We will not be part of Capt. Amarinder Singh's drama to meet the President
Connect with us [email protected]

ਰਾਜਨੀਤੀ

ਆਮ ਆਦਮੀ ਪਾਰਟੀ ਨੇ ਕਿਹਾ: ਰਾਸ਼ਟਰਪਤੀ ਨੂੰ ਮਿਲਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਡਰਾਮੇ ਦਾ ਹਿੱਸਾ ਅਸੀਂ ਨਹੀਂ ਬਣਾਂਗੇ

Published

on

harpal singh cheema AAP

ਚੰਡੀਗੜ੍ਹ, 31 ਅਕਤੂਬਰ, – ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ ਵਿੱਚਇਸ ਪਾਰਟੀ ਦੇ ਵਿਧਾਇਕਨਹੀਂਜਾਣਗੇ, ਕਿਉਂਕਿ ਇਸ ਤਰ੍ਹਾਂ ਮਿਲਣ ਦਾ ਪ੍ਰੋਗਰਾਮ ਗੁਮਰਾਹ-ਕੁੰਨ ਕਦਮ ਹੈ ਅਤੇ ਇਹ ਡਰਾਮੇਬਾਜ਼ੀ ਤੋਂ ਵੱਧ ਕੁਝ ਵੀ ਨਹੀਂ।
ਅੱਜ ਸ਼ਨੀਵਾਰ ਮੀਡੀਆ ਨਾਲ ਗੱਲਬਾਤ ਵਿੱਚ ਹਰਪਾਲ ਸਿੰਘ ਚੀਮਾਕਿਹਾ ਕਿ ਪੰਜਾਬ ਵਿਧਾਨਸਭਾ ਵਿਚ 20 ਅਕਤੂਬਰ ਨੂੰ ਖੇਤੀ ਬਾਰੇ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਚ ਸੋਧ ਕਰਕੇ ਜਿਹੜੇ 3 ਕਾਨੂੰਨ ਪਾਸ ਕੀਤੇ ਗਏ, ਇਹ ਇੰਨੇ ਫ਼ਰਜ਼ੀ ਤੇ ਕਮਜ਼ੋਰ ਹਨ, ਜਿਨ੍ਹਾਂ ਨਾਲ ਨਾ ਕਿਸਾਨੀ ਹਿੱਤ ਬਚਾਏ ਜਾ ਸਕਦੇ ਹਨ ਅਤੇ ਨਾ ਕਿਸਾਨੀ ਸੰਘਰਸ਼ ਦੀ ਮੂਲ ਮੰਗ ਪੂਰੀ ਹੁੰਦੀ ਹੈ। ਇਸ ਲਈ ਇਨ੍ਹਾਂ ਕਮਜ਼ੋਰ ਕਾਨੂੰਨਾਂ ਬਾਰੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ। ਉਨ੍ਹਾ ਕਿਹਾ ਕਿ ਅਜੇ ਤੱਕ ਪੰਜਾਬ ਦੇ ਗਵਰਨਰ ਨੇ ਇਨ੍ਹਾਂ ਕਾਨੂੰਨਾਂ ਉੱਤੇ ਦਸਖ਼ਤ ਤੱਕ ਨਹੀਂ ਕੀਤੇ ਤਾਂ ਸਾਫ਼ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਬੇਵਕੂਫ਼ ਬਣਾ ਕੇ ਖ਼ੁਦ ਨੂੰ ਕਿਸਾਨਾਂ ਦਾ ਰਾਖਾ ਬਣਨ ਲਈ ਦੌੜ ਲਾ ਰਹੇ ਹਨ।ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਮਜ਼ੋਰੀਆਂ ਦੀ ਪੰਡ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਠਪੁਤਲੀ ਹਨ, ਇਸੇ ਲਈ ਕੇਂਦਰੀ ਕਾਨੂੰਨਾਂ ਖ਼ਿਲਾਫ਼ ਮੁੱਖ ਮੰਤਰੀ ਅੱਜ ਤੱਕ ਨਾ ਪ੍ਰਧਾਨ ਮੰਤਰੀ, ਨਾ ਖੇਤੀ ਮੰਤਰੀ ਤੇ ਨਾ ਰੇਲ ਮੰਤਰੀ ਨੂੰ ਇਕੱਲੇ ਜਾਂ ਵਫ਼ਦ ਨਾਲ ਮਿਲੇ ਹਨ। ਉਨ੍ਹਾਂ ਕਿਹਾ ਕਿ ਨੌਟੰਕੀਤੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਆਮ ਆਦਮੀ ਪਾਰਟੀ ਇਸ ‘ਫ਼ਰਜ਼ੀ ਰਾਖੇ’ ਨਾਲਨਹੀਂ ਜਾਵੇਗੀ। ਰਾਸ਼ਟਰਪਤੀ ਨੂੰ ਮਿਲਣ ਦੀ ਥਾਂ ਜਦੋਂ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਉੱਤੇ ਦਬਾਅ ਲਈ ਵਫ਼ਦ ਲੈ ਕੇ ਜਾਣ ਤਾਂ ਇਹ ਪਾਰਟੀ ਨੰਗੇ ਪੈਰੀਂ ਨਾਲ ਜਾਵੇਗੀ ਅਤੇ ਜੇ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨਾ ਲਾਉਣ, ਤਾਂ ਵੀ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਡਟੇਗੀ।

Click Here Latest Indian Political News

ਰਾਜਨੀਤੀ

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਦੇ ਬਜਾਏ ਗੱਲਬਾਤ ਦੀ ਅਪੀਲ

Published

on

Narendra Tomar

ਨਵੀਂ ਦਿੱਲੀ, 26 ਨਵੰਬਰ, – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਨਰੇਂਦਰ ਸਿੰਘ ਤੋਮਰ ਨੇ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡਣ ਅਤੇ ਗੱਲਬਾਤ ਲਈ ਅੱਗੇ ਆਉਣ। ਉਨ੍ਹਾਂ ਨੇ 3 ਦਸੰਬਰ ਨੂੰ ਕਿਸਾਨਾਂ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ।
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਦੇ ਨਵੇਂ ਬਣਾਏ ਕਾਨੂੰਨ ਆਉਣ ਵਾਲੇ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ ਅਤੇ ਕਾਂਗਰਸ ਵਾਲਿਆਂ ਨੂੰ ਚਾਹੀਦਾ ਹੈ ਕਿ ਆਪਣੀਆਂ ਨੀਤੀਆਂ ਉੱਤੇ ਝਾਤ ਮਾਰਨ ਅਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉੱਤੇ ਵਾਪਸ ਲੈ ਲੈਣ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗਲਤ ਹਵਾ ਦਿੱਤੀ ਜਾ ਰਹੀ ਹੈ, ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿੱਚਅਤੇ ਭਵਿੱਖ ਵਿੱਚ ਭਲਾ ਕਰਨ ਵਾਲੇ ਹਨ।
ਵਰਨਣ ਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਅੱਜ 26 ਨਵੰਬਰ ਨੂੰ ਹਜ਼ਾਰਾਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਸਨ। ਇਸ ਨੂੰ ਰੋਕਣ ਦੇ ਲਈ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਉੱਤੇ ਭਾਰੀ ਫੋਰਸ ਲਾਈ ਗਈ ਸੀ ਅਤੇ ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਵੀ ਨਹੀਂਸੀ ਦਿੱਤੀ। ਇਸ ਹਾਲਤ ਨੂੰ ਵੇਖਦੇ ਹੋਏ ਪੁਲਸ ਨੂੰ ਸਾਫ ਹੁਕਮ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਨੇ ਕਹਿ ਦਿੱਤਾ ਹੈ ਕਿ ਦੂਜੇ ਰਾਜਾਂ ਤੋਂ ਦਿੱਲੀ ਵਿੱਚ ਆਏ ਤਾਂ ਕਿਸਾਨਾਂ ਅਤੇ ਉਨ੍ਹਾਂ ਦੇ ਹੋਰ ਸਮੱਰਥਕਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Click Here Latest Indian Political News

Continue Reading

ਰਾਜਨੀਤੀ

ਸਿੱਧੂ-ਕੈਪਟਨ ਬੈਠਕ ਕੈਪਟਨ ਨੇ ਕਿਹਾ: ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਹੋਰ ਬੈਠਕਾਂ ਦੀ ਵੀ ਆਸ ਹੈ

Published

on

capt amrinder singh

ਚੰਡੀਗੜ੍ਹ, 26 ਨਵੰਬਰ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਹੈ ਕਿ ਉਹ ਅਤੇ ਨਵਜੋਤ ਸਿੰਘ ਸਿੱਧੂ ਕੱਲ੍ਹ ਦੀ ਮੀਟਿੰਗ ਵਾਂਗ ਅਜਿਹੀਆਂ ਹੋਰ ਮੀਟਿੰਗਾਂ ਵੀ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੁੱਧਵਾਰ ਦੁਪਹਿਰ ਦੇ ਖਾਣੇ ਉਤੇ ਇਕ ਘੰਟਾ ਹੋਈ ਮੀਟਿੰਗ ਦੌਰਾਨ ਦੋਵੇਂ ਜਣੇ ਖੁਸ਼ੀ ਦੇ ਰੌਂਅ ਵਿੱਚ ਸਨ ਤੇ ਇਹ ਮੀਟਿੰਗ ਉਨਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਉਨਾਂ ਨਾਲ ਮਿਲਣ ਦੀ ਦਿਲਚਸਪੀ ਜ਼ਾਹਰ ਕਰਨ ਤੋਂ ਬਾਅਦ ਸੱਦੀ ਸੀ। ਉਨਾਂ ਕਿਹਾ, ‘ਮੈਂ ਇਸ ਬੈਠਕਤੋਂ ਸੰਤੁਸ਼ਟ ਖੁਸ਼ ਸੀ ਅਤੇ ਇਸੇ ਤਰਾਂ ਸਿੱਧੂ ਵੀ ਖੁਸ਼ ਸੀ। ਉਸ ਵੇਲੇਦੋਵਾਂ ਵਿਚਾਲੇ ਹੋਏ ਗੰਭੀਰ ਵਿਚਾਰ ਵਟਾਂਦਰੇ ਬਾਰੇ ਮੀਡੀਆ ਵੱਲੋਂ ਲਾਈਆਂ ਜਾਂਦੀਆਂ ਅਟਕਲਾਂ ਨੂੰ ਰੱਦ ਕਰ ਕੇ ਮੁੱਖ ਮੰਤਰੀ ਨੇ ਕਿਹਾ, ‘ਅਸੀਂ ਇਸ ਮੌਕੇ ਪੰਜਾਬ, ਭਾਰਤ ਜਾਂ ਵਿਸ਼ਵ ਬਾਰੇ ਕੋਈ ਯੋਜਨਾ ਨਹੀਂ ਬਣਾਈ।’ ਉਨ੍ਹਾਂ ਕਿਹਾ, ‘ਅਸੀਂ ਸਿਰਫ ਕੁਝ ਸਾਧਾਰਨ ਗੱਲਾਂ ਕੀਤੀਆਂ, ਜਿਸ ਵਿੱਚ ਸਿੱਧੂ ਨੇ ਆਪਣੇ ਕ੍ਰਿਕਟ ਬਾਰੇ ਬਹੁਤ ਸਾਰੇ ਤਜ਼ਰਬੇ ਸਾਂਝੇ ਕੀਤੇ।’ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਮੀਡੀਆ ਰਾਈ ਦਾ ਪਹਾੜ ਬਣਾ ਦਿੰਦਾ ਹੈ। ਇਸ ਲੰਚ-ਮੀਟਿੰਗ ਦੀ ਮੁੱਖ ਮੰਤਰੀ ਵੱਲੋਂ ਮੇਜ਼ਬਾਨੀ ਕਰਨ ਉੱਤੇਬਾਦਲ ਅਕਾਲੀ ਦਲ ਦੀ ਟਿੱਪਣੀਬਾਰੇਉਨ੍ਹਾ ਕਿਹਾ ਕਿ ਦੁਪਹਿਰ ਦੇ ਖਾਣੇ ਉਤੇ ਉਨਾਂ ਦੇ ਸਾਬਕਾ ਕੈਬਨਿਟ ਸਾਥੀ ਨੇ ਉਬਲੀਆਂ ਸਬਜ਼ੀਆਂ ਖਾਧੀਆਂ ਅਤੇ ਉਨਾਂ ਨੇ ਖੁਦ ਦਹੀਂ ਨਾਲ ਮਿੱਸੀ ਰੋਟੀ ਖਾਧੀ ਹੈ। ਉਨਾਂ ਟਿੱਪਣੀ ਕੀਤੀ, ‘ਕੀ ਇਹ ਅਕਾਲੀਆਂ ਨੂੰ ਦਾਅਵਤ ਵਰਗਾ ਲੱਗਦਾ ਹੈ?’

Click Here Political News Online in Punjabi

Continue Reading

ਰਾਜਨੀਤੀ

‘ਦਿੱਲੀ ਕੂਚ’ ਦੇ ਮੁੱਦੇ ਤੋਂ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਦੂਸ਼ਣਬਾਜ਼ੀ

Published

on

punjab cm and haryana cm

ਚੰਡੀਗੜ੍ਹ, 26 ਨਵੰਬਰ, – ਕਿਸਾਨਾਂ ਦੇ 26 ਨਵੰਬਰ ਦੇ ‘ਦਿੱਲੀ ਕੂਚ’ ਪ੍ਰੋਗਰਾਮ ਨੇ ਦੋਂਹ ਰਾਜਾਂ ਪੰਜਾਬ ਅਤੇ ਹਰਿਆਣਾ ਦੀਆ ਸਰਕਾਰਾਂ ਦੀਆਂ ਗਿਣਤੀਆਂ-ਮਿਣਤੀਆਂ ਵਿਗਾੜ ਦਿਤੀਆਂ ਅਤੇ ਇਸ ਮੁੱਦੇ ਕਾਰਨ ਇਨ੍ਹਾਂ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਅੱਜ ਇੱਕ ਦੂਸਰੇ ਵਿਰੁੱਧ ਦੂਸ਼ਣਬਾਜ਼ੀ ਕਰਦੇ ਨਜ਼ਰ ਆਏ।
ਹਰਿਆਣਾ ਸਰਕਾਰ ਦੇ ਹੁਕਮ ਉੱਤੇ ਅੱਜ ਹਰਿਆਣਾ ਪੁਲਸ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਵਕਤ ਪੰਜਾਬ ਦੇ ਕਿਸਾਨਾਂ ਅਤੇ ਹਰਿਆਣਾ ਪੁਲਸ ਵਿਚਾਲੇ ਖਹਿਬਾਜ਼ੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਰਸਤਾ ਦੇਣ ਦੀ ਨਸੀਹਤ ਦੇ ਦਿਤੀ। ਇਸ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਕੌੜੀਆਂ ਟਿਪਣੀਆਂ ਕਰ ਦਿੱਤੀਆਂ ਹਨ।ਕੈਪਟਨ ਅਮਰਿੰਦਰ ਸਿੰਘ ਦੇ ਪਹਿਲੇ ਟਵੀਟ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਘੱਟੋ-ਘੱਟ ਖਰੀਦ ਕੀਮਤ (ਐੱਮਐੱਸਪੀ) ਦੇ ਸਬੰਧ ਵਿਚ ਕੋਈ ਮੁਸ਼ਕਲ ਪੇਸ਼ ਆਈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਨੇ ਟਵੀਟਸ ਦੀ ਇਕ ਲੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, ‘ਕੈਪਟਨ ਜੀ, ਮੈਂ ਪਹਿਲਾਂ ਵੀ ਇਹ ਕਹਿ ਚੁੱਕਾ ਹਾਂ ਤੇ ਫਿਰ ਕਹਿ ਰਿਹਾ ਹਾਂ, ਐੱਮਐੱਸਪੀ ਬਾਰੇ ਜੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਇਸ ਲਈ ਬੇਦੋਸ਼ੇ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।’ ਉਨ੍ਹਾ ਨੇ ਕਿਹਾ, “ਮੈਂ ਪਿਛਲੇ 3 ਦਿਨਾਂ ਤੋਂ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਪਰ ਅਫ਼ਸੋਸ ਦੀ ਗੱਲ ਹੈ ਕਿ ਤੁਸੀਂ ਸੰਪਰਕ ਕਰਨ ਦਾ ਫ਼ੈਸਲਾ ਨਹੀਂ ਕੀਤਾ। ਕੀ ਇਹ ਕਿਸਾਨ ਮਸਲਿਆਂ ਪ੍ਰਤੀ ਤੁਹਾਡੀ ਗੰਭੀਰਤਾ ਨਹੀਂ ਦਰਸਾਉਂਦਾ? ਤੁਸੀਂ ਸਿਰਫ ਟਵੀਟ ਕਰਦੇ ਹੋ ਤੇ ਗੱਲਬਾਤ ਤੋਂ ਭੱਜਦੇ ਹੋ। ਤੁਸੀਂਏਦਾਂ ਕਿਉਂ ਕਰਦੇ ਹੋ?’ ਖੱਟਰ ਨੇ ਕਿਹਾ, “ਤੁਹਾਡੇ ਝੂਠ, ਧੋਖੇ ਤੇ ਪ੍ਰਚਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਸਮਾਂ ਆ ਗਿਆ ਹੈ ਕਿ ਲੋਕ ਤੁਹਾਡਾ ਅਸਲ ਚਿਹਰਾ ਦੇਖਣ। ਕ੍ਰਿਪਾ ਕਰਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿੱਚ ਪਾਉਣਾ ਬੰਦ ਕਰੋ।’
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸ਼ਾਂਤਮਈ ਢੰਗ ਨਾਲ ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ ਦੀ ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਵਿਧਾਨਕ ਕਰਾਰ ਦਿਤਾ ਸੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਕੀਤੇ ਗਏ ਇੱਕ ਟਵੀਟ ਵਿੱਚਲਿਖਿਆ ਸੀ ਕਿ ‘ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ? ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਵਿਰੁੱਧ ਜ਼ਾਲਮ ਤਾਕਤ ਦੀ ਜ਼ਾਲਮ ਵਰਤੋਂ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਤੇ ਗ਼ੈਰ-ਜਮਹੂਰੀ ਹੈ।’ ਉਨ੍ਹਾਂ ਲਿਖਿਆ ਕਿ ਲਗਭਗ 2 ਮਹੀਨਿਆਂ ਤੋਂ ਕਿਸਾਨ ਪੰਜਾਬ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਉਨ੍ਹਾਂ ਨੂੰ ਉਕਸਾ ਕਿਉਂ ਰਹੀ ਹੈ? ਕੀ ਕਿਸਾਨਾਂ ਨੂੰ ਅਧਿਕਾਰ ਨਹੀਂ ਕਿ ਉਹ ਪਬਲਿਕ ਹਾਈਵੇਅ ਤੋਂ ਸ਼ਾਂਤੀ ਨਾਲ ਲੰਘ ਸਕਣ? ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਉੱਤੇ ਕਿਸਾਨਾਂ ਦੇ ਸੰਵਿਧਾਨਕ ਅਧਿਕਾਰ ਉੱਤੇਅੱਜ ਏਦਾਂ ਦੇ ਜ਼ੁਲਮ ਹੋ ਰਹੇ ਹਨ। ਉਨ੍ਹਾਂ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਦਿੱਲੀ ਜਾ ਕੇ ਸ਼ਾਂਤਮਈ ਢੰਗ ਨਾਲ ਅਪਣੀ ਅਵਾਜ਼ ਪੁਚਾਉਣ ਦਿਓ।

Click Here Political News Online in Punjabi

Continue Reading

ਰੁਝਾਨ