Election of Shiromani Committee President and office bearers on 27th November
Connect with us [email protected]

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ

Published

on

SGPC punjab

ਅੰਮ੍ਰਿਤਸਰ, 6 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ। ਇਹ ਫੈਸਲਾ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਇੱਕ ਮਤਾ ਪਾਸ ਕਰ ਕੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਸੰਸਥਾ ਦੇ ਹਵਾਲੇ ਕਰਨ ਦਾ ਵਿਰੋਧ ਕਰਦਿਆਂ ਉਸ ਨੂੰ ਇਹ ਫੈਸਲਾ ਮੁੜ ਕੇ ਵਿਚਾਰਨ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਦੇ ਕੇਸ ਵਿੱਚ ਉਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨੂੰ ਦੱਸਿਆ ਕਿ 27 ਨਵੰਬਰ ਨੂੰ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਦਾ ਪ੍ਰਬੰਧ ਪ੍ਰੋਜੈਕਟ ਮੈਨੇਜਮੈਂਟ ਕੰਪਨੀ ਨੂੰ ਦੇਣ ਦੀ ਨਿੰਦਾ ਕਰਦਿਆਂ ਅੰਤ੍ਰਿੰਗ ਕਮੇਟੀ ਨੇ ਇੱਕ ਨਿੰਦਾ ਮਤਾ ਪਾਸ ਕੀਤਾ ਹੈ, ਜੋ ਪਾਕਿਸਤਾਨ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਚਿਰੋਕਣੀ ਮੰਗ ਦੇ ਬਾਅਦ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ ਤੇ ਇਸ ਦਾ ਪ੍ਰਬੰਧ ਸਰਕਾਰ ਵੱਲੋਂ ਆਪਣੇ ਹੱਥਾਂ ਵਿੱਚ ਲੈ ਕੇ ਪ੍ਰੋਜੈਕਟ ਮੈਨੇਜਮੈਂਟ ਕੰਪਨੀ ਨੂੰ ਦੇਣਾ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਕੋਲ ਹੀ ਚਾਹੀਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ‘ਤੇ ਰੋਸ ਪ੍ਰਗਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਰਾਹੀਂ ਦਿੱਲੀ ਦੇ ਪਾਕਿਸਤਾਨੀ ਦੂਤਘਰ ਨੂੰ ਪੱਤਰ ਵੀ ਦਿਤਾ ਗਿਆ ਹੈ।
ਇੱਕ ਹੋਰ ਫੈਸਲੇ ਵਿੱਚ 328 ਪਾਵਨ ਸਰੂਪਾਂ ਦੇ ਕੇਸ ਵਿੱਚ ਜਾਂਚ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਕੇਸ ‘ਤੇ ਨਜ਼ਰਸਾਨੀ ਕਰਨ ਲਈ ਉਚ ਪੱਧਰੀ ਸਮੀਖਿਆ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਲੋੜ ਮੁਤਾਬਕ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿੱਚ ਸੰਸਥਾ ਦਾ ਆਡਿਟ ਕਰਦੀ ਐਸ ਐਸ ਕੋਹਲੀ ਐਂਡ ਕੰਪਨੀ ਕੋਲੋਂ ਰਕਮ ਵਸੂਲੀ ਦਾ ਨੋਟਿਸ ਭੇਜਿਆ ਗਿਆ ਹੈ। ਸ੍ਰੀ ਅਕਾਲ ਤਖਤ ਵੱਲੋਂ ਇਸ ਕੰਪਨੀ ਕੋਲੋਂ 70 ਫੀਸਦੀ ਮਿਹਨਤਾਨੇ ਦੀ ਰਕਮ ਵਸੂਲਣ ਦੇ ਆਦੇਸ਼ ਕੀਤੇ ਗਏ ਸਨ।

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ