾਮ ਮੋਤੀ ਮੰਦਰ ਦੇ ਕੋਲ ਖੁਦਾਈ ‘ਚ ਉਨ੍ਹਾਂ ਨੂੰ ਕਈ ਕੀਮਤੀ ਮੋਤੀ, ਹੀਰੇ ਅਤੇ ਗਹਿਣੇ ਮਿਲੇ ਸਨ। ਵਾਲਡ ਸਿਟੀ ਲਾਹੌਰ ਅਥਾਰਿਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਸਜਿਦ ਦੇ ਬਰਾਂਮਦੇ ‘ਚ ਜਿਸ ਜਗ੍ਹਾ ਸਿੱਖ ਰਾਜ ਦਾ ਉਕਤ ਤੋਸ਼ਾਖਾਨਾ ਮਿਲਿਆ ਹੈ, ਉਥੇ ਕਈ ਕਮਰੇ ਬਣੇ ਹੋਏ ਹਨ। ਨਾਨਕਸਾਹੀ ਇੱਟਾਂ ਨਾਲ ਬਣੇ ਇਨ੍ਹਾਂ ਕਮਰਿਆਂ ਦੀਆਂ ਕੰਧਾਂ ਚਾਰ ਫੁੱਟ ਤੋਂ ਵੱਧ ਚੌੜੀਆਂ ਹਨ। ਇਨ੍ਹਾਂ ਦੇ ਉਪਰ ਪੱਕਾ ਫ਼ਰਸ਼ ਪਿਆ ਹੋਣ ਕਰਕੇ ਅਜੇ ਤੱਕ ਇਨ੍ਹਾਂ ਬਾਰੇ ਕਿਸੇ ਨੂੰ ਪਤਾਨਹੀਂ ਸੀ। ਅਧਿਕਾਰੀਆਂ ਅਨੁਸਾਰ ਹਾਲੇ ਆਮ ਯਾਤਰੂਆਂ ਦੇ ਉਥੇ ਜਾਣ ‘ਤੇ ਰੋਕ ਲਾਈ ਗਈ ਹੈ ਅਤੇ ਸੰਭਾਵਨਾ ਹੈ ਕਿ ਉਥੇ ਖੁਦਾਈ ਕਰਨ ‘ਤੇ ਤੋਸ਼ਾਖਾਨਾ ਨਾਲ ਸਬੰਧਤ ਕਈ ਹੋਰ ਨਵੀਂਆਂ ਜਾਣਕਾਰੀਆਂ ਮਿਲ ਸਕਦੀਆਂ ਹਨ।

Click Here To Read Latest Punjabi news

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ